Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ālam. ਲੋਕ, ਸੰਸਾਰ, ਮੰਡਲ ('ਮਹਾਨਕੋਸ਼' ਨੇ ਇਸ ਦੇ ਅਰਥ 'ਖਾਣੀ, ਜੀਵ' ਦਿੱਤੇ ਹਨ ਅਤੇ 'ਸ਼ਬਦਾਰਥ' ਨੇ 'ਭਵਨ')। universe, creation;.
ਉਦਾਹਰਨ:
ਖਾਕ ਨੂਰ ਕਰਦੰ ਆਲਮ ਦੁਨੀਆਇ ॥ Raga Tilang 5, 1, 1:1 (P: 723).
ਚੰ​ਦੀ ਹਜਾਰ ਆਲਮ ਏਕਲ ਖਾਨਾਂ ॥ Raga Tilang, Naamdev, 3, 3:1 (P: 727).

SGGS Gurmukhi-English Dictionary
[Ara. n.] The world, the universe
SGGS Gurmukhi-English Data provided by Harjinder Singh Gill, Santa Monica, CA, USA.

English Translation
adj. learned, highly educated; n.m. a learned person.

Mahan Kosh Encyclopedia

ਅ਼. [عالِم] ਆਲਿਮ. ਵਿ. ਇ਼ਲਮ ਰੱਖਣ ਵਾਲਾ. ਵਿਦ੍ਵਾਨ. ਪੰਡਿਤ. “ਜਾਨਤ ਬੇਦ ਭੇਦ ਅਰ ਆਲਮ.” (ਚੌਪਈ) 2. ਨਾਮ/n. ਆਲਮ. ਸੰਸਾਰ. ਜਗਤ. “ਆਲਮਕੁਸਾਇ ਖ਼ੂਬੀ.” (ਰਾਮਾਵ) 3. ਸਮਾਂ. ਵੇਲਾ. ਕਾਲ। 4. ਪ੍ਰਾਣੀ. ਜੀਵ. “ਚੰਦੀਂ ਹਜਾਰ ਆਲਮ ਏਕਲ ਖਾਨਾ.” (ਤਿਲੰ ਨਾਮਦੇਵ) 5. ਦਸ਼ਮੇਸ਼ ਦਾ ਦਰਬਾਰੀ ਇੱਕ ਕਵੀ, ਜਿਸ ਦੀ ਕਵਿਤਾ ਇਹ ਹੈ:-
ਸੋਭਾ ਹੂੰ ਕੇ ਸਾਗਰ ਨਵਲ ਨੇਹ ਨਾਗਰ ਹੈਂ,
ਬਲ ਭੀਮ ਸਮ ਸੀਲ ਕਹਾਂ ਲੌ ਗਨਾਈਏ?
ਭੂਮਿ ਕੇ ਵਿਭੂਖਨ ਜੁ ਦੂਖਨ ਕੇ ਦੂਖਨ,
ਸਮੂਹ ਸੁਖ ਹੂੰ ਕੇ ਸੁਖ ਦੇਖੇ ਤੇ ਅਘਾਈਏ,
ਹਿੰਮਤ ਨਿਧਾਨ ਆਨ ਦਾਨ ਕੋ ਬਖਾਨੈ ਜਾਨ?
ਆਲਮ ਤਮਾਮ ਜਾਮ ਆਠੋਂ ਗੁਨ ਗਾਈਏ,
ਪ੍ਰਬਲ ਪ੍ਰਤਾਪੀ ਪਾਤਸ਼ਾਹ ਗੁਰੂ ਗੋਬਿੰਦ ਜੀ!
ਭੋਜ ਕੀ ਸੀ ਮੌਜ ਤੇਰੇ ਰੋਜ ਰੋਜ ਪਾਈਏ.
6. ਫ਼ਾਰਸੀ ਅਤੇ ਹਿੰਦੀ ਦਾ ਇੱਕ ਪ੍ਰਸਿੱਧ ਕਵੀ, ਜਿਸ ਨੇ ਸਨ ੯੯੧ ਹਿਜਰੀ ਵਿੱਚ ਮਾਧਵਾਨਲ ਸੰਗੀਤ ਦਾ ਵ੍ਰਿਜਭਾਸ਼ਾ ਵਿੱਚ ਉਲਥਾ (ਅਨੁਵਾਦ) ਕੀਤਾ ਹੈ. ਰਾਗਮਾਲਾ ਇਸੇ ਗ੍ਰੰਥ ਦਾ ਇੱਕ ਹਿੱਸਾ ਹੈ। 7. ਦਸ਼ਮੇਸ਼ ਦਾ ਇੱਕ ਸੇਵਕ. “ਜਬ ਦਲ ਪਾਰ ਨਦੀ ਕੇ ਆਯੋ। ਆਨ ਆਲਮੇ ਹਮੈ ਜਗਾਯੋ.” (ਵਿਚਿਤ੍ਰ) 8. ਬ੍ਰਾਹਮਣ ਤੋਂ ਮੁਸਲਮਾਨ ਹੋਇਆ ਇੱਕ ਕਵੀ, ਜੋ ਬਹਾਦੁਰਸ਼ਾਹ ਦਿੱਲੀਪਤਿ ਦੇ ਦਰਬਾਰ ਵਿੱਚ ਹਾਜਿਰ ਰਹਿੰਦਾ ਸੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits