Sri Granth: Punjabi Dictionary & Encyclopedia

Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
(ਅ+ਕਾਲ) ਮੌਤ ਤੋਂ ਰਹਿਤ, ਅਮਰ। ਉਦਾਹਰਣ: ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ॥ {ਰਾਮ ੫, ਅਸ ੬, ੧੮:੧ (916)}। ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ॥ {ਮਾਰੂ ੫, ੧੧, ੭:੨ (1082)}। ਅਕਾਲ ਮੂਰਤਿ॥ {ਜਪੁ* (1)}। ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ॥ {ਮਾਰੂ ੧, ਸੋਲਾ ੧੮, ੩:੧ (1038)}।

SGGS Gurmukhi-English Dictionary
Sk. adj.   Immortal, deathless, god
SGGS Gurmukhi-English Data provided by Harjinder Singh Gill, Santa Monica, CA, USA.

English Translation
Immortal, without death & rebirth, God.

Mahan Kosh Encyclopedia
{ਸੰਗ੍ਯਾ}. ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍‍). ਕਹਿਤ। (2) ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। (3) ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ". (ਵਿਚਿਤ੍ਰ)। (4) {ਸੰਗ੍ਯਾ}. ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ)। (5) ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ". (ਮਾਰੂ ਸੋਲਹੇ ਮਃ ੫)। (6) ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits