Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-English Dictionary
[1. Sk. n.] 1. element, 2. dead body. 3. ghost
SGGS Gurmukhi-English Data provided by Harjinder Singh Gill, Santa Monica, CA, USA.

English Translation
n.m past; ghost, evil spirit, spectre, demon, spook, goblin, fiend, apparition, wraithe, revenant.

Mahan Kosh Encyclopedia
ਇੱਕ ਜੱਟ ਜਾਤਿ। (2) ਸੰ. ਵਿ- ਭਇਆ. ਵੀਤਿਆ ਗੁਜ਼ਰਿਆ. ਦੇਖੋ, ਭੂ ਧਾ। (3) ਜੇਹਾ. ਸਮਾਨ. ਤਦ੍ਰੂਪ. "ਸਾਰਭੂਤ ਸਤਿ ਹਰਿ ਕੋ ਨਾਉ". (ਸੁਖਮਨੀ) ਸਾਰਰੂਪ ਹਰਿਨਾਮ। (4) ਹੋਇਆ. ਭਇਆ. "ਪੰਚ ਦੂਤ ਕਰ ਭੂਤਵਸਿ". (ਭਾਗੁ) ਪੰਜ ਵਿਕਾਰ ਵਸ਼ੀਭੂਤ ਕਰਕੇ। (5) {ਸੰਗ੍ਯਾ}. ਵੀਤਿਆ ਹੋਇਆ ਸਮਾਂ. "ਭੂਤ ਭਵਿੱਖ ਭਵਾਨ ਅਭੈ ਹੈ". (ਅਕਾਲ)। (6) ਪ੍ਰਿਥਿਵੀ ਆਦਿ ਤਤ੍ਵ. "ਪੰਚ ਭੂਤ ਕਰਿ ਸਾਜੀ ਦੇਹ". (ਗੁਪ੍ਰਸੂ)। (7) ਕਾਮ ਕ੍ਰੋਧ ਆਦਿ ਵਿਕਾਰ. "ਪੰਚ ਭੂਤ ਸਚਿ ਭੈ ਰਤੇ". (ਸ੍ਰੀ ਮਃ ੧)। (8) ਸ਼ਬਦ ਸਪਰਸ਼ ਆਦਿ ਵਿਸੇ. "ਪੰਚ ਭੂਤ ਸਬਲ ਹੈ ਦੇਹੀ". (ਨਟ ਅਃ ਮਃ ੪)। (9) ਜੀਵ. ਪ੍ਰਾਣੀ. "ਸਰਬ ਭੂਤ ਪਾਰਬ੍ਰਹਮ ਕਰਿ ਮਾਨਿਆ". (ਸੋਰ ਮਃ ੫)। (10) ਭੂਤਨਾ. ਮਹਾਭਾਰਤ ਅਤੇ ਵਾਯੁਪੁਰਾਣ ਵਿੱਚ ਲਿਖਿਆ ਹੈ ਕਿ ਦਕ੍ਸ਼੍‍ ਦੀ ਪੁਤ੍ਰੀ ਕ੍ਰੋਧਾ ਦੇ ਉਦਰ ਤੋਂ ਕਸ਼੍ਯਪ ਦੀ ਔਲਾਦ ਭੂਤ ਹਨ, ਜੋ ਸ਼ਿਵ ਦੀ ਅੜਦਲ ਵਿੱਚ ਰਹਿਂਦੇ ਹਨ. "ਕਹੂੰ ਭੂਤ ਪ੍ਰੇਤੰ ਹਸੈਂ ਮਾਸਹਾਰੰ". (ਵਿਚਿਤ੍ਰ)। (11) ਸ਼ਿਵ. ਪ੍ਰਾਣਰਹਿਤ ਦੇਹ. ਮੁਰਦਾ. "ਮਹਤੀਬਾਰ ਲੇਹੁ ਲੇਹੁ ਕਰੀਐ ਭੂਤ ਰਹਨ ਕਿਉ ਦੀਆ?" (ਸੋਰ ਕਬੀਰ)। (12) ਸੰਸਾਰ. ਜਗਤ। (13) ਨਿਆਉਂ (ਨ੍ਯਾਯ). ਇਨਸਾਫ। (14) ਤਤ੍ਵ. ਸਾਰ. ਨਿਚੋੜ। (15) ਸਤ੍ਯ। (16) ਮਹੀਨੇ ਦਾ ਹਨੇਰਾ ਪੱਖ. ਵਦੀ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits