Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
(1) ਨਗਰੀ। (2) ਦੁਆਰਕਾ ਪੁਰੀ। ਉਦਾਹਰਣ: ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ॥ {ਗਉ ੫, ੧੫੮*, ੩:੧ (214)}। ਕਾਸੀ ਕਾਂਤੀ ਪੁਰੀ ਦੁਆਰਾ॥ {ਮਾਰੂ ੧, ਸੋਲਾ ੨, ੯:੨ (1022)}।

SGGS Gurmukhi-English Dictionary
[P. n.] City, region
SGGS Gurmukhi-English Data provided by Harjinder Singh Gill, Santa Monica, CA, USA.

English Translation
suff. same as ਪੁਰ2.

Mahan Kosh Encyclopedia
ਸੰ. {ਸੰਗ੍ਯਾ}. ਜੋ ਆਦਮੀਆਂ ਦੀ ਆਬਾਦੀ ਅਤੇ ਧਨ ਸੰਪਦਾ ਵਿੱਚ ਵਧੀ ਹੋਈ ਹੈ. ਨਗਰੀ. ਸ਼ਹਰ. "ਕਰੋ ਬਸਾਵਨ ਸੁੰਦਰ ਪੁਰੀ". (ਗੁਪ੍ਰਸੂ)। (2) ਭਾਵ- ਸ੍ਵਰਗ ਲੋਕ. ਦੇਵਪੁਰੀ. "ਪਾਤਾਲ ਪੁਰੀ ਜੈਕਾਰਧੁਨੀ". (ਸਵੈਯੇ ਮਃ ੧. ਕੇ) "ਪਾਤਾਲ ਅਤੇ ਆਕਾਸ਼ ਲੋਕ ਵਿੱਚ ਜੈਕਾਰ ਧੁਨਿ. ੩. ਦਸ਼ ਭੇਦ ਸੰਨ੍ਯਾਸੀਆਂ ਵਿੱਚੋਂ ਇੱਕ ਜਮਾਤ, ਜਿਸ ਦੇ ਨਾਮ ਅੰਤ ਪੁਰੀ ਸ਼ਬਦ ਲਗਦਾ ਹੈ. "ਪੁਰ ਜਾਸ ਸਿੱਖ ਕੀਨੇ ਅਪਾਰ। ਪੁਰੀ ਨਾਮ ਤੌਨ ਜਾਨੋ ਵਿਚਾਰ". (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। (4) ਪੁਰੁਸੋਤਮਪੁਰੀ ਦਾ ਸੰਖੇਪ, ਉੜੀਸੇ ਵਿੱਚ ਪੁਰੀ ਨਾਮ ਤੋਂ ਪ੍ਰਸਿੱਧ ਨਗਰੀ. ਦੇਖੋ, ਜਗੰਨਾਥ। (5) ਦੇਖੋ, ਪੁੜੀ. ਪੁਟਿਕਾ. "ਪੁਰੀ ਏਕ ਦੀਨੀ ਤਿਨ ਪਾਨੇ". (ਨਾਪ੍ਰ)। (6) ਪਾਨਾਂ ਦੀ ਬੀੜੀ. ਗਿਲੌਰੀ. "ਪਾਨ ਖਾਇਕਰ ਪੁਰੀ ਬਨਾਈ". (ਚਰਿਤ੍ਰ ੬੬)। (7) ਪੂਰਣ ਹੋਈ. "ਨਾਹਿ ਪੁਰੀ ਮਨ ਭਾਵਨਾ". (ਗੁਪ੍ਰਸੂ)। (8) ਪੂਰਿਤ ਹੋਈ. ਭਰੀ ਹੋਈ. "ਗੁਰੁਕੀਰਤਿ ਸੇ ਹੈ ਪੁਰੀ". (ਗੁਪ੍ਰਸੂ)। (9) ਖਤ੍ਰੀਆਂ ਦੀ ਇੱਕ ਜਾਤਿ ਜੋ ਛੀ ਜਾਤਾਂ ਵਿੱਚ ਗਿਣੀਦੀ ਹੈ. ਦੇਖੋ, ਖਤ੍ਰੀ ਸ਼ਬਦ. "ਘੰਮੂ ਪੁਰੀ ਗੁਰੂ ਕਾ ਪਿਆਰਾ". (ਭਾਗੁ)। (10) ਅੰਤੜੀ. ਆਦਿ। (11) ਦੇਹ. ਸ਼ਰੀਰ। (12) ਨਦੀ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits