Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਜਸ/ਵਡਿਆਈ ਦਾ ਗੀਤ, ਸੁਹਾਗ ਦਾ ਗੀਤ, ਖ਼ੁਸ਼ੀ ਦਾ ਗੀਤ, ਆਨੰਦ ਦੇਣ ਵਾਲਾ ਗੀਤ। ਉਦਾਹਰਣ: ਏਹੁ ਸੋਹਿਲਾ ਸਬਦੁ ਸੁਹਾਵਾ॥ {ਰਾਮ ੨, ਅਨੰਦ ੧੬:੧ (919)}। ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ॥ {ਸੂਹੀ ੩, ੩, ੧:੧ (769)}। ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ॥ {ਬਿਲਾ ੪, ਵਾਰ ੧੩ਸ, ੩,
|
| SGGS Gurmukhi-English Dictionary |
P. n. Nuptial song, hymn of joy
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Paean.
|
| Mahan Kosh Encyclopedia |
{ਸੰਗ੍ਯਾ}. ਆਨੰਦ ਦਾ ਗੀਤ. ਸ਼ੋਭਨ ਸਮੇਂ ਵਿੱਚ ਗਾਇਆ ਗੀਤ. "ਮੰਗਲ ਗਾਵਹੁ ਤਾ ਪ੍ਰਭੁ ਭਾਵਹੁ ਸੋਹਿਲੜਾ ਜੁਗ ਚਾਰੇ". (ਸੂਹੀ ਛੰਤ ਮਃ ੧) "ਕਹੈ ਨਾਨਕ ਸਬਦ ਸੋਹਿਲਾ ਸਤਿਗੁਰੂ ਸੁਣਾਇਆ". (ਅਨੰਦੁ)। (2) ਸੁ (ਉੱਤਮ) ਹੇਲਾ (ਖੇਲ) ਹੈ ਜਿਸ ਵਿੱਚ ਅਜੇਹਾ ਕਾਵ੍ਯ। (3) ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸੋਹਿਲਾ" ਸਿਰਲੇਖ ਹੇਠ ਇੱਕ ਖਾਸ ਬਾਣੀ, ਜਿਸ ਦਾ ਪੜ੍ਹਨਾ ਸੌਣ ਵੇਲੇ ਵਿਧਾਨ ਹੈ. "ਤਿਤੁ ਘਰਿ ਗਾਵਹੁ ਸੋਹਿਲਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋਈ ਹੈ.
Mahan Kosh data provided by Bhai Baljinder Singh (RaraSahib Wale);
See http://www.ik13.com
|
|