Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kuᴺdlanī. ਜੋਗੀਆਂ ਦੀ ਮੰਨੀ ਹੋਈ ਇਕ ਨਾੜੀ। important ganglion in body (according to Yoga).
ਉਦਾਹਰਨ:
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ Sava-eeay of Guru Ramdas, Gayand, 5:3 (P: 1402).

Mahan Kosh Encyclopedia

ਸੰ. ਕੁੰਡਲਿਨੀ. ਨਾਮ/n. ਤੰਤ੍ਰਸ਼ਾਸਤ੍ਰ ਅਤੇ ਯੋਗਮਤ ਅਨੁਸਾਰ ਇੱਕ ਨਾੜੀ, ਜੋ ਸੁਖਮਨਾ ਨਾੜੀ ਦੀ ਜੜ ਵਿੱਚ ਕਿਵਾੜਰੂਪ ਹੋਕੇ ਰਹਿੰਦੀ ਹੈ. ਸਾਢੇ ਤਿੰਨ ਕੁੰਡਲ (ਚੱਕਰ) ਮਾਰਕੇ ਸੱਪ ਦੀ ਤਰਾਂ ਸੌਣ ਕਾਰਣ ਇਸ ਦਾ ਨਾਉਂ ‘ਕੁੰਡਲਿਨੀ’ ਹੈ. ਯੋਗਾਭ੍ਯਾਸ ਨਾਲ ਕੁੰਡਲਿਨੀ ਜਾਗਦੀ ਹੈ ਅਤੇ ਸੁਖਮਨਾ ਦੇ ਰਸਤੇ ਦਸ਼ਮਦ੍ਵਾਰ ਨੂੰ ਜਾਂਦੀ ਹੈ. ਜਿਉਂ ਜਿਉਂ ਇਹ ਉਪੱਰ ਨੂੰ ਚੜ੍ਹਦੀ ਹੈ, ਤਿਉਂ ਤਿਉਂ, ਯੋਗੀ ਨੂੰ ਆਨੰਦ ਆਉਂਦਾ ਹੈ. ਕੁੰਡਲਿਨੀ ਨੂੰ ਦਸ਼ਮਦ੍ਵਾਰ ਵਿੱਚ ਠਹਿਰਾਉਣਾ ਅਤੇ ਉਸ ਨੂੰ ਫੇਰ ਹੇਠਾਂ ਨਾ ਉਤਰਣ ਦੇਣਾ ਇਹੀ ਯੋਗੀ ਦੀ ਪੁਰਣ ਸਿੱਧੀ ਹੈ. ਇਸ ਦਾ ਨਾਉਂ ਭੁਜੰਗਮਾ ਭੀ ਹੈ। 2. ਜਲੇਬੀ. ਇੱਕ ਪ੍ਰਕਾਰ ਦੀ ਮਿਠਾਈ। 3. ਗੁਰਮਤ ਅਨੁਸਾਰ ਅਵਿਦ੍ਯਾ ਦੀ ਗੱਠ ਦਾ ਨਾਉਂ ਕੁੰਡਲਨੀ ਹੈ. ਮਨ ਦੀ ਗੁੰਝਲ. “ਕੁੰਡਲਨੀ ਸੁਰਝੀ ਸਤਸੰਗਤਿ.” (ਸਵੈਯੇ ਮਃ ੪ ਕੇ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits