Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ  

God grants His Grace, and carries him across to the other side.  

ਪ੍ਰਭਿ = ਪ੍ਰਭੂ ਨੇ।
(ਜਿਸ ਭੀ ਮਨੁੱਖ ਨੇ ਗੁਰੂ ਵਲ ਮੂੰਹ ਕੀਤਾ ਉਸ ਨੂੰ) ਪ੍ਰਭੂ ਨੇ ਮੇਹਰ ਕਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ।


ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥  

The ocean is very deep, filled with fiery water; the Guru, the True Guru, carries us across to the other side. ||2||  

ਅਤਿ = ਬਹੁਤ ॥੨॥
ਇਹ ਸੰਸਾਰ ਇਕ ਬੜਾ ਹੀ ਡੂੰਘਾ ਸਮੁੰਦਰ ਹੈ ਇਸ ਵਿਚ ਪਾਣੀ (ਦੇ ਥਾਂ ਵਿਕਾਰਾਂ ਦੀ) ਅੱਗ (ਭੜਕ ਰਹੀ) ਹੈ। ਇਸ ਵਿਚੋਂ ਸਤਿਗੁਰੂ ਪਾਰ ਲੰਘਾ ਲੈਂਦਾ ਹੈ ॥੨॥


ਮਨਮੁਖ ਅੰਧੁਲੇ ਸੋਝੀ ਨਾਹੀ  

The blind, self-willed manmukh does not understand.  

ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਬੰਦਿਆਂ ਨੂੰ (ਇਸ ਤ੍ਰਿਸ਼ਨਾ-ਅੱਗ ਦੇ ਸਮੁੰਦਰ ਦੀ) ਸਮਝ ਨਹੀਂ ਪੈਂਦੀ।


ਆਵਹਿ ਜਾਹਿ ਮਰਹਿ ਮਰਿ ਜਾਹੀ  

He comes and goes in reincarnation, dying, and dying again.  

ਮਰਹਿ = ਆਤਮਕ ਮੌਤ ਸਹੇੜ ਲੈਂਦੇ ਹਨ।
ਉਹ ਜਨਮ ਮਰਨ ਦੇ ਚੱਕਰ ਵਿਚ ਪੈਂਦੇ ਹਨ ਤੇ ਮੁੜ ਮੁੜ ਆਤਮਕ ਮੌਤੇ ਮਰਦੇ ਹਨ।


ਪੂਰਬਿ ਲਿਖਿਆ ਲੇਖੁ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥  

The primal inscription of destiny cannot be erased. The spiritually blind suffer terribly at Death's door. ||3||  

ਦਰਿ = ਦਰ ਤੇ। ਅੰਧੁ = ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ॥੩॥
(ਪਰ ਉਹ ਵਿਚਾਰੇ ਭੀ ਕੀਹ ਕਰਨ?) ਪਿਛਲੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਲਿਖਿਆ ਲੇਖ (ਜੋ ਉਹਨਾਂ ਦੇ ਮਨ ਵਿਚ ਉੱਕਰਿਆ ਪਿਆ ਹੈ) ਮਿਟਦਾ ਨਹੀਂ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਦਰ ਤੇ ਖ਼ੁਆਰ ਹੁੰਦਾ ਹੈ ॥੩॥


ਇਕਿ ਆਵਹਿ ਜਾਵਹਿ ਘਰਿ ਵਾਸੁ ਪਾਵਹਿ  

Some come and go, and do not find a home in their own heart.  

ਇਕਿ = ਅਨੇਕਾਂ ਜੀਵ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ ਆਤਮੇ, ਆਤਮਕ ਅਡੋਲਤਾ ਵਿਚ।
(ਇਸੇ ਹੀ ਤਰ੍ਹਾਂ ਮਾਇਆ ਮੋਹ ਵਿਚ ਫਸ ਕੇ) ਅਨੇਕਾਂ ਹੀ ਜੀਵ ਜੰਮਦੇ ਹਨ ਮਰਦੇ ਹਨ, ਜੰਮਦੇ ਹਨ ਮਰਦੇ ਹਨ, ਪਰ ਆਪਣੇ ਅੰਤਰ ਆਤਮੇ ਅਡੋਲਤਾ ਨਹੀਂ ਪ੍ਰਾਪਤ ਕਰ ਸਕਦੇ,


ਕਿਰਤ ਕੇ ਬਾਧੇ ਪਾਪ ਕਮਾਵਹਿ  

Bound by their past actions, they commit sins.  

xxx
ਉਹ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ (ਹੋਰ ਹੋਰ) ਪਾਪ ਕਰੀ ਜਾਂਦੇ ਹਨ।


ਅੰਧੁਲੇ ਸੋਝੀ ਬੂਝ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥  

The blind ones have no understanding, no wisdom; they are trapped and ruined by greed and egotism. ||4||  

ਅੰਧੁਲੇ = ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਜੀਵਾਂ ਨੂੰ ॥੪॥
ਮਾਇਆ ਦਾ ਲੋਭ ਤੇ ਅਹੰਕਾਰ ਬੜੀ ਬੁਰੀ ਬਲਾ ਹੈ, ਇਸ ਵਿਚ ਅੰਨ੍ਹੇ ਹੋਏ ਜੀਵ ਨੂੰ ਕੋਈ ਸੂਝ ਬੂਝ ਆ ਨਹੀਂ ਸਕਦੀ (ਕਿ ਕਿਸ ਰਾਹੇ ਪਿਆ ਹੋਇਆ ਹੈ) ॥੪॥


ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ  

Without her Husband Lord, what good are the soul-bride's decorations?  

ਧਨ = ਜੀਵ-ਇਸਤ੍ਰੀ। ਕਿਆ = ਕੀਹ ਲਾਭ?
ਜੇਹੜੀ ਇਸਤ੍ਰੀ ਪਤੀ ਤੋਂ ਵਿਛੁੜੀ ਹੋਈ ਹੋਵੇ ਉਸ ਦਾ ਹਾਰ-ਸਿੰਗਾਰ ਕਿਸ ਅਰਥ?


ਪਰ ਪਿਰ ਰਾਤੀ ਖਸਮੁ ਵਿਸਾਰਾ  

She has forgotten her Lord and Master, and is infatuated with another's husband.  

ਪਿਰ = ਖਸਮ।
ਉਸ ਨੇ ਤਾਂ ਆਪਣਾ ਖਸਮ ਵਿਸਾਰ ਰੱਖਿਆ ਹੈ ਤੇ ਉਹ ਪਰਾਏ ਮਰਦ ਨਾਲ ਰੰਗ-ਰਲੀਆਂ ਮਾਣਦੀ ਹੈ।


ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥  

Just as no one knows who is the father of the prostitute's son, such are the worthless, useless deeds that are done. ||5||  

ਕੋ = ਕੌਣ? ਫੋਕਟ = ਫੋਕੇ, ਵਿਅਰਥ ॥੫॥
(ਇਹ ਹਾਰ-ਸਿੰਗਾਰ ਉਸ ਨੂੰ ਹੋਰ ਹੋਰ ਨਰਕ ਵਿਚ ਪਾਂਦਾ ਹੈ)। ਜਿਵੇਂ ਕਿਸੇ ਵੇਸੁਆ ਦੇ ਪੁੱਤਰ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ (ਉਹ ਜਗਤ ਵਿਚ ਹਾਸੋ-ਹੀਣਾ ਹੀ ਹੁੰਦਾ ਹੈ, ਇਸੇ ਤਰ੍ਹਾਂ ਪਤੀ-ਪ੍ਰਭੂ ਤੋਂ ਵਿਛੁੜੀ ਜੀਵ-ਇਸਤ੍ਰੀ ਦੇ) ਹੋਰ ਹੋਰ ਕਰਮ ਫੋਕੇ ਤੇ ਵਿਕਾਰ ਹੀ ਹਨ (ਇਹਨਾਂ ਵਿਚੋਂ ਨਮੋਸ਼ੀ ਹੀ ਮਿਲਦੀ ਹੈ) ॥੫॥


ਪ੍ਰੇਤ ਪਿੰਜਰ ਮਹਿ ਦੂਖ ਘਨੇਰੇ  

The ghost, in the body-cage, suffers all sorts of afflictions.  

ਪਿੰਜਰ = ਸਰੀਰ। ਪ੍ਰੇਤ = ਵਿਕਾਰੀ ਜੀਵਾਤਮਾ।
(ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ, ਮਾਨੋ, ਪ੍ਰੇਤ-ਜੂਨ ਹਨ। ਉਹਨਾਂ ਦੇ ਇਹ ਮਨੁੱਖਾ ਸਰੀਰ ਭੀ ਪ੍ਰੇਤਾਂ ਦੇ ਰਹਿਣ ਲਈ ਪਿੰਜਰ ਹੀ ਹਨ) ਇਹਨਾਂ ਪ੍ਰੇਤ-ਪਿੰਜਰਾਂ ਵਿਚ ਉਹ ਬੇਅੰਤ ਦੁੱਖ ਸਹਿੰਦੇ ਹਨ।


ਨਰਕਿ ਪਚਹਿ ਅਗਿਆਨ ਅੰਧੇਰੇ  

Those who are blind to spiritual wisdom, putrefy in hell.  

ਪਚਹਿ = ਖ਼ੁਆਰ ਹੁੰਦੇ ਹਨ।
ਅਗਿਆਨਤਾ ਦੇ ਹਨੇਰੇ ਵਿਚ ਪੈ ਕੇ ਉਹ (ਆਤਮਕ ਮੌਤ ਦੇ) ਨਰਕ ਵਿਚ ਖ਼ੁਆਰ ਹੁੰਦੇ ਹਨ।


ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥  

The Righteous Judge of Dharma collects the balance due on the account, of those who forget the Name of the Lord. ||6||  

ਲੀਜੈ = ਵਸੂਲ ਕੀਤੀ ਜਾਂਦੀ ਹੈ। ਜਿਨਿ = ਜਿਸ ਮਨੁੱਖ ਨੇ ॥੬॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ (ਉਸ ਦੇ ਸਿਰ ਤੇ ਵਿਕਾਰਾਂ ਦਾ ਕਰਜ਼ਾ ਚੜ੍ਹਦਾ ਜਾਂਦਾ ਹੈ, ਉਹ ਮਨੁੱਖ ਧਰਮਰਾਜ ਦਾ ਕਰਜ਼ਾਈ ਹੋ ਜਾਂਦਾ ਹੈ) ਉਸ ਪਾਸੋਂ ਧਰਮਰਾਜ ਦੇ ਇਸ ਕਰਜ਼ੇ ਦੀ ਵਸੂਲੀ ਕੀਤੀ ਹੀ ਜਾਂਦੀ ਹੈ (ਭਾਵ, ਵਿਕਾਰਾਂ ਦੇ ਕਾਰਨ ਉਸ ਨੂੰ ਦੁੱਖ ਸਹਾਰਨੇ ਹੀ ਪੈਂਦੇ ਹਨ) ॥੬॥


ਸੂਰਜੁ ਤਪੈ ਅਗਨਿ ਬਿਖੁ ਝਾਲਾ  

The scorching sun blazes with flames of poison.  

ਤਪੈ = ਤਪਦਾ ਹੈ। ਝਾਲਾ = ਲਾਟਾਂ।
(ਮਨਮੁਖ ਦੇ ਅੰਦਰ ਮਾਨੋ, ਮਾਇਆ ਦੇ ਮੋਹ ਦਾ) ਸੂਰਜ ਤਪਦਾ ਰਹਿੰਦਾ ਹੈ, ਉਸ ਦੇ ਅੰਦਰ ਵਿਹੁਲੀ ਤ੍ਰਿਸ਼ਨਾ-ਅੱਗ ਦੀਆਂ ਲਾਟਾਂ ਨਿਕਲਦੀਆਂ ਰਹਿੰਦੀਆਂ ਹਨ।


ਅਪਤੁ ਪਸੂ ਮਨਮੁਖੁ ਬੇਤਾਲਾ  

The self-willed manmukh is dishonored, a beast, a demon.  

ਅਪਤੁ = ਪਤ-ਹੀਣ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਬੇਤਾਲਾ = ਭੂਤਨਾ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਮਾਨੋ, ਭੂਤ ਹੈ, (ਮਨੁੱਖਾ ਸਰੀਰ ਹੁੰਦਿਆਂ ਭੀ ਅੰਤਰ ਆਤਮੇ) ਪਸ਼ੂ ਹੈ, ਉਸ ਨੂੰ ਕਿਤੇ ਆਦਰ ਨਹੀਂ ਮਿਲਦਾ।


ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥  

Trapped by hope and desire, he practices falsehood, and is afflicted by the terrible disease of corruption. ||7||  

xxx॥੭॥
ਜੇਹੜੇ ਬੰਦੇ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਫਸ ਕੇ ਮਾਇਆ ਦੇ ਮੋਹ ਦੀ ਕਮਾਈ ਹੀ ਕਰਦੇ ਰਹਿੰਦੇ ਹਨ, ਉਹਨਾਂ ਨੂੰ (ਮੋਹ ਦਾ ਇਹ) ਅੱਤ ਭੈੜਾ ਰੋਗ ਚੰਬੜਿਆ ਹੀ ਰਹਿੰਦਾ ਹੈ ॥੭॥


ਮਸਤਕਿ ਭਾਰੁ ਕਲਰ ਸਿਰਿ ਭਾਰਾ  

He carries the heavy load of sins on his forehead and head.  

ਮਸਤਕਿ = ਮੱਥੇ ਉੱਤੇ। ਸਿਰਿ = ਸਿਰ ਉਤੇ।
ਜਿਸ ਮਨੁੱਖ ਦੇ ਮੱਥੇ ਉਤੇ ਸਿਰ ਉਤੇ (ਪਾਪਾਂ ਦੇ) ਕੱਲਰ ਦਾ ਬਹੁਤ ਸਾਰਾ ਭਾਰ ਰੱਖਿਆ ਹੋਵੇ,


ਕਿਉ ਕਰਿ ਭਵਜਲੁ ਲੰਘਸਿ ਪਾਰਾ  

How can he cross the terrifying world-ocean?  

xxx
ਉਹ ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਗਾ?


ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥  

From the very beginning of time, and throughout the ages, the True Guru has been the boat; through the Lord's Name, He carries us across. ||8||  

ਬੋਹਿਥੁ = ਜਹਾਜ਼। ਨਾਮਿ = ਨਾਮ ਦੀ ਰਾਹੀਂ ॥੮॥
ਦੁਨੀਆ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਮੁੱਢ ਤੋਂ ਹੀ ਸਤਿਗੁਰੂ ਜਹਾਜ਼ ਹੈ ਜੋ ਜੀਵਾਂ ਨੂੰ ਪਰਮਾਤਮਾ ਦੇ ਨਾਮ ਵਿਚ ਜੋੜ ਕੇ ਪਾਰ ਲੰਘਾ ਦੇਂਦਾ ਹੈ ॥੮॥


ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ  

The love of one's children and spouse is so sweet in this world.  

ਕਲਤ੍ਰ = ਇਸਤ੍ਰੀ। ਜਗਿ = ਜਗਤ ਵਿਚ। ਹੇਤੁ = ਹਿਤ, ਮੋਹ।
(ਸਭ ਜੀਵਾਂ ਦਾ) ਪੁੱਤਰ ਨਾਲ ਇਸਤ੍ਰੀ ਨਾਲ ਮੋਹ ਹੈ ਪਿਆਰ ਹੈ।


ਮਾਇਆ ਮੋਹੁ ਪਸਰਿਆ ਪਾਸਾਰਾ  

The expansive expanse of the Universe is attachment to Maya.  

ਪਾਸਾਰਾ = ਖਿਲਾਰਾ।
ਜਗਤ ਵਿਚ ਮਾਇਆ ਦਾ ਮੋਹ-ਰੂਪ ਖਿਲਾਰਾ ਖਿਲਰਿਆ ਪਿਆ ਹੈ।


ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥  

The True Guru snaps the noose of Death, for that Gurmukh who contemplates the essence of reality. ||9||  

ਸਤਿਗੁਰਿ = ਸਤਿਗੁਰੂ ਨੇ ॥੯॥
(ਇਹ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ) ਇਸ ਆਤਮਕ ਮੌਤ ਦੀਆਂ ਫਾਹੀਆਂ ਸਤਿਗੁਰੂ ਨੇ (ਉਸ ਮਨੁੱਖ ਦੇ ਗਲੋਂ) ਤੋੜ ਦਿੱਤੀਆਂ ਹਨ ਜੋ ਗੁਰੂ ਦੇ ਸਨਮੁਖ ਰਹਿ ਕੇ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ॥੯॥


ਕੂੜਿ ਮੁਠੀ ਚਾਲੈ ਬਹੁ ਰਾਹੀ  

Cheated by falsehood, the self-willed manmukh walks along many paths;  

ਕੂੜਿ = ਮਾਇਆ ਦੇ ਮੋਹ ਵਿਚ।
ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ (ਪੈ ਕੇ ਆਤਮਕ ਜੀਵਨ ਦੀ ਪੂੰਜੀ) ਲੁਟਾ ਬੈਠਦੀ ਹੈ, ਉਹ (ਸਹੀ ਜੀਵਨ-ਰਾਹ ਤੋਂ ਖੁੰਝ ਕੇ) ਕਈ ਰਾਹਾਂ ਵਿਚ ਭਟਕਦੀ ਫਿਰਦੀ ਹੈ।


ਮਨਮੁਖੁ ਦਾਝੈ ਪੜਿ ਪੜਿ ਭਾਹੀ  

he may be highly educated, but he burns in the fire.  

ਪੜਿ = ਪੈ ਕੇ। ਭਾਹੀ = ਅੱਗ ਵਿਚ।
ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ ਤ੍ਰਿਸ਼ਨਾ ਦੀ ਅੱਗ ਵਿਚ ਪੈ ਪੈ ਕੇ ਸੜਦਾ ਹੈ (ਦੁਖੀ ਹੁੰਦਾ ਹੈ)।


ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥  

The Guru is the Great Giver of the Ambrosial Naam, the Name of the Lord. Chanting the Naam, sublime peace is obtained. ||10||  

ਦਾਣਾ = ਸਿਆਣਾ। ਸਾਰਾ = ਸ੍ਰੇਸ਼ਟ ॥੧੦॥
(ਇਸ ਰੋਗ ਤੋਂ ਬਚਾਣ ਲਈ) ਗੁਰੂ (ਜੋ) ਵੱਡਾ ਸਿਆਣਾ (ਹਕੀਮ) ਹੈ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ ਦੇਂਦਾ ਹੈ। (ਗੁਰੂ ਦੀ ਸਰਨ ਪੈ ਕੇ) ਨਾਮ ਜਪੋ (ਇਸੇ ਵਿਚ) ਸ੍ਰੇਸ਼ਟ ਸੁਖ ਹੈ ॥੧੦॥


ਸਤਿਗੁਰੁ ਤੁਠਾ ਸਚੁ ਦ੍ਰਿੜਾਏ  

The True Guru, in His Mercy, implants Truth within.  

xxx
ਜਿਸ ਮਨੁੱਖ ਉਤੇ ਗੁਰੂ ਤ੍ਰੁੱਠਦਾ ਹੈ ਉਸ ਨੂੰ ਸਦਾ-ਥਿਰ ਹਰੀ-ਨਾਮ (ਹਿਰਦੇ ਵਿਚ) ਪੱਕਾ ਕਰਾ ਦੇਂਦਾ ਹੈ,


ਸਭਿ ਦੁਖ ਮੇਟੇ ਮਾਰਗਿ ਪਾਏ  

All suffering is eradicated, and one is placed on the Path.  

ਸਭਿ = ਸਾਰੇ। ਮਾਰਗਿ = ਰਸਤੇ ਉਤੇ।
ਉਸ ਦੇ ਸਾਰੇ ਦੁੱਖ ਮਿਟਾ ਦੇਂਦਾ ਹੈ ਉਸ ਨੂੰ ਜ਼ਿੰਦਗੀ ਦੇ ਸਹੀ ਰਸਤੇ ਤੇ ਪਾ ਦੇਂਦਾ ਹੈ।


ਕੰਡਾ ਪਾਇ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥  

Not even a thorn ever pierces the foot of one who has the True Guru as his Protector. ||11||  

ਕੰਡਾ = ਹਉਮੈ ਦਾ ਕੰਡਾ। ਪਾਇ = ਪੈਰ ਵਿਚ। ਗਡਈ = ਚੁੱਭਦਾ। ਮੂਲੇ = ਬਿਲਕੁਲ ॥੧੧॥
ਸਤਿਗੁਰੂ ਜਿਸ ਮਨੁੱਖ ਦਾ ਰਾਖਾ ਬਣਦਾ ਹੈ (ਜ਼ਿੰਦਗੀ ਦੇ ਪੈਂਡੇ ਤੁਰਦਿਆਂ) ਉਸ ਦੇ ਪੈਰ ਵਿਚ ਕੰਡਾ ਨਹੀਂ ਚੁੱਭਦਾ (ਉਸ ਨੂੰ ਹਉਮੈ ਦਾ ਕੰਡਾ ਦੁਖੀ ਨਹੀਂ ਕਰਦਾ) ॥੧੧॥


ਖੇਹੂ ਖੇਹ ਰਲੈ ਤਨੁ ਛੀਜੈ  

Dust mixes with dust, when the body wastes away.  

ਖੇਹੂ = ਸੁਆਹ ਵਿਚ। ਛੀਜੈ = ਛਿੱਜਦਾ ਹੈ, ਕਮਜ਼ੋਰ ਹੁੰਦਾ ਹੈ।
ਸਾਰੀ ਉਮਰ ਮਾਇਆ ਦੇ ਮੋਹ ਵਿਚ ਹੀ (ਮਨਮੁਖ ਦਾ) ਸਰੀਰ ਆਖ਼ਰ ਨਾਸ ਹੋ ਜਾਂਦਾ ਹੈ ਤੇ (ਉਸ ਦਾ ਸ੍ਰੇਸ਼ਟ ਮਨੁੱਖਾ ਜੀਵਨ) ਸੁਆਹ ਵਿਚ ਹੀ ਰਲ ਜਾਂਦਾ ਹੈ।


ਮਨਮੁਖੁ ਪਾਥਰੁ ਸੈਲੁ ਭੀਜੈ  

The self-willed manmukh is like a stone slab, which is impervious to water.  

ਸੈਲੁ = ਪੱਥਰ, ਪਹਾੜ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪੱਥਰ ਦਿਲ ਹੀ ਰਹਿੰਦਾ ਹੈ ਕਦੇ (ਭਗਤੀ-ਭਾਵ ਵਿਚ) ਨਹੀਂ ਭਿੱਜਦਾ।


ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥  

He cries out and weeps and wails; he is reincarnated into heaven and then hell. ||12||  

ਕਰਣ ਪਲਾਵ = {करुणाप्रलाप} ਤਰਲੇ, ਕੀਰਨੇ, ਤਰਸ-ਭਰੇ ਵਿਰਲਾਪ। ਅਵਤਾਰਾ = ਜਨਮਦਾ ॥੧੨॥
(ਜੀਵਨ ਦਾ ਸਮਾ ਵਿਹਾ ਜਾਣ ਤੇ ਜੇ ਉਹ) ਬਥੇਰੇ ਤਰਲੇ ਭੀ ਕਰੇ (ਤਾਂ ਕਿਸੇ ਅਰਥ ਨਹੀਂ) ਉਹ ਕਦੇ ਨਰਕ ਵਿਚ ਕਦੇ ਸੁਰਗ ਵਿਚ ਜੰਮਦਾ ਹੀ ਰਹਿੰਦਾ ਹੈ (ਭਾਵ, ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁਖ ਸੁਖ ਭੋਗਦਾ ਰਹਿੰਦਾ ਹੈ) ॥੧੨॥


ਮਾਇਆ ਬਿਖੁ ਭੁਇਅੰਗਮ ਨਾਲੇ  

They live with the poisonous snake of Maya.  

ਬਿਖੁ = ਜ਼ਹਿਰ। ਭੁਇਅੰਗਮ = ਸੱਪ।
(ਗੁਰੂ ਦੀ ਸਰਨ ਤੋਂ ਬਿਨਾ) ਮਾਇਆ ਦੇ ਮੋਹ-ਰੂਪ ਸੱਪ ਦਾ ਜ਼ਹਿਰ ਜੀਵਾਂ ਦੇ ਅੰਦਰ ਟਿਕਿਆ ਰਹਿੰਦਾ ਹੈ (ਤੇ ਜੀਵਾਂ ਨੂੰ ਆਤਮਕ ਮੌਤੇ ਮਾਰਦਾ ਰਹਿੰਦਾ ਹੈ)।


ਇਨਿ ਦੁਬਿਧਾ ਘਰ ਬਹੁਤੇ ਗਾਲੇ  

This duality has ruined so many homes.  

ਇਨਿ = ਇਸ ਨੇ।
ਇਸ ਨੇ ਦੁਬਿਧਾ ਵਿਚ ਪਾ ਕੇ ਅਨੇਕਾਂ ਘਰ ਗਾਲ ਦਿੱਤੇ ਹਨ (ਮੋਹ ਨੇ ਪ੍ਰਭੂ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਪੈ ਕੇ ਅਨੇਕਾਂ ਜੀਵਨ ਬਰਬਾਦ ਕਰ ਦਿੱਤੇ ਹਨ)।


ਸਤਿਗੁਰ ਬਾਝਹੁ ਪ੍ਰੀਤਿ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥  

Without the True Guru, love does not well up. Imbued with devotional worship, the soul is satisfied. ||13||  

ਪਤੀਆਰਾ = ਪਤੀਜਦਾ ॥੧੩॥
ਗੁਰੂ ਤੋਂ ਬਿਨਾ ਮਨੁੱਖ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਪ੍ਰੀਤ ਪੈਦਾ ਨਹੀਂ ਹੁੰਦੀ। ਜੇਹੜੇ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦੇ ਭਗਤ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਖ਼ੁਸ਼ ਰਹਿੰਦਾ ਹੈ ॥੧੩॥


ਸਾਕਤ ਮਾਇਆ ਕਉ ਬਹੁ ਧਾਵਹਿ  

The faithless cynics chase after Maya.  

ਸਾਕਤ = ਮਾਇਆ-ਵੇੜ੍ਹੇ ਮਨੁੱਖ। ਧਾਵਹਿ = ਦੌੜਦੇ ਹਨ।
ਮਾਇਆ-ਵੇੜ੍ਹੇ ਜੀਵ ਮਾਇਆ ਇਕੱਠੀ ਕਰਨ ਦੀ ਖ਼ਾਤਰ ਬਹੁਤ ਭੱਜ-ਦੌੜ ਕਰਦੇ ਹਨ,


ਨਾਮੁ ਵਿਸਾਰਿ ਕਹਾ ਸੁਖੁ ਪਾਵਹਿ  

Forgetting the Naam, how can they find peace?  

ਵਿਸਾਰਿ = ਵਿਸਾਰ ਕੇ।
(ਕਿਉਂਕਿ ਉਹ ਇਸੇ ਵਿਚ ਸੁਖ ਲੱਭਣ ਦੀ ਆਸ ਰੱਖਦੇ ਹਨ) ਪਰ ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਆਨੰਦ ਕਿੱਥੋਂ ਲੈ ਸਕਦੇ ਹਨ?


ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥  

In the three qualities, they are destroyed; they cannot cross over to the other side. ||14||  

xxx॥੧੪॥
ਉਹ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸੇ ਰਹਿ ਕੇ ਦੁਖੀ ਹੁੰਦੇ ਹਨ (ਹੋਰਨਾਂ ਨੂੰ ਭੀ) ਦੁਖੀ ਕਰਦੇ ਹਨ। ਦੁੱਖਾਂ ਦੇ ਇਸ ਸਮੁੰਦਰ ਵਿਚੋਂ ਉਹ ਪਾਰਲੇ ਬੰਨੇ ਨਹੀਂ ਪਹੁੰਚ ਸਕਦੇ ॥੧੪॥


ਕੂਕਰ ਸੂਕਰ ਕਹੀਅਹਿ ਕੂੜਿਆਰਾ  

The false are called pigs and dogs.  

ਕੂਕਰ = ਕੁੱਤੇ। ਸੂਕਰ = ਸੂਰ।
ਨਿਰੇ ਕੂੜ ਦੇ ਵਪਾਰੀ ਬੰਦੇ (ਵੇਖਣ ਨੂੰ ਤਾਂ ਮਨੁੱਖ ਹਨ, ਪਰ ਅਸਲ ਵਿਚ ਉਹ) ਕੁੱਤੇ ਤੇ ਸੂਰ ਹੀ (ਆਪਣੇ ਆਪ ਨੂੰ) ਅਖਵਾਂਦੇ ਹਨ,


ਭਉਕਿ ਮਰਹਿ ਭਉ ਭਉ ਭਉ ਹਾਰਾ  

They bark themselves to death; they bark and bark and howl in fear.  

ਭਉਕਿ = ਭੌਂਕ ਕੇ। ਮਰਹਿ = ਆਤਮਕ ਮੌਤੇ ਮਰਦੇ ਹਨ। ਭਉ ਭਉ ਭਉ = ਭਟਕ ਭਟਕ ਕੇ। ਹਾਰਾ = ਥੱਕ ਜਾਂਦੇ ਹਨ।
(ਕਿਉਂਕਿ ਕੁੱਤਿਆਂ ਤੇ ਸੂਰਾਂ ਵਾਂਗ ਮਾਇਆ ਦੀ ਖ਼ਾਤਰ) ਭੌਂਕ ਭੌਂਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਸਾਰੀ ਉਮਰ ਭਟਕਦੇ ਭਟਕਦੇ ਥੱਕ ਟੁੱਟ ਜਾਂਦੇ ਹਨ।


ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥  

False in mind and body, they practice falsehood; through their evil-mindedness, they lose out in the Court of the Lord. ||15||  

xxx॥੧੫॥
ਉਹਨਾਂ ਦੇ ਮਨ ਵਿਚ ਮਾਇਆ ਦਾ ਮੋਹ, ਉਹਨਾਂ ਦੇ ਸਰੀਰ ਵਿਚ ਮਾਇਆ ਦਾ ਮੋਹ, ਸਾਰੀ ਉਮਰ ਉਹ ਮੋਹ ਦੀ ਕਮਾਈ ਹੀ ਕਰਦੇ ਹਨ। ਇਸ ਭੈੜੀ ਮੱਤੇ ਲੱਗ ਕੇ ਪਰਮਾਤਮਾ ਦੀ ਦਰਗਾਹ ਵਿਚ ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ ॥੧੫॥


ਸਤਿਗੁਰੁ ਮਿਲੈ ਮਨੂਆ ਟੇਕੈ  

Meeting the True Guru, the mind is stabilized.  

ਟੇਕੈ = ਆਸਰਾ ਦੇਂਦਾ ਹੈ।
ਜੇ ਸਤਿਗੁਰੂ ਮਿਲ ਪਏ ਤਾਂ ਉਹ ਮਨੁੱਖ ਦੇ (ਡੋਲਦੇ) ਮਨ ਨੂੰ ਸਹਾਰਾ ਦੇਂਦਾ ਹੈ।


ਰਾਮ ਨਾਮੁ ਦੇ ਸਰਣਿ ਪਰੇਕੈ  

One who seeks His Sanctuary is blessed with the Lord's Name.  

ਪਰੇਕੈ = ਪਏ ਹੋਏ ਨੂੰ।
ਉਹ ਸਰਨ ਪਏ ਮਨੁੱਖ ਨੂੰ ਪਰਮਾਤਮਾ ਦਾ ਨਾਮ (ਧਨ) ਦਿੰਦਾ ਹੈ।


ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥  

They are given the priceless wealth of the Lord's Name; singing His Praises, they are His beloveds in His court. ||16||  

xxx॥੧੬॥
ਗੁਰੂ ਉਸ ਨੂੰ ਪਰਮਾਤਮਾ ਦਾ ਨਾਮ-ਰੂਪ (ਅਜਿਹਾ) ਕੀਮਤੀ ਧਨ ਦੇਂਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ (ਦੀ ਦਾਤਿ) ਦੇਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਨੂੰ) ਪ੍ਰਭੂ ਦੀ ਦਰਗਾਹ ਵਿਚ ਆਦਰ-ਪਿਆਰ ਮਿਲਦਾ ਹੈ ॥੧੬॥


        


© SriGranth.org, a Sri Guru Granth Sahib resource, all rights reserved.
See Acknowledgements & Credits