Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
ᴺirmle. ਉਜਲ, ਵਿਕਾਰ ਰਹਿਤ, ਸਾਫ ਪਵਿਤਰ। pure, devoid of evil/sin.
ਉਦਾਹਰਨ:
ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ Raga Sireeraag 3, 37, 1:3 (P: 27).
ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ Raga Sorath 4, Vaar 6, Salok, 3, 2:9 (P: 645).

Mahan Kosh Encyclopedia

ਨਿਰਮਲਾ ਦਾ ਬਹੁਵਚਨ. ਦੇਖੋ- ਨਿਰਮਲਾ। 2. ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਸਿੰਘਾਂ (ਰਾਮ ਸਿੰਘ, ਕਰਮ ਸਿੰਘ, ਗੰਡਾ ਸਿੰਘ, ਵੀਰ ਸਿੰਘ, ਸੋਭਾ ਸਿੰਘ) ਨੂੰ ਬ੍ਰਾਹਮਚਾਰੀ ਦੇ ਭੇਸ ਵਿੱਚ ਸੰਸਕ੍ਰਿਤ ਵਿਦ੍ਯਾ ਪੜ੍ਹਨ ਲਈ ਕਾਸ਼ੀ ਭੇਜਿਆ ਸੀ, ਉਨ੍ਹਾਂ ਦੀ “ਨਿਰਮਲੇ” ਸੰਗ੍ਯਾ ਹੋਈ. ਇਨ੍ਹਾਂ ਪੰਜਾਂ ਦੇ ਚਾਟੜੇ ਜੋ ਨਿਰਮਲ ਵਸਤ੍ਰ ਪਹਿਰ ਸ਼ਾਂਤਚਿੱਤ ਰਹਿਕੇ ਵਿਦ੍ਯਾ ਅਰ ਨਾਮ ਦਾ ਅਭ੍ਯਾਸ, ਅਤੇ ਧਰਮਪ੍ਰਚਾਰ ਕਰਦੇ ਰਹੇ ਹਨ, ਉਹ ਸਭ ਨਿਰਮਲੇ ਸੱਦੇ ਜਾਂਦੇ ਹਨ. ਸਿੱਖਕੌਮ ਵਿੱਚ ਨਿਰਮਲੇ ਸਾਧੂ ਵਿਦ੍ਯਾ ਦੇ ਪ੍ਰੇਮੀ ਅਰ ਵਿਚਾਰ ਵਾਨ ਹਨ. ਦੇਖੋ- ਅਖਾੜਾ (ੲ) ਅਤੇ ਧਰਮਧੁਜਾ 2.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits