Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਬੁਢਾਪਾ। (2) ਬਰਦਾਸ਼ਤ ਕੀਤਾ। ਉਦਾਹਰਣ: ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ॥ {ਜੈਤ ੫, ੬, ੨:੨ (701)}। ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ॥ {ਸਿਰੀ ੫, ੭੬, ੪:੩ (44)}।
|
| SGGS Gurmukhi-English Dictionary |
Sk. n. Old age
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Old age.
|
| Mahan Kosh Encyclopedia |
ਸੰ. {ਸੰਗ੍ਯਾ}. ਬੁਢਾਪਾ. "ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ". (ਗੂਜ ਮਃ ੩) ਬ੍ਰਹਮਵੈਵਰ੍ਤ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। (2) ਦੇਖੋ, ਜਰਰਾ। (3) ਦੇਖੋ, ਜਰਾਸੰਧ.
Mahan Kosh data provided by Bhai Baljinder Singh (RaraSahib Wale);
See http://www.ik13.com
|
|