Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
Arjan. ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਣੀ ਦੀ ਕੁੱਖੋਂ ਗੋਇੰਦਵਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 15 ਅਪ੍ਰੈਲ, 1563 ਨੂੰ ਜਨਮ ਹੋਇਆ। ਸਤੋਗੁਣੀ ਸੁਭਾ ਦੇ ਸਨ। 1588 ਵਿਚ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਈ, ਅੰਮ੍ਰਿਤਸਰ ਸ਼ਹਿਰ ਵਸਾਇਆ। 1590 ਵਿਚ ਤਰਨਤਾਰਨ ਦੇ ਸਰੋਵਰ ਦਾ ਨਿਰਮਾਣ ਆਰੰਭ ਹੋਇਆ ਮੰਨਿਆ ਜਾਂਦਾ ਹੈ। ਲਾਹੌਰ ਬਉਲੀ ਸਾਹਿਬ ਤਿਆਰ ਕਰਵਾਈ। ਕਰਤਾਰਪੁਰ ਨਗਰ ਆਬਾਦ ਕੀਤਾ। 1604 ਈ. ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਕੀਤਾ। 30 ਮਈ 1606 ਨੂੰ ਆਪ ਜੀ ਨੂੰ ਵੇਲੇ ਦੀ ਸਰਕਾਰ ਵਲੋਂ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਆਪ ਜੀ ਦੀ ਇਕੋ ਇਕ ਸੰਤਾਨ ਗੁਰੂ ਹਰਿਗੋਬਿੰਦ ਸਾਹਿਬ ਸਨ ਜੋ ਆਪ ਪਿਛੋਂ ਛੇਵੇਂ ਗੁਰੂ ਦੇ ਰੂਪ ਵਿਚ ਗਦੀ ਤੇ ਬਿਰਾਜਮਾਨ ਹੋਏ। ਗੁਰੂ ਅਰਜਨ ਦੇਵ 24 ਸਾਲ 9 ਮਹੀਨੇ ਗੁਰਗਦੀ ਤੇ ਬਿਰਾਜਮਾਨ ਰਹੇ। ਆਪ ਜੀ ਦੀ ਕੁਲ ਆਯੂ 43 ਸਾਲ 1 ਮਹੀਨਾ 15 ਦਿਨ ਸੀ। fifth Guru of the Sikhs. ਉਦਾਹਰਨ: ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ Raga Raamkalee, Balwand & Sata, 8:5 (P: 968).

SGGS Gurmukhi-English Dictionary
The fifth Guru of the Sikhs
SGGS Gurmukhi-English Data provided by Harjinder Singh Gill, Santa Monica, CA, USA.

English Translation
n.m. acquisition, collection, accumulation.

Mahan Kosh Encyclopedia

ਸੰ. ਅਰ੍‍ਜਨ. {ਸੰਗ੍ਯਾ}. ਕਮਾਉਣਾ. ਖੱਟਣਾ. ਦੇਖੋ, ਅਜ੍‌ਸ ਧਾ। (2) ਸੰਗ੍ਰਹ (ਜਮਾ) ਕਰਨਾ. "ਸ੍ਰੀ ਅਰਜਨ ਅਰਜਨ ਕਰੀ ਅਰਜਨ ਬਾਨੀ ਜੈਸ" (ਪੰਪ੍ਰ)। (3) ਸੰ. ਅਜੁਨ. ਇੱਕ ਬਿਰਛ, ਜਿਸ ਨੂੰ ਜਮਲਾ ਭੀ ਆਖਦੇ ਹਨ. ਇਹ ਸਦਾਬਹਾਰ ਜਾਤੀ ਵਿੱਚੋਂ ਹੈ. ਚੇਤ ਵੈਸਾਖ ਵਿੱਚ ਇਸ ਨੂੰ ਫੁੱਲ ਆਉਂਦੇ ਹਨ. ਇਸ ਦੀ ਲੱਕੜ ਬਹੁਤ ਮਜਬੂਤ ਹੁੰਦੀ ਹੈ. L. Terminalia- Arjuna. ੪. ਪਾਂਡਵਾਂ ਵਿੱਚੋਂ ਮੰਝਲਾ ਭਾਈ, ਜੋ ਧਨੁਖਵਿਦ੍ਯਾ ਵਿੱਚ ਆਪਣੇ ਸਮੇਂ ਅਦੁਤੀ ਸੀ. ਮਹਾਭਾਰਤ ਵਿੱਚ ਲਿਖਿਆ ਹੈ ਕਿ ਕੁੰਤੀ ਦੇ ਉਦਰ ਤੋਂ ਇਹ ਇੰਦ੍ਰ ਦੇ ਸੰਜੋਗ ਨਾਲ ਜਨਮਿਆ ਸੀ. ਵਿਰਾਟ ਪਰਬ ਦੇ ਚੌਤਾਲੀਸਵੇਂ ਅਧ੍ਯਾਯ ਵਿੱਚ ਲੇਖ ਹੈ ਕਿ ਅਜੁਨ (ਉੱਜਲ) ਕਰਮ ਕਰਨ ਤੋਂ ਨਾਉਂ ਅਜੁਨ ਹੋਇਆ. ਦਸਮਗ੍ਰੰਥ ਵਿੱਚ ਅਰਜੁਨ ਬਾਈਸਵਾਂ ਅਵਤਾਰ ਲਿਖਿਆ ਹੈ:- ਕਥਾ ਬ੍ਰਿੱਧ ਕਸ ਕਰੋਂ ਵਿਚਾਰਾ? ਬਾਇਸਵੋਂ ਅਰਜਨ ਅਵਤਾਰਾ. (ਨਰਾਵ)। (5) ਕ੍ਰਿਤਵੀਰਯ ਦਾ ਪੁਤ੍ਰ ਸਹਸ੍ਰਵਾਹੁ, ਜਿਸ ਦਾ ਨਾਉਂ ਸਹਸ੍ਰਾਜੁਨ ਭੀ ਹੈ. ਇਹ ਹੈਹਯ ਵੰਸ਼ ਦਾ ਪ੍ਰਤਾਪੀ ਰਾਜਾ ਸੀ. ਦੇਖੋ, ਸਹਸ੍ਰਵਾਹੁ ਅਤੇ ਰੇਣੁਕਾ। (6) ਚਿੱਟੇ ਰੰਗ ਦੀ ਕਨੇਰ। (7) ਮੋਰ। (8) ਇੰਦ੍ਰ। (9) ਸਿੱਖ ਕੌਮ ਦੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ, ਜਿਨ੍ਹਾਂ ਦਾ ਜਨਮ ਵੈਸਾਖ ਪ੍ਰਵਿਸ੍ਠਾ ੧੯. (ਵੈਸਾਖ ਵਦੀ ੭) ਸੰਮਤ ੧੬੨੦ (੧੫ ਏਪ੍ਰਿਲ ਸਨ ੧੫੬੩) ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਉਦਰ ਤੋਂ ਗੋਇੰਦਵਾਲ ਹੋਇਆ. ੨੩ ਹਾੜ ਸੰਮਤ ੧੬੩੬ ਨੂੰ ਕ੍ਰਿਸਨ ਚੰਦ ਦੀ ਸੁਪੁਤ੍ਰੀ ਗੰਗਾ ਦੇਵੀ ਜੀ ਨਾਲ ਮਉ ਪਿੰਡ ਵਿਆਹ ਹੋਇਆ, ਜਿਸ ਦੇ ਉਦਰ ਤੋਂ ਮਹਾਂਵੀਰ ਸੁਪੁਤ੍ਰ ਗੁਰੂ ਹਰਗੋਬਿੰਦ ਜੀ ਜਨਮੇ. ਗੁਰੂ ਅਰਜਨ ਸਾਹਿਬ ੨. ਅੱਸੂ ਸੰਮਤ ੧੬੩੮ (੧ ਸਤੰਬਰ ਸਨ ੧੫੮੧) ਨੂੰ ਗੁਰੁ ਗੱਦੀ ਤੇ ਵਿਰਾਜੇ ਅਤੇ ਉੱਤਮ ਰੀਤੀ ਨਾਲ ਸਿੱਖ ਧਰਮ ਦਾ ਪ੍ਰਚਾਰ ਕੀਤਾ. ਕੌਮੀ ਕਾਰਜਾਂ ਦੇ ਨਿਰਵਾਹ ਲਈ ਸਿੱਖਾਂ ਦੀ ਧਰਮਕਿਰਤ ਵਿੱਚੋਂ ਦਸਵੰਧ (ਦਸ਼ਮਾਂਸ਼) ਲੈਣ ਦੀ ਮਰਜਾਦਾ ਬੰਨ੍ਹੀ. ਸੰਮਤ ੧੬੪੫ ਵਿੱਚ ਸੰਤੋਖਸਰ ਤਾਲ ਪੱਕਾ ਕਰਵਾਇਆ ਅਰ ਸੰਮਤ ੧੬੪੫ ਵਿੱਚ ਹੀ ਹਰਿਮੰਦਿਰ ਦੀ ਨਿਉਂ ਰੱਖੀ, ਸੰਮਤ ੧੬੪੭ ਵਿੱਚ ਤਰਨਤਾਰਨ ਤਾਲ ਰਚਿਆ. ਸੰਮਤ ੧੬੫੧ ਵਿੱਚ ਕਰਤਾਰਪੁਰ ਨਗਰ (ਜਿਲਾ ਜਾਲੰਧਰ ਵਿੱਚ) ਵਸਾਇਆ, ਸੰਮਤ ੧੬੫੯- ੬੦ ਵਿੱਚ ਰਾਮਸਰ ਅਤੇ ਸੰਮਤ ੧੬੬੧ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕੀਤੀ. ਇਸੇ ਸਾਲ ਸਿੱਖ ਧਰਮ ਦੇ ਪੁਸਤਕ ਨੂੰ ਹਰਿਮੰਦਿਰ ਅੰਦਰ ਥਾਪਕੇ ਬਾਬਾ ਬੁੱਢਾ ਜੀ ਨੂੰ ਗ੍ਰੰਥੀ ਠਹਿਰਾਇਆ. ਗੁਰੁਮਤ ਦੇ ਨਿਯਮਾਂ ਦੀ ਰਾਖੀ ਕਰਦੇ ਹੋਏ ਅਤੇ ਸਤ੍ਯਪ੍ਰਤਿਗ੍ਯਾ ਦੀ ਕਸੌਟੀ ਉੱਤੇ ਸਿੱਖਾਂ ਨੂੰ ਅਚਲ ਰਹਿਣ ਦਾ ਸਬਕ ਦੱਸਣ ਲਈ ਜੇਠ ਸੁਦੀ ੪. (੨ ਹਾੜ੍ਹ) ਸੰਮਤ ੧੬੬੩ (੩੦ ਮਈ ਸਨ ੧੬੦੬) ਨੂੰ ਰਾਵੀ ਦੇ ਕਿਨਾਰੇ ਲਹੌਰ ਜੋਤੀ ਜੋਤਿ ਸਮਾਏ. ਆਪ ਦਾ ਪਵਿਤ੍ਰ ਦੇਹਰਾ ਕਿਲੇ ਪਾਸ ਇਸ ਸਮੇਂ ਸਿੱਖਾਂ ਦਾ ਯਾਤ੍ਰਾ ਅਸਥਾਨ ਹੈ. ਪੰਜਵੇਂ ਸਤਿਗੁਰੂ ਨੇ ੨੪ ਵਰ੍ਹੇ ੯. ਮਹੀਨੇ ਗੁਰਿਆਈ ਕੀਤੀ ਅਤੇ ੪੩ ਵਰ੍ਹੇ ੧. ਮਹੀਨਾ ੧੫. ਦਿਨ ਸਾਰੀ ਉਮਰ ਭੋਗੀ. "ਗੁਰੁਅਰਜੁਨ ਸਿਰਿ ਛਤ੍ਰ ਆਪਿ ਪਰਮੇਸਰਿ ਦੀਅਉ". ਅਤੇ- "ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ". (ਸਵੈਯੇ ਮਃ ੫. ਕੇ) ੧੦ ਵਿ- ਚਿੱਟਾ. ਉੱਜਲ। (11) ਨਿਰਮਲ. ਸ਼ੁੱਧ. ਭਾਈ ਸੰਤੋਖ ਸਿੰਘ ਜੀ ਨੇ ਅਰਜਨ ਅਤੇ ਅਰਜੁਨ ਸ਼ਬਦ ਇਕੱਠੇ ਕਰ ਦਿੱਤੇ ਹਨ, ਇਸ ਲਈ ਅਸੀਂ ਭੀ ਦੋਵੇਂ ਸ਼ਬਦ ਇੱਕੇ ਥਾਂ ਲਿਖੇ ਹਨ. ਅਰਜਨ¹ ਸੁਨਤ ਸੁ ਦਾਸਨ ਕੋ ਦਾਨ ਦੇਤ ਮੋਹ ਕੇ ਵਿਦਾਰਬੇ ਕੋ ਵਾਕ ਸਰ ਅਰਜਨ,² ਅਰਜਨ³ ਯਸ ਵਿਸਤੀਰਨ ਸੰਤੋਖ ਸਿੰਘ ਜਹਾਂ ਤਹਾਂ ਜਾਨਿਯਤ ਮਾਨੋ ਤਰੁ ਅਰਜਨ,⁴ ਅਰਜਨ⁵ ਭਏ ਗਨ ਮੋਖਪਦ ਲਏ ਤਿਨ ਸ੍ਯਾਮਘਨ ਤਨ ਹੋਯ ਤੋਰੇ ਯਮਲਾਰਜਨ,⁶ ਅਰਜ⁷ ਨ ਜਾਨ੍ਯੋਜਾਇ ਕੇਤੋ ਹੈ ਵਿਥਾਰ ਤੇਰੋ ਐਸੋ ਰੂਪ ਧਾਰ ਆਇ ਰਾਜੈਂ ਗੁਰੁ ਅਰਜਨ. (ਗੁਪ੍ਰਸੂ) ][¹ਅਰਜਾਂ ਬੇਨਤੀਆਂ. ²ਅਰਜੁਨ ਪਾਂਡਵ. ³ਉੱਜਲ. ⁴ਅਰਜੁਨ ਬਿਰਛ. ⁵ਨਿਰਮਲ. ਸ਼ੁੱਧ ਅੰਤਹਕਰਣ ਹੈ ਜਿਸ ਦਾ. ⁶ਕ੍ਰਿਸਨ ਰੂਪ ਧਾਰਕੇ ਅਰਜਨ ਬਿਰਛਾਂ ਦੀ ਯਮਸ (ਜੋੜਾਂ) ਤੋੜਿਆ. ਦੇਖੋ, ਯਮਲਾਰਜਨ ਸ਼ਬਦ. ⁷ਚੌੜਾਨ. ਫੈਲਾਉ. ਵਿਸਤਾਰ].


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits