Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਮਾਂ ਦਾ ਪੇਟ, ਕੁੱਖ, ਜੂਨ, ਜਨਮ ਮਰਨ ਦਾ ਗੇੜ। ਉਦਾਹਰਣ: ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ॥ {ਸਿਰੀ ਬੇਣੀ, ੧, ੧:੧ (93)}।

English Translation
{n.m.} womb, uterus, pregnancy, conception, gravidity, gravidness.

Mahan Kosh Encyclopedia
ਸੰ. गर्भ ਅ਼. ਹ਼ਮਲ ਆਦਮੀ ਦੇ ਵੀਰਜ ਅਤੇ ਇਸਤ੍ਰੀ ਦੀ ਰਕਤ ਦੇ ਅਣੁਕੀਟਾਂ (Spermatozoon and Ovum) ਦੇ ਮਿਲਾਪ ਤੋਂ ਬੱਚੇਦਾਨ ਅੰਦਰ ਛੋਟਾ ਅੰਡਾ ਪੈਦਾ ਹੋ ਕੇ ਵਧਦਾ ਵਧਦਾ ਇੱਕ ਝਿੱਲੀ (ਜੇਰ) ਵਿੱਚ ਬੱਚੇ ਦੀ ਸ਼ਕਲ ਬਣ ਜਾਂਦਾ ਹੈ, ਜੋ ਦਸਵੇਂ ਮਹੀਨੇ ਦੇ ਅੱਠ ਦਸ ਦਿਨ ਲੈ ਕੇ ਜਨਮਦਾ ਹੈ. ਗਰੁੜਪੁਰਾਣ ਦੇ ਛੀਵੇਂ ਅਧ੍ਯਾਯ ਵਿੱਚ ਗਰਭ ਦੇ ਬਣਨ ਵਧਣ ਆਦਿ ਦਾ ਹਾਲ ਵਿਸਤਾਰ ਨਾਲ ਲਿਖਿਆ ਹੈ. ਮਨੁਸਿਮ੍ਰਿਤਿ ਦੇ ਤੀਜੇ ਅਧ੍ਯਾਯ ਦੇ ਸ਼ਲੋਕ ੪੯ ਵਿੱਚ ਦੱਸਿਆ ਹੈ ਕਿ ਪਿਤਾ ਦਾ ਵੀਰਜ ਵੱਧ ਹੋਣ ਤੋਂ ਪੁਤ੍ਰ, ਮਾਤਾ ਦੀ ਰਿਤੁ ਜਾਦਾ ਹੋਣ ਤੋਂ ਪੁਤ੍ਰੀ ਅਤੇਦੋਹਾਂ ਦੇ ਸਮਾਨ ਹੋਣ ਤੋਂ ਨਪੁੰਸਕ ਪੈਦਾ ਹੁੰਦਾ ਹੈ। ੧੩ ੨. ਕੁਕ੍ਸ਼ਿ. ਕੁੱਖ। (3) ਬੱਚਾ। (4) ਅੰਨ। (5) ਅਗਨਿ। (6) ਨਦੀ ਆਦਿਕ ਦਾ ਮੱਧ ਭਾਗ। (7) ਗੁਪਤ ਅਸਥਾਨ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits