Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਹਉਮੈ ਮਮਤਾ ਕਰਦਾ ਆਇਆ  

Practicing egotism and possessiveness, you have come into the world.  

ਮਮਤਾ = ਅਪਣੱਤ।
(ਜਨਮ ਜਨਮਾਂਤਰਾਂ ਤੋਂ) ਜੀਵ ਹਉਮੈ ਤੇ ਮਮਤਾ ਅਹੰਕਾਰ-ਭਰੀਆਂ ਗੱਲਾਂ ਕਰਦਾ ਆ ਰਿਹਾ ਹੈ।


ਆਸਾ ਮਨਸਾ ਬੰਧਿ ਚਲਾਇਆ  

Hope and desire bind you and lead you on.  

xxx
ਇਹ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਬੱਝਾ ਚਲਾ ਆ ਰਿਹਾ ਹੈ।


ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥  

Indulging in egotism and self-conceit, what will you be able to carry with you, except the load of ashes from poison and corruption? ||15||  

ਬਿਖੁ = ਜ਼ਹਿਰ। ਛਾਰੁ = ਸੁਆਹ ॥੧੫॥
'ਇਹ ਮਾਇਆ ਮੇਰੀ ਹੈ ਇਹ ਮਾਇਆ ਮੇਰੀ ਹੈ'-ਇਹ ਆਖ ਆਖ ਕੇ ਇਥੋਂ ਆਪਣੇ ਨਾਲ ਭੀ ਕੁਝ ਨਹੀਂ ਲੈ ਜਾ ਸਕਦਾ। ਵਿਕਾਰਾਂ ਦੀ ਸੁਆਹ ਵਿਕਾਰਾਂ ਦਾ ਜ਼ਹਰ ਹੀ ਲੱਦ ਲੈਂਦਾ ਹੈ (ਜੋ ਇਸ ਦੇ ਆਤਮਕ ਜੀਵਨ ਨੂੰ ਮਾਰ ਦੇਂਦਾ ਹੈ) ॥੧੫॥


ਹਰਿ ਕੀ ਭਗਤਿ ਕਰਹੁ ਜਨ ਭਾਈ  

Worship the Lord in devotion, O humble Siblings of Destiny.  

xxx
ਹੇ ਭਾਈ ਜਨੋ! ਪਰਮਾਤਮਾ ਦੀ ਭਗਤੀ ਕਰੋ।


ਅਕਥੁ ਕਥਹੁ ਮਨੁ ਮਨਹਿ ਸਮਾਈ  

Speak the Unspoken Speech, and the mind will merge back into the Mind.  

ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਮਨਹਿ = ਮਨਿ ਹੀ, ਮਨ ਵਿਚ ਹੀ।
ਉਸ ਪਰਮਾਤਮਾ ਨੂੰ ਯਾਦ ਕਰਦੇ ਰਹੋ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, (ਇਸ ਤਰ੍ਹਾਂ ਇਹ ਵਿਕਾਰੀ) ਮਨ (ਰੱਬ) ਮਨ ਵਿਚ ਹੀ ਲੀਨ ਹੋ ਜਾਇਗਾ।


ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥  

Restrain your restless mind within its own home, and the Lord, the Destroyer, shall destroy your pain. ||16||  

ਚਲਤਾ = ਭਟਕਦਾ। ਠਾਕਿ = ਰੋਕ ਕੇ। ਘਰਿ ਅਪੁਨੈ = ਅਪਨੇ ਘਰ ਵਿਚ ॥੧੬॥
ਇਸ ਮਨ ਨੂੰ ਜੋ (ਮਾਇਆ ਦੇ ਪਿੱਛੇ) ਉਠ ਉਠ ਕੇ ਭੱਜਦਾ ਹੈ ਰੋਕ ਕੇ ਆਪਣੇ ਅਡੋਲ ਆਤਮਕ ਟਿਕਾਣੇ ਵਿਚ ਕਾਬੂ ਕਰ ਰੱਖੋ। (ਇਸ ਤਰ੍ਹਾਂ) ਸਾਰੇ ਦੁੱਖ ਕੱਟਣ ਦੇ ਸਮਰੱਥ ਪ੍ਰਭੂ ਦੁੱਖ ਦੂਰ ਕਰ ਦੇਵੇਗਾ ॥੧੬॥


ਹਰਿ ਗੁਰ ਪੂਰੇ ਕੀ ਓਟ ਪਰਾਤੀ  

I seek the support of the Perfect Guru, the Lord.  

ਪਰਾਤੀ = ਪਛਾਣੀ।
ਜਿਸ ਮਨੁੱਖ ਨੇ ਪਰਮਾਤਮਾ ਦੀ ਤੇ ਪੂਰੇ ਗੁਰੂ ਦੀ ਸਰਨ ਦੀ ਕਦਰ ਪਛਾਣ ਲਈ ਹੈ,


ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ  

The Gurmukh loves the Lord; the Gurmukh realizes the Lord.  

ਗੁਰਮੁਖਿ = ਉਹ ਮਨੁੱਖ ਜਿਸ ਦਾ ਮੂੰਹ ਗੁਰੂ ਵਲ ਹੈ। ਗੁਰਮੁਖਿ = ਗੁਰੂ ਦੀ ਰਾਹੀਂ।
ਜਿਸ ਨੇ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੀ ਰਾਹੀਂ ਪਰਮਾਤਮਾ ਵਿਚ ਸੁਰਤ ਜੋੜਨੀ ਸਮਝ ਲਈ ਹੈ,


ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥  

O Nanak, through the Lord's Name, the intellect is exalted; granting His forgiveness, the Lord carries him across to the other side. ||17||4||10||  

xxx॥੧੭॥੪॥੧੦॥
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਉਸ ਦੀ ਮੱਤ ਸ੍ਰੇਸ਼ਟ ਹੋ ਜਾਂਦੀ ਹੈ, ਪਰਮਾਤਮਾ ਉਸ ਉਤੇ ਮੇਹਰ ਕਰਦਾ ਹੈ ਤੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੭॥੪॥੧੦॥


ਮਾਰੂ ਮਹਲਾ  

Maaroo, First Mehl:  

xxx
xxx


ਸਰਣਿ ਪਰੇ ਗੁਰਦੇਵ ਤੁਮਾਰੀ  

O Divine Guru, I have entered Your Sanctuary.  

ਗੁਰਦੇਵ = ਹੇ ਗੁਰ ਦੇਵ! ਹੇ ਸਭ ਤੋਂ ਵੱਡੇ ਦੇਵਤੇ! ਹੇ ਪ੍ਰਭੂ!
ਹੇ ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ,


ਤੂ ਸਮਰਥੁ ਦਇਆਲੁ ਮੁਰਾਰੀ  

You are the Almighty Lord, the Merciful Lord.  

ਮੁਰਾਰੀ = {ਮੁਰ-ਅਰਿ = ਮੁਰ ਦੈਂਤ ਦਾ ਵੈਰੀ} ਦੈਂਤਾਂ ਦਾ ਨਾਸ ਕਰਨ ਵਾਲਾ।
ਤੂੰ (ਕਾਮਾਦਿਕ) ਵੈਰੀਆਂ ਦਾ ਮਾਰਨ ਵਾਲਾ ਹੈਂ, ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ।


ਤੇਰੇ ਚੋਜ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥  

No one knows Your wondrous plays; You are the perfect Architect of Destiny. ||1||  

ਚੋਜ = ਕੌਤਕ, ਤਮਾਸ਼ੇ। ਪੂਰਾ = ਸਾਰੇ ਗੁਣਾਂ ਦਾ ਮਾਲਕ। ਬਿਧਾਤਾ = ਪੈਦਾ ਕਰਨ ਵਾਲਾ ॥੧॥
ਕੋਈ ਜੀਵ ਤੇਰੇ ਕੌਤਕ ਸਮਝ ਨਹੀਂ ਸਕਦਾ, ਤੂੰ ਸਭ ਗੁਣਾਂ ਦਾ ਮਾਲਕ ਹੈਂ, ਤੂੰ ਸਭ ਵਿਚ ਵਿਆਪਕ ਹੈਂ, ਤੂੰ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈਂ ॥੧॥


ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ  

From the very beginning of time, and throughout the ages, You cherish and sustain Your beings.  

ਆਦਿ = ਜਗਤ ਦੇ ਸ਼ੁਰੂ ਤੋਂ। ਜੁਗਾਦਿ = ਜੁਗਾਂ ਦੇ ਸ਼ੁਰੂ ਤੋਂ।
ਜਗਤ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਸ਼ੁਰੂ ਤੋਂ ਹੀ ਤੂੰ (ਸਭ ਜੀਵਾਂ ਦੀ) ਪਾਲਣਾ ਕਰਦਾ ਆ ਰਿਹਾ ਹੈਂ,


ਘਟਿ ਘਟਿ ਰੂਪੁ ਅਨੂਪੁ ਦਇਆਲਾ  

You are in each and every heart, O Merciful Lord of incomparable beauty.  

ਘਟਿ ਘਟਿ = (ਤੂੰ) ਹਰੇਕ ਘਟ ਵਿਚ (ਹੈਂ)। ਰੂਪੁ ਅਨੂਪੁ = ਤੇਰਾ ਰੂਪ ਐਸਾ ਹੈ ਕਿ ਉਸ ਵਰਗਾ ਹੋਰ ਕਿਸੇ ਦਾ ਰੂਪ ਨਹੀਂ {ਅਨ-ਊਪ। ਊਪ = ਉਪਮਾ}।
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੇਰਾ ਰੂਪ ਐਸਾ ਹੈ ਕਿ ਉਸ ਵਰਗਾ ਹੋਰ ਕਿਸੇ ਦਾ ਨਹੀਂ, ਤੂੰ ਦਇਆ ਦਾ ਸੋਮਾ ਹੈਂ।


ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥  

As You will, You cause all to walk; everyone acts according to Your Command. ||2||  

ਤੇਰੋ = ਤੇਰਾ ॥੨॥
ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸੰਸਾਰ ਦੀ ਕਾਰ ਚਲਾ ਰਿਹਾ ਹੈਂ, ਹਰੇਕ ਜੀਵ ਤੇਰਾ ਹੀ ਪ੍ਰੇਰਿਆ ਹੋਇਆ (ਕਰਮ) ਕਰਦਾ ਹੈ ॥੨॥


ਅੰਤਰਿ ਜੋਤਿ ਭਲੀ ਜਗਜੀਵਨ  

Deep within the nucleus of all, is the Light of the Life of the World.  

ਜੋਤਿ ਜਗ ਜੀਵਨ = ਜਗਤ ਦੇ ਜੀਵਨ ਪ੍ਰਭੂ ਦੀ ਜੋਤਿ। ਭਲੀ = ਸੋਭ ਰਹੀ ਹੈ।
ਜਗਤ ਦੇ ਜੀਵਨ ਪ੍ਰਭੂ ਦੀ ਜੋਤਿ ਹਰੇਕ ਦੇ ਅੰਦਰ ਸੋਭ ਰਹੀ ਹੈ,


ਸਭਿ ਘਟ ਭੋਗੈ ਹਰਿ ਰਸੁ ਪੀਵਨ  

The Lord enjoys the hearts of all, and drinks in their essence.  

ਸਭਿ = ਸਾਰੇ।
ਸਾਰੇ ਸਰੀਰਾਂ ਵਿਚ ਵਿਆਪਕ ਹੋ ਕੇ ਪ੍ਰਭੂ ਆਪ ਹੀ ਆਪਣੇ ਨਾਮ ਦਾ ਰਸ ਪੀ ਰਿਹਾ ਹੈ, ਮਾਣ ਰਿਹਾ ਹੈ।


ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥  

He Himself gives, and He himself takes; He is the generous father of the beings of the three worlds. ||3||  

ਤਿਹੁ ਲੋਈ = ਤਿੰਨਾਂ ਹੀ ਭਵਨਾਂ ਵਿਚ। ਲੋਈ = ਲੋਕ, ਭਵਨ {'ਕਹਤ ਕਬੀਰ ਸੁਨਹੁ ਰੇ ਲੋਈ'। ਰੇ ਲੋਈ = ਹੇ ਜਗਤ!}। ਜਗਤ ਪਿਤ = ਜਗਤ ਦਾ ਪਿਤਾ ॥੩॥
ਇਹ ਹਰਿ-ਨਾਮ-ਰਸ ਆਪ ਹੀ (ਜੀਵਾਂ ਵਿਚ ਬੈਠਾ) ਲੈ ਰਿਹਾ ਹੈ, ਆਪ ਹੀ (ਜੀਵਾਂ ਨੂੰ ਇਹ ਨਾਮ-ਰਸ) ਦੇਂਦਾ ਹੈ। ਜਗਤ ਦਾ ਪਿਤਾ ਪ੍ਰਭੂ ਤਿੰਨਾਂ ਹੀ ਭਵਨਾਂ ਵਿਚ ਮੌਜੂਦ ਹੈ ਤੇ ਸਭ ਦਾਤਾਂ ਦੇ ਰਿਹਾ ਹੈ ॥੩॥


ਜਗਤੁ ਉਪਾਇ ਖੇਲੁ ਰਚਾਇਆ  

Creating the world, He has set His play into motion.  

ਉਪਾਇ = ਪੈਦਾ ਕਰ ਕੇ।
ਜਗਤ ਪੈਦਾ ਕਰ ਕੇ ਪ੍ਰਭੂ ਨੇ (ਮਾਨੋ, ਇਕ) ਖੇਡ ਬਣਾ ਦਿੱਤੀ ਹੈ;


ਪਵਣੈ ਪਾਣੀ ਅਗਨੀ ਜੀਉ ਪਾਇਆ  

He placed the soul in the body of air, water and fire.  

ਜੀਉ = ਜੀਵਾਤਮਾ। ਪਾਇਆ = ਰੱਖ ਦਿੱਤਾ।
ਹਵਾ ਪਾਣੀ ਅੱਗ (ਆਦਿਕ ਤੱਤਾਂ ਨੂੰ ਇਕੱਠਾ ਕਰ ਕੇ ਤੇ ਸਰੀਰ ਬਣਾ ਕੇ ਉਸ ਵਿਚ) ਜਿੰਦ ਟਿਕਾ ਦਿੱਤੀ ਹੈ।


ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥  

The body-village has nine gates; the Tenth Gate remains hidden. ||4||  

ਦੇਹੀ = ਸਰੀਰ। ਦਰਵਾਜੇ = ਕੰਨ ਨੱਕ ਆਦਿਕ ਗੋਲਕਾਂ, ਕਰਮ-ਇੰਦ੍ਰੇ। ਦਸਵਾ = ਦਸਵਾਂ ਦਰਵਾਜ਼ਾ (ਜਿਸ ਵਿਚੋਂ ਲੰਘ ਕੇ ਪਰਮਾਤਮਾ ਦੇ ਘਰ ਵਿਚ ਪਹੁੰਚੀਦਾ ਹੈ)। ਰਹਾਤਾ = ਰੱਖਦਾ ਹੈ ॥੪॥
ਇਸ ਸਰੀਰ-ਨਗਰੀ ਨੂੰ ਉਸ ਨੇ ਨੌ ਦਰਵਾਜ਼ੇ (ਤਾਂ ਪਰਗਟ ਤੌਰ ਤੇ) ਲਾ ਦਿੱਤੇ ਹਨ, (ਜਿਸ ਦਰਵਾਜ਼ੇ ਰਾਹੀਂ ਉਸ ਦੇ ਘਰ ਵਿਚ ਪਹੁੰਚੀਦਾ ਹੈ) ਉਹ ਦਸਵਾਂ ਦਰਵਾਜ਼ਾ (ਉਸ ਨੇ) ਗੁਪਤ ਰੱਖਿਆ ਹੋਇਆ ਹੈ ॥੪॥


ਚਾਰਿ ਨਦੀ ਅਗਨੀ ਅਸਰਾਲਾ  

There are four horrible rivers of fire.  

ਚਾਰਿ ਨਦੀ = (ਹਿੰਸਾ, ਮੋਹ, ਲੋਭ, ਕ੍ਰੋਧ; ਇਹ) ਚਾਰੇ ਨਦੀਆਂ। ਅਸਰਾਲਾ = ਭਿਆਨਕ।
(ਇਸ ਜਗਤ ਵਿਚ ਨਿਰਦਇਤਾ ਮੋਹ ਲੋਭ ਤੇ ਕ੍ਰੋਧ) ਚਾਰ ਅੱਗ ਦੀਆਂ ਭਿਆਨਕ ਨਦੀਆਂ ਹਨ।


ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ  

How rare is that Gurmukh who understands this, and through the Word of the Shabad, remains unattached.  

ਨਿਰਾਲਾ = ਵਿਰਲਾ।
ਪਰ ਕੋਈ ਵਿਰਲਾ ਮਨੁੱਖ ਜੋ ਗੁਰੂ ਦੀ ਸਰਨ ਪੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਗੱਲ ਨੂੰ ਸਮਝਦਾ ਹੈ,


ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥  

The faithless cynics are drowned and burnt through their evil-mindedness. The Guru saves those who are imbued with the Love of the Lord. ||5||  

ਸਾਕਤ = ਮਾਇਆ-ਵੇੜ੍ਹੇ ਜੀਵ। ਦਾਝਹਿ = ਸੜਦੇ ਹਨ। ਗੁਰਿ = ਗੁਰੂ ਨੇ। ਰਾਤਾ = ਰੱਤੇ ਹੋਏ, ਮਸਤ ॥੫॥
(ਨਹੀਂ ਤਾਂ) ਮਾਇਆ-ਵੇੜ੍ਹੇ ਜੀਵ ਭੈੜੀ ਮੱਤੇ ਲੱਗ ਕੇ (ਇਹਨਾਂ ਨਦੀਆਂ ਵਿਚ) ਗੋਤੇ ਖਾਂਦੇ ਹਨ ਤੇ ਸੜਦੇ ਹਨ। ਜਿਨ੍ਹਾਂ ਨੂੰ ਗੁਰੂ ਨੇ (ਇਹਨਾਂ ਅੱਗ-ਨਦੀਆਂ ਤੋਂ) ਬਚਾ ਲਿਆ ਉਹ ਪਰਮਾਤਮਾ ਵਿਚ ਸੁਰਤ ਜੋੜੀ ਰੱਖਦੇ ਹਨ ॥੫॥


ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ  

Water, fire, air, earth and ether -  

ਅਪੁ = {आप्} ਪਾਣੀ। ਤੇਜੁ = ਅੱਗ। ਵਾਇ = ਹਵਾ।
ਪਾਣੀ ਅੱਗ ਹਵਾ ਧਰਤੀ ਤੇ ਆਕਾਸ਼-


ਤਿਨ ਮਹਿ ਪੰਚ ਤਤੁ ਘਰਿ ਵਾਸਾ  

in that house of the five elements, they dwell.  

ਪੰਚ ਤਤੁ = ਪੰਜ-ਤੱਤੀ ਸਰੀਰ। ਤਿਨ ਮਹਿ = ਇਹਨਾਂ ਤੱਤਾਂ ਦੇ ਮੇਲ ਵਿਚ। ਘਰਿ = ਇਸ ਸਰੀਰ-ਘਰ ਵਿਚ।
ਇਹਨਾਂ ਪੰਜਾਂ ਦੇ ਮੇਲ ਦੀ ਰਾਹੀਂ ਪਰਮਾਤਮਾ ਨੇ ਪੰਜ-ਤੱਤੀ ਘਰ ਬਣਾ ਦਿੱਤਾ ਹੈ ਉਸ ਘਰ ਵਿਚ ਜੀਵਾਤਮਾ ਦਾ ਨਿਵਾਸ ਕਰ ਦਿੱਤਾ ਹੈ।


ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥  

Those who remain imbued with the Word of the True Guru's Shabad, renounce Maya, egotism and doubt. ||6||  

ਰੰਗਿ ਰਾਤਾ = ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੱਤੇ। ਭ੍ਰਾਤਾ = ਭ੍ਰਾਂਤੀ ॥੬॥
ਜੇਹੜੇ ਜੀਵ ਸਤਿਗੁਰੂ ਦੇ ਸ਼ਬਦ ਵਿਚ ਜੁੜਦੇ ਹਨ ਉਹ ਮਾਇਆ ਦੀ ਹਉਮੈ ਤੇ ਮਾਇਆ ਦੀ ਖ਼ਾਤਰ ਭਟਕਣਾ ਛੱਡ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ॥੬॥


ਇਹੁ ਮਨੁ ਭੀਜੈ ਸਬਦਿ ਪਤੀਜੈ  

This mind is drenched with the Shabad, and satisfied.  

ਪਤੀਜੈ = ਪ੍ਰਸੰਨ ਹੁੰਦਾ ਹੈ, ਖਿੜਿਆ ਰਹਿੰਦਾ ਹੈ।
ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਸ਼ਬਦ ਵਿਚ ਭਿੱਜ ਜਾਂਦਾ ਹੈ (ਸ਼ਬਦ ਵਿਚ ਖ਼ੁਸ਼ ਹੋ ਕੇ ਜੁੜਦਾ ਹੈ) ਉਹ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਪ੍ਰਸੰਨ ਹੁੰਦਾ ਹੈ।


ਬਿਨੁ ਨਾਵੈ ਕਿਆ ਟੇਕ ਟਿਕੀਜੈ  

Without the Name, what support can anyone have?  

ਟੇਕ = ਆਸਰਾ।
ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਕੋਈ ਹੋਰ ਆਸਰਾ ਨਹੀਂ ਭਾਲਦਾ।


ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਜਾਤਾ ਹੇ ॥੭॥  

The temple of the body is being plundered by the thieves within, but this faithless cynic does not even recognize these demons. ||7||  

ਚੋਰੁ = (ਵਿਕਾਰ ਵਿਚ ਫਸਿਆ) ਮਨ-ਚੋਰ। ਮੁਹੈ = ਲੁੱਟਦਾ ਹੈ। ਇਨਿ = ਇਸ ਨੇ। ਇਨਿ ਸਾਕਤਿ = ਇਸ ਸਾਕਤ ਨੇ। ਦੂਤੁ = ਵੈਰੀ ॥੭॥
ਪਰ ਜੋ ਮਨੁੱਖ ਮਾਇਆ-ਵੇੜ੍ਹਿਆ ਹੈ ਉਸ ਦੇ ਅੰਦਰ (ਵਿਕਾਰੀ ਮਨ-) ਚੋਰ ਦਾ ਘਰ-ਘਾਟ ਲੁੱਟਦਾ ਜਾਂਦਾ ਹੈ, ਇਸ ਮਾਇਆ-ਵੇੜ੍ਹੇ ਜੀਵ ਨੇ ਇਸ ਚੋਰ ਨੂੰ ਪਛਾਣਿਆ ਹੀ ਨਹੀਂ ॥੭॥


ਦੁੰਦਰ ਦੂਤ ਭੂਤ ਭੀਹਾਲੇ  

They are argumentative demons, terrifying goblins.  

ਦੁੰਦਰ = ਰੌਲਾ ਪਾਣ ਵਾਲੇ। ਦੂਤ = ਕਾਮਾਦਿਕ ਵੈਰੀ। ਭੀਹਾਲੇ = ਭਿਆਨਕ।
ਜਿਸ ਮਨੁੱਖ ਦੇ ਅੰਦਰ ਰੌਲਾ ਪਾਣ ਵਾਲੇ ਤੇ ਡਰਾਉਣੇ ਭੂਤਾਂ ਵਰਗੇ ਕਾਮਾਦਿਕ ਵੈਰੀ ਵੱਸਦੇ ਹੋਣ,


ਖਿੰਚੋਤਾਣਿ ਕਰਹਿ ਬੇਤਾਲੇ  

These demons stir up conflict and strife.  

ਬੇਤਾਲੇ = ਪ੍ਰੇਤ। ਖਿੰਚੋਤਾਣਿ = ਆਪੋ ਆਪਣੇ ਪਾਸੇ ਖਿੱਚਾ = ਖਿੱਚੀ।
ਤੇ ਉਹ ਭੂਤ ਆਪੋ ਆਪਣੇ ਪਾਸੇ ਵਲ ਖਿੱਚਾ-ਖਿੱਚੀ ਕਰ ਰਹੇ ਹੋਣ,


ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥  

Without awareness of the Shabad, one comes and goes in reincarnation; he loses his honor in this coming and going. ||8||  

ਪਤਿ = ਇੱਜ਼ਤ। ਖੋਈ = ਗਵਾ ਲਈ ॥੮॥
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਸੁਰਤ-ਸੂਝ ਤੋਂ ਵਾਂਜਿਆ ਰਹਿ ਕੇ ਜੰਮਦਾ ਮਰਦਾ ਰਹਿੰਦਾ ਹੈ, ਆਪਣੀ ਇੱਜ਼ਤ ਗਵਾ ਲੈਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੮॥


ਕੂੜੁ ਕਲਰੁ ਤਨੁ ਭਸਮੈ ਢੇਰੀ  

The body of the false person is just a pile of barren dirt.  

ਭਸਮੈ = ਭਸਮ ਦੀ, ਸੁਆਹ ਦੀ।
ਹੇ ਜੀਵ! ਤੂੰ ਸਾਰੀ ਉਮਰ ਕੂੜ (-ਰੂਪ) ਕੱਲਰ ਹੀ (ਵਿਹਾਝਦਾ ਹੈਂ), ਸਰੀਰ ਭੀ ਆਖ਼ਰ ਸੁਆਹ ਦੀ ਢੇਰੀ ਹੋ ਜਾਣ ਵਾਲਾ ਹੈ (ਤੇਰੇ ਪੱਲੇ ਕੀਹ ਪਿਆ ਹੈ?)।


ਬਿਨੁ ਨਾਵੈ ਕੈਸੀ ਪਤਿ ਤੇਰੀ  

Without the Name, what honor can you have?  

xxx
ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਆਪਣੀ ਇੱਜ਼ਤ ਗਵਾ ਲੈਂਦਾ ਹੈਂ।


ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥  

Bound and gagged throughout the four ages, there is no liberation; the Messenger of Death keeps such a person under his gaze. ||9||  

ਮੁਕਤਿ = ਖ਼ਲਾਸੀ। ਜੁਗ ਚਾਰੇ = ਚੌਹਾਂ ਜੁਗਾਂ ਵਿਚ ਹੀ, ਕਦੇ ਭੀ। ਜਮ ਕੰਕਰਿ = ਜਮ ਦੇ ਕਿੰਕਰ (ਦਾਸ) ਨੇ, ਜਮ-ਦੂਤ ਨੇ। ਕਾਲਿ = ਕਾਲ ਨੇ, ਆਤਮਕ ਮੌਤ ਨੇ। ਪਰਾਤਾ = ਪਛਾਣਿਆ ॥੯॥
ਮਾਇਆ ਦੇ ਮੋਹ ਵਿਚ ਬੱਝੇ ਹੋਏ ਦੀ ਖ਼ਲਾਸੀ ਪ੍ਰਭੂ ਦੇ ਨਾਮ ਤੋਂ ਬਿਨਾ ਕਦੇ ਭੀ ਨਹੀਂ ਹੋ ਸਕੇਗੀ (ਇਉਂ ਹੈ ਜਿਵੇਂ) ਕਾਲ-ਜਮਦੂਤ ਨੇ ਤੈਨੂੰ (ਖ਼ਾਸ ਤੌਰ ਤੇ) ਪਛਾਣਿਆ ਹੋਇਆ ਹੈ (ਕਿ ਇਹ ਮੇਰਾ ਸ਼ਿਕਾਰ ਹੈ) ॥੯॥


ਜਮ ਦਰਿ ਬਾਧੇ ਮਿਲਹਿ ਸਜਾਈ  

At Death's door, he is tied up and punished;  

ਦਰਿ = ਦਰ ਤੇ। ਮਿਲਹਿ = ਮਿਲਦੀਆਂ ਹਨ।
(ਕੂੜ ਕੱਲਰ ਦੇ ਵਪਾਰੀ ਨੂੰ) ਜਮ ਦੇ ਦਰ ਤੇ ਬੱਝੇ ਨੂੰ ਸਜ਼ਾਵਾਂ ਮਿਲਦੀਆਂ ਹਨ,


ਤਿਸੁ ਅਪਰਾਧੀ ਗਤਿ ਨਹੀ ਕਾਈ  

such a sinner does not obtain salvation.  

ਗਤਿ = ਹਾਲਤ, ਦਸ਼ਾ।
ਉਸ (ਵਿਚਾਰੇ) ਮੰਦ-ਕਰਮੀ ਦਾ ਭੈੜਾ ਹਾਲ ਹੁੰਦਾ ਹੈ।


ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥  

He cries out in pain, like the fish pierced by the hook. ||10||  

ਕਰਣ ਪਲਾਵ {करुणा प्रलाप} ਤਰਲੇ, ਕੀਰਨੇ, ਤਰਸ-ਭਰੇ ਵਿਰਲਾਪ। ਮੀਨੁ = ਮੱਛੀ। ਪਰਾਤਾ = ਪੈ ਜਾਂਦਾ ਹੈ, ਫਸ ਜਾਂਦਾ ਹੈ ॥੧੦॥
ਉਹ ਵਿਲਕਦਾ ਹੈ ਤਰਲੇ ਲੈਂਦਾ ਹੈ (ਪਰ ਮੋਹ ਦੀ ਫਾਹੀ ਵਿਚੋਂ ਖ਼ਲਾਸੀ ਨਹੀਂ ਹੁੰਦੀ) ਜਿਵੇਂ ਮੱਛੀ ਕੁੰਡੀ ਵਿਚ ਫਸ ਜਾਂਦੀ ਹੈ ॥੧੦॥


ਸਾਕਤੁ ਫਾਸੀ ਪੜੈ ਇਕੇਲਾ  

The faithless cynic is caught in the noose all alone.  

ਪੜੈ = ਪੈਂਦਾ ਹੈ।
ਮਾਇਆ-ਵੇੜ੍ਹੇ ਮਨੁੱਖ ਦੀ ਇਕੱਲੀ ਆਪਣੀ ਜਿੰਦ ਉਸ (ਮੌਤ ਦੀ) ਫਾਹੀ ਵਿਚ ਫਸੀ ਹੁੰਦੀ ਹੈ।


ਜਮ ਵਸਿ ਕੀਆ ਅੰਧੁ ਦੁਹੇਲਾ  

The miserable spiritually blind person is caught in the power of Death.  

ਜਮ ਵਸਿ = ਜਮ ਦੇ ਵੱਸ ਵਿਚ। ਅੰਧੁ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਦੁਹੇਲਾ = ਦੁਖੀ।
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਵੱਸ ਵਿਚ ਪਿਆ ਦੁੱਖੀ ਹੁੰਦਾ ਹੈ।


ਰਾਮ ਨਾਮ ਬਿਨੁ ਮੁਕਤਿ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥  

Without the Lord's Name, liberation is not known. He shall waste away, today or tomorrow. ||11||  

ਆਜੁ ਕਾਲਿ = ਅੱਜ ਭੀ ਭਲਕ ਭੀ, ਹਰ ਰੋਜ਼। ਪਚਿ ਜਾਤਾ = ਖ਼ੁਆਰ ਹੁੰਦਾ ਹੈ ॥੧੧॥
(ਉਹ ਮਾਇਆ-ਵੇੜ੍ਹਿਆ ਜੀਵ ਪ੍ਰਭੂ-ਨਾਮ ਤੋਂ ਵਾਂਜਿਆਂ ਰਹਿੰਦਾ ਹੈ, ਤੇ) ਹਰੀ-ਨਾਮ ਤੋਂ ਬਿਨਾ ਖ਼ਲਾਸੀ ਦਾ ਕੋਈ ਵਸੀਲਾ ਨਹੀਂ ਸੁੱਝ ਸਕਦਾ, ਨਿੱਤ (ਮੋਹ ਦੀ ਫਾਹੀ ਵਿਚ ਹੀ) ਖ਼ੁਆਰ ਹੁੰਦਾ ਹੈ ॥੧੧॥


ਸਤਿਗੁਰ ਬਾਝੁ ਬੇਲੀ ਕੋਈ  

Other than the True Guru, no one is your friend.  

ਬੇਲੀ = ਮਦਦ ਕਰਨ ਵਾਲਾ, ਮਿੱਤਰ।
ਸਤਿਗੁਰੂ ਤੋਂ ਬਿਨਾ (ਜੀਵਨ-ਰਾਹ ਦੱਸਣ ਵਾਲਾ) ਕੋਈ ਮਦਦਗਾਰ ਨਹੀਂ ਬਣਦਾ।


ਐਥੈ ਓਥੈ ਰਾਖਾ ਪ੍ਰਭੁ ਸੋਈ  

Here and hereafter, God is the Savior.  

ਐਥੈ = ਇਸ ਲੋਕ ਵਿਚ। ਓਥੈ = ਪਰਲੋਕ ਵਿਚ।
(ਗੁਰੂ ਹੀ ਦੱਸਦਾ ਹੈ ਕਿ) ਲੋਕ ਪਰਲੋਕ ਵਿਚ ਪਰਮਾਤਮਾ ਹੀ (ਜੀਵ ਦੀ) ਰਾਖੀ ਕਰਨ ਵਾਲਾ ਹੈ।


ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥  

He grants His Grace, and bestows the Lord's Name. He merges with Him, like water with water. ||12||  

ਸਲਲੈ = ਪਾਣੀ ਵਿਚ ॥੧੨॥
(ਸਤਿਗੁਰੂ) ਮੇਹਰ ਕਰ ਕੇ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਇਸ ਤਰ੍ਹਾਂ (ਜੀਵ ਪਰਮਾਤਮਾ ਦੇ ਚਰਨਾਂ ਵਿਚ ਇਉਂ ਮਿਲ ਜਾਂਦਾ ਹੈ, ਜਿਵੇਂ) ਪਾਣੀ ਵਿਚ ਪਾਣੀ ਰਲ ਜਾਂਦਾ ਹੈ ॥੧੨॥


        


© SriGranth.org, a Sri Guru Granth Sahib resource, all rights reserved.
See Acknowledgements & Credits