Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ  

The servant of the Lord and Master enjoys the Love and Affection of the Lord.  

xxx
(ਹੇ ਭਾਈ)! ਪਾਲਣਹਾਰ ਪ੍ਰਭੂ ਦੇ ਸੇਵਕ ਪ੍ਰਭੂ ਦੇ ਮਿਲਾਪ ਦੇ ਆਤਮਕ ਅਨੰਦ ਮਾਣਦੇ ਹਨ।


ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥  

That which belongs to the Lord and Master, belongs to His servant. The servant becomes distinguished in association with his Lord and Master. ||3||  

ਜਾਹਰੁ = ਪਰਗਟ ॥੩॥
ਪਾਲਣਹਾਰ ਪ੍ਰਭੂ ਦਾ ਆਪਾ ਉਸ ਦੇ ਸੇਵਕ ਦਾ ਆਪਾ ਬਣ ਜਾਂਦਾ ਹੈ (ਠਾਕੁਰ ਤੇ ਸੇਵਕ ਦੇ ਆਤਮਕ ਜੀਵਨ ਵਿਚ ਕੋਈ ਫ਼ਰਕ ਨਹੀਂ ਰਹਿ ਜਾਂਦਾ)। ਠਾਕੁਰ ਦੇ ਚਰਨਾਂ ਵਿਚ ਜੁੜਿਆ ਰਹਿ ਕੇ ਸੇਵਕ (ਲੋਕ ਪਰਲੋਕ ਵਿਚ) ਪਰਗਟ ਹੋ ਜਾਂਦਾ ਹੈ ॥੩॥


ਅਪੁਨੈ ਠਾਕੁਰਿ ਜੋ ਪਹਿਰਾਇਆ  

He, whom the Lord and Master dresses in the robes of honor,  

ਠਾਕਰਿ = ਠਾਕੁਰ ਨੇ। ਜੋ = ਜਿਸ ਨੂੰ। ਪਹਿਰਾਇਆ = ਸਿਰੋਪਾ ਦਿੱਤਾ, ਆਦਰ ਦਿੱਤਾ।
ਜਿਸ (ਸੇਵਕ) ਨੂੰ ਪਿਆਰੇ ਠਾਕੁਰ-ਪ੍ਰਭੂ ਨੇ (ਸੇਵਾ ਭਗਤੀ ਦਾ) ਸਿਰੋਪਾ ਬਖ਼ਸ਼ਿਆ ਹੈ,


ਬਹੁਰਿ ਲੇਖਾ ਪੁਛਿ ਬੁਲਾਇਆ  

is not called to answer for his account any longer.  

ਬਹੁਰਿ = ਮੁੜ, ਫਿਰ। ਪੁਛਿ = ਪੁੱਛ ਕੇ।
ਉਸ ਨੂੰ ਮੁੜ (ਉਸ ਦੇ ਕਰਮਾਂ ਦਾ) ਲੇਖਾ ਨਹੀਂ ਪੁੱਛਿਆ (ਲੇਖਾ ਪੁੱਛਣ ਵਾਸਤੇ) ਨਹੀਂ ਸੱਦਿਆ (ਭਾਵ, ਉਹ ਸੇਵਕ ਮੰਦੇ ਕਰਮਾਂ ਵਲ ਪੈਂਦਾ ਹੀ ਨਹੀਂ)।


ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥  

Nanak is a sacrifice to that servant. He is the pearl of the deep and unfathomable Ocean of God. ||4||18||25||  

ਕੈ = ਤੋਂ ॥੪॥
ਹੇ ਨਾਨਕ! ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ। ਉਹ ਸੇਵਕ ਡੂੰਘੇ ਸੁਭਾਉ ਵਾਲਾ ਵੱਡੇ ਜਿਗਰੇ ਵਾਲਾ ਤੇ ਉੱਚੇ ਅਮੋਲਕ ਜੀਵਨ ਵਾਲਾ ਹੋ ਜਾਂਦਾ ਹੈ ॥੪॥੧੮॥੨੫॥


ਮਾਝ ਮਹਲਾ  

Maajh, Fifth Mehl:  

xxx
xxx


ਸਭ ਕਿਛੁ ਘਰ ਮਹਿ ਬਾਹਰਿ ਨਾਹੀ  

Everything is within the home of the self; there is nothing beyond.  

ਸਭ ਕਿਛੁ = ਸਾਰਾ ਕੁਝ, ਸਾਰਾ ਆਤਮਕ ਅਨੰਦ। ਘਰਿ ਮਹਿ = ਹਿਰਦੇ ਘਰ ਵਿਚ (ਟਿਕੇ ਰਿਹਾਂ)।
ਸਾਰਾ ਆਤਮਕ ਸੁਖ ਹਿਰਦੇ ਵਿਚ ਟਿਕੇ ਰਹਿਣ ਵਿਚ ਹੈ, ਬਾਹਰ ਭਟਕਣ ਵਿਚ ਨਹੀਂ ਮਿਲਦਾ।


ਬਾਹਰਿ ਟੋਲੈ ਸੋ ਭਰਮਿ ਭੁਲਾਹੀ  

One who searches outside is deluded by doubt.  

ਟੋਲੈ = (ਸੁਖ ਦੀ) ਭਾਲ ਕਰਦਾ ਹੈ। ਭਰਮਿ = ਭਟਕਣਾ ਵਿਚ (ਪੈ ਕੇ)। ਭੁਲਾਹੀ = ਭੁਲਾਹਿ, ਕੁਰਾਹੇ ਪਏ ਰਹਿੰਦੇ ਹਨ।
ਜੇਹੜਾ ਮਨੁੱਖ ਬਾਹਰ ਸੁੱਖ ਦੀ ਭਾਲ ਕਰਦਾ ਹੈ (ਉਹ ਸੁਖ ਨਹੀਂ ਲੱਭ ਸਕਦਾ) ਅਜੇਹੇ ਬੰਦੇ ਤਾਂ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ


ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥  

By Guru's Grace, one who has found the Lord within is happy, inwardly and outwardly. ||1||  

ਪਰਸਾਦੀ = ਪਰਸਾਦਿ, ਕਿਰਪਾ ਨਾਲ। ਅੰਤਰਿ = ਅੰਦਰ, ਹਿਰਦੇ ਵਿਚ। ਅੰਤਰਿ ਬਾਹਰਿ = ਪ੍ਰਭੂ ਚਰਨਾਂ ਵਿਚ ਜੁੜਿਆ ਹੋਇਆ ਅਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦਾ ਹੋਇਆ। ਸੁਹੇਲਾ = ਸੁਖੀ ॥੧॥
ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੇ ਆਪਣੇ ਹਿਰਦੇ ਵਿਚ ਹੀ ਟਿਕ ਕੇ ਪਰਮਾਤਮਾ ਨੂੰ ਲੱਭ ਲਿਆ ਹੈ, ਉਹ ਅੰਤਰ ਆਤਮੇ ਸਿਮਰਨ ਕਰਦੇ ਹੋਏ ਭੀ ਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦੇ ਹੋਏ ਭੀ ਸਦਾ ਸੁਖੀ ਰਹਿੰਦੇ ਹਨ ॥੧॥


ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ  

Slowly, gently, drop by drop, the stream of nectar trickles down within.  

ਝਿਮਿ ਝਿਮਿ = ਮਠੀ ਮਠੀ ਸੁਰ ਨਾਲ।
(ਜਿਵੇਂ ਮਠੀ ਮਠੀ ਵਰਖਾ ਹੁੰਦੀ ਹੈ ਤੇ ਉਹ ਧਰਤੀ ਵਿਚ ਸਿੰਜਰਦੀ ਜਾਂਦੀ ਹੈ ਤਿਵੇਂ ਜਦੋਂ) ਆਤਮਕ ਅਡੋਲਤਾ ਦੀ ਹਾਲਤ ਵਿਚ ਨਾਮ-ਅੰਮ੍ਰਿਤ ਦੀ ਧਾਰ ਸਹਜੇ ਸਹਜੇ ਵਰ੍ਹਦੀ ਹੈ,


ਮਨੁ ਪੀਵੈ ਸੁਨਿ ਸਬਦੁ ਬੀਚਾਰਾ  

The mind drinks it in, hearing and reflecting on the Word of the Shabad.  

ਸੁਨਿ = ਸੁਣ ਕੇ।
ਤਦੋਂ ਮਨੁੱਖ ਦਾ ਮਨ ਗੁਰੂ ਦਾ ਸ਼ਬਦ ਸੁਣ ਕੇ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਸੁਣ ਕੇ ਉਸ ਅੰਮ੍ਰਿਤ ਧਾਰ ਨੂੰ ਪੀਂਦਾ ਜਾਂਦਾ ਹੈ (ਆਪਣੇ ਅੰਦਰ ਟਿਕਾਈ ਜਾਂਦਾ ਹੈ)


ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥  

It enjoys bliss and ecstasy day and night, and plays with the Lord forever and ever. ||2||  

ਅਨਦ ਬਿਨੋਦ = ਆਤਮਕ ਸੁਖ ਅਨੰਦ। ਕੇਲਾ = ਆਨੰਦ, ਖੇਲ ਤਮਾਸ਼ੇ ॥੨॥
(ਉਸ ਅਵਸਥਾ ਵਿਚ ਮਨ) ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਸਦਾ ਪਰਮਾਤਮਾ ਦੇ ਮਿਲਾਪ ਦਾ ਸੁਖ ਲੈਂਦਾ ਹੈ ॥੨॥


ਜਨਮ ਜਨਮ ਕਾ ਵਿਛੁੜਿਆ ਮਿਲਿਆ  

I have now been united with the Lord after having been separated and cut off from Him for so many lifetimes;  

xxx
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਜਨਮਾਂ ਜਨਮਾਂਤਰਾਂ ਦਾ ਵਿੱਛੁੜਿਆ ਹੋਇਆ ਜੀਵ ਪ੍ਰਭੂ ਚਰਨਾਂ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ।


ਸਾਧ ਕ੍ਰਿਪਾ ਤੇ ਸੂਕਾ ਹਰਿਆ  

by the Grace of the Holy Saint, the dried-up branches have blossomed forth again in their greenery.  

ਸਾਧ = ਗੁਰੂ। ਤੇ = ਤੋਂ, ਨਾਲ। ਸੂਕਾ = ਸੁੱਕਾ ਹੋਇਆ।
ਮਨੁੱਖ ਦਾ ਰੁੱਖਾ ਹੋ ਚੁੱਕਾ ਮਨ ਗੁਰੂ ਦੀ ਕਿਰਪਾ ਨਾਲ ਪਿਆਰ ਰਸ ਨਾਲ ਤਰ ਹੋ ਜਾਂਦਾ ਹੈ।


ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥  

I have obtained this sublime understanding, and I meditate on the Naam; as Gurmukh, I have met the Lord. ||3||  

ਸੁਮਤਿ = ਚੰਗੀ ਅਕਲ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੩॥
ਗੁਰੂ ਪਾਸੋਂ ਜਦੋਂ ਮਨੁੱਖ ਸ੍ਰੇਸ਼ਟ ਮੱਤ ਲੈਂਦਾ ਹੈ, ਤਾਂ ਪਰਮਾਤਮਾ ਦਾ ਨਾਮ ਸਿਮਰਦਾ ਹੈ। ਗੁਰੂ ਦੀ ਸਰਨ ਪਿਆਂ ਜੀਵ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ॥੩॥


ਜਲ ਤਰੰਗੁ ਜਿਉ ਜਲਹਿ ਸਮਾਇਆ  

As the waves of water merge again with the water,  

ਤਰੰਗ = ਲਹਰ। ਜਲਹਿ = ਜਲਿ ਹੀ, ਜਲ ਵਿਚ ਹੀ।
ਜਿਵੇਂ (ਨਦੀ ਆਦਿਕ ਦੇ) ਪਾਣੀ ਦੀ ਲਹਿਰ (ਉਸ ਨਦੀ ਵਿਚੋਂ ਉੱਭਰ ਕੇ ਮੁੜ ਉਸ) ਪਾਣੀ ਵਿਚ ਹੀ ਰਲ ਜਾਂਦੀ ਹੈ,


ਤਿਉ ਜੋਤੀ ਸੰਗਿ ਜੋਤਿ ਮਿਲਾਇਆ  

so does my light merge again into the Light.  

xxx
ਤਿਵੇਂ (ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਨਾਲ ਮਨੁੱਖ ਦੀ) ਸੁਰਤ (ਜੋਤਿ) ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।


ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਹੋਈਐ ਜਉਲਾ ਜੀਉ ॥੪॥੧੯॥੨੬॥  

Says Nanak, the veil of illusion has been cut away, and I shall not go out wandering any more. ||4||19||26||  

ਭ੍ਰਮ ਕਿਵਾੜਾ = ਭਟਕਣਾ ਦੇ ਤਖ਼ਤੇ। ਜਉਲਾ = {ਫ਼ਾਰਸੀ ਲ਼ਫ਼ਜ਼: ਜਉਲਾ = ਦੌੜਦਾ} ਦੌੜ ਭੱਜ ਕਰਨ ਵਾਲਾ, ਭਟਕਣ ਵਾਲਾ ॥੪॥
ਹੇ ਨਾਨਕ! (ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਿਆਂ ਮਨੁੱਖ ਦੇ) ਭਟਕਣਾ ਰੂਪ ਤਖ਼ਤੇ (ਜਿਨ੍ਹਾਂ ਦੀ ਕੈਦ ਵਿਚ ਇਹ ਬੰਦ ਪਿਆ ਰਹਿੰਦਾ ਹੈ) ਖੁਲ੍ਹ ਜਾਂਦੇ ਹਨ, ਤੇ ਮੁੜ ਮਨੁੱਖ ਮਾਇਆ ਦੇ ਪਿੱਛੇ ਦੌੜ ਭੱਜ ਕਰਨ ਵਾਲੇ ਸੁਭਾਵ ਦਾ ਨਹੀਂ ਰਹਿੰਦਾ ॥੪॥੧੯॥੨੬॥


ਮਾਝ ਮਹਲਾ  

Maajh, Fifth Mehl:  

xxx
xxx


ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ  

I am a sacrifice to those who have heard of You.  

ਜਿਨਿ = ਜਿਸ (ਮਨੁੱਖ) ਨੇ। ਤੂੰ = ਤੈਨੂੰ, ਤੇਰੀ ਸਿਫ਼ਤ-ਸਾਲਾਹ, ਤੇਰਾ ਨਾਮ।
(ਹੇ ਪ੍ਰਭੂ!) ਜਿਸ ਮਨੁੱਖ ਨੇ ਤੇਰਾ ਨਾਮ ਸੁਣਿਆ ਹੈ (ਜੋ ਸਦਾ ਤੇਰੀ ਸਿਫ਼ਤ-ਸਾਲਾਹ ਸੁਣਦਾ ਹੈ), ਮੈਂ ਉਸ ਤੋਂ ਸਦਕੇ ਜਾਂਦਾ ਹਾਂ।


ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ  

I am a sacrifice to those whose tongues speak of You.  

ਰਸਨਾ = ਜੀਭ (ਨਾਲ)। ਭਣਿਆ = ਉਚਾਰਿਆ।
ਜਿਸ ਮਨੁੱਖ ਨੇ ਆਪਣੀ ਜੀਭ ਨਾਲ ਤੇਰਾ ਨਾਮ ਉਚਾਰਿਆ ਹੈ (ਜੋ ਤੇਰੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ), ਉਸ ਤੋਂ ਮੈਂ ਵਾਰਨੇ ਜਾਂਦਾ ਹਾਂ।


ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥  

Again and again, I am a sacrifice to those who meditate on You with mind and body. ||1||  

ਵਾਰਿ ਵਾਰਿ ਜਾਈ = ਮੈਂ ਸਦਕੇ ਜਾਂਦਾ ਹਾਂ (ਜਾਈਂ)। ਵਿਟਹੁ = ਤੋਂ ॥੧॥
(ਹੇ ਪ੍ਰਭੂ!) ਮੈਂ ਉਸ ਮਨੁੱਖ ਤੋਂ (ਮੁੜ ਮੁੜ) ਕੁਰਬਾਨ ਜਾਂਦਾ ਹਾਂ, ਜੋ ਆਪਣੇ ਮਨ ਨਾਲ ਆਪਣੇ ਸਰੀਰ ਨਾਲ ਤੈਨੂੰ ਯਾਦ ਕਰਦਾ ਰਹਿੰਦਾ ਹੈ ॥੧॥


ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ  

I wash the feet of those who walk upon Your Path.  

ਪਖਾਲੀ = ਪਖਲੀਂ, ਮੈਂ ਧੋਂਦਾ ਹਾਂ। ਮਾਰਗਿ = ਰਸਤੇ ਉੱਤੇ।
(ਹੇ ਪ੍ਰਭੂ!) ਜੇਹੜਾ ਮਨੁੱਖ ਤੇਰੇ (ਮਿਲਾਪ ਦੇ) ਰਾਹ ਤੇ ਤੁਰਦਾ ਹੈ, ਮੈਂ ਉਸ ਦੇ ਪੈਰ ਧੋਂਦਾ ਰਹਾਂ।


ਨੈਨ ਨਿਹਾਲੀ ਤਿਸੁ ਪੁਰਖ ਦਇਆਲੈ  

With my eyes, I long to behold those kind people.  

ਨਿਹਾਲੀ = ਮੈਂ ਵੇਖਦਾ ਹਾਂ।
ਦਇਆ ਦੇ ਸੋਮੇ ਉਸ ਅਕਾਲ ਪੁਰਖ ਨੂੰ ਮੈਂ ਆਪਣੀਆਂ ਅੱਖਾਂ ਨਾਲ ਵੇਖਣਾ ਚਹੁੰਦਾ ਹਾਂ।


ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥  

I offer my mind to those friends, who have met the Guru and found God. ||2||  

ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਾਧੇ = ਲੱਭਾ ॥੨॥
(ਇਸ ਵਾਸਤੇ) ਮੈਂ ਆਪਣਾ ਮਨ ਆਪਣੇ ਉਸ ਸੱਜਣ ਦੇ ਹਵਾਲੇ ਕਰਨ ਨੂੰ ਤਿਆਰ ਹਾਂ ਜਿਸ ਨੇ ਗੁਰੂ ਨੂੰ ਮਿਲ ਕੇ ਉਸ ਪ੍ਰਭੂ ਨੂੰ ਲੱਭ ਲਿਆ ਹੈ ॥੨॥


ਸੇ ਵਡਭਾਗੀ ਜਿਨਿ ਤੁਮ ਜਾਣੇ  

Very fortunate are those who know You.  

ਸੇ = ਉਹ ਬੰਦੇ। ਜਿਨਿ = ਜਿਸ ਜਿਸ ਨੇ {ਨੋਟ: ਲਫ਼ਜ਼ 'ਜਿਨਿ' ਇਕ-ਵਚਨ ਹੈ। ਲ਼ਫ਼ਜ਼ 'ਸੇ' ਬਹੁ-ਵਚਨ ਹੈ। 'ਸੋ' ਇਕ-ਵਚਨ ਹੈ}। ਤੁਮ = ਤੈਨੂੰ।
(ਹੇ ਪ੍ਰਭੂ!) ਜਿਸ ਜਿਸ ਮਨੁੱਖ ਨੇ ਤੇਰੇ ਨਾਲ ਸਾਂਝ ਪਾ ਲਈ ਹੈ, ਉਹ (ਸਭ) ਭਾਗਾਂ ਵਾਲੇ ਹਨ।


ਸਭ ਕੈ ਮਧੇ ਅਲਿਪਤ ਨਿਰਬਾਣੇ  

In the midst of all, they remain detached and balanced in Nirvaanaa.  

ਅਲਿਪਤ = ਨਿਰਲੇਪ। ਨਿਰਬਾਣੇ = ਵਾਸਨਾ-ਰਹਿਤ।
ਪਰਮਾਤਮਾ ਸਭ ਜੀਵਾਂ ਦੇ ਅੰਦਰ ਵੱਸਦਾ ਹੈ (ਫਿਰ ਭੀ ਉਹ) ਨਿਰਲੇਪ ਹੈ ਤੇ ਵਾਸਨਾ-ਰਹਿਤ ਹੈ।


ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥  

In the Saadh Sangat, the Company of the Holy, they cross over the terrifying world-ocean, and conquer all their evil passions. ||3||  

ਉਨਿ = ਉਸ ਬੰਦੇ ਨੇ। ਭਉਜਲੁ = ਸੰਸਾਰ-ਸਮੁੰਦਰ ॥੩॥
(ਜਿਸ ਮਨੁੱਖ ਨੇ ਉਸ ਨਾਲ ਸਾਂਝ ਪਾਈ ਹੈ) ਸਾਧ ਸੰਗਤ ਵਿਚ ਰਹਿ ਕੇ ਉਸ ਨੇ ਸੰਸਾਰ-ਸਮੁੰਦਰ ਤਰ ਲਿਆ ਹੈ, ਉਸ ਨੇ (ਕਾਮਾਦਿਕ) ਸਾਰੇ ਵਿਕਾਰ ਆਪਣੇ ਵੱਸ ਵਿਚ ਕਰ ਲਏ ਹਨ ॥੩॥


ਤਿਨ ਕੀ ਸਰਣਿ ਪਰਿਆ ਮਨੁ ਮੇਰਾ  

My mind has entered their Sanctuary.  

xxx
ਮੇਰਾ ਮਨ ਉਹਨਾਂ ਦੀ ਸਰਨ ਪੈਂਦਾ ਹੈ,


ਮਾਣੁ ਤਾਣੁ ਤਜਿ ਮੋਹੁ ਅੰਧੇਰਾ  

I have renounced my pride in my own strength, and the darkness of emotional attachment.  

ਤਜਿ = ਤਿਆਗ ਕੇ।
(ਜਿਨ੍ਹਾਂ ਨੇ ਦੁਨੀਆ ਵਾਲਾ) ਮਾਣ ਛੱਡ ਕੇ (ਦੁਨੀਆ ਵਾਲਾ) ਤਾਣ ਛੱਡ ਕੇ (ਜੀਵਨ-ਰਾਹ ਵਿਚ) ਹਨੇਰਾ (ਪੈਦਾ ਕਰਨ ਵਾਲਾ ਮਾਇਆ ਦਾ) ਮੋਹ ਛੱਡ ਕੇ (ਸਾਰੇ ਦੂਤ ਵੱਸ ਕਰ ਲਏ ਹਨ।)


ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥  

Please bless Nanak with the Gift of the Naam, the Name of the Inaccessible and Unfathomable God. ||4||20||27||  

ਅਗਾਧੇ = ਅਥਾਹ। ਅਗਮ = ਅਪਹੁੰਚ ॥੪॥
(ਉਹਨਾਂ ਅੱਗੇ ਅਰਦਾਸ ਕਰਦਾ ਹੈ ਕਿ) ਮੈਨੂੰ ਨਾਨਕ ਨੂੰ (ਭੀ) ਉਸ ਅਪਹੁੰਚ ਅਥਾਹ ਪ੍ਰਭੂ ਦਾ ਨਾਮ ਦਾਨ (ਵਜੋਂ) ਦੇਹੋ ॥੪॥੨੦॥੨੭॥


ਮਾਝ ਮਹਲਾ  

Maajh, Fifth Mehl:  

xxx
xxx


ਤੂੰ ਪੇਡੁ ਸਾਖ ਤੇਰੀ ਫੂਲੀ  

You are the tree; Your branches have blossomed forth.  

ਪੇਡੁ = ਰੁੱਖ। ਸਾਖ = ਸਾਖਾਂ, ਟਾਹਣੀਆਂ। ਫੂਲੀ = ਫੁੱਟੀਆਂ ਹੋਈਆਂ।
ਹੇ ਪ੍ਰਭੂ! ਤੂੰ (ਮਾਨੋ, ਇਕ) ਰੁੱਖ ਹੈਂ (ਇਹ ਸੰਸਾਰ ਤੈਂ-ਰੁੱਖ ਤੋਂ) ਫੁੱਟੀਆਂ ਹੋਈਆਂ ਤੇਰੀਆਂ ਟਾਹਣੀਆਂ ਹਨ।


ਤੂੰ ਸੂਖਮੁ ਹੋਆ ਅਸਥੂਲੀ  

From the very small and subtle, You have become huge and manifest.  

ਸੂਖਮੁ = {सुक्ष्म subtle, minute} ਅਦ੍ਰਿਸ਼ਟ। ਅਸਥੂਲ {स्थुल = gross, coarse} ਦ੍ਰਿਸ਼ਟਮਾਨ ਜਗਤ।
ਹੇ ਪ੍ਰਭੂ! ਤੂੰ ਅਦ੍ਰਿਸ਼ਟ ਹੈਂ (ਆਪਣੇ ਅਦ੍ਰਿਸ਼ਟ ਰੂਪ ਤੋਂ) ਦਿੱਸਦਾ ਜਗਤ ਬਣਿਆ ਹੈਂ।


ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਭਾਲੀਐ ਜੀਉ ॥੧॥  

You are the Ocean of Water, and You are the foam and the bubbles on its surface. I cannot see any other except You, Lord. ||1||  

ਜਲਨਿਧਿ = ਸਮੁੰਦਰ। ਫੇਨੁ = ਝੱਗ। ਬੁਦਬੁਦਾ = ਬੁਲਬੁਲਾ ॥੧॥
ਹੇ ਪ੍ਰਭੂ! ਤੂੰ (ਮਾਨੋ, ਇਕ) ਸਮੁੰਦਰ ਹੈਂ (ਇਹ ਸਾਰਾ ਜਗਤ ਪਸਾਰਾ, ਮਾਨੋ) ਝੱਗ ਤੇ ਬੁਲਬੁਲਾ (ਭੀ) ਤੂੰ ਆਪ ਹੀ ਹੈਂ। ਤੈਥੋਂ ਬਿਨਾ ਹੋਰ ਕੁਝ ਭੀ ਨਹੀਂ ਦਿਸਦਾ ॥੧॥


ਤੂੰ ਸੂਤੁ ਮਣੀਏ ਭੀ ਤੂੰਹੈ  

You are the thread, and You are also the beads.  

ਸੂਤੁ = ਧਾਗਾ, ਡੋਰੀ। ਮਣੀਏ = ਮਣਕੇ।
(ਇਹ ਸਾਰਾ ਜਗਤ-ਪਸਾਰਾ ਤੈਥੋਂ ਬਣਿਆ ਤੇਰਾ ਹੀ ਸਰੂਪ, ਮਾਨੋ, ਇਕ ਮਾਲਾ ਹੈ। ਉਸ ਮਾਲਾ ਦਾ) ਧਾਗਾ ਤੂੰ ਆਪ ਹੈਂ, ਮਣਕੇ ਭੀ ਤੂੰ ਹੈਂ,


ਤੂੰ ਗੰਠੀ ਮੇਰੁ ਸਿਰਿ ਤੂੰਹੈ  

You are the knot, and You are the primary bead of the maalaa.  

ਗੰਠੀ = ਗੰਢ। ਮੇਰੁ = ਸਿਰੇ ਦਾ ਮਣਕਾ। ਸਿਰਿ = (ਮਣਕਿਆਂ ਦੇ) ਸਿਰ ਉੱਤੇ!
(ਮਣਕਿਆਂ ਉੱਤੇ) ਗੰਢ ਭੀ ਤੂੰ ਹੀ ਹੈਂ, (ਸਭ ਮਣਕਿਆਂ ਦੇ) ਸਿਰ ਉੱਤੇ ਮੇਰੂ-ਮਣਕਾ ਭੀ ਤੂੰ ਹੀ ਹੈਂ।


ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਕੋਇ ਦਿਖਾਲੀਐ ਜੀਉ ॥੨॥  

In the beginning, in the middle and in the end, there is God. I cannot see any other except You, Lord. ||2||  

ਆਦਿ = ਮੁੱਢ ਵਿਚ। ਮਧਿ = ਵਿਚਕਾਰ। ਅੰਤਿ = ਅਖ਼ੀਰ ਵਿਚ ॥੨॥
(ਜਗਤ-ਰਚਨਾ ਦੇ) ਸ਼ੁਰੂ ਵਿਚ ਮੱਧ ਵਿਚ ਤੇ ਅੰਤ ਵਿਚ ਪ੍ਰਭੂ ਆਪ ਹੀ ਆਪ ਹੈ। ਉਸ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ॥੨॥


ਤੂੰ ਨਿਰਗੁਣੁ ਸਰਗੁਣੁ ਸੁਖਦਾਤਾ  

You transcend all qualities, and You possess the supreme qualities. You are the Giver of peace.  

ਨਿਰਗੁਣੁ = ਮਾਇਆ ਦੇ ਤਿੰਨ ਗੁਣਾਂ ਤੋਂ ਰਹਿਤ। ਸਰਗੁਣ = ਮਾਇਆ ਦੇ ਤਿੰਨ ਗੁਣਾਂ ਵਾਲਾ।
ਹੇ ਪ੍ਰਭੂ! ਤੂੰ (ਆਪਣੀ ਰਚੀ ਮਾਇਆ ਦੇ) ਤਿੰਨ ਗੁਣਾਂ ਤੋਂ ਪਰੇ ਹੈਂ, ਤਿੰਨਾਂ ਗੁਣਾਂ ਤੋਂ ਬਣਿਆ ਜਗਤ ਪਸਾਰਾ ਵੀ ਤੂੰ ਆਪ ਹੀ ਹੈਂ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ।


ਤੂੰ ਨਿਰਬਾਣੁ ਰਸੀਆ ਰੰਗਿ ਰਾਤਾ  

You are detached in Nirvaanaa, and You are the Enjoyer, imbued with love.  

ਨਿਰਬਾਣੁ = ਵਾਸਨਾ-ਰਹਿਤ। ਰਸੀਆ = ਆਨੰਦ ਲੈਣ ਵਾਲਾ, ਭੋਗਣ ਵਾਲਾ। ਰੰਗਿ = ਮਾਇਆ ਦੇ ਰੰਗ ਵਿਚ।
ਤੂੰ ਵਾਸਨਾ ਰਹਿਤ ਹੈਂ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਰਸਾਂ ਦੇ ਭੋਗਣ ਵਾਲਾ ਭੀ ਹੈਂ ਤੇ ਰਸਾਂ ਦੇ ਪਿਆਰ ਵਿਚ ਮਸਤ ਭੀ ਹੈਂ।


ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥  

You Yourself know Your Own Ways; You dwell upon Yourself. ||3||  

ਸਮਾਲੀਐ = ਸੰਭਾਲਦਾ ॥੩॥
ਹੇ ਪ੍ਰਭੂ! ਇਹ ਆਪਣੇ ਖੇਡ-ਤਮਾਸ਼ੇ ਤੂੰ ਆਪ ਹੀ ਜਾਣਦਾ ਹੈਂ। ਤੂੰ ਆਪ ਹੀ ਸਾਰੀ ਸੰਭਾਲ ਭੀ ਕਰ ਰਿਹਾ ਹੈਂ ॥੩॥


ਤੂੰ ਠਾਕੁਰੁ ਸੇਵਕੁ ਫੁਨਿ ਆਪੇ  

You are the Master, and then again, You are the servant.  

ਫੁਨਿ = ਫਿਰ, ਮੁੜ ਭੀ। ਆਪੇ = ਆਪ ਹੀ।
ਹੇ ਪ੍ਰਭੂ! ਮਾਲਕ ਭੀ ਤੂੰ ਹੈਂ ਤੇ ਸੇਵਕ ਭੀ ਤੂੰ ਆਪ ਹੀ ਹੈਂ।


ਤੂੰ ਗੁਪਤੁ ਪਰਗਟੁ ਪ੍ਰਭ ਆਪੇ  

O God, You Yourself are the Manifest and the Unmanifest.  

ਪ੍ਰਭ = ਹੇ ਪ੍ਰਭੂ!
ਹੇ ਪ੍ਰਭੂ! (ਸਾਰੇ ਸੰਸਾਰ ਵਿਚ) ਤੂੰ ਲੁਕਿਆ ਹੋਇਆ ਭੀ ਹੈਂ ਤੇ (ਸੰਸਾਰ-ਰੂਪ ਹੋ ਕੇ) ਤੂੰ ਪ੍ਰਤੱਖ ਭੀ ਦਿੱਸ ਰਿਹਾ ਹੈਂ।


ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥  

Slave Nanak sings Your Glorious Praises forever. Please, just for a moment, bless him with Your Glance of Grace. ||4||21||28||  

ਇਕ ਭੋਰੀ = ਰਤਾ ਕੁ ਸਮਾ ਹੀ। ਨਿਹਾਲੀਐ = ਵੇਖੋ ॥੪॥
ਦਾਸ ਨਾਨਕ ਸਦਾ ਤੇਰੇ ਗੁਣ ਗਾਂਦਾ ਹੈ। ਹੇ ਪ੍ਰਭੂ! ਰਤਾ ਕੁ ਸਮਾ ਹੀ (ਇਸ ਦਾਸ ਵਲ) ਮਿਹਰ ਦੀ ਨਿਗਾਹ ਨਾਲ ਵੇਖ ॥੪॥੨੧॥੨੮॥


        


© SriGranth.org, a Sri Guru Granth Sahib resource, all rights reserved.
See Acknowledgements & Credits