Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or GurmukhiSGGS Gurmukhi-Gurmukhi Dictionary
(1) ਮਾਣਕ, ਲਾਲ ਰੰਗ ਦਾ ਰਤਨ। (2) ਪਿਆਰਾ, ਪ੍ਰਿਯ। (3) ਇਕ ਵਰਣ, ਸੂਹਾ, ਸੁਰਖ ਰੰਗ। ਉਦਾਹਰਣ: ਧਰਤੀ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ॥ {ਸਿਰੀ ੧, ੧, ੨:੧ (14)}। ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ॥ {ਧਨਾ ੧, ਛੰਤ ੩, ੩:੫ (689)}। ਮੋਹਨ ਲਾਲ ਅਨੂਪ ਸਰਬ ਸਾਧਾਰੀਆ॥ {ਗਉ ੫, ਅਸ ੧੨, ੩:੧ (241)}। ਲਾਲ ਗੋਪਾਲ ਦਇਆਲ ਰੰਗੀਲੇ॥ {ਮਾਝ ੫, ੧੬, ੧:੧ (99)}। ਲਾਲ ਨਾਮ ਜਾ ਕੈ ਭਰੈ ਭੰਡਾਰਾ॥ {ਗੋਂਡ ੫, ੩, ੩:੩ (863)}। ਲਾਲ ਨਿਹਾਲੀ ਫੂਲ ਗੁਲਾਲਾ॥ {ਗਉ ੧, ਅਸ ੧੦, ੨:੨ (225)}। ਲਾਲ ਰੰਗ ਪੂਰਨ ਪੁਰਖੁ ਬਿਧਾਤਾ॥ {ਗਉ ੫, ੧੪੧, ੧*:੨ (194)}.

SGGS Gurmukhi-English Dictionary
[P. n. 2. n. 3. n. 4. n.] Red. 2. (from Sk. Lâla) beloved. 3. (from Per. Laala) ruby. 4. (from P. Lara) cord, string
SGGS Gurmukhi-English Data provided by Harjinder Singh Gill, Santa Monica, CA, USA.

English Translation
(1) adj. red, crimson; ruddy; blushing; red with anger. (2) n.m. ruby; informal. son, darling child.

Mahan Kosh Encyclopedia

ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ". (ਭਾਗੁ) ਦੇਖੋ, ਲੰਗਾਹ। (2) ਫ਼ਾ. __ ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ". (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। (3) ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ". (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। (4) ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ". (ਸ੍ਰੀ ਮਃ ੧)। (5) {ਸੰਗ੍ਯਾ}. ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ". (ਕ੍ਰਿਸਨਾਵ)। (6) ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ". (ਗੁਪ੍ਰਸੂ)। (7) ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। (8) ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ __ ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ". (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧)। (9) ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ". (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। (10) ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। (11) ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits