Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
ʼnagar. 1. ਸ਼ਹਿਰ, ਵਸਤੀ। 2. ਭਾਵ ਸਰੀਰ। 1. town, habitation. 2. body abode. 1. ਉਦਾਹਰਨ: ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥ Raga Maajh 5, 37, 1:3 (P: 105). 2. ਉਦਾਹਰਨ: ਸੁ ਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ Raga Kaanrhaa 4, Asatpadee 5, 3:1 (P: 1311).
|
SGGS Gurmukhi-English Dictionary |
[n.] (from Sk. Nagaram) city
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. town, city, habitation, settlement; suff. for forming name of some towns.
|
Mahan Kosh Encyclopedia |
ਸੰ. {ਸੰਗ੍ਯਾ}. ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ". (ਬਿਲਾ ਮਃ ੫)। (2) ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ". (ਸੋਹਿਲਾ)। (3) ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। (4) ਦੇਖੋ, ਕੋਟ ਕਾਂਗੜਾ। (5) ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ". (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|