Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਚਾਰਿ ਪਦਾਰਥ ਲੈ ਜਗਿ ਆਇਆ  

He came into the world to obtain the four great blessings.  

ਜਗਿ = ਜਗਤ ਵਿਚ।
(ਪਰਮਾਤਮਾ ਪਾਸੋਂ) ਚਾਰ ਪਦਾਰਥ ਲੈ ਕੇ ਜੀਵ ਜਗਤ ਵਿਚ ਆਇਆ ਹੈ,


ਸਿਵ ਸਕਤੀ ਘਰਿ ਵਾਸਾ ਪਾਇਆ  

He came to dwell in the home of the Shiva and Shakti, energy and matter.  

ਸਿਵ ਸਕਤੀ ਘਰਿ = ਸ਼ਿਵ ਦੀ ਸ਼ਕਤੀ ਦੇ ਘਰ ਵਿਚ, ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ।
(ਪਰ ਇਥੇ ਆ ਕੇ) ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ ਟਿਕਾਣਾ ਬਣਾ ਬੈਠਾ ਹੈ।


ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥  

But he forgot the One Lord, and he has lost the game. The blind person forgets the Naam, the Name of the Lord. ||6||  

ਏਕੁ = ਇਕ ਪਰਮਾਤਮਾ ਨੂੰ। ਅੰਧੁਲੈ = ਅੰਨ੍ਹੇ ਜੀਵ ਨੇ ॥੬॥
(ਭਾਵ, ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ, ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ। ਜੇਹੜਾ ਜੀਵ ਨਾਮ ਭੁਲਾਂਦਾ ਹੈ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ ॥੬॥


ਬਾਲਕੁ ਮਰੈ ਬਾਲਕ ਕੀ ਲੀਲਾ  

The child dies in his childish games.  

ਲੀਲਾ = ਖੇਡ।
(ਵੇਖੋ ਮਾਇਆ ਦੇ ਮੋਹ ਦਾ ਪ੍ਰਭਾਵ! ਜਦੋਂ ਕਿਸੇ ਘਰ ਵਿਚ ਕੋਈ) ਬਾਲਕ ਮਰਦਾ ਹੈ,


ਕਹਿ ਕਹਿ ਰੋਵਹਿ ਬਾਲੁ ਰੰਗੀਲਾ  

They cry and mourn, saying that he was such a playful child.  

ਕਹਿ ਕਹਿ = ਆਖ ਆਖ ਕੇ।
ਤਾਂ (ਮਾਂ ਪਿਉ ਭੈਣ ਭਰਾ ਆਦਿਕ ਸੰਬੰਧੀ) ਉਸ ਬਾਲਕ ਦੀਆਂ ਪਿਆਰ-ਭਰੀਆਂ ਖੇਡਾਂ ਚੇਤੇ ਕਰਦੇ ਹਨ, ਤੇ ਇਹ ਆਖ ਆਖ ਕੇ ਰੋਂਦੇ ਹਨ ਕਿ ਬਾਲਕ ਬੜਾ ਹਸ-ਮੁਖਾ ਸੀ।


ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥  

The Lord who owns him has taken him back. Those who weep and mourn are mistaken. ||7||  

ਤਿਨ ਹੀ = ਤਿਨਿ ਹੀ, ਉਸ (ਪ੍ਰਭੂ) ਨੇ ਹੀ ॥੭॥
ਜਿਸ ਪ੍ਰਭੂ ਦਾ ਭੇਜਿਆ ਹੋਇਆ ਉਹ ਬਾਲਕ ਸੀ ਉਸ ਨੇ ਉਹ ਵਾਪਸ ਲੈ ਲਿਆ (ਉਸ ਨੂੰ ਯਾਦ ਕਰ ਕਰ ਕੇ) ਰੋਣ ਵਾਲਾ (ਮਾਇਆ ਦੇ ਮੋਹ ਵਿਚ ਫਸ ਕੇ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ ॥੭॥


ਭਰਿ ਜੋਬਨਿ ਮਰਿ ਜਾਹਿ ਕਿ ਕੀਜੈ  

What can they do, if he dies in his youth?  

ਕਿ ਕੀਝੇ = ਕੀਹ ਕਰ ਸਕਦਾ ਹੈ?
ਜਦੋਂ ਕੋਈ ਭਰ-ਜਵਾਨੀ ਵੇਲੇ ਮਰ ਜਾਂਦੇ ਹਨ ਤਦੋਂ ਭੀ ਕੀਹ ਕੀਤਾ ਜਾ ਸਕਦਾ ਹੈ?


ਮੇਰਾ ਮੇਰਾ ਕਰਿ ਰੋਵੀਜੈ  

They cry out, "His is mine, he is mine!  

xxx
ਇਹ ਆਖ ਆਖ ਕੇ ਰੋਵੀਦਾ ਹੀ ਹੈ ਕਿ ਉਹ ਮੇਰਾ (ਪਿਆਰਾ) ਸੀ ਮੇਰਾ (ਪਿਆਰਾ) ਸੀ।


ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥  

They cry for the sake of Maya, and are ruined; their lives in this world are cursed. ||8||  

ਰੋਇ = ਰੋ ਰੋ ਕੇ। ਵਿਗੂਚਹਿ = ਖ਼ੁਆਰ ਹੁੰਦੇ ਹਨ ॥੮॥
(ਜੇਹੜੇ ਰੋਂਦੇ ਭੀ ਹਨ ਉਹ ਭੀ ਆਪਣੀਆਂ ਥੁੜਾਂ ਚੇਤੇ ਕਰ ਕਰ ਕੇ) ਮਾਇਆ ਦੀ ਖ਼ਾਤਰ ਰੋ ਰੋ ਕੇ ਦੁਖੀ ਹੁੰਦੇ ਹਨ। ਜਗਤ ਵਿਚ ਅਜੇਹਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ॥੮॥


ਕਾਲੀ ਹੂ ਫੁਨਿ ਧਉਲੇ ਆਏ  

Their black hair eventually turns grey.  

ਹੂ = ਤੋਂ। ਫੁਨਿ = ਮੁੜ।
(ਜਵਾਨੀ ਲੰਘ ਜਾਂਦੀ ਹੈ) ਕਾਲੇ ਕੇਸਾਂ ਤੋਂ ਫਿਰ ਧੌਲੇ ਆ ਜਾਂਦੇ ਹਨ।


ਵਿਣੁ ਨਾਵੈ ਗਥੁ ਗਇਆ ਗਵਾਏ  

Without the Name, they lose their wealth, and then leave.  

ਗਥੁ = ਪੂੰਜੀ {गत्थ-प्रः}।
(ਇਸ ਉਮਰ ਤਕ ਭੀ) ਪ੍ਰਭੂ ਦੇ ਨਾਮ ਤੋਂ ਖੁੰਝਿਆ ਰਹਿ ਕੇ ਮਨੁੱਖ ਆਪਣਾ ਆਤਮਕ ਜੀਵਨ ਦਾ ਸਰਮਾਇਆ ਗਵਾਈ ਜਾਂਦਾ ਹੈ।


ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥  

They are evil-minded and blind - they are totally ruined; they are plundered, and cry out in pain. ||9||  

ਬਿਨਸਿ = ਮਰ ਕੇ, ਆਤਮਕ ਮੌਤ ਸਹੇੜ ਕੇ। ਮੂਠੇ = ਠੱਗਿਆ ਜਾ ਕੇ ॥੯॥
ਭੈੜੀ ਮੱਤੇ ਲੱਗ ਕੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਆਤਮਕ ਮੌਤ ਸਹੇੜ ਕੇ ਆਤਮਕ ਮੌਤੇ ਮਰਦਾ ਰਹਿੰਦਾ ਹੈ। ਮਾਇਆ ਦਾ ਠੱਗਿਆ ਹੋਇਆ ਮਾਇਆ ਦੀ ਖ਼ਾਤਰ ਹੀ ਰੋ ਰੋ ਕੇ ਪੁਕਾਰਦਾ ਹੈ (ਉਸ ਉਮਰ ਤਕ ਭੀ ਮਾਇਆ ਦੇ ਰੋਣੇ ਰੋਂਦਾ ਰਹਿੰਦਾ ਹੈ) ॥੯॥


ਆਪੁ ਵੀਚਾਰਿ ਰੋਵੈ ਕੋਈ  

One who understands himself, does not cry.  

ਆਪੁ = ਆਪਣੇ ਆਪ ਨੂੰ।
ਜੇਹੜਾ ਕੋਈ ਮਨੁੱਖ ਆਪਣੇ ਆਪ ਨੂੰ ਵਿਚਾਰਦਾ ਹੈ (ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ) ਉਹ ਪਛੁਤਾਂਦਾ ਨਹੀਂ ਹੈ।


ਸਤਿਗੁਰੁ ਮਿਲੈ ਸੋਝੀ ਹੋਈ  

When he meets the True Guru, then he understands.  

xxx
ਪਰ ਇਹ ਸੋਝੀ ਕਿਸੇ ਨੂੰ ਤਦੋਂ ਹੀ ਹੁੰਦੀ ਹੈ ਜਦੋਂ ਉਸ ਨੂੰ ਗੁਰੂ ਮਿਲ ਪਏ।


ਬਿਨੁ ਗੁਰ ਬਜਰ ਕਪਾਟ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥  

Without the Guru, the heavy, hard doors are not opened. Obtaining the Word of the Shabad, one is emancipated. ||10||  

ਬਜਰ = ਕਰੜੇ। ਕਪਾਟ = ਕਵਾੜ, ਭਿੱਤ ॥੧੦॥
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਅਕਲ ਤੇ ਪੜਦਾ ਪਿਆ ਰਹਿੰਦਾ ਹੈ; ਅਕਲ, ਮਾਨੋ, ਕਰੜੇ ਕਵਾੜਾਂ ਵਿਚ ਬੰਦ ਰਹਿੰਦੀ ਹੈ) ਗੁਰੂ ਤੋਂ ਬਿਨਾ (ਉਹ) ਕਰੜੇ ਕਵਾੜ ਖੁਲ੍ਹਦੇ ਨਹੀਂ ਹਨ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਹ (ਇਸ ਕੈਦ ਵਿਚੋਂ) ਖ਼ਲਾਸੀ ਹਾਸਲ ਕਰ ਲੈਂਦਾ ਹੈ ॥੧੦॥


ਬਿਰਧਿ ਭਇਆ ਤਨੁ ਛੀਜੈ ਦੇਹੀ  

The body grows old, and is beaten out of shape.  

ਛੀਜੈ = ਕਮਜ਼ੋਰ ਹੋ ਜਾਂਦਾ ਹੈ। ਦੇਹੀ = ਸਰੀਰ।
ਮਨੁੱਖ ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਭੀ ਕਮਜ਼ੋਰ ਹੋ ਜਾਂਦਾ ਹੈ,


ਰਾਮੁ ਜਪਈ ਅੰਤਿ ਸਨੇਹੀ  

But he does not meditate on the Lord, His only friend, even at the end.  

ਜਪਈ = ਜਪੈ, ਜਪਦਾ। ਅੰਤਿ = ਅਖ਼ੀਰ ਵਿਚ। ਸਨੇਹੀ = ਪਿਆਰ ਕਰਨ ਵਾਲਾ, ਮਿੱਤਰ।
(ਪਰ ਮਾਇਆ ਦਾ ਮੋਹ ਇਤਨਾ ਪ੍ਰਬਲ ਹੈ ਕਿ ਅਜੇ ਭੀ) ਪਰਮਾਤਮਾ ਦਾ ਨਾਮ ਨਹੀਂ ਸਿਮਰਦਾ ਜੋ (ਸਭ ਸਾਕਾਂ ਅੰਗਾਂ ਦੇ ਸਾਥ ਛੱਡ ਜਾਣ ਤੇ ਭੀ) ਅੰਤ ਨੂੰ ਪਿਆਰਾ ਸਾਥੀ ਬਣਦਾ ਹੈ।


ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥  

Forgetting the Naam, the Name of the Lord, he departs with his face blackened. The false are humiliated in the Court of the Lord. ||11||  

ਮੁਹਿ ਕਾਲੈ = ਕਾਲੇ ਮੂੰਹ ਨਾਲ ॥੧੧॥
ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਬਦਨਾਮੀ ਦਾ ਟਿੱਕਾ ਮੱਥੇ ਉਤੇ ਲਾ ਕੇ ਇਥੋਂ ਤੁਰ ਪੈਂਦਾ ਹੈ, ਪੱਲੇ ਝੂਠ ਹੀ ਹੈ (ਪੱਲੇ ਮਾਇਆ ਦਾ ਮੋਹ ਹੀ ਹੈ, ਇਸ ਵਾਸਤੇ) ਪ੍ਰਭੂ ਦੀ ਹਜ਼ੂਰੀ ਵਿਚ ਖ਼ੁਆਰ ਹੀ ਹੁੰਦਾ ਹੈ ॥੧੧॥


ਨਾਮੁ ਵਿਸਾਰਿ ਚਲੈ ਕੂੜਿਆਰੋ  

Forgetting the Naam, the false ones depart.  

ਕੂੜਿਆਰੇ = ਕੂੜ ਦਾ ਵਣਜਾਰਾ।
(ਸਾਰੀ ਉਮਰ) ਕੂੜ ਦਾ ਵਣਜ ਕਰਨ ਵਾਲਾ ਬੰਦਾ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਆਤਮਕ ਗੁਣਾਂ ਵਲੋਂ ਖ਼ਾਲੀ-ਹੱਥ) ਤੁਰ ਪੈਂਦਾ ਹੈ।


ਆਵਤ ਜਾਤ ਪੜੈ ਸਿਰਿ ਛਾਰੋ  

Coming and going, dust falls on their heads.  

ਪੜੈ = ਪੈਂਦੀ ਹੈ। ਛਾਰੋ = ਸੁਆਹ।
ਜਨਮ ਮਰਨ ਦੇ ਗੇੜ ਵਿਚ ਪਏ ਦੇ ਸਿਰ ਉਤੇ ਸੁਆਹ ਪੈਂਦੀ ਹੈ (ਫਿਟਕਾਰ ਪੈਂਦੀ ਹੈ)।


ਸਾਹੁਰੜੈ ਘਰਿ ਵਾਸੁ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥  

The soul-bride finds no home in her in-laws' home, the world hereafter; she suffers in agony in this world of her parents' home. ||12||  

ਘਰਿ = ਘਰ ਵਿਚ। ਸਿਰਿ = ਸਿਰ ਉਤੇ ॥੧੨॥
(ਇਥੋਂ ਗਏ ਨੂੰ) ਪਰਮਾਤਮਾ ਦੇ ਦਰ ਤੇ ਢੋਈ ਨਹੀਂ ਮਿਲਦੀ, (ਜਿਤਨਾ ਚਿਰ) ਜਗਤ ਵਿਚ (ਰਿਹਾ ਇਥੇ) ਭੀ ਸਿਰ ਉਤੇ ਸੱਟਾਂ ਹੀ ਖਾਂਦਾ ਰਿਹਾ ॥੧੨॥


ਖਾਜੈ ਪੈਝੈ ਰਲੀ ਕਰੀਜੈ  

She eats, dresses and plays joyfully,  

ਖਾਜੈ = ਖਾਈਦਾ ਹੈ। ਪੈਝੈ = ਪਹਿਨੀਦਾ ਹੈ। ਰਲੀ = ਰੰਗ-ਰਲੀਆਂ।
(ਚੰਗਾ) ਖਾਈਦਾ ਹੈ, (ਚੰਗਾ) ਪਹਿਨੀਦਾ ਹੈ, (ਦੁਨੀਆ ਦੀ) ਮੌਜ ਮਾਣੀਦੀ ਹੈ।


ਬਿਨੁ ਅਭ ਭਗਤੀ ਬਾਦਿ ਮਰੀਜੈ  

but without loving devotional worship of the Lord, she dies uselessly.  

ਅਭ = ਅੰਦਰਲੀ {अभ्यन्तर}। ਬਾਦਿ = ਵਿਅਰਥ।
(ਇਹਨਾਂ ਹੀ ਰੁਝੇਵਿਆਂ ਵਿਚ) ਹਿਰਦਾ ਪਰਮਾਤਮਾ ਦੀ ਭਗਤੀ ਤੋਂ ਸੁੰਞਾ ਰਹਿਣ ਕਰਕੇ ਵਿਅਰਥ ਹੀ ਆਤਮਕ ਮੌਤ ਸਹੇੜ ਲਈਦੀ ਹੈ।


ਸਰ ਅਪਸਰ ਕੀ ਸਾਰ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥  

One who does not distinguish between good and evil, is beaten by the Messenger of Death; how can anyone escape this? ||13||  

ਸਰ ਅਪਸਰ = ਚੰਗਾ ਮੰਦਾ ਸਮਾ। ਸਾਰ = ਸਮਝ, ਪਰਖ। ਚਾਰਾ = ਜ਼ੋਰ, ਪੇਸ਼ ॥੧੩॥
ਜੇਹੜਾ ਬੰਦਾ (ਇਸ ਤਰ੍ਹਾਂ ਅੰਨ੍ਹਾ ਹੋ ਕੇ) ਚੰਗੇ ਮੰਦੇ ਸਮੇ ਦੀ ਸੂਝ ਨਹੀਂ ਜਾਣਦਾ, ਉਸ ਨੂੰ ਜਮ ਖ਼ੁਆਰ ਕਰਦਾ ਹੈ, ਤੇ ਉਸ ਦੀ ਕੋਈ ਪੇਸ਼ ਨਹੀਂ ਜਾਂਦੀ ॥੧੩॥


ਪਰਵਿਰਤੀ ਨਰਵਿਰਤਿ ਪਛਾਣੈ  

One who realizes what he has to possess, and what he has to abandon,  

ਪਰਵਿਰਤੀ = {प्रवृत्ति} ਦੁਨੀਆ ਵਾਲਾ ਰੁਝੇਵਾਂ। ਨਰਵਿਰਤਿ = {निवृत्ति} ਉਪਰਾਮਤਾ।
ਜੇਹੜਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਤੋਂ ਉਪਰਾਮ ਰਹਿਣਾ ਜਾਣਦਾ ਹੈ,


ਗੁਰ ਕੈ ਸੰਗਿ ਸਬਦਿ ਘਰੁ ਜਾਣੈ  

associating with the Guru, comes to know the Word of the Shabad, within the home of his own self.  

ਘਰੁ = ਉਹ ਟਿਕਾਣਾ ਜਿਥੇ ਮਨ ਸ਼ਾਂਤ ਰਹਿ ਸਕਦਾ ਹੈ।
ਜੇਹੜਾ ਗੁਰੂ ਦੀ ਸੰਗਤ ਵਿਚ ਰਹਿ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ-ਅਵਸਥਾ ਨਾਲ ਸਾਂਝ ਪਾਈ ਰੱਖਦਾ ਹੈ,


ਕਿਸ ਹੀ ਮੰਦਾ ਆਖਿ ਚਲੈ ਸਚਿ ਖਰਾ ਸਚਿਆਰਾ ਹੇ ॥੧੪॥  

Do not call anyone else bad; follow this way of life. Those who are true are judged to be genuine by the True Lord. ||14||  

xxx॥੧੪॥
ਜੀਵਨ-ਸਫ਼ਰ ਵਿਚ ਕਿਸੇ ਨੂੰ ਮੰਦਾ ਨਹੀਂ ਆਖੀਦਾ, ਸਦਾ-ਥਿਰ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ਉਹ ਸੱਚ ਦਾ ਵਪਾਰੀ ਬੰਦਾ (ਪ੍ਰਭੂ ਦੀ ਹਜ਼ੂਰੀ ਵਿਚ) ਖਰਾ (ਸਿੱਕਾ ਮੰਨਿਆ ਜਾਂਦਾ) ਹੈ ॥੧੪॥


ਸਾਚ ਬਿਨਾ ਦਰਿ ਸਿਝੈ ਕੋਈ  

Without Truth, no one succeeds in the Court of the Lord.  

ਸਿਝੈ = ਕਾਮਯਾਬ ਹੁੰਦਾ।
ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਪ੍ਰਭੂ ਦੇ) ਦਰ ਤੇ (ਜ਼ਿੰਦਗੀ ਦੀ ਪੜਤਾਲ ਵਿਚ) ਕਾਮਯਾਬ ਨਹੀਂ ਹੁੰਦਾ।


ਸਾਚ ਸਬਦਿ ਪੈਝੈ ਪਤਿ ਹੋਈ  

Through the True Shabad, one is robed in honor.  

ਪੈਝੈ = ਸਰੋਪਾ ਮਿਲਿਆ। ਪਤਿ = ਇੱਜ਼ਤ।
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਰੋਪਾ ਮਿਲਦਾ ਹੈ ਇੱਜ਼ਤ ਮਿਲਦੀ ਹੈ।


ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥  

He forgives those with whom He is pleased; they silence their egotism and pride. ||15||  

ਤਿਸੁ = ਉਸ ਪ੍ਰਭੂ ਨੂੰ ॥੧੫॥
(ਪਰ ਜੀਵਾਂ ਦੇ ਕੀਹ ਵੱਸ?) ਜਿਸ ਉਤੇ ਪ੍ਰਭੂ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਤੇ ਉਹ ਹਉਮੈ ਅਹੰਕਾਰ (ਆਪਣੇ ਅੰਦਰੋਂ) ਦੂਰ ਕਰਦਾ ਹੈ ॥੧੫॥


ਗੁਰ ਕਿਰਪਾ ਤੇ ਹੁਕਮੁ ਪਛਾਣੈ  

One who realizes the Hukam of God's Command, by the Grace of the Guru,  

ਤੇ = ਤੋਂ, ਨਾਲ।
ਗੁਰੂ ਦੀ ਮੇਹਰ ਨਾਲ ਹੀ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਪਛਾਣਦਾ ਹੈ,


ਜੁਗਹ ਜੁਗੰਤਰ ਕੀ ਬਿਧਿ ਜਾਣੈ  

comes to know the lifestyle of the ages.  

ਬਿਧਿ = (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ) ਵਿਧੀ।
ਤੇ ਜੁਗਾਂ ਜੁਗਾਂਤਰਾਂ ਤੋਂ ਚਲੀ ਆ ਰਹੀ ਉਸ ਵਿਧੀ ਨਾਲ ਸਾਂਝ ਪਾਂਦਾ ਹੈ (ਜਿਸ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਸਹੀ-ਸਲਾਮਤ ਪਾਰ ਲੰਘ ਸਕੀਦਾ ਹੈ। ਉਹ ਵਿਧੀ ਹੈ ਪਰਮਾਤਮਾ ਦਾ ਨਾਮ ਸਿਮਰਨਾ)।


ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥  

O Nanak, chant the Naam, and cross over to the other side. The True Lord will carry you across. ||16||1||7||  

ਸਚੁ = ਸਦਾ-ਥਿਰ ਪ੍ਰਭੂ ॥੧੬॥੧॥੭॥
ਹੇ ਨਾਨਕ! (ਆਖ ਕਿ ਪਰਮਾਤਮਾ ਦਾ) ਨਾਮ ਜਪੋ (ਨਾਮ ਸਿਮਰਨ ਦੀ) ਤਾਰੀ ਤਰੋ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਤੇ ਤਾਰਣ ਦੇ ਸਮਰੱਥ ਪ੍ਰਭੂ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੧੬॥੧॥੭॥


ਮਾਰੂ ਮਹਲਾ  

Maaroo, First Mehl:  

xxx
xxx


ਹਰਿ ਸਾ ਮੀਤੁ ਨਾਹੀ ਮੈ ਕੋਈ  

I have no other friend like the Lord.  

ਸਾ = ਵਰਗਾ।
ਮੈਨੂੰ ਪਰਮਾਤਮਾ ਵਰਗਾ ਹੋਰ ਕੋਈ ਮਿੱਤਰ ਨਹੀਂ ਦਿੱਸਦਾ,


ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ  

He gave me body and mind, and infused consciousness into my being.  

ਜਿਨਿ = ਜਿਸ (ਪ੍ਰਭੂ) ਨੇ। ਸੁਰਤਿ = ਸੂਝ। ਸਮੋਈ = ਟਿਕਾ ਦਿੱਤਾ ਹੈ।
(ਪਰਮਾਤਮਾ ਹੀ ਹੈ) ਜਿਸ ਨੇ ਮੈਨੂੰ ਇਹ ਸਰੀਰ ਦਿੱਤਾ ਇਹ (ਮਨ) ਜਿੰਦ ਦਿੱਤੀ ਤੇ ਮੇਰੇ ਅੰਦਰਿ ਸੁਰਤ ਟਿਕਾ ਦਿੱਤੀ।


ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥  

He cherishes and cares for all beings; He is deep within, the wise, all-knowing Lord. ||1||  

ਸਮਾਨੇ = ਸੰਭਾਲ ਕਰਦਾ ਹੈ। ਦਾਨਾ = ਦਿਲ ਦੀ ਜਾਣਨ ਵਾਲਾ। ਬੀਨਾ = ਵੇਖਣ ਵਾਲਾ ॥੧॥
(ਉਹ ਸਿਰਫ਼ ਪ੍ਰਭੂ ਹੀ ਹੈ ਜੋ) ਸਾਰੇ ਜੀਵਾਂ ਦੀ ਪਾਲਣਾ ਕਰ ਕੇ ਸਭ ਦੀ ਸੰਭਾਲ ਕਰਦਾ ਹੈ, ਉਹ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਦੇ ਦਿਲ ਦੀ ਜਾਣਦਾ ਹੈ, ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ ॥੧॥


ਗੁਰੁ ਸਰਵਰੁ ਹਮ ਹੰਸ ਪਿਆਰੇ  

The Guru is the sacred pool, and I am His beloved swan.  

ਹੰਸ ਪਿਆਰੇ = ਪਿਆਰੇ ਦੇ ਹੰਸ।
(ਪਰ ਉਹ ਮਿੱਤਰ-ਪ੍ਰਭੂ ਗੁਰੂ ਦੀ ਸਰਨ ਪਿਆਂ ਮਿਲਦਾ ਹੈ) ਗੁਰੂ ਸਰੋਵਰ ਹੈ, ਅਸੀਂ ਜੀਵ ਉਸ ਪਿਆਰੇ (ਸਰੋਵਰ) ਦੇ ਹੰਸ ਹਾਂ। (ਗੁਰੂ ਦੇ ਹੋ ਕੇ ਰਹਿਣ ਵਾਲੇ ਹੰਸਾਂ ਨੂੰ ਗੁਰੂ-ਮਾਨਸਰੋਵਰ ਵਿਚੋਂ ਮੋਤੀ ਮਿਲਦੇ ਹਨ)।


ਸਾਗਰ ਮਹਿ ਰਤਨ ਲਾਲ ਬਹੁ ਸਾਰੇ  

In the ocean, there are so many jewels and rubies.  

ਸਾਗਰ = ਸਮੁੰਦਰ।
(ਗੁਰੂ ਸਮੁੰਦਰ ਹੈ) ਉਸ ਸਮੁੰਦਰ ਵਿਚ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਰਤਨ ਹਨ, ਲਾਲ ਹਨ, ਮੋਤੀ ਮਾਣਕ ਹਨ, ਹੀਰੇ ਹਨ।


ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥  

The Lord's Praises are pearls, gems and diamonds. Singing His Praises, my mind and body are drenched with His Love. ||2||  

ਭੀਨਾ = ਖ਼ੁਸ਼ ਹੁੰਦਾ ਹੈ ॥੨॥
(ਗੁਰੂ-ਸਮੁੰਦਰ ਵਿਚ ਟਿਕ ਕੇ) ਪਰਮਾਤਮਾ ਦੇ ਗੁਣ ਗਾਵਿਆਂ ਮਨ (ਹਰੀ ਦੇ ਪ੍ਰੇਮ-ਰੰਗ ਵਿਚ) ਭਿੱਜ ਜਾਂਦਾ ਹੈ, ਸਰੀਰ (ਭੀ) ਭਿੱਜ ਜਾਂਦਾ ਹੈ ॥੨॥


ਹਰਿ ਅਗਮ ਅਗਾਹੁ ਅਗਾਧਿ ਨਿਰਾਲਾ  

The Lord is inaccessible, inscrutable, unfathomable and unattached.  

ਅਗਾਹੁ = ਅਥਾਹ।
(ਸਭ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਪਰਮਾਤਮਾ ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਅਥਾਹ ਹੈ, ਉਸ ਦੇ ਗੁਣਾਂ (ਦੇ ਸਮੁੰਦਰ) ਦੀ ਹਾਥ ਨਹੀਂ ਲੱਭਦੀ, ਉਹ ਨਿਰਲੇਪ ਹੈ।


ਹਰਿ ਅੰਤੁ ਪਾਈਐ ਗੁਰ ਗੋਪਾਲਾ  

The Lord's limits cannot be found; the Guru is the Lord of the World.  

xxx
ਸ੍ਰਿਸ਼ਟੀ ਦੇ ਰਾਖੇ, ਸਭ ਤੋਂ ਵੱਡੇ ਹਰੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।


ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥  

Through the Teachings of the True Guru, the Lord carries us across to the other side. He unites in His Union those who are colored by His Love. ||3||  

ਰੰਗਿ = ਰੰਗ ਵਿਚ, ਪ੍ਰੇਮ ਵਿਚ ॥੩॥
ਸਭ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਪ੍ਰਭੂ ਸਤਿਗੁਰੂ ਦੀ ਮੱਤ ਦੇ ਕੇ ਪਾਰ ਲੰਘਾ ਲੈਂਦਾ ਹੈ। ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਦੇ ਪ੍ਰੇਮ-ਰੰਗ ਵਿਚ ਲੀਨ ਹੋ ਜਾਂਦਾ ਹੈ ॥੩॥


ਸਤਿਗੁਰ ਬਾਝਹੁ ਮੁਕਤਿ ਕਿਨੇਹੀ  

Without the True Guru, how can anyone be liberated?  

ਕਿਨੇਹੀ = ਕਿਹੋ ਜਿਹੀ!
ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ-ਸਮੁੰਦਰ ਤੋਂ) ਖ਼ਲਾਸੀ ਨਹੀਂ ਮਿਲਦੀ।


ਓਹੁ ਆਦਿ ਜੁਗਾਦੀ ਰਾਮ ਸਨੇਹੀ  

He has been the Friend of the Lord, from the very beginning of time, and all throughout the ages.  

ਸਨੇਹੀ = ਪਿਆਰ ਕਰਨ ਵਾਲਾ।
ਉਹ ਪਰਮਾਤਮਾ (ਜੋ ਆਪ ਹੀ ਗੁਰੂ ਮਿਲਾਂਦਾ ਹੈ) ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਸਭ ਵਿਚ ਵਿਆਪਕ ਤੇ ਸਭ ਨਾਲ ਪਿਆਰ ਕਰਨ ਵਾਲਾ ਹੈ।


ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥  

By His Grace, He grants liberation in His Court; He forgives them for their sins. ||4||  

xxx॥੪॥
ਉਹ ਪਰਮਾਤਮਾ ਮੇਹਰ ਕਰ ਕੇ ਸਾਡੇ ਕੀਤੇ ਔਗੁਣਾਂ ਨੂੰ ਬਖ਼ਸ਼ਦਾ ਹੈ, ਸਾਨੂੰ ਔਗੁਣਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਆਪਣੀ ਹਜ਼ੂਰੀ ਵਿਚ ਰੱਖਦਾ ਹੈ ॥੪॥


        


© SriGranth.org, a Sri Guru Granth Sahib resource, all rights reserved.
See Acknowledgements & Credits