Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or GurmukhiSGGS Gurmukhi-Gurmukhi Dictionary
Fūl. ਫਲੁ, ਪੁਸ਼ਪ। flower. ਉਦਾਹਰਨ: ਲਾਲ ਨਿਹਾਲੀ ਫੂਲ ਗੁਲਾਲਾ॥ Raga Gaurhee 1, Asatpadee 10, 2:2 (P: 225). ਉਦਾਹਰਨ: ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ Raga Aaasaa 1, 34, 2:1 (P: 359).

SGGS Gurmukhi-English Dictionary
[H. n.] Flower
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

{ਸੰਗ੍ਯਾ}. ਪੁਸਪ. ਕੁਸੁਮ. ਦੇਖੋ, ਫੁੱਲ. "ਆਪੇ ਭਵਰਾ ਫੂਲ ਬੇਲਿ". (ਬਸੰ ਅਃ ਮਃ ੧)। (2) ਫੁੱਲ ਦੇ ਆਕਾਰ ਦਾ ਭੂਸਣ. "ਸਗਲ ਆਭਰਣ ਸੋਭਾ ਕੰਠਿ ਫੂਲ". (ਆਸਾ ਮਃ ੫)। (3) ਢਾਲ ਦੇ ਫੁੱਲ. "ਫੂਲਨ ਲਾਗ ਚਿਣਗ ਗਨ ਜਾਗਾ". (ਗੁਪ੍ਰਸੂ)। (4) ਬੈਰਾੜ ਵੰਸ਼ ਦਾ ਰਤਨ ਬਾਬਾ ਫੂਲ, ਜੋ ਰੂਪਚੰਦ ਦੇ ਘਰ ਮਾਤਾ ਅੰਬੀ ਦੇ ਉਦਰ ਤੋਂ ਸੰਮਤ ੧੬੮੪ (ਸਨ ੧੬੨੭) ਵਿੱਚ ਜਨਮਿਆ, ਜਦਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਮੋਹਨ ਅਤੇ ਕਾਲੇ ਪੁਰ ਕ੍ਰਿਪਾ ਕਰਕੇ ਮੇਹਰਾਜ ਗ੍ਰਾਮ ਵਸਾਇਆ ਸੀ. ਸੰਮਤ ੧੬੮੮ ਵਿੱਚ ਗੁਰੂਸਰ ਦੇ ਜੰਗ ਪਿੱਛੋਂ ਜਦ ਗੁਰੂ ਸਾਹਿਬ ਦੇ ਦਿਵਾਨ ਵਿੱਚ ਬਾਲਕ ਫੂਲ ਆਪਣੇ ਚਾਚੇ ਕਾਲੇ ਨਾਲ ਹਾਜਿਰ ਹੋਇਆ, ਤਦ ਸੁਭਾਵਿਕ ਹੀ ਪੇਟ ਵਜਾਉਣ ਲੱਗ ਪਿਆ. ਸਤਿਗੁਰੂ ਨੇ ਕਾਲੇ ਤੋਂ ਬਾਲਕ ਦੀ ਹਰਕਤ ਬਾਬਤ ਪੁੱਛਿਆ, ਤਾਂ ਅਰਜ ਕੀਤੀ ਕਿ ਮਹਾਰਾਜ! ਇਸ ਦੀ ਮਾਈ ਗੁਜਰ ਗਈ ਹੈ, ਹਜੂਰ ਦੇ ਸਾਹਮਣੇ ਆਪਣੇ ਪੇਟ ਪਾਲਣ ਲਈ ਇਸ਼ਾਰੇ ਨਾਲ ਅਰਜ਼ ਕਰ ਰਿਹਾ ਹੈ. ਇਸ ਪੁਰ ਗੁਰੂ ਸਾਹਿਬ ਨੇ ਫਰਮਾਇਆ ਕਿ ਇਹ ਬਾਲਕ ਗੁਰੂ ਨਾਨਕਦੇਵ ਦੀ ਕ੍ਰਿਪਾ ਨਾਲ ਲੱਖਾਂ ਦੇ ਪੇਟ ਭਰੇਗਾ ਅਤੇ ਇਸ ਦੀ ਸੰਤਾਨ ਰਾਜ ਭਾਗ ਭੋਗੇਗੀ. ਸੰਮਤ ੧੭੦੩ ਵਿੱਚ ਜਦ ਗੁਰੂ ਹਰਿਰਾਇ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਮੇਹਰਾਜ ਪਧਾਰੇ, ਤਦ ਫੂਲ ਆਪਣੇ ਸੰਬੰਧੀਆਂ ਸਮੇਤ ਦੀਵਾਨ ਵਿੱਚ ਹਾਜਿਰ ਹੁੰਦਾ ਰਿਹਾ. ਗੁਰੂ ਸਾਹਿਬ ਨੇ ਇਸ ਦੀ ਨੰਮ੍ਰਤਾ ਅਤੇ ਸੇਵਾ ਭਾਵ ਦੇਖਕੇ ਦਾਦਾ ਗੁਰੂ ਜੀ ਦੇ ਵਰਦਾਨ ਦੀ ਪੁਸ੍ਟੀ ਵਿੱਚ ਆਸ਼ੀਰਵਾਦ ਦਿੱਤਾ, ਜਿਸ ਦਾ ਫਲ ਹੁਣ ਫੁਲਕੀਆਂ ਰਿਆਸਤਾਂ ਸਿੱਖਾਂ ਦਾ ਮਾਣ ਤਾਣ ਹਨ.¹ ਫੂਲ ਦੇ ਦੋ ਵਿਆਹ ਹੋਏ- ਧਰਮਪਤਨੀ ਬਾਲੀ ਦੇ ਉਦਰ ਤੋਂ ਤਿਲੋਕਸਿੰਘ ਰਾਮ ਸਿੰਘ ਅਤੇ ਰੱਘੂ² ਅਤੇ ਬੀਬੀ ਰਾਮੀ³ ਜਨਮੇ, ਅਰ ਰੱਜੀ ਤੋਂ ਚੰਨੂ, ਝੰਡੂ ਅਤੇ ਤਖਤਮੱਲ ਪੈਦਾ ਹੋਏ. ਬਾਬੇ ਫੂਲ ਦੀ ਔਲਾਦ ਪੁਰ ਗੁਰੂ ਗੋਬਿੰਦਸਿੰਘ ਸਾਹਿਬ ਦੀ ਖਾਸ ਕ੍ਰਿਪਾ ਰਹੀ ਹੈ. ਦੇਖੋ, ਤਿਲੋਕਸਿੰਘ. ਬਾਬਾ ਫੂਲ ਦਾ ਦੇਹਾਂਤ ਸੰਮਤ ੧੭੪੭ (ਸਨ ੧੬੯੦)⁴ ਵਿੱਚ ਬਹਾਦੁਰਪੁਰ⁵ ਹੋਇਆ. ਸਸਕਾਰ ਫੂਲ ਨਗਰ ਕੀਤਾ ਗਿਆ. ਜਿੱਥੇ ਸਮਾਧ ਵਿਦ੍ਯਮਾਨ ਹੈ. ਦੇਖੋ, ਗੁਰੂ ਹਰਿਗੋਬਿੰਦ, ਗੁਰੂ ਹਰਿਰਾਇ, ਮੇਹਰਾਜ ਅਤੇ ਫੂਲਵੰਸ਼। (5) ਬਾਬਾ ਫੂਲ ਦਾ ਸੰਮਤ ੧੭੧੧ (ਸਨ ੧੬੫੩)¹¹ ਵਿੱਚ ਆਬਾਦ ਕੀਤਾ ਨਗਰ, ਜੋ ਰਾਜ ਨਾਭਾ ਵਿੱਚ ਹੈ. ਇਹ ਰਿਆਸਤ ਦੀ ਨਜਾਮਤ ਦਾ ਪ੍ਰਧਾਨ ਅਸਥਾਨ ਹੈ. ਇੱਥੇ ਬਾਬਾ ਫੂਲ ਦੇ ਪੁਰਾਣੇ ਚੁਲ੍ਹੇ ਹਨ, ਜੋ ਫੂਲਵੰਸ਼ ਤੋਂ ਸਨਮਾਨਿਤ ਹਨ. ਰੇਲਵੇ ਸਟੇਸ਼ਨ ਰਾਮਪੁਰਾ ਫੂਲ ਹੈ. ੬. ਦੇਖੋ, ਫੂਲਸਾਹਿਬ। (7) ਦੇਖੋ, ਫੂਲਵੰਸ਼. [¹ਫੂਲ ਦੇ ਵਰਦਾਨ ਅਤੇ ਜਨਮ ਮਰਨ ਦੀ ਤਾਰੀਖਾਂ ਵਿੱਚ ਇਤਨੀ ਗੜਬੜੀ ਇਤਿਹਾਸਕਾਰਾਂ ਨੇ ਪਾਈ ਹੈ, ਜਿਸ ਦਾ ਸੋਧਣਾ ਵਡਾ ਕਠਿਨ ਹੈ. ਅਸੀਂ ਪੂਰੀ ਖੋਜ ਅਤੇ ਮਿਹਨਤ ਨਾਲ ਇਹ ਪ੍ਰਸੰਗ ਸੋਧਕੇ ਲਿਖਿਆ ਹੈ. ²ਰੱਘੂ ਦੀ ਔਲਾਦ ਜਿਉਂਦਾਂ ਦੇ ਸਰਦਾਰ ਰਾਜ ਪਟਿਆਲੇ ਅੰਦਰ ਹਨ. ³ਸੁਪੁਤ੍ਰੀ ਰਾਮੀ ਦੀ ਸ਼ਾਦੀ ਰਾਮਦਾਸ ਦੇ ਰਈਸ ਨਾਲ ਹੋਈ. ਬਾਬਾ ਫੂਲ ਨੇ ਦਾਜ ਵਿੱਚ ਬੁੱਗਰ ਪਿੰਡ ਦਿੱਤਾ. ਬੀਬੀ ਦੀ ਔਲਾਦ ਹੁਣ ਬੁੱਗਰ (ਰਾਜ ਨਾਭਾ) ਵਿੱਚ ਆਬਾਦ ਹੈ. ⁴ਕਈ ਇਤਿਹਾਸਕਾਰਾਂ ਨੇ ਭੁੱਲ ਨਾਲ ਸਨ ੧੬੫੨ ਲਿਖਿਆ ਹੈ. ⁵ਬਹਾਦੁਰਪੁਰ ਨਾਭੇ ਦੇ ਰਾਜ ਵਿੱਚ ਧਨੌਲੇ ਦੇ ਪਰਗਨੇ ਦਾ ਵਡਾ ਪਿੰਡ ਹੈ. ¹¹ਕਈ ਲੇਖਕਾਂ ਨੇ ਫੁਲ ਨਗਰ ਦੇ ਵਸਾਉਣ ਦਾ ਸਨ ੧੬੨੭ ਦਿੱਤਾ ਹੈ, ਜੋ ਸਹੀ ਨਹੀਂ. ਇਹ ਸਨ ਬਾਬੇ ਫੂਲ ਦੇ ਜਨਮ ਦਾ ਹੈ].


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits