Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Apsarā. ਅਪਛਰਾਂ, ਇੰਦਰ ਦੀਆਂ ਨਰਤਕੀਆਂ, ਅਕਾਸ਼ ਵਿਚ ਰਹਿਣ ਵਾਲੀਆਂ ਦੇਵਾਂਗਨਾਂ, ਪਾਣੀ ਵਿਚੋਂ ਨਿਕਲਣ ਵਾਲੀ। fairy, nymph.
ਉਦਾਹਰਨ:
ਹਾ ਹਾ ਹੂ ਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥ Raga Malaar 5, 25, 1:2 (P: 1272).

Mahan Kosh Encyclopedia

ਸੰ. अप्सरस्. ਨਾਮ/n. ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁੰਦਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭ ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁਪੁਰਾਣ ਵਿੱਚ ੧੪ ਅਤੇ ਹਰਿਵੰਸ਼ ਵਿੱਚ ੭ ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦ ਅਤੇ ਲੌਕਿਕ ੩੪ ਹਨ. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰਗਏ ਹੋਣ.{115} ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. “ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ.” (ਮਲਾ ਪੜਤਾਲ ਮਃ ੫).

Footnotes:
{115} ਦੇਖੋ- ਪਾਰਾਸ਼ਰ ਸਿਮ੍ਰਿਤਿ ਅ: ੩.


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits