Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਗੁਰੂ ਨਾਨਕ (1469-1528) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਬਾਣੀ ਵਿਚ ਵਰਤਿਆ ਗਿਆ ਸਿੱਖਾਂ ਦੇ ਗੁਰੂ ਸਾਹਿਬਾਨ ਦਾ ਕਾਵਿ-ਉਪਨਾਮ। ਉਦਾਹਰਣ: ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ {ਜਪੁ ੧, ੧*:੨ (1)}।
|
| SGGS Gurmukhi-English Dictionary |
The first Guru of the Sikhs, the founder of Sikhism
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Name of the founder of the Sikh religion.
|
| Mahan Kosh Encyclopedia |
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ- ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ- ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ, ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ, ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ, ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹ ਦਖ, ਨਾਨਕ ਦੇਵ ਸਤਿਗੁਰੂ। (2) ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। (3) ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। (4) {ਸੰਗ੍ਯਾ}. ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ". (ਭਾਗੁ) [¹क (सुख) तद्थिरुद्घम अक (दुख) न अकं विद्यते यन्ध सोनकः नाऽपरः पुर्माश्वासो इत नानक.]
Mahan Kosh data provided by Bhai Baljinder Singh (RaraSahib Wale);
See http://www.ik13.com
|
|