Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਦੀ ਖ਼ਤਾਰ, ਵਾਸਤੇ। ਪਾਸੋਂ, ਪਾਸ, ਕੋਲ, ਨਾਲ, ਨਾਲੋਂ, ਸੰਗ, ਨੂੰ, ਸਮੇਤ, ਸਹਿਤ। ਸ੍ਵੈ, ਆਪਣੀ। ਸ਼ਿਵਜੀ। ਉਦਾਹਰਣ: ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ॥ {ਗਉ ੪, ਵਾਰ ੩ਸ, ੪, ੨:੧ (310)}। ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ॥ {ਗਉ ੧, ਅਸ ੨, ੨:੧ (229)}। ਅਪਨੇ ਪ੍ਰਭ ਸਿਉ ਹੋਹੁ ਸਾਵਧ
|
| SGGS Gurmukhi-English Dictionary |
P. prep. With from
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ". (ਗਉ ਮਃ ੫)। (2) ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ". (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। (3) ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ". (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। (4) {ਸੰਗ੍ਯਾ}. ਸ਼ਿਵ. ਦੇਖੋ, ਮੰਡਿਤ। (5) ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ". (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ.
Mahan Kosh data provided by Bhai Baljinder Singh (RaraSahib Wale);
See http://www.ik13.com
|
|