Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Abẖāv. ਨਾ ਹੋਣਾ, ਅਣਹੋਂਦ। nonexistence, death.
ਉਦਾਹਰਨ:
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ Raga Aaasaa, Kabir, 1, 3:1 (P: 475).

Mahan Kosh Encyclopedia

ਸੰ. ਨਾਮ/n. ਨਾ ਹੋਣਾ. ਨੇਸ੍ਤੀ. ਵਿਦ੍ਵਾਨਾ ਨੇ ਅਭਾਵ ਦੇ ਪੰਜ ਭੇਦ ਮੰਨੇ ਹਨ-
ੳ. ਪ੍ਰਾਗਭਾਵ- ਪ੍ਰਾਕ-ਅਭਾਵ. ਕਿਸੇ ਵਸਤੁ ਦਾ ਪਹਿਲੇ ਕਾਲ ਵਿੱਚ ਨਾ ਹੋਣਾ. ਜੈਸੇ- ਲੋਹੇ ਵਿੱਚ ਤਲਵਾਰ ਬਣਨ ਤੋਂ ਪਹਿਲਾਂ ਮੌਜੂਦਾ ਸ਼ਕਲ ਦੀ ਤਲਵਾਰ ਦਾ ਅਭਾਵ ਸੀ.
ਅ. ਪ੍ਰਧ੍ਵੰਸਾਭਾਵ- ਜੋ ਵਸਤੁ ਦੇ ਨਾਸ਼ ਹੋਣ ਤੋਂ ਉਸ ਦਾ ਅਭਾਵ ਹੋਵੇ, ਜੈਸੇ- ਆਤਿਸ਼ਬਾਜ਼ੀ ਜਲਕੇ ਭਸਮ ਹੋਗਈ.
ੲ. ਅਨ੍ਯੋਨ੍ਯਾਭਾਵ- ਪਰਸਪਰ ਅਭਾਵ. ਇੱਕ ਪਦਾਰਥ ਦਾ ਦੂਜੇ ਦਾ ਰੂਪ ਨਾ ਹੋਣਾ. ਜੈਸੇ- ਗਧਾ ਗਊ ਨਹੀਂ ਅਤੇ ਗਊ ਗਧਾ ਰੂਪ ਨਹੀਂ. ਅਰਥਾਤ- ਗਧੇ ਵਿੱਚ ਗਾਂ ਦਾ ਅਤੇ ਗਾਂ ਵਿੱਚ ਗਧੇ ਦਾ ਅਭਾਵ ਹੈ.
ਸ. ਅਤ੍ਯੰਤਾਭਾਵ- ਸਭ ਸਮਿਆਂ ਵਿੱਚ ਕਿਸੇ ਵਸਤੁ ਦਾ ਨਾ ਹੋਣਾ. ਜੈਸੇ- ਸਹੇ ਦਾ ਸਿੰਗ, ਆਕਾਸ਼ ਦਾ ਫੁੱਲ ਆਦਿ.
ਹ. ਸਾਮਯਿਕਾ ਭਾਵ- ਕਿਸੇ ਸਮੇਂ ਕਿਸੇ ਪਦਾਰਥ ਦੇ ਹੋਣ ਪੁਰ ਭੀ ਨਾ ਮੌਜੂਦਗੀ ਹੋਣ ਕਰਕੇ ਅਭਾਵ ਹੋਣਾ. ਜੈਸੇ- ਘੜਾ ਹੋਣ ਪੁਰ ਭੀ ਕਿਸੇ ਥਾਂ ਤੋਂ ਘੜਾ ਲੈਜਾਣ ਤੋਂ ਘੜੇ ਦਾ ਅਭਾਵ ਹੈ। 2. ਬੁਰਾ ਖ਼ਿਆਲ. ਮੰਦ ਸੰਕਲਪ। 3. ਅਸ਼੍ਰੱਧਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits