Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਾਧਸੰਗਿ ਜਨਮੁ ਮਰਣੁ ਮਿਟਾਵੈ  

to the Saadh Sangat, the Company of the Holy, shall be rid of the cycle of birth and death.  

ਸਾਧਸੰਗਿ = ਸਾਧ ਸੰਗਤ ਵਿਚ।
ਉਹ ਸਾਧ ਸੰਗਤ ਵਿਚ ਆ ਕੇ (ਪ੍ਰਭੂ-ਨਾਮ ਦੀ ਬਰਕਤਿ ਨਾਲ) ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।


ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥  

His hopes and desires are fulfilled, when he gains the Blessed Vision of the Guru's Darshan. ||2||  

ਭੇਟਤ = ਮਿਲਿਆਂ ॥੨॥
(ਸਾਧ ਸੰਗਤ ਵਿਚ) ਗੁਰੂ ਦਾ ਦਰਸਨ ਕਰ ਕੇ ਉਸ ਦੀ ਇਹ ਆਸ ਪੂਰੀ ਹੋ ਜਾਂਦੀ ਹੈ, ਉਸ ਦਾ ਇਹ ਮਨੋਰਥ ਸਿਰੇ ਚੜ੍ਹ ਜਾਂਦਾ ਹੈ ॥੨॥


ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ  

The limits of the Inaccessible and Unfathomable Lord cannot be known.  

ਮਿਤਿ = {ਮਾ = ਮਿਣਨਾ} ਮਾਪ, ਅੰਦਾਜ਼ਾ, ਵਡੱਪਣ ਦਾ ਅੰਦਾਜ਼ਾ।
ਕੋਈ ਮਨੁੱਖ ਇਹ ਪਤਾ ਨਹੀਂ ਕਰ ਸਕਿਆ ਕਿ ਉਹ ਅਪਹੁੰਚ ਪ੍ਰਭੂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ ਕੇਡਾ ਵੱਡਾ ਹੈ।


ਸਾਧਿਕ ਸਿਧ ਧਿਆਵਹਿ ਗਿਆਨੀ  

The seekers, the Siddhas, those beings of miraculous spiritual powers, and the spiritual teachers, all meditate on Him.  

ਸਾਧਿਕ = ਸਾਧਨਾ ਕਰਨ ਵਾਲੇ। ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ।
ਜੋਗ-ਸਾਧਨਾਂ ਕਰਨ ਵਾਲੇ ਜੋਗੀ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗਿਆਨ-ਵਾਨ ਬੰਦੇ ਸਮਾਧੀਆਂ ਲਾਂਦੇ ਹਨ (ਪਰ ਉਸ ਦਾ ਅੰਤ ਨਹੀਂ ਜਾਣਦੇ।)


ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥  

Thus, their egos are erased, and their doubts are dispelled. The Guru has enlightened their minds. ||3||  

ਖੁਦੀ = ਹਉਮੈ, ਖ਼ੁਦੀ। ਚੂਕਾ = ਮੁੱਕ ਗਿਆ। ਭੋਲਾਵਾ = ਭੁਲੇਖਾ। ਗੁਰਿ = ਗੁਰੂ ਨੇ। ਮਹਿ = ਵਿਚ ॥੩॥
(ਗੁਰੂ ਦੀ ਸਰਨ ਪੈ ਕੇ) ਜਿਸ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਜਿਸ ਮਨੁੱਖ ਦਾ (ਆਪਣੀ ਤਾਕਤ ਆਦਿਕ ਦਾ) ਭੁਲੇਖਾ ਮੁਕ ਜਾਂਦਾ ਹੈ, ਗੁਰੂ ਨੇ ਉਸ ਦੇ ਮਨ ਵਿਚ ਹੀ (ਉਸ ਬੇਅੰਤ ਪ੍ਰਭੂ ਦਾ) ਪਰਕਾਸ਼ ਕਰ ਦਿੱਤਾ ਹੈ ॥੩॥


ਅਨਦ ਮੰਗਲ ਕਲਿਆਣ ਨਿਧਾਨਾ  

Which is the Treasure of bliss, joy, salvation,  

ਕਲਿਆਣ = ਖ਼ੁਸ਼ੀ, ਵਡ ਭਾਗਤਾ।
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ ਪਰਗਟ ਹੋ ਪੈਂਦੇ ਹਨ।


ਸੂਖ ਸਹਜ ਹਰਿ ਨਾਮੁ ਵਖਾਨਾ  

intuitive peace and poise; I chant the Name of that Lord.  

ਵਖਾਨਾ = ਉਚਾਰਿਆ।
ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ।


ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥  

When my Lord and Master blessed me with His Mercy, O Nanak, then His Name entered the home of my mind. ||4||25||32||  

ਘਰਿ ਮਹਿ = ਹਿਰਦੇ ਵਿਚ ॥੪॥
ਹੇ ਨਾਨਕ! ਜਿਸ ਮਨੁੱਖ ਉੱਤੇ ਆਪਣਾ ਮਾਲਕ-ਪ੍ਰਭੂ ਦਇਆਵਾਨ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਉਸ ਦਾ ਨਾਮ ਵੱਸ ਪੈਂਦਾ ਹੈ ॥੪॥੨੫॥੩੨॥


ਮਾਝ ਮਹਲਾ  

Maajh, Fifth Mehl:  

xxx
xxx


ਸੁਣਿ ਸੁਣਿ ਜੀਵਾ ਸੋਇ ਤੁਮਾਰੀ  

Hearing of You, I live.  

ਸੁਣਿ ਸੁਣ ਕੇ। ਸੋਇ = {श्रुति} ਖ਼ਬਰ, ਗੱਲ।
ਹੇ ਪ੍ਰਭੂ! ਤੇਰੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।


ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ  

You are my Beloved, my Lord and Master, Utterly Great.  

ਅਤਿ ਭਾਰੀ = ਬਹੁਤ ਵੱਡਾ।
ਤੂੰ ਮੇਰਾ ਪਿਆਰਾ ਹੈਂ, ਤੂੰ ਮੇਰਾ ਪਾਲਣਹਾਰ ਹੈਂ, ਤੂੰ ਬਹੁਤ ਵੱਡਾ (ਮਾਲਕ) ਹੈਂ।


ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥  

You alone know Your Ways; I grasp Your Support, Lord of the World. ||1||  

ਕਰਤਬ = {कर्तव्य} ਫ਼ਰਜ਼। ਓਟ = ਆਸਰਾ। ਗੋੁਪਾਲ = ਹੇ ਗੋਪਾਲ! {ਅੱਖਰ 'ਗ' ਦੇ ਨਾਲ ਦੋ ਲਗਾਂ ਹਨ ੁ ਅਤੇ ੋ। ਅਸਲ ਲਫ਼ਜ਼ 'ਗੋਪਾਲ' ਹੈ, ਇੱਥੇ 'ਗੁਪਾਲ' ਪੜ੍ਹਨਾ ਹੈ} ॥੧॥
ਹੇ ਪ੍ਰਭੂ! ਆਪਣੇ ਫ਼ਰਜ਼ ਤੂੰ ਆਪ ਹੀ ਜਾਣਦਾ ਹੈਂ। ਹੇ ਸ੍ਰਿਸ਼ਟੀ ਦੇ ਪਾਲਣ ਵਾਲੇ! ਮੈਨੂੰ ਤੇਰਾ ਹੀ ਆਸਰਾ ਹੈ ॥੧॥


ਗੁਣ ਗਾਵਤ ਮਨੁ ਹਰਿਆ ਹੋਵੈ  

Singing Your Glorious Praises, my mind is rejuvenated.  

ਗਾਵਤ = ਗਾਂਦਿਆਂ।
ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕੇ (ਆਤਮਕ ਜੀਵਨ ਵਲੋਂ ਮੇਰਾ ਸੁੱਕਾ ਹੋਇਆ) ਮਨ ਹਰਾ ਹੁੰਦਾ ਜਾ ਰਿਹਾ ਹੈ।


ਕਥਾ ਸੁਣਤ ਮਲੁ ਸਗਲੀ ਖੋਵੈ  

Hearing Your Sermon, all filth is removed.  

ਮਲੁ = ਵਿਕਾਰਾਂ ਦੀ ਮੈਲ। ਸਗਲੀ = ਸਾਰੀ। ਖੋਵੈ = ਨਾਸ ਹੋ ਜਾਂਦੀ ਹੈ।
ਪ੍ਰਭੂ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣ ਕੇ ਮੇਰੇ ਮਨ ਦੀ ਸਾਰੀ (ਵਿਕਾਰਾਂ ਦੀ) ਮੈਲ ਦੂਰ ਹੋ ਰਹੀ ਹੈ।


ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥  

Joining the Saadh Sangat, the Company of the Holy, I meditate forever on the Merciful Lord. ||2||  

ਸੰਤਨ ਕੈ ਸੰਗਿ = ਸੰਤਾਂ ਦੀ ਸੰਗਤ ਵਿਚ। ਜਪਉ = ਜਪਉਂ, ਮੈਂ ਜਪਦਾ ਹਾਂ ॥੨॥
ਗੁਰੂ ਦੀ ਸੰਗਤ ਵਿਚ ਸੰਤ ਜਨਾਂ ਦੀ ਸੰਗਤ ਵਿਚ ਮਿਲ ਕੇ ਮੈਂ ਸਦਾ ਉਸ ਦਇਆਲ ਪ੍ਰਭੂ ਦਾ ਨਾਮ ਜਪਦਾ ਹਾਂ ॥੨॥


ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ  

I dwell on my God with each and every breath.  

ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮਾਰਉ = ਮੈਂ ਸੰਭਾਲਦਾ ਹਾਂ, ਮੈਂ ਚੇਤੇ ਕਰਦਾ ਹਾਂ।
ਮੈਂ ਆਪਣੇ ਪ੍ਰਭੂ ਨੂੰ ਆਪਣੇ ਹਰੇਕ ਸਾਹ ਦੇ ਨਾਲ ਚੇਤੇ ਕਰਦਾ ਰਹਿੰਦਾ ਹਾਂ।


ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ  

This understanding has been implanted within my mind, by Guru's Grace.  

ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਮਨਿ = ਮਨ ਵਿਚ। ਧਾਰਉ = ਧਾਰਉਂ, ਮੈਂ ਟਿਕਾਂਦਾ ਹਾਂ।
ਇਹ ਸੁਚੱਜ ਮੈਂ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ।


ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥  

By Your Grace, the Divine Light has dawned. The Merciful Lord cherishes everyone. ||3||  

ਮਇਆ = ਦਇਆ ॥੩॥
ਹੇ ਪ੍ਰਭੂ! ਤੇਰੀ ਕਿਰਪਾ ਨਾਲ ਹੀ (ਜੀਵਾਂ ਦੇ ਮਨ ਵਿਚ ਤੇਰੇ ਨਾਮ ਦਾ) ਚਾਨਣ ਹੋ ਸਕਦਾ ਹੈ, ਤੂੰ ਸਭ ਉਤੇ ਮਿਹਰ ਕਰਨ ਵਾਲਾ ਹੈਂ ਤੇ ਸਭ ਦੀ ਰੱਖਿਆ ਕਰਨ ਵਾਲਾ ਹੈਂ ॥੩॥


ਸਤਿ ਸਤਿ ਸਤਿ ਪ੍ਰਭੁ ਸੋਈ  

True, True, True is that God.  

ਸਤਿ = {सत्य} ਸਦਾ ਕਾਇਮ ਰਹਿਣ ਵਾਲਾ।
ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ।


ਸਦਾ ਸਦਾ ਸਦ ਆਪੇ ਹੋਈ  

Forever, forever and ever, He Himself is.  

ਆਪੇ = ਆਪ ਹੀ।
ਸਦਾ ਹੀ, ਸਦਾ ਹੀ, ਸਦਾ ਹੀ ਉਹ ਆਪ ਹੀ ਆਪ ਹੈ।


ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥  

Your Playful Ways are revealed, O my Beloved. Beholding them, Nanak is enraptured. ||4||26||33||  

ਚਲਿਤ = {चरित्र} ਤਮਾਸ਼ੇ। ਪਿਆਰੇ = ਹੇ ਪਿਆਰੇ ਪ੍ਰਭੂ! ਦੇਖਿ = ਵੇਖ ਕੇ। ਨਿਹਾਲਾ = ਪ੍ਰਸੰਨ ॥੪॥
ਨਾਨਾਕ ਆਖਦਾ ਹੈ ਕਿ ਹੇ ਪਿਆਰੇ ਪ੍ਰਭੂ! ਤੇਰੇ ਚੋਜ-ਤਮਾਸ਼ੇ ਤੇਰੇ ਰਚੇ ਹੋਏ ਸੰਸਾਰ ਵਿਚ ਪਰਤੱਖ ਦਿੱਸ ਰਹੇ ਹਨ। (ਤੇਰਾ ਇਹ ਦਾਸ ਉਹਨਾਂ ਨੂੰ) ਵੇਖ ਕੇ ਪ੍ਰਸੰਨ ਹੋ ਰਿਹਾ ਹੈ ॥੪॥੨੬॥੩੩॥


ਮਾਝ ਮਹਲਾ  

Maajh, Fifth Mehl:  

xxx
xxx


ਹੁਕਮੀ ਵਰਸਣ ਲਾਗੇ ਮੇਹਾ  

By His Command, the rain begins to fall.  

ਹੁਕਮੀ = ਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ। ਮੇਹਾ = ਮੀਂਹ, ਨਾਮ ਦੀ ਵਰਖਾ।
(ਜਿਵੇਂ ਵਰਖਾ-ਰੁੱਤ ਆਉਣ ਤੇ ਜਦੋਂ ਮੀਂਹ ਪੈਂਦਾ ਹੈ, ਤਾਂ ਠੰਢ ਪੈ ਜਾਂਦੀ ਹੈ, ਬਹੁਤ ਫ਼ਸਲ ਉੱਗਦੇ ਹਨ, ਸਭ ਲੋਕ ਅੰਨ ਨਾਲ ਰੱਜ ਜਾਂਦੇ ਹਨ, ਤਿਵੇਂ)


ਸਾਜਨ ਸੰਤ ਮਿਲਿ ਨਾਮੁ ਜਪੇਹਾ  

The Saints and friends have met to chant the Naam.  

ਸਾਜਨ ਸੰਤ-ਸਤਸੰਗੀ ਗੁਰਮੁਖਿ ਬੰਦੇ। ਮਿਲਿ = (ਸਤਸੰਗ ਵਿਚ) ਮਿਲ ਕੇ। ਜਪੇਹਾ = ਜਪਦੇ ਹਨ।
ਜਦੋਂ ਸਤਸੰਗੀ ਗੁਰਮੁਖਿ ਬੰਦੇ (ਸਾਧ ਸੰਗਤ ਵਿਚ) ਮਿਲ ਕੇ ਪਰਮਾਤਮਾ ਦਾ ਨਾਮ ਜਪਦੇ ਹਨ, (ਤਾਂ ਉਥੇ) ਪਰਮਾਤਮਾ ਦੇ ਹੁਕਮ ਅਨੁਸਾਰ ਸਿਫ਼ਤ-ਸਾਲਾਹ ਦੀ (ਮਾਨੋ) ਵਰਖਾ ਹੋਣ ਲੱਗ ਪੈਂਦੀ ਹੈ


ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥  

Serene tranquility and peaceful ease have come; God Himself has brought a deep and profound peace. ||1||  

ਸੀਤਲ = ਠੰਢ ਪਾਣ ਵਾਲੀ। ਸਹਜ ਸੁਖੁ = ਆਤਮਕ ਅਡੋਲਤਾ ਦਾ ਆਨੰਦ। ਠਾਢਿ = ਠੰਢ। ਪ੍ਰਭਿ = ਪ੍ਰਭੂ ਨੇ। ਆਪੇ = ਆਪ ਹੀ ॥੧॥
(ਜਿਸ ਦੀ ਬਰਕਤਿ ਨਾਲ ਸਤਸੰਗੀ ਬੰਦੇ) ਆਤਮਕ ਠੰਢ ਪਾਣ ਵਾਲੀ ਸ਼ਾਂਤੀ ਤੇ ਆਤਮਕ ਅਡੋਲਤਾ ਦਾ ਆਨੰਦ ਮਾਣਦੇ ਹਨ (ਉਹਨਾਂ ਦੇ ਹਿਰਦੇ ਵਿਚ ਉਥੇ) ਪ੍ਰਭੂ ਨੇ ਆਪ ਹੀ (ਵਿਕਾਰਾਂ ਦੀ ਤਪਸ਼ ਮਿਟਾ ਕੇ) ਆਤਮਕ ਠੰਢ ਪਾ ਦਿੱਤੀ ਹੁੰਦੀ ਹੈ ॥੧॥


ਸਭੁ ਕਿਛੁ ਬਹੁਤੋ ਬਹੁਤੁ ਉਪਾਇਆ  

God has produced everything in great abundance.  

ਸਭੁ ਕਿਛੁ = ਹਰੇਕ ਆਤਮਕ ਗੁਣ।
(ਸਾਧ ਸੰਗਤ ਵਿਚ ਹਰਿ-ਨਾਮ ਦੀ ਵਰਖਾ ਦੇ ਕਾਰਨ) ਪਰਮਾਤਮਾ ਹਰੇਕ ਆਤਮਕ ਗੁਣ (ਦਾ, ਮਾਨੋ, ਫ਼ਸਲ) ਪੈਦਾ ਕਰ ਦੇਂਦਾ ਹੈ,


ਕਰਿ ਕਿਰਪਾ ਪ੍ਰਭਿ ਸਗਲ ਰਜਾਇਆ  

Granting His Grace, God has satisfied all.  

ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ। ਰਜਾਇਆ = ਸੰਤੋਖੀ ਬਣਾ ਦਿੱਤਾ।
(ਜਿਨ੍ਹਾਂ ਦਾ ਸਦਕਾ) ਪ੍ਰਭੂ ਨੇ ਕਿਰਪਾ ਕਰ ਕੇ (ਉਥੇ) ਸਾਰੇ ਸਤਸੰਗੀਆਂ ਦੇ ਅੰਦਰ ਸੰਤੋਖ ਵਾਲਾ ਜੀਵਨ ਪੈਦਾ ਕਰ ਦਿੱਤਾ ਹੁੰਦਾ ਹੈ।


ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥  

Bless us with Your Gifts, O my Great Giver. All beings and creatures are satisfied. ||2||  

ਕਰਹੁ = ਤੁਸੀਂ ਕਰਦੇ ਹੋ। ਦਾਤਾਰਾ = ਹੇ ਦਾਤਾਰ! ਸਭਿ = ਸਾਰੇ। ਧ੍ਰਾਪੇ = ਰੱਜ ਜਾਂਦੇ ਹਨ ॥੨॥
ਹੇ ਮੇਰੇ ਦਾਤਾਰ! (ਜਿਵੇਂ ਵਰਖਾ ਨਾਲ ਅੰਨ-ਧਨ ਪੈਦਾ ਕਰ ਕੇ ਤੂੰ ਸਭ ਜੀਵਾਂ ਨੁੰ ਰਜਾ ਦੇਂਦਾ ਹੈਂ, ਤਿਵੇਂ) ਤੂੰ ਆਪਣੇ ਨਾਮ ਦੀ ਦਾਤ ਕਰਦਾ ਹੈਂ ਤੇ ਸਾਰੇ ਸਤਸੰਗੀਆਂ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜਾ ਦੇਂਦਾ ਹੈਂ ॥੨॥


ਸਚਾ ਸਾਹਿਬੁ ਸਚੀ ਨਾਈ  

True is the Master, and True is His Name.  

ਸਚਾ = ਸਦਾ ਕਾਇਮ ਰਹਿਣ ਵਾਲਾ। ਨਾਈ = ਵਡਿਆਈ।
ਜੇਹੜਾ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ ਜਿਸ ਦੀ ਵਡਿਆਈ ਸਦਾ-ਥਿਰ ਰਹਿਣ ਵਾਲੀ ਹੈ,


ਗੁਰ ਪਰਸਾਦਿ ਤਿਸੁ ਸਦਾ ਧਿਆਈ  

By Guru's Grace, I meditate forever on Him.  

ਤਿਸੁ = ਉਸ (ਪ੍ਰਭੂ) ਨੂੰ। ਧਿਆਈ = ਮੈਂ ਧਿਆਉਂਦਾ ਹਾਂ, ਧਿਆਈਂ।
ਉਸ ਨੂੰ ਮੈਂ ਗੁਰੂ ਦੀ ਕਿਰਪਾ ਨਾਲ ਸਦਾ ਸਿਮਰਦਾ ਹਾਂ।


ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥  

The fear of birth and death has been dispelled; emotional attachment, sorrow and suffering have been erased. ||3||  

ਭੈ = ਸਾਰੇ ਡਰ {'ਭਉ' ਤੋਂ ਬਹੁ-ਵਚਨ 'ਭੈ'}। ਸੰਤਾਪੇ = ਦੁੱਖ-ਕਲੇਸ਼ ॥੩॥
(ਉਸ ਸਿਮਰਨ ਦੀ ਬਰਕਤਿ ਨਾਲ) ਮੇਰੇ ਜਨਮ ਮਰਨ ਦੇ ਸਾਰੇ ਡਰ ਤੇ ਮੋਹ ਕੱਟੇ ਗਏ ਹਨ, ਮੇਰੇ ਸਾਰੇ ਚਿੰਤਾ ਫ਼ਿਕਰ ਦੁੱਖ-ਕਲੇਸ਼ ਨਾਸ ਹੋ ਗਏ ਹਨ ॥੩॥


ਸਾਸਿ ਸਾਸਿ ਨਾਨਕੁ ਸਾਲਾਹੇ  

With each and every breath, Nanak praises the Lord.  

ਸਾਸਿ ਸਾਸਿ = ਹਰੇਕ ਸਾਹ ਦੇ ਨਾਲ ਨਾਲ। ਨਾਨਕੁ ਸਾਲਾਹੇ = ਨਾਨਕ ਸਿਫ਼ਤ-ਸਾਲਾਹ ਕਰਦਾ ਹੈ {ਨਾਨਕ = ਹੇ ਨਾਨਕ!}।
ਨਾਨਕ ਆਪਣੇ ਹਰੇਕ ਸਾਹ ਦੇ ਨਾਲ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ।


ਸਿਮਰਤ ਨਾਮੁ ਕਾਟੇ ਸਭਿ ਫਾਹੇ  

Meditating in remembrance on the Name, all bonds are cut away.  

xxx
ਪ੍ਰਭੂ ਦਾ ਨਾਮ ਸਿਮਰਦਿਆਂ ਮੋਹ ਦੀਆਂ ਫਾਹੀਆਂ ਕੱਟੀਆਂ ਗਈਆਂ ਹਨ।


ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥  

One's hopes are fulfilled in an instant, chanting the Glorious Praises of the Lord, Har, Har, Har. ||4||27||34||  

ਪੂਰਨ ਕਰੀ = ਪੂਰੀ ਕਰਦਾ ਹੈ ॥੪॥
(ਨਾਨਕ ਦੀ) ਇਹ ਆਸ ਪ੍ਰਭੂ ਨੇ ਇਕ ਖਿਨ ਵਿਚ ਹੀ ਪੂਰੀ ਕਰ ਦਿੱਤੀ, ਤੇ ਹੁਣ (ਨਾਨਕ) ਹਰ ਵੇਲੇ ਪ੍ਰਭੂ ਦੇ ਹੀ ਗੁਣ ਚੇਤੇ ਕਰਦਾ ਰਹਿੰਦਾ ਹੈ ॥੪॥੨੭॥੩੪॥


ਮਾਝ ਮਹਲਾ  

Maajh, Fifth Mehl:  

xxx
xxx


ਆਉ ਸਾਜਨ ਸੰਤ ਮੀਤ ਪਿਆਰੇ  

Come, dear friends, Saints and companions:  

ਮਿਲਿ = ਮਿਲ ਕੇ।
ਹੇ ਮੇਰੇ ਪਿਆਰੇ ਮਿੱਤ੍ਰੋ! ਹੇ ਸੰਤ ਜਨੋ! ਹੇ ਮੇਰੇ ਸੱਜਣੋ! ਆਓ,


ਮਿਲਿ ਗਾਵਹ ਗੁਣ ਅਗਮ ਅਪਾਰੇ  

let us join together and sing the Glorious Praises of the Inaccessible and Infinite Lord.  

ਗਾਵਹ = ਅਸੀਂ ਗਾਵੀਏ।
ਅਸੀਂ ਰਲ ਕੇ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਗੁਣ ਗਾਵੀਏ।


ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥  

Those who sing and hear these praises are liberated, so let us meditate on the One who created us. ||1||  

ਮੁਕਤੇ = (ਮਾਇਆ ਦੇ ਬੰਧਨਾਂ ਤੋਂ) ਸੁਤੰਤਰ। ਜਿਨਿ = ਜਿਸ (ਪਰਮਾਤਮਾ) ਨੇ। ਹਮ = ਸਾਨੂੰ ॥੧॥
ਪ੍ਰਭੂ ਦੇ ਗੁਣ ਗਾਵਿਆਂ ਤੇ ਸੁਣਿਆਂ ਸਾਰੇ ਹੀ ਜੀਵ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋ ਜਾਂਦੇ ਹਨ। (ਹੇ ਸੰਤ ਜਨੋ!) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, ਜਿਸ ਨੇ ਸਾਨੂੰ ਪੈਦਾ ਕੀਤਾ ਹੈ ॥੧॥


ਜਨਮ ਜਨਮ ਕੇ ਕਿਲਬਿਖ ਜਾਵਹਿ  

The sins of countless incarnations depart,  

ਕਿਲਬਿਖ = ਪਾਪ।
(ਜੇਹੜੇ ਬੰਦੇ ਪਰਮਾਤਮਾ ਦਾ ਧਿਆਨ ਧਰਦੇ ਹਨ, ਉਹਨਾਂ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਹੋ ਜਾਂਦੇ ਹਨ।


ਮਨਿ ਚਿੰਦੇ ਸੇਈ ਫਲ ਪਾਵਹਿ  

and we receive the fruits of the mind's desires.  

ਮਨਿ = ਮਨ ਵਿਚ। ਚਿੰਦੇ = ਵਿਚਾਰੇ ਹੋਏ, ਸੋਚੇ ਹੋਏ। ਪਾਵਹਿ = ਹਾਸਲ ਕਰ ਲੈਂਦੇ ਹਨ।
ਜੇਹੜੇ ਫਲ ਉਹ ਆਪਣੇ ਮਨ ਵਿਚ ਚਿਤਵਦੇ ਹਨ, ਉਹੋ ਫਲ ਉਹ ਪ੍ਰਾਪਤ ਕਰ ਲੈਂਦੇ ਹਨ।


ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥  

So meditate on that Lord, our True Lord and Master, who gives sustenance to all. ||2||  

ਸਚੁ = ਸਦਾ ਕਾਇਮ ਰਹਿਣ ਵਾਲਾ। ਸਭਸੁ ਕਉ = ਸਭ ਜੀਵਾਂ ਨੂੰ ॥੨॥
ਉਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੂੰ ਸੁਆਮੀ ਨੂੰ ਸਿਮਰ, ਜੇਹੜਾ ਸਭ ਜੀਵਾਂ ਨੂੰ ਰਿਜ਼ਕ ਦੇਂਦਾ ਹੈ ॥੨॥


ਨਾਮੁ ਜਪਤ ਸਰਬ ਸੁਖੁ ਪਾਈਐ  

Chanting the Naam, all pleasures are obtained.  

ਸਰਬ = ਹਰੇਕ ਕਿਸਮ ਦਾ {सर्व}।
ਪਰਮਾਤਮਾ ਦਾ ਨਾਮ ਜਪਿਆਂ ਹਰੇਕ ਕਿਸਮ ਦਾ ਸੁਖ ਪ੍ਰਾਪਤ ਹੋ ਜਾਂਦਾ ਹੈ।


ਸਭੁ ਭਉ ਬਿਨਸੈ ਹਰਿ ਹਰਿ ਧਿਆਈਐ  

All fears are erased, meditating on the Name of the Lord, Har, Har.  

xxx
ਸਦਾ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ ਦੁਨੀਆ ਵਾਲਾ) ਸਾਰਾ ਡਰ ਨਾਸ ਹੋ ਜਾਂਦਾ ਹੈ।


ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥  

One who serves the Lord swims across to the other side, and all his affairs are resolved. ||3||  

ਜਿਨਿ = ਜਿਸ (ਮਨੁੱਖ) ਨੇ। ਪਾਰਗਿਰਾਮੀ = (ਸੰਸਾਰ-ਸਮੁੰਦਰ ਤੋਂ) ਪਾਰਲੇ ਪਾਸੇ ਪਹੁੰਚਣ ਜੋਗਾ। ਥੀਏ = ਹੋ ਜਾਂਦੇ ਹਨ, ਸਿਰੇ ਚੜ੍ਹਦੇ ਹਨ ॥੩॥
ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚਣ ਜੋਗਾ ਹੋ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੩॥


ਆਇ ਪਇਆ ਤੇਰੀ ਸਰਣਾਈ  

I have come to Your Sanctuary;  

ਆਇ = ਆ ਕੇ।
(ਹੇ ਪ੍ਰਭੂ!) ਮੈਂ ਆ ਕੇ ਤੇਰੀ ਸਰਨ ਪਿਆ ਹਾਂ।


ਜਿਉ ਭਾਵੈ ਤਿਉ ਲੈਹਿ ਮਿਲਾਈ  

if it pleases You, unite me with You.  

ਜਿਉ ਭਾਵੈ = ਜਿਵੇਂ ਤੈਨੂੰ ਚੰਗਾ ਲੱਗੇ।
ਜਿਵੇਂ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ।


        


© SriGranth.org, a Sri Guru Granth Sahib resource, all rights reserved.
See Acknowledgements & Credits