Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਰਾਗ ਦੀ ਕਿਸਮ।
|
| Mahan Kosh Encyclopedia |
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ". (ਚੰਡੀ ੧)। (2) ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ. ਆਰੋਹੀ- ਸ ਰ ਗਾ ਮ ਪ ਨਾ ਸ. ਅਵਰੋਹੀ- ਸ ਨਾ ਮ ਪ ਗਾ ਰ ਸ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। (3) ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ. [¹ਕਈ ਸਾਂਗੀਤਿਕਾਂ ਨੇ ਮੋਹਨੀ ਨੂੰ ਹੀ ਸੂਹੀ ਕਲਪਿਆ ਹੈ.]
Mahan Kosh data provided by Bhai Baljinder Singh (RaraSahib Wale);
See http://www.ik13.com
|
|