Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਸਾਸ਼ਤਰ। (2) ਗ੍ਰਹਿ, ਨਿਵਾਸ ਸਥਾਨ। (3) ਮਨ, ਦਿਲ, ਅੰਤਹਕਰਣ, ਹਿਰਦੇ। (4) ਗ੍ਰਹਿਸਤ। (5) ਘਰ ਦੇ, (ਭਾਵ) ਅਸਲੀ। (6) ਮਨੁੱਖਾ ਜਨਮ, ਇਸ ਸਰੀਰ। (7) ਗੋਲਕਾਂ। (8) ਸ੍ਵੈ ਸਰੂਪ। (9) ਵਾਹਿਗੁਰੂ ਦੀ ਹਜੂਰੀ (ਭਾਵ) ਅਸਲ ਨਿਵਾਸ ਸਥਾਨ। (10) ਇਸਤ੍ਰੀ, ਪੁਤ, ਧੀ। ਉਦਾਹਰਣ: ਉਲਟ ਭਈ ਘਰੁ ਘਰ ਮਹਿ ਆਣਿਆ॥ {ਆਸਾ ੧
|
| SGGS Gurmukhi-English Dictionary |
P. n. House, home, heart, body
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Home, house, abode, dwelling, residence, family.
|
| Mahan Kosh Encyclopedia |
{ਸੰਗ੍ਯਾ}. ਗ੍ਰਿਹ. ਨਿਵਾਸ ਦਾ ਥਾਂ. "ਘਰ ਮਹਿ ਸੂਖ ਬਾਹਰਿ ਫੁਨਿ ਸੂਖਾ". (ਆਸਾ ਮਃ ੫)। (2) ਦੇਹ. ਸ਼ਰੀਰ. "ਘਰ ਮਹਿ ਪੰਚ ਵਰਤਦੇ". (ਆਸਾ ਅਃ ਮਃ ੩) ਸ਼ਰੀਰ ਵਿੱਚ ਪੰਜ ਕਾਮ ਆਦਿ ਵਿਕਾਰ ਵਰਤ ਰਹੇ ਹਨ। (3) ਸ਼ਾਸਤ੍ਰ. ਉਹ ਸ਼ਾਸਤ੍ਰ, ਜਿਸ ਵਿੱਚ ਕਿਸੇ ਮਤ ਦੇ ਨਿਯਮ ਹਨ, ਦਰ੍ਸ਼ਨ. "ਛਿਅ ਘਰ ਛਿਅ ਗੁਰ ਛਿਅ ਉਪਦੇਸ". (ਸੋਹਿਲਾ) ਦੇਖੋ, ਖਟਸ਼ਾਸਤ੍ਰ ਅਤੇ ਛਿਅ ਉਪਦੇਸ। (4) ਰੁਤਬਾ. ਪਦਵੀ. "ਸੋ ਘਰੁ ਗੁਰਿ ਨਾਨਕ ਕਉ ਦੀਆ". (ਗਉ ਮਃ ੫) ਉਹ ਰੁਤਬਾ ਗੁਰੂ (ਕਰਤਾਰ) ਨੇ ਗੁਰੂ ਨਾਨਕ ਨੂੰ ਦਿੱਤਾ ਹੈ। (5) ਗੁਰਮਤ ਸੰਗੀਤ ਅਨੁਸਾਰ ਘਰ ਦੇ ਦੋ ਅਰਥ ਹਨ ਇੱਕ ਤਾਲ, ਦੂਜਾ ਸ੍ਵਰ ਹੈ ਅਤੇ ਮੂਰਛਨਾ ਦੇ ਭੇਦ ਕਰਕੇ ਇੱਕ ਹੀ ਰਾਗ ਦੇ ਸਰਗਮਪ੍ਰਸ੍ਤਾਰ ਅਨੁਸਾਰ ਗਾਉਣ ਦੇ ਪ੍ਰਕਾਰ. ਸ੍ਰੀ ਗੁਰੂ ਗ੍ਰੰਥਸਾਹਿਬ ਵਿੱਚ ੧. ਤੋਂ ੧੭. ਤੀਕ ਘਰ ਲਿਖੇ ਹਨ. ਇਸ ਤੋਂ ਗਵੈਯੇ ਨੂੰ ਸੂਚਨਾ ਹੈ ਕਿ ਇਸ ਸ਼ਬਦ ਨੂੰ ਇਸ ਰਾਗ ਦੇ ਇਤਨਵੇਂ ਨੰਬਰ ਦੇ ਸ੍ਵਰਪ੍ਰਸ੍ਤਾਰ ਅਨੁਸਾਰ ਗਾਓ। ੧ ੬. ਮਨ. ਦਿਲ. ਅੰਤਹਕਰਣ. "ਘਰ ਭੀਤਰਿ ਘਰੁ ਗੁਰੂ ਦਿਖਾਇਆ". (ਸੋਰ ਅਃ ਮਃ ੧)। (7) ਘਰ ਵਾਲੀ. ਵਹੁਟੀ. ਜੋਰੂ. "ਘਰ ਕਾ ਮਾਸੁ ਚੰਗੇਰਾ". (ਮਃ ੧. ਵਾਰ ਮਲਾਰ)। (8) ਸ਼ਰੀਰ ਦੇ ਪ੍ਰਧਾਨ ਅੰਗ ਅਤੇ ਨਾੜਾਂ. "ਬਹਤਰਿ ਘਰ ਇਕੁ ਪੁਰਖੁ ਸਮਾਇਆ". (ਸੂਹੀ ਕਬੀਰ)। (9) ਛੰਦ ਦਾ ਚਰਣ. ਤੁਕ. "ਦਸ ਦੁਇ ਲਘੁ ਵਸ ਘਰ ਘਰ". (ਰੂਪਦੀਪ) "ਬਾਰਾਂ ਲਘੁ ਪ੍ਰਤਿਚਰਣ ਹੋਣ। (10) ਕੁਲ. ਵੰਸ਼. ਖ਼ਾਨਦਾਨ. "ਉਹ ਆਦਮੀ ਵਡੇ ਘਰ ਦਾ ਹੈ". (ਲੋਕੋ)। (11) ਜਨਮਕੁੰਡਲੀ ਦਾ ਖ਼ਾਨਾ. "ਉਸ ਦੇ ਤੀਜੇ ਘਰ ਬਹੁਤ ਚੰਗੇ ਗ੍ਰਹ ਪਏ ਹਨ". (ਲੋਕੋ)। (12) ਦੇਖੋ, ਘੜਨਾ. "ਕੇਤਕ ਆਨਹਿ ਤਾਲ ਨਜੀਕੇ". ਕੋ ਘਰ ਘਰ ਲਾਵਤ ਹੈਂ ਨੀਕੇ". (ਗੁਪ੍ਰਸੂ) ਘੜ ਘੜਕੇ ਲਾਂਉਂਦੇ ਹਨ.
Mahan Kosh data provided by Bhai Baljinder Singh (RaraSahib Wale);
See http://www.ik13.com
|
|