Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Aruṇ. ਸੂਰਜ ਦਾ ਰਥਵਾਨ। charioteer of Sun.
ਉਦਾਹਰਨ:
ਕਰਮ ਕਰਿ ਅਰੁਣ ਪਿੰਗੁਲਾ ਰੀ ॥ Raga Dhanaasaree, Trilochan, 1, 2:2 (P: 695).

SGGS Gurmukhi-English Dictionary
[n.] Th name of the charioteer of sun-god, who is crippled
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਨਾਮ/n. ਸੂਰਜ ਦਾ ਰਥ। 2. ਸੂਰਜ ਦਾ ਰਥਵਾਨ. ਇਹ ਵਿਨਤਾ ਦੇ ਉਦਰ ਤੋਂ ਕਸ਼੍ਯਪ ਦਾ ਪੁਤ੍ਰ ਗਰੁੜ ਦਾ ਵਡਾ ਭਾਈ ਹੈ. ਇਹ ਕਮਰ ਤੋਂ ਹੇਠਲਾ ਹਿੱਸਾ ਨਹੀਂ ਰਖਦਾ, ਪਿੰਗਲਾ ਹੈ, ਕਿਉਂਕਿ ਇਸ ਦੀ ਮਾਤਾ ਨੇ ਛੇਤੀ ਪੁਤ੍ਰ ਦੇਖਣ ਦੀ ਚਾਹ ਨਾਲ ਕੱਚਾ ਆਂਡਾ ਹੀ ਭੰਨ ਦਿੱਤਾ ਸੀ, ਇਸੇ ਲਈ ਇਸ ਨੂੰ “ਅਨੂਰੁ”{151} ਭੀ ਆਖਦੇ ਹਨ. ਪੁਰਾਣਾਂ ਵਿੱਚ ਇਸ ਦਾ ਰੰਗ ਬਹੁਤ ਲਾਲ ਦੱਸਿਆ ਹੈ, ਅਤੇ ਲਿਖਿਆ ਹੈ ਕਿ ਸੂਰਜ ਚੜ੍ਹਨ ਤੋਂ ਪਹਿਲਾਂ ਜੋ ਲਾਲੀ ਹੁੰਦੀ ਹੈ, ਉਹ ਇਸੇ ਦੀ ਸੁਰਖੀ ਝਲਕਦੀ ਹੈ, ਅਰੁਣ ਦੀ ਇਸਤ੍ਰੀ ਦਾ ਨਾਉਂ ਸ਼੍ਯੇਨੀ, ਪੁਤ੍ਰ ਸੰਪਾਤੀ ਅਤੇ ਜਟਾਯੁ ਲਿਖੇ ਹਨ. “ਕਰਮ ਕਰਿ ਅਰੁਣ ਪਿੰਗੁਲਾ ਰੀ!” (ਧਨਾ ਤ੍ਰਿਲੋਚਨ) 3. ਸੰਧੂਰ। 4. ਵਿ. ਲਾਲ. ਸੁਰਖ਼. ਰਕ੍ਤ. ਰੱਤਾ.

Footnotes:
{151} ਅਨ-ਉਰੁ. ਜਿਸ ਦੇ ਉਰੁ (ਪੱਟ) ਨਹੀਂ.


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits