Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
(1) ਬੱਦਲ। (2) ਇਕ ਰਾਗ ਜਿਸ ਦੀਆਂ ਪੰਜ ਰਾਗਨੀਆਂ ਤੇ 8 ਪੁਤਰ ਹਨ। ਉਦਾਹਰਣ: ਖਸਟਮ ਮੇਘ ਰਾਗਵੈ ਗਾਵਹਿ॥ {ਰਾਗ ੧:੪੮ (1430)}। ਮੇਘ ਬਿਨਾ ਜਿਉ ਖੇਤੀ ਜਾਇ॥ {ਗਉ ੫, ਸੁਖ ੫, ੬:੬ (269)}।

SGGS Gurmukhi-English Dictionary
[Sk. n.] Cloud
SGGS Gurmukhi-English Data provided by Harjinder Singh Gill, Santa Monica, CA, USA.

English Translation
n.m. clud; name of a classical musical measure; name of a backward, depressed class of central Punjab; a member of this.

Mahan Kosh Encyclopedia
ਸੰ. मेघ. {ਸੰਗ੍ਯਾ}. ਧੂਆਂ। (2) ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ". (ਟੋਡੀ ਮਃ ੫) ਦੇਖੋ, ਮੇਗ। (3) ਮੋਥਾ। (4) ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। (5) ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ". (ਮਃ ੩. ਵਾਰ ਮਲਾ)। (6) ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ. ਆਰੋਹੀ- ਸ ਰ ਗਾ ਮ ਪ ਨਾ ਸ. ਅਵਰੋਹੀ- ਸ ਨਾ ਪ ਮ ਗਾ ਸ. ੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits