Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ  

जिनि दिनु करि कै कीती राति ॥  

Jin ḏin kar kai kīṯī rāṯ.  

The One who created the day also created the night.  

ਜਿਨਿ = ਜਿਸ (ਤੈਂ) ਨੇ। ਕਰਿ ਕੈ = ਪੈਦਾ ਕਰ ਕੇ।
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ।


ਖਸਮੁ ਵਿਸਾਰਹਿ ਤੇ ਕਮਜਾਤਿ  

खसमु विसारहि ते कमजाति ॥  

Kẖasam visārėh ṯe kamjāṯ.  

Those who forget their Lord and Master are vile and despicable.  

ਵਿਸਾਰਹਿ = ਭੁਲਾ ਦੇਂਦੇ ਹਨ। ਤੇ = ਉਹ (ਬੰਦੇ) {ਬਹੁ-ਵਚਨ}। ਕਮਜਾਤਿ = ਭੈੜੀ ਜਾਤ ਵਾਲੇ।
ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ, ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ।


ਨਾਨਕ ਨਾਵੈ ਬਾਝੁ ਸਨਾਤਿ ॥੪॥੩॥  

नानक नावै बाझु सनाति ॥४॥३॥  

Nānak nāvai bājẖ sanāṯ. ||4||3||  

O Nanak, without the Name, they are wretched outcasts. ||4||3||  

ਨਾਵੈ ਬਾਝੁ = ਹਰਿ-ਨਾਮ ਤੋਂ ਬਿਨਾ। ਸਨਾਤਿ = ਨੀਚ।੪।
ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ ॥੪॥੩॥


ਰਾਗੁ ਗੂਜਰੀ ਮਹਲਾ  

रागु गूजरी महला ४ ॥  

Rāg gūjrī mėhlā 4.  

Raag Goojaree, Fourth Mehl:  

xxx
xxx


ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ  

हरि के जन सतिगुर सतपुरखा बिनउ करउ गुर पासि ॥  

Har ke jan saṯgur saṯpurkẖā bina▫o kara▫o gur pās.  

O humble servant of the Lord, O True Guru, O True Primal Being: I offer my humble prayer to You, O Guru.  

ਹਰਿ ਕੇ ਜਨ = ਹੇ ਹਰੀ ਦੇ ਸੇਵਕ! ਸਤਿਗੁਰੂ = ਹੇ ਸਤਿਗੁਰ! ਸਤ ਪੁਰਖਾ = ਹੇ ਮਹਾ ਪੁਰਖ ਗੁਰੂ! ਬਿਨਉ = {विनय} ਬੇਨਤੀ। ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ ਪਾਸਿ = ਹੇ ਗੁਰੂ! ਤੇਰੇ ਪਾਸ।
ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ,


ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥  

हम कीरे किरम सतिगुर सरणाई करि दइआ नामु परगासि ॥१॥  

Ham kīre kiram saṯgur sarṇā▫ī kar ḏa▫i▫ā nām pargās. ||1||  

I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||  

ਸਤਿਗੁਰ ਸਰਣਾਈ = ਹੇ ਗੁਰੂ! ਤੇਰੀ ਸਰਨ। ਕੀਰੇ ਕਿਰਮ = ਨਿਮਾਣੇ ਦੀਨ ਜੀਵ। ਪਰਗਾਸਿ = ਪਰਗਟ ਕਰ, ਚਾਨਣ ਕਰ।੧।
ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ। ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ ॥੧॥


ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ  

मेरे मीत गुरदेव मो कउ राम नामु परगासि ॥  

Mere mīṯ gurḏev mo ka▫o rām nām pargās.  

O my Best Friend, O Divine Guru, please enlighten me with the Name of the Lord.  

ਮੋ ਕਉ = ਮੈਨੂੰ, ਮੇਰੇ ਅੰਦਰ। ਮੀਤ = ਹੇ ਮਿੱਤਰ!
ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼।


ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ  

गुरमति नामु मेरा प्रान सखाई हरि कीरति हमरी रहरासि ॥१॥ रहाउ ॥  

Gurmaṯ nām merā parān sakẖā▫ī har kīraṯ hamrī rahrās. ||1|| rahā▫o.  

Through the Guru's Teachings, the Naam is my breath of life. The Kirtan of the Lord's Praise is my life's occupation. ||1||Pause||  

ਗੁਰਮਤਿ = ਗੁਰੂ ਦੀ ਮੱਤ ਦੀ ਰਾਹੀਂ (ਮਿਲਿਆ ਹੋਇਆ)। ਪ੍ਰਾਨ ਸਖਾਈ = ਜਿੰਦ ਦਾ ਸਾਥੀ। ਕੀਰਤਿ = ਸੋਭਾ, ਸਿਫ਼ਤ-ਸਾਲਾਹ। ਰਹਰਾਸਿ = ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।੧।
ਗੁਰੂ ਦੀ ਦੱਸੀ ਮੱਤ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ), ਪ੍ਰਭੂ ਦੀ ਸਿਫ਼ਤ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸ-ਪੂੰਜੀ ਬਣੀ ਰਹੇ ॥੧॥ ਰਹਾਉ॥


ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ  

हरि जन के वड भाग वडेरे जिन हरि हरि सरधा हरि पिआस ॥  

Har jan ke vad bẖāg vadere jin har har sarḏẖā har pi▫ās.  

The servants of the Lord have the greatest good fortune; they have faith in the Lord, and a longing for the Lord.  

xxx
ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ।


ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥  

हरि हरि नामु मिलै त्रिपतासहि मिलि संगति गुण परगासि ॥२॥  

Har har nām milai ṯaripṯāsahi mil sangaṯ guṇ pargās. ||2||  

Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||  

ਤ੍ਰਿਪਤਾਸਹਿ = ਰੱਜ ਜਾਂਦੇ ਹਨ। ਮਿਲਿ = ਮਿਲ ਕੇ।੨।
ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ ॥੨॥


ਜਿਨ ਹਰਿ ਹਰਿ ਹਰਿ ਰਸੁ ਨਾਮੁ ਪਾਇਆ ਤੇ ਭਾਗਹੀਣ ਜਮ ਪਾਸਿ  

जिन हरि हरि हरि रसु नामु न पाइआ ते भागहीण जम पासि ॥  

Jin har har har ras nām na pā▫i▫ā ṯe bẖāghīṇ jam pās.  

Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.  

xxx
ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ)।


ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥  

जो सतिगुर सरणि संगति नही आए ध्रिगु जीवे ध्रिगु जीवासि ॥३॥  

Jo saṯgur saraṇ sangaṯ nahī ā▫e ḏẖarig jīve ḏẖarig jīvās. ||3||  

Those who have not sought the Sanctuary of the True Guru and the Sangat, the Holy Congregation; cursed are their lives, and cursed are their hopes of life. ||3||  

ਧ੍ਰਿਗੁ ਜੀਵੇ = ਲਾਹਨਤ ਹੈ ਉਹਨਾਂ ਦੇ ਜੀਵੇ ਨੂੰ।੩।
ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ ॥੩॥


ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ  

जिन हरि जन सतिगुर संगति पाई तिन धुरि मसतकि लिखिआ लिखासि ॥  

Jin har jan saṯgur sangaṯ pā▫ī ṯin ḏẖur masṯak likẖi▫ā likẖās.  

Those humble servants of the Lord who have attained the Company of the True Guru, have such pre-ordained destiny inscribed on their foreheads.  

ਧੁਰਿ = ਧੁਰ ਤੋਂ, ਪਰਮਾਤਮਾ ਵਲੋਂ। ਮਸਤਕਿ = ਮੱਥੇ ਉੱਤੇ। ਲਿਖਾਸਿ = ਲੇਖ {ਲਫ਼ਜ਼ 'ਜੀਵਾਸਿ' ਅਤੇ 'ਲਿਖਾਸਿ' ਲਫ਼ਜ਼ 'ਜੀਵੇ' ਅਤੇ 'ਲੇਖ' ਤੋਂ ਬਦਲੇ ਹੋਏ ਹਨ ਤੁਕਾਂਤ ਪੂਰਾ ਕਰਨ ਲਈ}।
ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ।


ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥  

धनु धंनु सतसंगति जितु हरि रसु पाइआ मिलि जन नानक नामु परगासि ॥४॥४॥  

Ḏẖan ḏẖan saṯsangaṯ jiṯ har ras pā▫i▫ā mil jan Nānak nām pargās. ||4||4||  

Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||  

ਜਿਤੁ = ਜਿਸ ਵਿਚ, ਜਿਸ ਦੀ ਰਾਹੀਂ। ਮਿਲਿ ਜਨ = ਜਨਾਂ ਨੂੰ ਮਿਲ ਕੇ, ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ।੪।
ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ ॥੪॥੪॥


ਰਾਗੁ ਗੂਜਰੀ ਮਹਲਾ  

रागु गूजरी महला ५ ॥  

Rāg gūjrī mėhlā 5.  

Raag Goojaree, Fifth Mehl:  

xxx
xxx


ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ  

काहे रे मन चितवहि उदमु जा आहरि हरि जीउ परिआ ॥  

Kāhe re man cẖiṯvahi uḏam jā āhar har jī▫o pari▫ā.  

Why, O mind, do you plot and plan, when the Dear Lord Himself provides for your care?  

ਕਾਹੇ = ਕਿਉਂ? ਚਿਤਵਹਿ = ਤੂੰ ਸੋਚਦਾ ਹੈਂ। ਚਿਤਵਹਿ ਉਦਮੁ = ਤੂੰ ਉੱਦਮ ਚਿਤਵਦਾ ਹੈਂ, ਤੂੰ ਜ਼ਿਕਰ ਕਰਦਾ ਹੈਂ। ਜਾ ਆਹਰਿ = ਜਿਸ ਆਹਰ ਵਿਚ। ਪਰਿਆ = ਪਿਆ ਹੋਇਆ ਹੈ।
ਹੇ ਮਨ! (ਤੇਰੀ ਖ਼ਾਤਰ) ਜਿਸ ਆਹਰ ਵਿਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ-ਫ਼ਿਕਰ ਕਰਦਾ ਰਹਿੰਦਾ ਹੈਂ?


ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥  

सैल पथर महि जंत उपाए ता का रिजकु आगै करि धरिआ ॥१॥  

Sail pathar mėh janṯ upā▫e ṯā kā rijak āgai kar ḏẖari▫ā. ||1||  

From rocks and stones He created living beings; He places their nourishment before them. ||1||  

ਸੈਲ = ਚਿਟਾਨ। ਤਾ ਕਾ = ਉਹਨਾਂ ਦਾ। ਆਗੈ = ਪਹਿਲਾਂ ਹੀ।੧।
ਜੇਹੜੇ ਜੀਵ ਪ੍ਰਭੂ ਨੇ ਚਟਾਨਾਂ ਤੇ ਪੱਥਰਾਂ ਵਿਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸ ਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰਖਿਆ ਹੈ ॥੧॥


ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ  

मेरे माधउ जी सतसंगति मिले सु तरिआ ॥  

Mere māḏẖa▫o jī saṯsangaṯ mile so ṯari▫ā.  

O my Dear Lord of souls, one who joins the Sat Sangat, the True Congregation, is saved.  

ਮਾਧਉ ਜੀ = ਹੇ ਪ੍ਰਭੂ ਜੀ! ਹੇ ਮਾਇਆ ਦੇ ਪਤੀ ਜੀ! {ਮਾਧਉ = ਮਾ-ਧਵ। ਮਾ = ਮਾਇਆ। ਧਵ = ਪਤੀ}।
ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਸਾਧ ਸੰਗਤ ਵਿਚ ਮਿਲ ਬੈਠਦੇ ਹਨ, ਉਹ (ਵਿਅਰਥ ਤੌਖ਼ਲੇ-ਫ਼ਿਕਰਾਂ ਤੋਂ) ਬਚ ਜਾਂਦੇ ਹਨ।


ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ  

गुर परसादि परम पदु पाइआ सूके कासट हरिआ ॥१॥ रहाउ ॥  

Gur parsāḏ param paḏ pā▫i▫ā sūke kāsat hari▫ā. ||1|| rahā▫o.  

By Guru's Grace, the supreme status is obtained, and the dry wood blossoms forth again in lush greenery. ||1||Pause||  

ਪਰਸਾਦਿ = ਕਿਰਪਾ ਨਾਲਿ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਕਾਸਟ = ਕਾਠ, ਲੱਕੜੀ।੧।
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ ॥੧॥ ਰਹਾਉ॥


ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਕਿਸ ਕੀ ਧਰਿਆ  

जननि पिता लोक सुत बनिता कोइ न किस की धरिआ ॥  

Janan piṯā lok suṯ baniṯā ko▫e na kis kī ḏẖari▫ā.  

Mothers, fathers, friends, children and spouses-no one is the support of anyone else.  

ਜਨਨਿ = ਮਾਂ। ਸੁਤ = ਪੁੱਤਰ। ਬਨਿਤਾ = ਵਹੁਟੀ। ਧਰਿਆ = ਆਸਰਾ। ਕਿਸ ਕੀ = ਕਿਸੇ ਦਾ।
(ਹੇ ਮਨ!) ਮਾਂ, ਪਿਉ, ਪੁੱਤਰ, ਲੋਕ, ਵਹੁਟੀ-ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ।


ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥  

सिरि सिरि रिजकु स्मबाहे ठाकुरु काहे मन भउ करिआ ॥२॥  

Sir sir rijak sambāhe ṯẖākur kāhe man bẖa▫o kari▫ā. ||2||  

For each and every person, our Lord and Master provides sustenance. Why are you so afraid, O mind? ||2||  

ਸਿਰਿ = ਸਿਰ ਉੱਤੇ। ਸਿਰਿ ਸਿਰਿ = ਹਰੇਕ ਸਿਰ ਉਤੇ, ਹਰੇਕ ਜੀਵ ਲਈ। ਸੰਬਾਹੇ = {संवाहय} ਅਪੜਾਂਦਾ ਹੈ। ਮਨ = ਹੇ ਮਨ!੨।
ਹੇ ਮਨ! ਤੂੰ ਕਿਉਂ ਡਰਦਾ ਹੈਂ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ ॥੨॥


ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ  

ऊडे ऊडि आवै सै कोसा तिसु पाछै बचरे छरिआ ॥  

Ūde ūd āvai sai kosā ṯis pācẖẖai bacẖre cẖẖari▫ā.  

The flamingoes fly hundreds of miles, leaving their young ones behind.  

ਊਡੇ = ਊਡਿ। ਊਡੇ ਊਡਿ = ਊਡਿ ਊਡਿ, ਉੱਡ ਕੇ। ਸੈ = ਸੈਂਕੜੇ (ਲਫ਼ਜ਼ 'ਸਉ' ਤੋਂ ਬਹੁ-ਵਚਨ)। ਤਿਸੁ ਪਾਛੈ = ਉਸ (ਕੂੰਜ) ਦੇ ਪਿਛੇ। ਬਚਰੇ = ਨਿੱਕੇ ਨਿੱਕੇ ਬੱਚੇ। ਛਰਿਆ = ਛੱਡੇ ਹੋਏ ਹੁੰਦੇ ਹਨ।
(ਹੇ ਮਨ! ਵੇਖ! ਕੂੰਜ) ਉੱਡ ਉੱਡ ਕੇ ਸੈਂਕੜੇ ਕੋਹਾਂ ਤੇ ਆ ਜਾਂਦੀ ਹੈ, ਪਿੱਛੇ ਉਸ ਦੇ ਬੱਚੇ (ਇਕੱਲੇ) ਛੱਡੇ ਹੋਏ ਹੁੰਦੇ ਹਨ।


ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥  

तिन कवणु खलावै कवणु चुगावै मन महि सिमरनु करिआ ॥३॥  

Ŧin kavaṇ kẖalāvai kavaṇ cẖugāvai man mėh simran kari▫ā. ||3||  

Who feeds them, and who teaches them to feed themselves? Have you ever thought of this in your mind? ||3||  

ਚੁਗਾਵੈ = ਚੋਗਾ ਦੇਂਦਾ ਹੈ। ਮਨਿ ਮਹਿ = (ਉਹ ਕੂੰਜ ਆਪਣੇ) ਮਨ ਵਿਚ। ਸਿਮਰਨੁ = (ਉਹਨਾਂ ਬੱਚਿਆਂ ਦਾ) ਧਿਆਨ। ਖਲਾਵੈ = ਖੁਆਲਦਾ ਹੈ। ਕਵਣੁ ਖਲਾਵੈ = ਕੌਣ ਖੁਆਲਦਾ ਹੈ? ਕੋਈ ਭੀ ਕੁਝ ਖੁਆਲਦਾ ਨਹੀਂ।੩। "ਜੈਸੀ ਗਗਨਿ ਫਿਰੰਤੀ ਊਡਤੀ, ਕਪਰੇ ਬਾਗੇ ਵਾਲੀ। ਉਹ ਰਾਖੈ ਚੀਤੁ ਪੀਛੈ ਬਿਚਿ ਬਚਰੇ, ਨਿਤ ਹਿਰਦੈ ਸਾਰਿ ਸਮਾਲੀ।੧।੭।੧੩।੫੧। (ਗਉੜੀ ਬੈਰਾਗਣਿ ਮ: ੪)।
ਉਹਨਾਂ ਨੂੰ ਕੋਈ ਕੁਝ ਖੁਆਲਣ ਵਾਲਾ ਨਹੀਂ, ਕੋਈ ਉਹਨਾਂ ਨੂੰ ਚੋਗਾ ਨਹੀਂ ਚੁਗਾਂਦਾ। ਉਹ ਕੂੰਜ ਆਪਣੇ ਬੱਚਿਆਂ ਦਾ ਧਿਆਨ ਆਪਣੇ ਮਨ ਵਿਚ ਧਰਦੀ ਰਹਿੰਦੀ ਹੈ (ਤੇ, ਇਸੇ ਨੂੰ ਪ੍ਰਭੂ ਉਹਨਾਂ ਦੇ ਪਾਲਣ ਦਾ ਵਸੀਲਾ ਬਣਾਂਦਾ ਹੈ) ॥੩॥


ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ  

सभि निधान दस असट सिधान ठाकुर कर तल धरिआ ॥  

Sabẖ niḏẖān ḏas asat sidẖān ṯẖākur kar ṯal ḏẖari▫ā.  

All the nine treasures, and the eighteen supernatural powers are held by our Lord and Master in the Palm of His Hand.  

ਸਭਿ ਨਿਧਾਨ = ਸਾਰੇ ਖ਼ਜ਼ਾਨੇ। ਅਸਟ = ਅੱਠ। ਦਸ ਅਸਟ = ਅਠਾਰਾਂ। ਸਿਧਾਨ = ਸਿੱਧੀਆਂ। ਪਦਮ = ਸੋਨਾ ਚਾਂਦੀ। ਮਹਾ ਪਦਮ = ਹੀਰੇ ਜਵਾਹਰਾਤ। ਸੰਖ = ਸੁੰਦਰ ਭੋਜਨ ਤੇ ਕੱਪੜੇ। ਮਕਰ = ਸ਼ਸਤ੍ਰ ਵਿੱਦਿਆ ਦੀ ਪ੍ਰਾਪਤੀ, ਰਾਜ ਦਰਬਾਰ ਵਿਚ ਮਾਣ। ਮੁਕੰਦੁ = ਰਾਗ ਆਦਿਕ ਕੋਮਲ ਹੁਨਰਾਂ ਦੀ ਪ੍ਰਾਪਤੀ। ਕੁੰਦ = ਸੋਨੇ ਦੀ ਸੁਦਾਗਰੀ। ਨੀਲ = ਮੋਤੀ ਮੂੰਗੇ ਦੀ ਸੁਦਾਗਰੀ। ਕੱਛਪ = ਕੱਪੜੇ ਦਾਣੇ ਦੀ ਸੁਦਾਗਰੀ। ਕਰ ਤਲ = ਹੱਥਾਂ ਦੀਆਂ ਤਲੀਆਂ ਉਤੇ।
ਹੇ ਪਾਲਣਹਾਰ ਪ੍ਰਭੂ! ਜਗਤ ਦੇ ਸਾਰੇ ਖ਼ਜ਼ਾਨੇ ਤੇ ਅਠਾਰਾਂ ਸਿੱਧੀਆਂ (ਮਾਨੋ) ਤੇਰੇ ਹੱਥਾਂ ਦੀਆਂ ਤਲੀਆਂ ਉੱਤੇ ਰੱਖੇ ਪਏ ਹਨ।


ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਪਾਰਾਵਰਿਆ ॥੪॥੫॥  

जन नानक बलि बलि सद बलि जाईऐ तेरा अंतु न पारावरिआ ॥४॥५॥  

Jan Nānak bal bal saḏ bal jā▫ī▫ai ṯerā anṯ na parāvari▫ā. ||4||5||  

Servant Nanak is devoted, dedicated, forever a sacrifice to You, Lord. Your Expanse has no limit, no boundary. ||4||5||  

ਪਾਰਾਵਰਿਆਂ = ਪਾਰ-ਅਵਰ, ਪਾਰਲਾ ਉਰਲਾ ਬੰਨਾ।੪।
ਹੇ ਦਾਸ ਨਾਨਕ! ਐਸੇ ਪ੍ਰਭੂ ਤੋਂ ਸਦਾ ਸਦਕੇ ਹੋ, ਸਦਾ ਕੁਰਬਾਨ ਹੋ, ਜਿਸ ਦੀ ਬਜ਼ੁਰਗੀ ਦੇ ਉਰਲੇ ਪਾਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ ॥੪॥੫॥


ਰਾਗੁ ਆਸਾ ਮਹਲਾ ਸੋ ਪੁਰਖੁ  

रागु आसा महला ४ सो पुरखु  

Rāg āsā mėhlā 4 so purakẖ  

Raag Aasaa, Fourth Mehl, So Purakh ~ That Primal Being:  

xxx
ਰਾਗ ਆਸਾ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੋ-ਪੁਰਖੁ'।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ  

सो पुरखु निरंजनु हरि पुरखु निरंजनु हरि अगमा अगम अपारा ॥  

So purakẖ niranjan har purakẖ niranjan har agmā agam apārā.  

That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.  

ਸੋ = ਉਹ। ਪੁਰਖੁ = { पुरि शोते इति पुरषः} ਜੋ ਹਰੇਕ ਸਰੀਰ ਵਿਚ ਵਿਆਪਕ ਹੈ। ਨਿਰੰਜਨੁ = ਨਿਰ-ਅੰਜਨੁ। ਅੰਜਨੁ = ਕਾਲਖ, ਮਾਇਆ ਦਾ ਪ੍ਰਭਾਵ} ਜਿਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਅਗਮ = ਅਪਹੁੰਚ {ਗਮ = ਪਹੁੰਚ}। ਅਪਾਰਾ = ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ।
ਉਹ ਪਰਮਾਤਮਾ ਸਾਰੇ ਜੀਵਾਂ ਵਿੱਚ ਵਿਆਪਕ ਹੈ (ਫਿਰ ਵੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।


ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ  

सभि धिआवहि सभि धिआवहि तुधु जी हरि सचे सिरजणहारा ॥  

Sabẖ ḏẖi▫āvahi sabẖ ḏẖi▫āvahi ṯuḏẖ jī har sacẖe sirjaṇhārā.  

All meditate, all meditate on You, Dear Lord, O True Creator Lord.  

ਸਭਿ = ਸਾਰੇ ਜੀਵ {ਲਫ਼ਜ਼ 'ਜੀਉ' ਤੋਂ ਬਹੁ-ਵਚਨ}।
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ।


ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ  

सभि जीअ तुमारे जी तूं जीआ का दातारा ॥  

Sabẖ jī▫a ṯumāre jī ṯūʼn jī▫ā kā ḏāṯārā.  

All living beings are Yours-You are the Giver of all souls.  

ਦਾਤਾਰਾ = ਰਾਜ਼ਕ।
ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।


ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ  

हरि धिआवहु संतहु जी सभि दूख विसारणहारा ॥  

Har ḏẖi▫āvahu sanṯahu jī sabẖ ḏūkẖ visāraṇhārā.  

Meditate on the Lord, O Saints; He is the Dispeller of all sorrow.  

xxx
ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।


ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥  

हरि आपे ठाकुरु हरि आपे सेवकु जी किआ नानक जंत विचारा ॥१॥  

Har āpe ṯẖākur har āpe sevak jī ki▫ā Nānak janṯ vicẖārā. ||1||  

The Lord Himself is the Master, the Lord Himself is the Servant. O Nanak, the poor beings are wretched and miserable! ||1||  

ਠਾਕੁਰੁ = ਮਾਲਕ।੧।
ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ) ॥੧॥


        


© SriGranth.org, a Sri Guru Granth Sahib resource, all rights reserved.
See Acknowledgements & Credits