Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Beṇī. 1. ਬੇਣੀ ਭਗਤ। 2. ਤ੍ਰਿਬੇਣੀ (ਗੰਗਾ, ਜਮਨਾ ਤੇ ਸਰਸਵਤੀ) ਦਾ ਸੰਗਮ। 1. one of the saint whose Bani has been included in Sri Guru Granth Sahib. 2. confluence of three rivers viz., Ganga Jamuna and Saraswati. 1. ਉਦਾਹਰਨ: ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥ Raga Sireeraag, Bennee, 1, 5:4 (P: 99). ਉਦਾਹਰਨ: ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ Raga Basant 5, Asatpadee 1, 5:3 (P: 1192). 2. ਉਦਾਹਰਨ: ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥ Raga Maaroo 1, Solhaa 2, 9:3 (P: 1022).
|
SGGS Gurmukhi-English Dictionary |
The name of a saint, whose hymns have been included in Guru Granth Sabhib
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਵੇਣਿ ਅਤੇ ਵੇਣੀ. {ਸੰਗ੍ਯਾ}. ਗੁੰਦੇ ਹੋਏ ਕੇਸ਼ ਗੁੱਤ। (2) ਜਲ ਦਾ ਪ੍ਰਵਾਹ। (3) ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ". (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। (4) ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ". (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ". (ਰਾਮ) ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ- ਗੁਰਮੁਖ ਬੇਣੀ ਭਗਤਿ ਕਰ ਜਾਇ ਇਕਾਂਤ ਬਹੈ ਲਿਵਲਾਵੈ। ਕਰਮ ਕਰੈ ਅਧਿਆਤਮੀ ਹੋਰਸੁ ਕਿਸੈ ਨ ਅਜਰ ਲਖਾਵੈ। ਘਰ ਆਯਾ ਜਾਂ ਪੁੱਛੀਐ ਰਾਜ ਦੁਆਰ ਗਇਆ ਆਲਾਵੈ। ਘਰ ਸਭ ਵੱਥੂੰ ਮੰਗੀਅਨ ਵਲ ਛਲ ਕਰਕੇ ਝੱਤ ਲੰਘਾਵੈ। ਵੱਡਾ ਸਾਂਗ ਵਰੱਤਦਾ ਓਹ ਇਕ ਮਨ ਪਰਮੇਸਰ ਧ੍ਯਾਵੈ। ਪੈਜ ਸਵਾਰੈ ਭਗਤ ਦੀ ਰਾਜਾ ਹੁਇਕੈ ਘਰ ਚਲ ਆਵੈ। ਦੇਇ ਦਿਲਾਸਾ ਤੁੱਸਕੈ ਅਣਗਣਤੀ ਖਰਚੀ ਪਹੁਚਾਵੈ। ਓਥਹੁੰ ਆਇਆ ਭਗਤ ਪਾਸ ਹੋਇ ਦਿਆਲ ਹੇਤ ਉਪਜਾਵੈ। ਭਗਤ ਜਨਾਂ ਜੈਕਾਰ ਕਰਾਵੈ । (5) ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|