Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Kasṯūr(i). ਇਕ ਖਾਸ ਜਾਤੀ ਦੇ ਹਿਰਨ ਦੀ ਨਾਭ ਵਿਚੋਂ ਪ੍ਰਾਪਤ ਹੋਣ ਵਾਲਾ ਸੁਗੰਧੀ ਵਾਲਾ ਇਕ ਦ੍ਰਵ ਪਦਾਰਥ। musk saffron. ਉਦਾਹਰਨ: ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ Raga Sireeraag 1, 1, 1:2 (P: 14).

SGGS Gurmukhi-English Dictionary
[n.] (from Sk. Kastūrī) musk
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer. ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus. ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ". (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ". (ਸ੍ਰੀ ਮਃ ੧).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits