Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Suʼnḏar. 1. ਸੋਹਣਾ, ਖੂਬਸੂਰਤ, ਮਨੋਹਰ। 2. ਹਰੀ, ਵਾਹਿਗੁਰੂ (ਭਾਵ)। 3. ਕ੍ਰਿਸ਼ਨ (ਭਾਵ 'ਸਿਆਮ ਸੁੰਦਰ')। 1. beautiful, exequisite, gorgeous, ravishing. 2. exalted Lord. 3. Lord Krishan. 1. ਉਦਾਹਰਨ: ਸੇਈ ਸੁੰਦਰ ਸੋਹਣੇ ॥ Raga Maajh 5, Asatpadee 38, 3:1 (P: 132). ਉਦਾਹਰਨ: ਊਚੇ ਮੰਦਰ ਸੁੰਦਰ ਛਾਇਆ ॥ Raga Gaurhee 5, 71, 1:2 (P: 175). 2. ਉਦਾਹਰਨ: ਦੁੰਦਰ ਬਾਧਹੁ ਸੁੰਦਰ ਪਾਵਹੁ ॥ Raga Bhairo, Kabir, 11, 1:2 (P: 1160). ਉਦਾਹਰਨ: ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥ Raga Saarang 5, 124, 1:2 (P: 1228). 3. ਉਦਾਹਰਨ: ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ Raga Soohee 5, 40, 1:1 (P: 745).
|
SGGS Gurmukhi-English Dictionary |
[P. adj.] Beautiful
SGGS Gurmukhi-English Data provided by
Harjinder Singh Gill, Santa Monica, CA, USA.
|
English Translation |
adj. beautiful, lovely, pretty, winsome, handsome, cute, shapely, comely sightly, fair, graceful, charming.
|
Mahan Kosh Encyclopedia |
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ". (ਸੁਖਮਨੀ)। (2) {ਸੰਗ੍ਯਾ}. ਕਾਮਦੇਵ। (3) ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ". (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।"¹ (ਗੁਪ੍ਰਸੂ)। (4) ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ- ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ, ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ, ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ- ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ, ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ ਰਾਖਸੀ ਵਦਨ ਖਾਵ ਖਾਵਹੀ ਕਰਤ ਹੈ. ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ, ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ, ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ, ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ, ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ, ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ, ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ, ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ. ੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। (6) ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। (7) ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ. [¹ਮਤਿਵੰਤ. ਮਤਿਵਾਨ]. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|