Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਛੋਡਿਹੁ ਨਿੰਦਾ ਤਾਤਿ ਪਰਾਈ  

Abandon slander and envy of others.  

ਤਾਤਿ = ਈਰਖਾ।
ਪਰਾਈ ਈਰਖਾ ਤੇ ਪਰਾਈ ਨਿੰਦਿਆ ਛੱਡ ਦਿਉ।


ਪੜਿ ਪੜਿ ਦਝਹਿ ਸਾਤਿ ਆਈ  

Reading and studying, they burn, and do not find tranquility.  

ਪੜਿ ਪੜਿ = ਪੈ ਪੈ ਕੇ। ਦਝਹਿ = ਸੜਦੇ ਹਨ।
(ਜੇਹੜੇ ਨਿੰਦਿਆ ਤੇ ਈਰਖਾ ਕਰਦੇ ਹਨ ਉਹ ਨਿੰਦਿਆ ਤੇ ਈਰਖਾ ਦੀ ਸੜਨ ਵਿਚ) ਪੈ ਪੈ ਕੇ ਸੜਦੇ ਹਨ (ਉਹਨਾਂ ਨੂੰ ਆਪਣੇ ਆਪ ਨੂੰ ਭੀ) ਆਤਮਕ ਸ਼ਾਂਤੀ ਨਹੀਂ ਮਿਲਦੀ।


ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥  

Joining the Sat Sangat, the True Congregation, praise the Naam, the Name of the Lord. The Lord, the Supreme Soul, shall be your helper and companion. ||7||  

ਆਤਮ ਰਾਮੁ = ਪਰਮਾਤਮਾ ॥੭॥
ਸਤ ਸੰਗਤ ਵਿਚ ਮਿਲ ਕੇ ਪ੍ਰਭੂ ਦੇ ਨਾਮ ਦੀ ਸਿਫ਼ਤ-ਸਾਲਾਹ ਕਰੋ (ਜੇਹੜੇ ਬੰਦੇ ਸਿਫ਼ਤ-ਸਾਲਾਹ ਕਰਦੇ ਹਨ) ਪਰਮਾਤਮਾ ਉਹਨਾਂ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੭॥


ਛੋਡਹੁ ਕਾਮ ਕ੍ਰੋਧੁ ਬੁਰਿਆਈ  

Abandon sexual desire, anger and wickedness.  

xxx
ਕਾਮ ਕ੍ਰੋਧ ਆਦਿਕ ਮੰਦ ਕਰਮ ਤਿਆਗੋ,


ਹਉਮੈ ਧੰਧੁ ਛੋਡਹੁ ਲੰਪਟਾਈ  

Abandon your involvement in egotistical affairs and conflicts.  

ਲੰਪਟਾਈ = ਲੰਪਟ ਹੋਣਾ, ਖਚਿਤ ਹੋਣਾ।
ਹਉਮੈ ਦੀ ਉਲਝਣ ਛੱਡੋ, (ਵਿਕਾਰਾਂ ਵਿਚ) ਖਚਿਤ ਹੋਣ ਤੋਂ ਬਚੋ।


ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥  

If you seek the Sanctuary of the True Guru, then you shall be saved. In this way you shall cross over the terrifying world-ocean, O Siblings of Destiny. ||8||  

ਤਾ = ਤਦੋਂ ਹੀ ॥੮॥
(ਪਰ ਇਹਨਾਂ ਵਿਕਾਰਾਂ ਤੋਂ) ਤਦੋਂ ਹੀ ਬਚ ਸਕੋਗੇ ਜੇ ਸਤਿਗੁਰੂ ਦਾ ਆਸਰਾ ਲਵੋਗੇ। ਇਸੇ ਤਰ੍ਹਾਂ ਹੀ (ਭਾਵ, ਗੁਰੂ ਦੀ ਸਰਨ ਪਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ॥੮॥


ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ  

In the hereafter, you shall have to cross over the fiery river of poisonous flames.  

ਆਗੈ = ਵਿਕਾਰਾਂ ਵਾਲੇ ਰਸਤੇ ਵਿਚ। ਬਿਮਲ ਅਗਨਿ ਨਦੀ = ਨਿਰੋਲ ਅੱਗ ਦੀ ਨਦੀ। ਬਿਖੁ = ਜ਼ਹਿਰ। ਝੇਲਾ = ਝਲ, ਲਾਟਾਂ।
ਨਿੰਦਾ ਤਾਤਿ ਪਰਾਈ ਕਾਮ ਕ੍ਰੋਧ ਬੁਰਿਆਈ ਵਾਲੇ ਜੀਵਨ ਵਿਚ ਪਿਆਂ ਨਿਰੋਲ ਅੱਗ ਦੀ ਨਦੀ ਵਿਚੋਂ ਦੀ ਜੀਵਨ-ਪੰਧ ਬਣ ਜਾਂਦਾ ਹੈ ਜਿਥੇ ਉਹ ਲਾਟਾਂ ਨਿਕਲਦੀਆਂ ਹਨ ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦੀਆਂ ਹਨ।


ਤਿਥੈ ਅਵਰੁ ਕੋਈ ਜੀਉ ਇਕੇਲਾ  

No one else will be there; your soul shall be all alone.  

xxx
ਉਸ ਆਤਮਕ ਬਿਪਤਾ ਵਿਚ ਕੋਈ ਹੋਰ ਸਾਥੀ ਨਹੀਂ ਬਣਦਾ, ਇਕੱਲੀ ਆਪਣੀ ਜਿੰਦ ਹੀ ਦੁੱਖ ਸਹਾਰਦੀ ਹੈ।


ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥  

The ocean of fire spits out waves of searing flames; the self-willed manmukhs fall into it, and are roasted there. ||9||  

ਪੜਿ = ਪੈ ਕੇ। ਪਾਈ = ਉਥੇ ॥੯॥
ਨਿੰਦਿਆ ਈਰਖਾ ਕਾਮ ਕ੍ਰੋਧ ਆਦਿਕ ਦੀ) ਅੱਗ ਦਾ ਸਮੁੰਦਰ ਇਤਨਾ ਭਾਂਬੜ ਬਾਲਦਾ ਹੈ ਤੇ ਇਤਨੀਆਂ ਲਾਟਾਂ ਛੱਡਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਉਸ ਵਿਚ ਪੈ ਕੇ ਸੜਦੇ ਹਨ (ਆਤਮਕ ਜੀਵਨ ਤਬਾਹ ਕਰ ਲੈਂਦੇ ਹਨ ਤੇ ਦੁਖੀ ਹੁੰਦੇ ਹਨ) ॥੯॥


ਗੁਰ ਪਹਿ ਮੁਕਤਿ ਦਾਨੁ ਦੇ ਭਾਣੈ  

Liberation comes from the Guru; He grants this blessing by the Pleasure of His Will.  

ਪਹਿ = ਪਾਸ, ਕੋਲ। ਭਾਣੈ = ਰਜ਼ਾ ਵਿਚ।
(ਇਸ ਅੱਗ ਦੇ ਸਮੁੰਦਰ ਤੋਂ) ਖ਼ਲਾਸੀ (ਦਾ ਵਸੀਲਾ) ਗੁਰੂ ਦੇ ਪਾਸ ਹੀ ਹੈ, ਗੁਰੂ ਆਪਣੀ ਰਜ਼ਾ ਵਿਚ (ਪਰਮਾਤਮਾ ਦੇ ਨਾਮ ਦੀ) ਖੈਰ ਪਾਂਦਾ ਹੈ।


ਜਿਨਿ ਪਾਇਆ ਸੋਈ ਬਿਧਿ ਜਾਣੈ  

He alone knows the way, who obtains it.  

xxx
ਜਿਸ ਨੇ ਇਹ ਖੈਰ ਪ੍ਰਾਪਤ ਕੀਤੀ ਉਹ (ਇਸ ਸਮੁੰਦਰ ਵਿਚੋਂ ਬਚ ਨਿਕਲਣ ਦਾ) ਭੇਤ ਸਮਝ ਲੈਂਦਾ ਹੈ।


ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥  

So ask one who has obtained it, O Siblings of Destiny. Serve the True Guru, and find peace. ||10||  

xxx॥੧੦॥
ਜਿਨ੍ਹਾਂ ਨੂੰ ਗੁਰੂ ਤੋਂ ਨਾਮ-ਦਾਨ ਮਿਲਦਾ ਹੈ, ਉਹਨਾਂ ਤੋਂ ਪੁੱਛ ਕੇ ਵੇਖ ਲਵੋ (ਉਹ ਦੱਸਦੇ ਹਨ ਕਿ) ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਆਤਮਕ ਆਨੰਦ ਮਿਲਦਾ ਹੈ ॥੧੦॥


ਗੁਰ ਬਿਨੁ ਉਰਝਿ ਮਰਹਿ ਬੇਕਾਰਾ  

Without the Guru, he dies entangled in sin and corruption.  

ਉਰਝਿ ਬੇਕਾਰਾ = ਵਿਕਾਰਾਂ ਵਿਚ ਫਸ ਕੇ।
ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਵਿਕਾਰਾਂ ਵਿਚ ਫਸ ਕੇ ਆਤਮਕ ਮੌਤ ਸਹੇੜ ਲੈਂਦੇ ਹਨ।


ਜਮੁ ਸਿਰਿ ਮਾਰੇ ਕਰੇ ਖੁਆਰਾ  

The Messenger of Death smashes his head and humiliates him.  

xxx
(ਆਤਮਕ) ਮੌਤ (ਉਹਨਾਂ ਦੇ) ਸਿਰ ਉਤੇ (ਮੁੜ ਮੁੜ) ਚੋਟ ਮਾਰਦੀ ਹੈ ਤੇ (ਉਹਨਾਂ ਨੂੰ) ਖ਼ੁਆਰ ਕਰਦੀ (ਰਹਿੰਦੀ ਹੈ)।


ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥  

The slanderous person is not freed of his bonds; he is drowned, slandering others. ||11||  

xxx॥੧੧॥
(ਨਿੰਦਿਆ ਦੀ ਫਾਹੀ ਵਿਚ) ਬੱਝੇ ਹੋਏ ਨਿੰਦਕ ਬੰਦਿਆਂ ਨੂੰ (ਨਿੰਦਿਆ ਦੀ ਵਾਦੀ ਵਿਚੋਂ) ਖ਼ਲਾਸੀ ਨਸੀਬ ਨਹੀਂ ਹੁੰਦੀ, ਪਰਾਈ ਨਿੰਦਿਆ (ਦੇ ਸਮੁੰਦਰ ਵਿਚ) ਸਦਾ ਗੋਤੇ ਖਾਂਦੇ ਰਹਿੰਦੇ ਹਨ ॥੧੧॥


ਬੋਲਹੁ ਸਾਚੁ ਪਛਾਣਹੁ ਅੰਦਰਿ  

So speak the Truth, and realize the Lord deep within.  

xxx
ਸਦਾ-ਥਿਰ ਪ੍ਰਭੂ ਦਾ ਨਾਮ ਜਪੋ, ਉਸ ਨੂੰ ਆਪਣੇ ਅੰਦਰ ਵੱਸਦਾ ਪ੍ਰਤੀਤ ਕਰੋ।


ਦੂਰਿ ਨਾਹੀ ਦੇਖਹੁ ਕਰਿ ਨੰਦਰਿ  

He is not far away; look, and see Him.  

ਨੰਦਰਿ = ਨਜ਼ਰ, ਨਿਗਾਹ।
ਧਿਆਨ ਲਾ ਕੇ ਵੇਖੋ, ਉਹ ਤੁਹਾਥੋਂ ਦੂਰ ਨਹੀਂ ਹੈ।


ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥  

No obstacles shall block your way; become Gurmukh, and cross over to the other side. This is the way to cross over the terrifying world-ocean. ||12||  

xxx॥੧੨॥
ਗੁਰੂ ਦੀ ਸਰਨ ਪੈ ਕੇ (ਨਾਮ ਜਪੋ, ਨਾਮ ਸਿਮਰਨ ਦੀ) ਤਾਰੀ ਤਰੋ (ਜੀਵਨ-ਸਫ਼ਰ ਵਿਚ ਕੋਈ) ਰੁਕਾਵਟ ਨਹੀਂ ਆਵੇਗੀ। ਗੁਰੂ ਇਸ ਤਰ੍ਹਾਂ (ਭਾਵ, ਨਾਮ ਜਪਾ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧੨॥


ਦੇਹੀ ਅੰਦਰਿ ਨਾਮੁ ਨਿਵਾਸੀ  

The Naam, the Name of the Lord, abides deep within the body.  

xxx
ਪਰਮਾਤਮਾ ਦਾ ਨਾਮ ਹਰੇਕ ਜੀਵ ਦੇ ਸਰੀਰ ਦੇ ਅੰਦਰ ਨਿਵਾਸ ਰੱਖਦਾ ਹੈ,


ਆਪੇ ਕਰਤਾ ਹੈ ਅਬਿਨਾਸੀ  

The Creator Lord is eternal and imperishable.  

xxx
ਅਬਿਨਾਸ਼ੀ ਕਰਤਾਰ ਆਪ ਹੀ (ਹਰੇਕ ਦੇ ਅੰਦਰ ਮੌਜੂਦ) ਹੈ।


ਨਾ ਜੀਉ ਮਰੈ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥  

The soul does not die, and it cannot be killed; God creates and watches over all. Through the Word of the Shabad, His Will is manifest. ||13||  

ਨਾ ਮਰੈ = ਆਤਮਕ ਮੌਤ ਨਹੀਂ ਮਰਦਾ ॥੧੩॥
(ਜੀਵ ਉਸ ਪਰਮਾਤਮਾ ਦੀ ਹੀ ਅੰਸ ਹੈ, ਇਸ ਵਾਸਤੇ) ਜੀਵਾਤਮਾ ਨਾਹ ਮਰਦਾ ਹੈ, ਨਾਹ ਇਸ ਨੂੰ ਕੋਈ ਮਾਰ ਸਕਦਾ ਹੈ। ਰਜ਼ਾ ਦਾ ਮਾਲਕ ਕਰਤਾਰ (ਜੀਵ) ਪੈਦਾ ਕਰ ਕੇ ਆਪਣੇ ਹੁਕਮ ਵਿਚ (ਸਭ ਦੀ) ਸੰਭਾਲ ਕਰਦਾ ਹੈ ॥੧੩॥


ਓਹੁ ਨਿਰਮਲੁ ਹੈ ਨਾਹੀ ਅੰਧਿਆਰਾ  

He is immaculate, and has no darkness.  

ਓਹੁ = ਪਰਮਾਤਮਾ।
ਉਹ ਪਰਮਾਤਮਾ ਸੁੱਧ-ਸਰੂਪ ਹੈ, ਉਸ ਵਿਚ (ਮਾਇਆ ਦੇ ਮੋਹ ਆਦਿਕ ਦਾ) ਰਤਾ ਭੀ ਹਨੇਰਾ ਨਹੀਂ ਹੈ।


ਓਹੁ ਆਪੇ ਤਖਤਿ ਬਹੈ ਸਚਿਆਰਾ  

The True Lord Himself sits upon His throne.  

xxx
ਉਹ ਸੱਚ-ਸਰੂਪ ਪ੍ਰਭੂ ਆਪ ਹੀ (ਹਰੇਕ ਦੇ) ਹਿਰਦੇ ਤਖ਼ਤ ਉਤੇ ਬੈਠਾ ਹੋਇਆ ਹੈ।


ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥  

The faithless cynics are bound and gagged, and forced to wander in reincarnation. They die, and are reborn, and continue coming and going. ||14||  

xxx॥੧੪॥
ਪਰ ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਬੱਝ ਕੇ ਭਟਕਣਾ ਵਿਚ ਪਏ ਹੋਏ ਹਨ, ਮਰਦੇ ਹਨ ਜੰਮਦੇ ਹਨ, ਉਹਨਾਂ ਦਾ ਇਹ ਆਵਾਗਵਨ ਦਾ ਗੇੜ ਬਣਿਆ ਰਹਿੰਦਾ ਹੈ ॥੧੪॥


ਗੁਰ ਕੇ ਸੇਵਕ ਸਤਿਗੁਰ ਪਿਆਰੇ  

The Guru's servants are the Beloved of the True Guru.  

xxx
ਗੁਰੂ ਨਾਲ ਪਿਆਰ ਕਰਨ ਵਾਲੇ ਗੁਰੂ ਦੇ ਸੇਵਕ (ਮਾਇਆ-ਮੋਹ ਤੋਂ ਨਿਰਲੇਪ ਰਹਿ ਕੇ)


ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ  

Contemplating the Shabad, they sit upon His throne.  

xxx
ਹਿਰਦੇ-ਤਖ਼ਤ ਉਤੇ ਬੈਠੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਆਪਣੀ ਸੋਚ ਦੇ ਮੰਡਲ ਵਿਚ ਟਿਕਾਂਦੇ ਹਨ।


ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥  

They realize the essence of reality, and know the state of their inner being. This is the true glorious greatness of those who join the Sat Sangat. ||15||  

ਅੰਤਰਗਤਿ = ਆਪਣੇ ਅੰਦਰ ਹੀ ॥੧੫॥
ਉਹ ਜਗਤ ਦੇ ਮੂਲ ਪ੍ਰਭੂ ਨੂੰ ਲੱਭ ਲੈਂਦੇ ਹਨ, ਆਪਣੇ ਅੰਦਰ ਵੱਸਦਾ ਪਛਾਣ ਲੈਂਦੇ ਹਨ, ਸਾਧ ਸੰਗਤ ਵਿਚ ਟਿਕ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਤੇ ਆਦਰ ਪਾਂਦੇ ਹਨ ॥੧੫॥


ਆਪਿ ਤਰੈ ਜਨੁ ਪਿਤਰਾ ਤਾਰੇ  

He Himself saves His humble servant, and saves his ancestors as well.  

ਜਨ = ਸੇਵਕ।
(ਜੇਹੜਾ ਮਨੁੱਖ ਨਾਮ ਸਿਮਰਦਾ ਹੈ) ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਆਪਣੇ ਪਿਤਰਾਂ ਨੂੰ (ਪਿਉ ਦਾਦਾ ਆਦਿਕ ਬਜ਼ੁਰਗਾਂ ਨੂੰ) ਭੀ ਪਾਰ ਲੰਘਾ ਲੈਂਦਾ ਹੈ।


ਸੰਗਤਿ ਮੁਕਤਿ ਸੁ ਪਾਰਿ ਉਤਾਰੇ  

His companions are liberated; He carries them across.  

xxx
ਉਸ ਦੀ ਸੰਗਤ ਵਿਚ ਆਉਣ ਵਾਲਿਆਂ ਨੂੰ ਭੀ ਮਾਇਆ ਦੇ ਬੰਧਨਾਂ ਤੋਂ ਸੁਤੰਤ੍ਰਤਾ ਮਿਲ ਜਾਂਦੀ ਹੈ। ਉਹ ਸੇਵਕ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈ।


ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥  

Nanak is the servant and slave of that Gurmukh who lovingly focuses his consciousness on the Lord. ||16||6||  

ਗੋਲਾ = ਗ਼ੁਲਾਮ ॥੧੬॥੬॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਹੈ ਨਾਨਕ (ਭੀ) ਉਸ (ਵਡ-ਭਾਗੀ) ਦਾ ਸੇਵਕ ਹੈ ਗ਼ੁਲਾਮ ਹੈ ॥੧੬॥੬॥


ਮਾਰੂ ਮਹਲਾ  

Maaroo, First Mehl:  

xxx
xxx


ਕੇਤੇ ਜੁਗ ਵਰਤੇ ਗੁਬਾਰੈ  

For many ages, only darkness prevailed;  

ਕੇਤੇ = ਅਨੇਕਾਂ ਹੀ। ਵਰਤੇ = ਗੁਜ਼ਰ ਗਏ। ਗੁਬਾਰੈ = ਘੁੱਪ ਹਨੇਰੇ ਵਿਚ।
ਅਨੇਕਾਂ ਹੀ ਜੁਗ ਘੁੱਪ ਹਨੇਰੇ ਵਿਚ ਲੰਘ ਗਏ (ਭਾਵ, ਸ੍ਰਿਸ਼ਟੀ-ਰਚਨਾ ਤੋਂ ਪਹਿਲਾਂ ਬੇਅੰਤ ਸਮਾ ਅਜੇਹੀ ਹਾਲਤ ਸੀ ਜਿਸ ਬਾਰੇ ਕੁਝ ਭੀ ਸਮਝ ਨਹੀਂ ਆ ਸਕਦੀ)।


ਤਾੜੀ ਲਾਈ ਅਪਰ ਅਪਾਰੈ  

the infinite, endless Lord was absorbed in the primal void.  

ਤਾੜੀ ਲਾਈ = ਆਪਣੇ ਆਪ ਵਿਚ ਟਿਕਿਆ ਰਿਹਾ। ਅਪਾਰੈ = ਅਪਾਰ ਪ੍ਰਭੂ ਨੇ। ਅਪਰ = ਜਿਸ ਤੋਂ ਪਰੇ ਹੋਰ ਕੋਈ ਨਹੀਂ।
ਤਦੋਂ ਅਪਰ ਅਪਾਰ ਪਰਮਾਤਮਾ ਨੇ (ਆਪਣੇ ਆਪ ਵਿਚ) ਸਮਾਧੀ ਲਾਈ ਹੋਈ ਸੀ।


ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥  

He sat alone and unaffected in absolute darkness; the world of conflict did not exist. ||1||  

ਧੁੰਧੂਕਾਰਿ = ਘੁੱਪ ਹਨੇਰੇ ਵਿਚ। ਨਿਰਾਲਮੁ = ਨਿਰਲੇਪ। ਤਦਿ = ਤਦੋਂ। ਧੰਧੁ = ਮਾਇਆ ਵਾਲੀ ਦੌੜ-ਭੱਜ ॥੧॥
ਉਸ ਘੁੱਪ ਹਨੇਰੇ ਵਿਚ ਪ੍ਰਭੂ ਆਪ ਨਿਰਲੇਪ ਬੈਠਾ ਹੋਇਆ ਸੀ, ਤਦੋਂ ਨਾਹ ਜਗਤ ਦਾ ਖਿਲਾਰਾ ਸੀ ਤੇ ਨਾਹ ਮਾਇਆ ਵਾਲੀ ਦੌੜ-ਭੱਜ ਸੀ ॥੧॥


ਜੁਗ ਛਤੀਹ ਤਿਨੈ ਵਰਤਾਏ  

Thirty-six ages passed like this.  

ਤਿਨੈ = ਤਿਨਿ ਹੀ, ਉਸ ਪਰਮਾਤਮਾ ਨੇ ਹੀ।
(ਘੁੱਪ ਹਨੇਰੇ ਦੇ) ਛੱਤੀ ਜੁਗ ਉਸ ਪਰਮਾਤਮਾ ਨੇ ਹੀ ਵਰਤਾਈ ਰੱਖੇ,


ਜਿਉ ਤਿਸੁ ਭਾਣਾ ਤਿਵੈ ਚਲਾਏ  

He causes all to happen by the Pleasure of His Will.  

xxx
ਜਿਵੇਂ ਉਸ ਨੂੰ ਚੰਗਾ ਲੱਗਾ ਉਸੇ ਤਰ੍ਹਾਂ (ਉਸ ਘੁੱਪ ਹਨੇਰੇ ਵਾਲੀ ਕਾਰ ਹੀ) ਚਲਾਂਦਾ ਰਿਹਾ।


ਤਿਸਹਿ ਸਰੀਕੁ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥  

No rival of His can be seen. He Himself is infinite and endless. ||2||  

ਤਿਸਹਿ = ਤਿਸੁ ਹੀ, ਉਸ ਪ੍ਰਭੂ ਦਾ ਹੀ ॥੨॥
ਉਹ ਪਰਮਾਤਮਾ ਆਪ ਹੀ ਆਪ ਹੈ, ਉਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ, ਉਸ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਕੋਈ ਭੀ ਉਸ ਦੇ ਬਰਾਬਰ ਦਾ ਨਹੀਂ ਦਿੱਸਦਾ ॥੨॥


ਗੁਪਤੇ ਬੂਝਹੁ ਜੁਗ ਚਤੁਆਰੇ  

God is hidden throughout the four ages - understand this well.  

ਜੁਗ ਚਤੁਆਰੇ = ਚਾਰ ਜੁਗਾਂ ਵਿਚ।
(ਹੁਣ ਜਦੋਂ ਉਸ ਨੇ ਜਗਤ-ਰਚਨਾ ਰਚ ਲਈ ਹੈ, ਤਾਂ ਭੀ, ਉਸੇ ਨੂੰ) ਚੌਹਾਂ ਜੁਗਾਂ ਵਿਚ (ਜਗਤ ਦੇ ਅੰਦਰ) ਗੁਪਤ ਵਿਆਪਕ ਜਾਣੋ।


ਘਟਿ ਘਟਿ ਵਰਤੈ ਉਦਰ ਮਝਾਰੇ  

He pervades each and every heart, and is contained within the belly.  

ਉਦਰ ਮਝਾਰੇ = ਪੇਟ ਵਿਚ, ਹਰੇਕ ਦੇ ਹਿਰਦੇ ਵਿਚ।
ਉਹ ਹਰੇਕ ਸਰੀਰ ਦੇ ਅੰਦਰ ਹਰੇਕ ਦੇ ਹਿਰਦੇ ਵਿਚ ਮੌਜੂਦ ਹੈ।


ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥  

The One and Only Lord prevails throughout the ages. How rare are those who contemplate the Guru, and understand this. ||3||  

ਏਕਾ ਏਕੀ = ਇਕੱਲਾ ਆਪ ਹੀ। ਕੋਈ = ਕੋਈ ਵਿਰਲਾ ॥੩॥
ਉਹ ਇਕੱਲਾ ਆਪ ਹੀ ਹਰੇਕ ਜੁਗ ਵਿਚ (ਸਾਰੀ ਸ੍ਰਿਸ਼ਟੀ ਦੇ ਅੰਦਰ) ਰਮ ਰਿਹਾ ਹੈ-ਇਸ ਭੇਤ ਨੂੰ ਕੋਈ ਉਹ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ (ਦੀ ਬਾਣੀ) ਦੀ ਵਿਚਾਰ ਕਰਦਾ ਹੈ ॥੩॥


ਬਿੰਦੁ ਰਕਤੁ ਮਿਲਿ ਪਿੰਡੁ ਸਰੀਆ  

From the union of the sperm and the egg, the body was formed.  

ਬਿੰਦੁ = ਵੀਰਜ ਦੀ ਬੂੰਦ। ਰਕਤੁ = ਰੱਤ, ਲਹੂ। ਪਿੰਡੁ = ਸਰੀਰ। ਸਰੀਆ = ਪੈਦਾ ਹੋਇਆ।
(ਉਸ ਪਰਮਾਤਮਾ ਦੇ ਹੁਕਮ ਵਿਚ ਹੀ) ਪਿਤਾ ਦੇ ਵੀਰਜ ਦੀ ਬੂੰਦ ਤੇ ਮਾਂ ਦੇ ਪੇਟ ਦੇ ਲਹੂ ਨੇ ਮਿਲ ਕੇ (ਮਨੁੱਖਾ) ਸਰੀਰ ਬਣਾ ਦਿੱਤਾ।


ਪਉਣੁ ਪਾਣੀ ਅਗਨੀ ਮਿਲਿ ਜੀਆ  

From the union of air, water and fire, the living being is made.  

xxx
ਹਵਾ ਪਾਣੀ ਅੱਗ (ਆਦਿਕ ਤੱਤਾਂ ਨੇ ਮਿਲ ਕੇ ਜੀਵ ਰਚ ਦਿੱਤੇ।


ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥  

He Himself plays joyfully in the mansion of the body; all the rest is just attachment to Maya's expanse. ||4||  

ਮਹਲੀ = ਸਰੀਰਾਂ ਦਾ ਮਾਲਕ ਪ੍ਰਭੂ ॥੪॥
ਹਰੇਕ ਸਰੀਰ ਵਿਚ ਬੈਠਾ ਪਰਮਾਤਮਾ ਆਪ ਹੀ ਸਭ ਚੋਜ ਤਮਾਸ਼ੇ ਕਰ ਰਿਹਾ ਹੈ, ਉਸ ਨੇ ਆਪ ਹੀ ਮਾਇਆ ਦੇ ਮੋਹ ਦਾ ਖਿਲਾਰਾ ਖਿਲਾਰਿਆ ਹੈ ॥੪॥


ਗਰਭ ਕੁੰਡਲ ਮਹਿ ਉਰਧ ਧਿਆਨੀ  

Within the mother's womb, upside-down, the mortal meditated on God.  

ਉਰਧ = ਉਲਟਾ।
(ਉਸ ਪ੍ਰਭੂ ਦੇ ਹੁਕਮ ਅਨੁਸਾਰ ਹੀ) ਜੀਵ ਮਾਂ ਦੇ ਪੇਟ ਵਿਚ ਪੁੱਠਾ (ਲਟਕ ਕੇ) ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ।


ਆਪੇ ਜਾਣੈ ਅੰਤਰਜਾਮੀ  

The Inner-knower, the Searcher of hearts, knows everything.  

xxx
ਪ੍ਰਭੂ ਅੰਤਰਜਾਮੀ ਆਪ ਹੀ (ਜੀਵ ਦੇ ਦਿਲ ਦੀ) ਜਾਣਦਾ ਹੈ।


ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥  

With each and every breath, he contemplated the True Name, deep within himself, within the womb. ||5||  

ਸਾਸਿ ਸਾਸਿ = ਹਰੇਕ ਸਾਹ ਨਾਲ। ਸਮਾਲੇ = ਸੰਭਾਲਦਾ ਹੈ, ਯਾਦ ਕਰਦਾ ਹੈ ॥੫॥
ਜੀਵ ਮਾਂ ਦੇ ਪੇਟ ਦੇ ਅੰਦਰ ਸੁਆਸ ਸੁਆਸ ਸਦਾ-ਥਿਰ ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹਿੰਦਾ ਹੈ ॥੫॥


        


© SriGranth.org, a Sri Guru Granth Sahib resource, all rights reserved.
See Acknowledgements & Credits