Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ʼnāmḏe-u. ਮਹਾਂਰਾਸ਼ਟਰ ਦੇ ਇਕ ਉਘੇ ਛੀਂਬੇ ਭਗਤ (1270-1350) ਨਰਸੀ ਵਾਮਨੀ ਜਿਲਾ ਸਤਾਰਾ ਵਿਚ ਜਨਮੇ। ਆਪ ਦੀ ਬਾਣੀ (61 ਸ਼ਬਦ) ਵੱਖ ਵੱਖ 18 ਰਾਗਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ)। one of the Bhagats of Maharashtra whose Bani has been included in Sri Guru Granth Sahib. ਉਦਾਹਰਨ: ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ Raga Aaasaa 4, Chhant 20, 4:3 (P: 451). ਉਦਾਹਰਨ: ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ Raga Aaasaa, ʼnaamdev, 1, 4:1 (P: 485).

SGGS Gurmukhi-English Dictionary
[var.] Form Nāmadeva
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ. ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ. ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ. ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ. "ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ". (ਗੂਜ ਮਃ ੫) "ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ". (ਸੂਹੀ ਮਃ ੪) "ਨਾਮਦੇਇ ਸਿਮਰਨੁ ਕਰਿ ਜਾਨਾ". (ਬਿਲਾ ਨਾਮਦੇਵ) "ਨਾਮਦੇਵ ਹਰਿਜੀਉ ਬਸਹਿ ਸੰਗਿ". (ਬਸੰ ਅਃ ਮਃ ੫).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits