Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਨਾਫ਼ਾ, ਇਕ ਖਾਸ ਜਾਤੀ ਦੇ ਹਿਰਨ ਦੀ ਨਾਭ ਵਿਚੋਂ ਪ੍ਰਾਪਤ ਹੋਣ ਵਾਲਾ ਸੁਗੰਧੀ ਵਾਲਾ ਇਕ ਪਦਾਰਥ। ਉਦਾਹਰਣ: ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ॥ {ਸਿਰੀ ੪, ਵਾਰ ੧੫ਸ, ੫, ੨:੨ (89)}। ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ॥ {ਸਿਰੀ ੪, ਵਾਰ ੧੫ਸ, ੫, ੨:੨ (89)}।
|
| English Translation | |
Musk.
|
| Mahan Kosh Encyclopedia |
ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer. ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus. ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ". (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ". (ਸ੍ਰੀ ਮਃ ੧).
Mahan Kosh data provided by Bhai Baljinder Singh (RaraSahib Wale);
See http://www.ik13.com
|
|