Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥  

Shower Your Mercy upon me, God; let me be committed to devotional worship. Nanak drinks in the Ambrosial Nectar of Truth. ||4||28||35||  

ਪ੍ਰਭੂ = ਹੇ ਪ੍ਰਭੂ! ਨਾਨਕ = ਹੇ ਨਾਨਕ! ॥੪॥
ਹੇ ਨਾਨਕ! (ਆਖ) ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਕਿਰਪਾ ਕਰ ਕੇ ਆਪਣੀ ਭਗਤੀ ਵਿਚ ਜੋੜਦਾ ਹੈਂ, ਉਹ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ ॥੪॥੨੮॥੩੫॥


ਮਾਝ ਮਹਲਾ  

Maajh, Fifth Mehl:  

xxx
xxx


ਭਏ ਕ੍ਰਿਪਾਲ ਗੋਵਿੰਦ ਗੁਸਾਈ  

The Lord of the Universe, the Support of the earth, has become Merciful;  

ਗੁਸਾਈ = ਗੋ-ਸਾਈਂ, ਧਰਤੀ ਦਾ ਖਸਮ।
(ਜਦੋਂ) ਸ੍ਰਿਸ਼ਟੀ ਦਾ ਖਸਮ ਪਰਮਾਤਮਾ (ਸਭ ਜੀਵਾਂ ਉੱਤੇ) ਦਇਆਵਾਨ ਹੁੰਦਾ ਹੈ।


ਮੇਘੁ ਵਰਸੈ ਸਭਨੀ ਥਾਈ  

the rain is falling everywhere.  

ਮੇਘੁ = ਬੱਦਲ। ਵਰਸੈ = ਵਰ੍ਹਦਾ ਹੈ।
(ਤਾਂ) ਬੱਦਲ (ਉੱਚੇ ਨੀਵੇਂ) ਸਭ ਥਾਵਾਂ ਤੇ ਵਰਖਾ ਕਰਦਾ ਹੈ।


ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥  

He is Merciful to the meek, always Kind and Gentle; the Creator has brought cooling relief. ||1||  

ਠਾਢਿ = ਠੰਢ। ਕਰਤਾਰੇ = ਕਰਤਾਰਿ, ਕਰਤਾਰ ਨੇ ॥੧॥
ਉਸ ਕਰਤਾਰ ਨੇ ਜੋ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜੋ ਸਦਾ ਹੀ ਕਿਰਪਾ ਦਾ ਘਰ ਹੈ (ਸੇਵਕਾਂ ਦੇ ਹਿਰਦੇ ਵਿਚ ਨਾਮ ਦੀ ਬਰਕਤਿ ਨਾਲ) ਸ਼ਾਂਤੀ ਦੀ ਦਾਤ ਬਖ਼ਸ਼ੀ ਹੋਈ ਹੈ ॥੧॥


ਅਪੁਨੇ ਜੀਅ ਜੰਤ ਪ੍ਰਤਿਪਾਰੇ  

He cherishes all His beings and creatures,  

ਪ੍ਰਤਿਪਾਰੇ = ਪਾਲਦਾ ਹੈ, ਰੱਖਿਆ ਕਰਦਾ ਹੈ।
ਪਰਮਾਤਮਾ ਆਪਣੇ (ਪੈਦਾ ਕੀਤੇ) ਸਾਰੇ ਜੀਅ ਜੰਤਾਂ ਦੀ ਪਾਲਣਾ ਕਰਦਾ ਹੈ,


ਜਿਉ ਬਾਰਿਕ ਮਾਤਾ ਸੰਮਾਰੇ  

as the mother cares for her children.  

ਸੰਮਾਰੇ = ਸੰਭਾਲਦੀ ਹੈ।
ਜਿਵੇਂ ਮਾਂ ਆਪਣੇ ਬੱਚਿਆਂ ਦੀ ਸੰਭਾਲ ਕਰਦੀ ਹੈ।


ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥  

The Destroyer of pain, the Ocean of Peace, the Lord and Master gives sustenance to all. ||2||  

ਸੁਖ ਸਾਗਰ = ਸੁਖਾਂ ਦਾ ਸਮੁੰਦਰ। ਆਹਾਰੇ = ਆਹਾਰ, ਖ਼ੁਰਾਕ ॥੨॥
(ਸਭ ਦੇ) ਦੁੱਖਾਂ ਦਾ ਨਾਸ ਕਰਨ ਵਾਲੇ ਤੇ ਸੁਖਾਂ ਦਾ ਸਮੁੰਦਰ ਮਾਲਕ-ਪ੍ਰਭੂ ਸਭ ਜੀਵਾਂ ਨੂੰ ਖ਼ੁਰਾਕ ਦੇਂਦਾ ਹੈ ॥੨॥


ਜਲਿ ਥਲਿ ਪੂਰਿ ਰਹਿਆ ਮਿਹਰਵਾਨਾ  

The Merciful Lord is totally pervading and permeating the water and the land.  

ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ।
ਮਿਹਰ ਕਰਨ ਵਾਲਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਹਰ ਥਾਂ) ਵਿਆਪ ਰਿਹਾ ਹੈ।


ਸਦ ਬਲਿਹਾਰਿ ਜਾਈਐ ਕੁਰਬਾਨਾ  

I am forever devoted, a sacrifice to Him.  

ਸਦ = ਸਦਾ।
ਉਸ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ, ਕੁਰਬਾਨ ਹੋਣਾ ਚਾਹੀਦਾ ਹੈ।


ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥  

Night and day, I always meditate on Him; in an instant, He saves all. ||3||  

ਰੈਣਿ = ਰਾਤ। ਜਿ ਜੇਹੜਾ (ਪ੍ਰਭੂ)। ਉਧਾਰੇ = (ਵਿਕਾਰਾਂ ਤੋਂ) ਬਚਾਂਦਾ ਹੈ ॥੩॥
ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਇਕ ਖਿਨ ਵਿਚ (ਸੰਸਾਰ-ਸਮੁੰਦਰ ਤੋਂ) ਬਚਾ ਸਕਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਸਿਮਰਨਾ ਚਾਹੀਦਾ ਹੈ ॥੩॥


ਰਾਖਿ ਲੀਏ ਸਗਲੇ ਪ੍ਰਭਿ ਆਪੇ  

God Himself protects all;  

ਪ੍ਰਭਿ = ਪ੍ਰਭੂ ਨੇ।
(ਜੇਹੜੇ ਜੇਹੜੇ ਵਡਭਾਗੀ ਪ੍ਰਭੂ ਦੀ ਸਰਨ ਆਏ,) ਪ੍ਰਭੂ ਨੇ ਉਹ ਸਾਰੇ ਆਪ (ਦੁੱਖ-ਕਲੇਸ਼ਾਂ ਤੋਂ) ਬਚਾ ਲਏ।


ਉਤਰਿ ਗਏ ਸਭ ਸੋਗ ਸੰਤਾਪੇ  

He drives out all sorrow and suffering.  

ਸੰਤਾਪੇ = ਦੁਖ-ਕਲੇਸ਼।
ਉਹਨਾਂ ਦੇ ਸਾਰੇ ਚਿੰਤਾ-ਫ਼ਿਕਰ ਸਾਰੇ ਦੁੱਖ-ਕਲੇਸ਼ ਦੂਰ ਹੋ ਗਏ।


ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥  

Chanting the Naam, the Name of the Lord, the mind and body are rejuvenated. O Nanak, God has bestowed His Glance of Grace. ||4||29||36||  

ਪ੍ਰਭ = ਹੇ ਪ੍ਰਭੂ! ਨਿਹਾਰੇ = ਨਿਹਾਰਿ, ਵੇਖ ॥੪॥
ਪਰਮਾਤਮਾ ਦਾ ਨਾਮ ਜਪਿਆਂ ਮਨੁੱਖ ਦਾ ਮਨ ਮਨੁੱਖ ਦਾ ਸਰੀਰ (ਉੱਚੇ ਆਤਮਕ ਜੀਵਨ ਦੀ) ਹਰਿਆਵਲ (ਦਾ ਸਰੂਪ) ਬਣ ਜਾਂਦਾ ਹੈ। ਹੇ ਨਾਨਕ! (ਅਰਦਾਸ ਕਰ ਤੇ ਆਖ ਕਿ ) ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਦੀ ਨਿਗਾਹ ਕਰ (ਮੈਂ ਭੀ ਤੇਰਾ ਨਾਮ ਸਿਮਰਦਾ ਰਹਾਂ) ॥੪॥੨੯॥੩੬॥


ਮਾਝ ਮਹਲਾ  

Maajh, Fifth Mehl:  

xxx
xxx


ਜਿਥੈ ਨਾਮੁ ਜਪੀਐ ਪ੍ਰਭ ਪਿਆਰੇ  

Where the Naam, the Name of God the Beloved is chanted -  

ਜਪੀਐ = ਜਪਿਆ ਜਾਂਦਾ ਹੈ।
ਜਿਸ ਥਾਂ ਤੇ ਪਿਆਰੇ ਪ੍ਰਭੂ ਦਾ ਨਾਮ ਸਿਮਰਦੇ ਰਹੀਏ,


ਸੇ ਅਸਥਲ ਸੋਇਨ ਚਉਬਾਰੇ  

those barren places become mansions of gold.  

ਸੇ = {ਲਫ਼ਜ਼ 'ਸੋ' ਤੋਂ ਬਹੁ-ਵਚਨ।} ਅਸਥਲ = {स्थल} ਟਿੱਬੇ, ਰੋੜ। ਸੋਇਨ = ਸੋਨੇ ਦੇ।
ਉਹ ਰੜੇ ਥਾਂ ਭੀ (ਮਾਨੋ) ਸੋਨੇ ਦੇ ਚੁਬਾਰੇ ਹਨ।


ਜਿਥੈ ਨਾਮੁ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥  

Where the Naam, the Name of my Lord of the Universe is not chanted-those towns are like the barren wilderness. ||1||  

ਗੋਇਦਾ = ਹੇ ਗੋਬਿੰਦ! ॥੧॥
ਪਰ, ਹੇ ਮੇਰੇ ਗੋਬਿੰਦ! ਜਿਸ ਥਾਂ ਤੇਰਾ ਨਾਮ ਨਾਹ ਜਪਿਆ ਜਾਏ, ਉਹ (ਵੱਸਦੇ) ਸ਼ਹਿਰ ਭੀ ਉਜਾੜ (ਸਮਾਨ) ਹਨ ॥੧॥


ਹਰਿ ਰੁਖੀ ਰੋਟੀ ਖਾਇ ਸਮਾਲੇ  

One who meditates as he eats dry bread,  

ਹਰਿ ਸਮਾਲੇ = ਹਰੀ ਨੂੰ (ਹਿਰਦੇ ਵਿਚ) ਸੰਭਾਲਦਾ ਹੈ। ਖਾਇ = ਖਾ ਕੇ।
ਜੇਹੜਾ ਮਨੁੱਖ ਰੁੱਖੀ ਰੋਟੀ ਖਾ ਕੇ (ਭੀ) ਪਰਮਾਤਮਾ (ਦਾ ਨਾਮ ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ,


ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ  

sees the Blessed Lord inwardly and outwardly.  

ਨਦਰਿ = ਮਿਹਰ ਦੀ ਨਜ਼ਰ ਨਾਲ। ਨਿਹਾਲੇ = ਵੇਖਦਾ ਹੈ।
ਪਰਮਾਤਮਾ ਉਸਦੇ ਅੰਦਰ ਬਾਹਰ ਹਰ ਥਾਂ ਉਸ ਉੱਤੇ ਆਪਣੀ ਮਿਹਰ ਦੀ ਨਿਗਾਹ ਰੱਖਦਾ ਹੈ।


ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥  

Know this well, that one who eats and eats while practicing evil, is like a field of poisonous plants. ||2||  

ਬਦਫੈਲੀ = ਭੈੜੇ ਕੰਮ। ਜਾਣੁ = ਸਮਝੋ। ਵਿਸੂ ਕੀ = ਜ਼ਹਰ ਦੀ। ਵਾੜੀ = ਬਗ਼ੀਚੀ ॥੨॥
ਜੇਹੜਾ ਮਨੁੱਖ ਦੁਨੀਆ ਦੇ ਪਦਾਰਥ ਖਾ ਖਾ ਕੇ ਬੁਰੇ ਕੰਮ ਹੀ ਕਰਦਾ ਰਹਿੰਦਾ ਹੈ, ਉਸ ਨੂੰ ਜ਼ਹਿਰ ਦੀ ਬਗ਼ੀਚੀ ਜਾਣੋ ॥੨॥


ਸੰਤਾ ਸੇਤੀ ਰੰਗੁ ਲਾਏ  

One who does not feel love for the Saints,  

ਸੇਤੀ ਨਾਲ। ਰੰਗੁ = ਪ੍ਰੇਮ।
ਜੇਹੜਾ ਮਨੁੱਖ ਸੰਤ ਜਨਾਂ ਨਾਲ ਪ੍ਰੇਮ ਨਹੀਂ ਬਣਾਂਦਾ,


ਸਾਕਤ ਸੰਗਿ ਵਿਕਰਮ ਕਮਾਏ  

misbehaves in the company of the wicked shaaktas, the faithless cynics;  

ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦੇ, ਮਾਇਆ ਵੇੜ੍ਹੇ ਜੀਵ। ਵਿਕਰਮ = ਕੁਕਰਮ।
ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦਿਆਂ ਨਾਲ (ਰਲ ਕੇ) ਮੰਦੇ ਕਰਮ ਕਰਦਾ ਰਹਿੰਦਾ ਹੈ,


ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥  

he wastes this human body, so difficult to obtain. In his ignorance, he tears up his own roots. ||3||  

ਦੇਹਿ = ਸਰੀਰ। ਉਪਾੜੀ = ਪੁੱਟ ਲਈ ॥੩॥
ਉਸ ਬੇ-ਸਮਝ ਨੇ ਇਹ ਅਤਿ ਕੀਮਤੀ ਸਰੀਰ ਵਿਅਰਥ ਗਵਾ ਲਿਆ, ਉਹ ਆਪਣੀਆਂ ਜੜ੍ਹਾਂ ਆਪ ਹੀ ਵੱਢ ਰਿਹਾ ਹੈ ॥੩॥


ਤੇਰੀ ਸਰਣਿ ਮੇਰੇ ਦੀਨ ਦਇਆਲਾ  

I seek Your Sanctuary, O my Lord, Merciful to the meek,  

xxx
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ।


ਸੁਖ ਸਾਗਰ ਮੇਰੇ ਗੁਰ ਗੋਪਾਲਾ  

Ocean of Peace, my Guru, Sustainer of the world.  

xxx
ਹੇ ਸੁਖਾਂ ਦੇ ਸਮੁੰਦਰ! ਹੇ ਸ੍ਰਿਸ਼ਟੀ ਦੇ ਸਭ ਤੋਂ ਵੱਡੇ ਪਾਲਕ!


ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥  

Shower Your Mercy upon Nanak, that he may sing Your Glorious Praises; please, preserve my honor. ||4||30||37||  

ਨਾਨਕੁ ਗਾਵੈ = ਨਾਨਕ ਗਾਂਦਾ ਰਹੇ। ਸਰਮ = ਲਾਜ, ਇੱਜ਼ਤ। ਅਸਾੜੀ = ਸਾਡੀ ॥੪॥
ਮਿਹਰ ਕਰੋ (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ। (ਹੇ ਪ੍ਰਭੂ!) ਸਾਡੀ ਲਾਜ ਰੱਖੇ (ਅਸੀਂ ਵਿਕਾਰਾਂ ਵਿਚ ਖ਼ੁਆਰ ਨਾਹ ਹੋਵੀਏ) ॥੪॥੩੦॥੪੭॥


ਮਾਝ ਮਹਲਾ  

Maajh, Fifth Mehl:  

xxx
xxx


ਚਰਣ ਠਾਕੁਰ ਕੇ ਰਿਦੈ ਸਮਾਣੇ  

I cherish in my heart the Feet of my Lord and Master.  

ਰਿਦੈ = ਹਿਰਦੇ ਵਿਚ। ਸਮਾਣੇ = ਟਿਕ ਗਏ।
ਜਿਸ ਦੇ ਹਿਰਦੇ ਵਿਚ ਪਾਲਣਹਾਰ ਪ੍ਰਭੂ ਦੇ ਚਰਨ (ਸਦਾ) ਟਿਕੇ ਰਹਿੰਦੇ ਹਨ,


ਕਲਿ ਕਲੇਸ ਸਭ ਦੂਰਿ ਪਇਆਣੇ  

All my troubles and sufferings have run away.  

ਕਲਿ = ਝਗੜੇ। ਕਲੇਸ = ਦੁੱਖ। ਪਇਆਣੇ = ਚਲੇ ਗਏ, ਕੂਚ ਕਰ ਗਏ {प्रया = ਕੂਚ ਕਰ ਜਾਣਾ}।
ਉਸ ਦੇ ਅੰਦਰੋਂ ਸਭ ਤਰ੍ਹਾਂ ਦੇ ਝਗੜੇ ਦੁੱਖ ਕਲੇਸ਼ ਕੂਚ ਕਰ ਜਾਂਦੇ ਹਨ


ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥  

The music of intuitive peace, poise and tranquility wells up within; I dwell in the Saadh Sangat, the Company of the Holy. ||1||  

ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਸਾਧੂ = ਗੁਰੂ ॥੧॥
ਉਸ ਦੇ ਹਿਰਦੇ ਵਿਚ ਸ਼ਾਂਤ ਆਤਮਕ ਆਨੰਦ ਆਤਮਕ ਅਡੋਲਤਾ ਦੀ ਲਹਿਰ ਪੈਦਾ ਹੋ ਜਾਂਦੀ ਹੈ ਅਤੇ ਉਸ ਦਾ ਨਿਵਾਸ ਗੁਰੂ ਦੀ ਸੰਗਤ ਵਿਚ ਬਣਿਆ ਰਹਿੰਦਾ ਹੈ ॥੧॥


ਲਾਗੀ ਪ੍ਰੀਤਿ ਤੂਟੈ ਮੂਲੇ  

The bonds of love with the Lord are never broken.  

ਮੂਲੇ = ਮੂਲਿ, ਬਿਲਕੁਲ।
ਪ੍ਰਭੂ ਚਰਨਾਂ ਨਾਲ ਲੱਗੀ ਹੋਈ ਉਸ ਦੀ ਪ੍ਰੀਤਿ ਉੱਕਾ ਹੀ ਨਹੀਂ ਟੁੱਟਦੀ,


ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ  

The Lord is totally permeating and pervading inside and out.  

xxx
ਤੇ ਉਸ ਨੂੰ ਆਪਣੇ ਅੰਦਰ ਤੇ ਬਾਹਰ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ


ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥  

Meditating, meditating, meditating in remembrance on Him, singing His Glorious Praises, the noose of death is cut away. ||2||  

ਗਾਵਾ = ਗਾਇਆ ॥੨॥
ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਸ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉੇਸ ਦੀ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ॥੨॥


ਅੰਮ੍ਰਿਤੁ ਵਰਖੈ ਅਨਹਦ ਬਾਣੀ  

The Ambrosial Nectar, the Unstruck Melody of Gurbani rains down continually;  

ਅਨਹਦ ਬਾਣੀ = ਇਕ ਰਸ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ। ਅਨਹਦ = ਲਗਾਤਾਰ, ਇਕ-ਰਸ।
ਉਹਨਾਂ ਦੇ ਅੰਦਰ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਇਕ-ਰਸ ਨਾਮ ਅੰਮ੍ਰਿਤ ਦੀ ਵਰਖਾ ਹੁੰਦੀ ਹੈ,


ਮਨ ਤਨ ਅੰਤਰਿ ਸਾਂਤਿ ਸਮਾਣੀ  

deep within my mind and body, peace and tranquility have come.  

xxx
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਗਿਆਨ-ਇੰਦ੍ਰਿਆਂ ਵਿਚ) ਸ਼ਾਂਤੀ ਟਿਕੀ ਰਹਿੰਦੀ ਹੈ


ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥  

Your humble servants remain satisfied and fulfilled, and the True Guru blesses them with encouragement and comfort. ||3||  

ਸਤਿਗੁਰਿ = ਸਤਿਗੁਰੂ ਨੇ। ਦਿਲਾਸਾ = ਹੌਸਲਾ, ਧੀਰਜ ॥੩॥
ਹੇ ਪ੍ਰਭੂ! (ਜਿਨ੍ਹਾਂ ਵਡ-ਭਾਗੀਆਂ ਨੂੰ ਵਿਕਾਰਾਂ ਦਾ ਟਾਕਰਾ ਕਰਨ ਲਈ) ਗੁਰੂ ਨੇ ਹੌਸਲਾ ਦਿੱਤਾ, ਉਹ ਤੇਰੇ ਸੇਵਕ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ ॥੩॥


ਜਿਸ ਕਾ ਸਾ ਤਿਸ ਤੇ ਫਲੁ ਪਾਇਆ  

We are His, and from Him, we receive our rewards.  

ਸਾ = ਸੀ। ਤੇ = ਤੋਂ, ਪਾਸੋਂ।
ਉਸ ਨੇ ਉਸ ਪ੍ਰਭੂ ਤੋਂ ਜੀਵਨ ਮਨੋਰਥ ਪ੍ਰਾਪਤ ਕਰ ਲਿਆ ਜਿਸ ਦਾ ਉਹ ਭੇਜਿਆ ਹੋਇਆ ਹੈ।


ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ  

Showering His Mercy upon us, God has united us with Him.  

xxx
(ਗੁਰੂ ਨੇ) ਕਿਰਪਾ ਕਰਕੇ (ਜਿਸ ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜ ਦਿੱਤਾ,


ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥  

Our comings and goings have ended, and through great good fortune, O Nanak, our hopes are fulfilled. ||4||31||38||  

ਆਵਣ ਜਾਣ = ਜਨਮ ਮਰਨ ਦੇ ਗੇੜ ॥੪॥
ਹੇ ਨਾਨਕ! ਉਸ ਵਡਭਾਗੀ ਮਨੁੱਖ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਦੀਆਂ ਆਸਾਂ ਪੂਰੀਆਂ ਹੋ ਗਈਆਂ (ਭਾਵ, ਆਸਾ ਤ੍ਰਿਸ਼ਨਾ ਆਦਿਕ ਉਸ ਨੂੰ ਪੋਹ ਨਹੀਂ ਸਕਦੀਆਂ) ॥੪॥੩੧॥੩੮॥


ਮਾਝ ਮਹਲਾ  

Maajh, Fifth Mehl:  

xxx
xxx


ਮੀਹੁ ਪਇਆ ਪਰਮੇਸਰਿ ਪਾਇਆ  

The rain has fallen; I have found the Transcendent Lord God.  

ਪਰਮੇਸਰਿ = ਪਰਮੇਸਰ ਨੇ।
(ਜਿਵੇਂ ਜਦੋਂ) ਮੀਂਹ ਪਿਆ (ਜਦੋਂ) ਪਰਮੇਸ਼ਰ ਨੇ ਮੀਂਹ ਪਾਇਆ,


ਜੀਅ ਜੰਤ ਸਭਿ ਸੁਖੀ ਵਸਾਇਆ  

All beings and creatures dwell in peace.  

ਸਭਿ = ਸਾਰੇ।
ਤਾਂ ਉਸ ਨੇ ਸਾਰੇ ਜੀਅ ਜੰਤ ਸੁਖੀ ਵਸਾ ਦਿੱਤੇ।


ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥  

Suffering has been dispelled, and true happiness has dawned, as we meditate on the Name of the Lord, Har, Har. ||1||  

ਸਾਚਾ = ਸਦਾ ਕਾਇਮ ਰਹਿਣ ਵਾਲਾ। ਸਮਾਲੀ = ਸਮਾਲੀਂ, ਮੈਂ ਸੰਭਾਲਦਾ ਹਾਂ ॥੧॥
(ਤਿਵੇਂ ਜਿਉਂ ਜਿਉਂ) ਮੈਂ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹਾਂ ਮੇਰੇ ਅੰਦਰੋਂ ਦੁੱਖ ਕਲੇਸ਼ ਖ਼ਤਮ ਹੁੰਦਾ ਜਾਂਦਾ ਹੈ ਤੇ ਸਦਾ-ਥਿਰ ਰਹਿਣ ਵਾਲਾ ਆਤਮਕ ਆਨੰਦ, ਮੇਰੇ ਅੰਦਰ ਟਿਕਦਾ ਜਾਂਦਾ ਹੈ ॥੧॥


ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ  

The One, to whom we belong, cherishes and nurtures us.  

ਜਿਸ ਕੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕੇ' ਦੇ ਕਾਰਨ ਉੱਡ ਗਿਆ ਹੈ}। ਤਿਨ ਹੀ = ਤਿਨਿ ਹੀ {ਨੋਟ: ਲਫ਼ਜ਼ 'ਤਿਨਿ' ਇਕ-ਵਚਨ ਹੈ, ਅਰਥ ਹੈ 'ਉਸ ਨੇ'। ਲਫ਼ਜ਼ 'ਤਿਨ' ਬਹੁ-ਵਚਨ ਹੈ, ਅਰਥ ਹੈ 'ਉਹਨਾਂ ਨੇ'। ਪਰ ਲਫ਼ਜ਼ 'ਤਿਨਿ' ਕ੍ਰਿਆ ਵਿਸ਼ੇਸ਼ਣ 'ਹੀ' ਜਾਂ 'ਹਿ' ਦੇ ਕਾਰਨ 'ਤਿਨ' ਬਣ ਜਾਂਦਾ ਹੈ, ਅਰਥ ਵਿਚ ਇਕ-ਵਚਨ ਹੀ ਰਹਿੰਦਾ ਹੈ} ਉਸ ਨੇ ਹੀ।
(ਜਿਵੇਂ ਮੀਂਹ ਪਾ ਕੇ) ਪਾਰਬ੍ਰਹਮ ਪ੍ਰਭੂ ਉਹਨਾਂ ਸਾਰੇ ਜੀਅ ਜੰਤਾਂ ਦੀ ਪਾਲਣਾ ਕਰਦਾ ਹੈ ਜੋ ਉਸ ਦੇ ਪੈਦਾ ਕੀਤੇ ਹੋਏ ਹਨ।


ਪਾਰਬ੍ਰਹਮ ਪ੍ਰਭ ਭਏ ਰਖਵਾਰੇ  

The Supreme Lord God has become our Protector.  

xxx
ਪਾਰਬ੍ਰਹਮ ਪ੍ਰਭੂ ਸਭਨਾਂ ਦਾ ਰਾਖਾ ਬਣਦਾ ਹੈ।


ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥  

My Lord and Master has heard my prayer; my efforts have been rewarded. ||2||  

ਠਾਕੁਰਿ = ਠਾਕੁਰ ਨੇ। ਘਾਲੀ = ਮੇਹਨਤ ॥੨॥
(ਤਿਵੇਂ ਉਸ ਦੇ ਨਾਮ ਦੀ ਵਰਖਾ ਵਾਸਤੇ ਜਦੋਂ ਜਦੋਂ ਮੈਂ ਬੇਨਤੀ ਕੀਤੀ ਤਾਂ) ਮੇਰੇ ਪਾਲਣਹਾਰ ਪ੍ਰਭੂ ਨੇ ਮੇਰੀ ਬੇਨਤੀ ਸੁਣੀ ਤੇ ਮੇਰੀ (ਸੇਵਾ ਭਗਤੀ ਦੀ) ਮਿਹਨਤ ਸਿਰੇ ਚੜ੍ਹ ਗਈ ॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits