Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥  

My mind is imbued with love for the Naam. The Immaculate Lord is merciful, from the beginning of time, and throughout the ages. ||3||  

ਰਤਿ = ਪ੍ਰੀਤਿ। ਨਾਮਿ = ਨਾਮ ਵਿਚ। ਨਿਹਕੇਵਲ ਨਾਮਿ = ਪਵਿਤ੍ਰ ਪ੍ਰਭੂ ਦੇ ਨਾਮ ਵਿਚ। ਜੁਗਾਦਿ = ਜੁਗਾਂ ਦੇ ਆਦਿ ਤੋਂ ॥੩॥
ਜਿਨ੍ਹਾਂ ਦੇ ਮਨ ਦੀ ਪ੍ਰੀਤ ਪ੍ਰਭੂ ਦੇ ਨਾਮ ਵਿਚ ਬਣ ਜਾਂਦੀ ਹੈ ਉਹ ਉਸ ਪਰਮਾਤਮਾ ਦੇ ਪਿਆਰ ਵਿਚ (ਸਦਾ ਲਈ) ਰੰਗੇ ਜਾਂਦੇ ਹਨ ਜੋ ਸੁੱਧ-ਸਰੂਪ ਹੈ ਤੇ ਜੋ ਸਦਾ ਤੋਂ ਹੀ ਦਇਆ ਦਾ ਸੋਮਾ ਹੈ ॥੩॥


ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ  

My mind is fascinated with the Fascinating Lord. By great good fortune, I am lovingly attuned to Him.  

ਮੋਹਨਿ = ਮੋਹਨ (ਪ੍ਰਭੂ) ਨੇ। ਮੋਰਾ = ਮੇਰਾ।
ਮੇਰੇ ਚੰਗੇ ਭਾਗਾਂ (ਗੁਰੂ ਦੀ ਕਿਰਪਾ ਨਾਲ) ਮੇਰੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗ ਗਈ ਹੈ, ਮਨ ਨੂੰ ਮੋਹ ਲੈਣ ਵਾਲੇ ਪ੍ਰਭੂ ਨੇ ਮੇਰਾ ਮਨ (ਆਪਣੇ ਪ੍ਰੇਮ ਵਿਚ) ਮੋਹ ਲਿਆ ਹੈ।


ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥  

Contemplating the True Lord, all the resides of sins and mistakes are wiped away. My mind is pure and immaculate in His Love. ||4||  

ਬੀਚਾਰਿ = ਵਿਚਾਰ ਕੇ। ਕਿਲਵਿਖ = ਪਾਪ। ਅਨਰਾਗੀ = ਪ੍ਰੇਮੀ ॥੪॥
ਸਦਾ-ਥਿਰ ਪ੍ਰਭੂ (ਦੇ ਗੁਣਾਂ) ਨੂੰ ਸੋਚ-ਮੰਡਲ ਵਿਚ ਲਿਆਉਣ ਕਰ ਕੇ ਮੇਰੇ ਸਾਰੇ ਪਾਪ-ਦੁੱਖ ਕੱਟੇ ਗਏ ਹਨ, ਮੇਰਾ ਮਨ ਪਵਿਤ੍ਰ ਹੋ ਗਿਆ ਹੈ, (ਪ੍ਰਭੂ-ਚਰਨਾਂ ਦਾ) ਪ੍ਰੇਮੀ ਹੋ ਗਿਆ ਹੈ ॥੪॥


ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ  

God is the Deep and Unfathomable Ocean, the Source of all jewels; no other is worthy of worship.  

ਗਹਿਰ = ਗਹਿਰਾ, ਡੂੰਘਾ। ਗੰਭੀਰ = ਵੱਡੇ ਜਿਗਰੇ ਵਾਲਾ। ਰਤਨਾਗਰ = (रत्नआकर) ਰਤਨਾਂ ਦੀ ਖਾਣ। ਅਨ ਪੂਜਾ = ਕਿਸੇ ਹੋਰ ਦੀ ਪੂਜਾ।
ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ, ਸਿਰਫ਼ ਉਸ ਨੂੰ ਪੂਜਦਾ ਹਾਂ ਜੋ ਬੜੇ ਡੂੰਘੇ ਤੇ ਵੱਡੇ ਜਿਗਰੇ ਵਾਲਾ ਹੈ, ਜੋ ਬੇਅੰਤ ਰਤਨਾਂ ਦੀ ਖਾਣ ਸਮੁੰਦਰ ਹੈ।


ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਜਾਨਿਆ ਦੂਜਾ ॥੫॥  

I contemplate the Shabad, the Destroyer of doubt and fear; I do not know any other at all. ||5||  

xxx ॥੫॥
ਗੁਰੂ ਦੇ ਸ਼ਬਦ ਨੂੰ ਵਿਚਾਰ ਕੇ ਮੈਂ ਸਮਝ ਲਿਆ ਹੈ ਕਿ ਸਿਰਫ਼ ਪਰਮਾਤਮਾ ਹੀ ਡਰ-ਸਹਿਮ ਦਾ ਨਾਸ ਕਰਨ ਵਾਲਾ ਹੈ, ਕੋਈ ਹੋਰ (ਦੇਵੀ ਦੇਵਤਾ ਆਦਿਕ) ਦੂਜਾ ਨਹੀਂ ਹੈ ॥੫॥


ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ  

Subduing my mind, I have realized the pure status; I am totally imbued with the sublime essence of the Lord.  

ਮਨੂਆ = ਕੋਝਾ ਮਨ, ਕੁਰਾਹੇ ਪਿਆ ਹੋਇਆ ਮਨ। ਮਾਰਿ = (ਵਿਕਾਰਾਂ ਦੀ ਅੰਸ) ਮਾਰ ਕੇ। ਪਦੁ = ਆਤਮਕ ਦਰਜਾ। ਚੀਨ੍ਹ੍ਹਿਆ = ਪਛਾਣ ਲਿਆ। ਅਧਿਕਾਈ = ਬਹੁਤ।
ਹੁਣ ਮੈਂ ਪ੍ਰਭੂ ਦੇ ਨਾਮ-ਰਸ ਵਿਚ ਬਹੁਤ ਰੰਗਿਆ ਗਿਆ ਹਾਂ, ਮਨ (ਵਿਚੋਂ ਵਿਕਾਰਾਂ ਦੀ ਅੰਸ) ਮਾਰ ਕੇ ਮੈਂ ਪਵਿਤ੍ਰ ਆਤਮਕ ਦਰਜੇ ਨਾਲ ਡੂੰਘੀ ਸਾਂਝ ਪਾ ਲਈ ਹੈ।


ਏਕਸ ਬਿਨੁ ਮੈ ਅਵਰੁ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥  

I do not know any other except the Lord. The True Guru has imparted this understanding. ||6||  

ਸਤਿਗੁਰਿ = ਗੁਰੂ ਨੇ। ਬੂਝ = ਸਮਝ ॥੬॥
ਗੁਰੂ ਨੇ ਮੈਨੂੰ ਸਮਝ ਬਖ਼ਸ਼ ਦਿੱਤੀ ਹੈ, (ਹੁਣ) ਇਕ ਪਰਮਾਤਮਾ ਤੋਂ ਬਿਨਾ ਮੈਂ ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ ॥੬॥


ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ  

God is Inaccessible and Unfathomable, Unmastered and Unborn; through the Guru's Teachings, I know the One Lord.  

ਅਗਮ = (अगम्य) ਅਪਹੁੰਚ। ਅਗੋਚਰੁ = ਅ-ਗੋ-ਚਰੁ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਅਨਾਥੁ = ਜਿਸ ਦੇ ਉਪਰ ਕੋਈ ਹੋਰ ਖਸਮ ਨਹੀਂ, ਆਪਣੇ ਆਪ ਦਾ ਆਪ ਹੀ ਮਾਲਕ।
ਗੁਰੂ ਦੀ ਮੱਤ ਲੈ ਕੇ ਸਿਰਫ਼ ਉਸ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਈ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ ਇੰਦ੍ਰਿਆਂ ਦੀ ਪਹੁੰਚ ਨਹੀਂ, ਜੋ ਆਪ ਹੀ ਆਪਣਾ ਖਸਮ-ਮਾਲਕ ਹੈ, ਅਤੇ ਜੋ ਜੂਨਾਂ ਵਿਚ ਨਹੀਂ ਆਉਂਦਾ।


ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥  

Filled to overflowing, my consciousness does not waver; through the Mind, my mind is pleased and appeased. ||7||  

ਮਨ ਹੀ ਤੇ = ਮਨ ਤੋਂ ਹੀ ਆਪਣੇ ਅੰਦਰੋਂ ਹੀ। ਮਾਨਿਆ = ਪਤੀਜ ਗਿਆ, ਟਿਕ ਗਿਆ ॥੭॥
(ਇਸ ਸਾਂਝ ਦੀ ਬਰਕਤਿ ਨਾਲ) ਮੇਰੇ ਗਿਆਨ-ਇੰਦ੍ਰੇ (ਨਾਮ-ਰਸ ਨਾਲ) ਨਕਾ-ਨਕ ਭਰ ਗਏ ਹਨ, ਹੁਣ ਮੇਰਾ ਮਨ (ਮਾਇਆ ਵਾਲੇ ਪਾਸੇ) ਡੋਲਦਾ ਨਹੀਂ ਹੈ, ਆਪਣੇ ਅੰਦਰ ਹੀ ਟਿਕ ਗਿਆ ਹੈ ॥੭॥


ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ  

By Guru's Grace, I speak the Unspoken; I speak what He makes me speak.  

ਪਰਸਾਦੀ = ਪਰਸਾਦਿ, ਕਿਰਪਾ ਨਾਲ। ਅਕਥਉ = ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਕਥੀਐ = ਕਥਿਆ ਜਾ ਸਕਦਾ ਹੈ, ਸਿਮਰਿਆ ਜਾ ਸਕਦਾ ਹੈ। ਕਹਉ = ਮੈਂ ਕਹਿੰਦਾ ਹਾਂ, ਮੈਂ ਸਿਫ਼ਤ-ਸਾਲਾਹ ਕਰਦਾ ਹਾਂ। ਸੋਈ = ਉਹ ਪ੍ਰਭੂ ਆਪ ਹੀ। ਕਹਾਵੈ = ਸਿਫ਼ਤ-ਸਾਲਾਹ ਕਰਾਂਦਾ ਹੈ।
ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ। ਗੁਰੂ ਦੀ ਕਿਰਪਾ ਨਾਲ ਹੀ ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ। ਮੈਂ ਤਦੋਂ ਹੀ ਉਸ ਦੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਉਹ ਆਪ ਹੀ ਸਿਫ਼ਤ-ਸਾਲਾਹ ਕਰਾਂਦਾ ਹੈ।


ਨਾਨਕ ਦੀਨ ਦਇਆਲ ਹਮਾਰੇ ਅਵਰੁ ਜਾਨਿਆ ਕੋਈ ॥੮॥੨॥  

O Nanak, my Lord is Merciful to the meek; I do not know any other at all. ||8||2||  

ਦਇਆਲ = ਹੇ ਦਇਆਲ! ॥੮॥੨॥
ਹੇ ਨਾਨਕ! ਹੇ ਮੇਰੇ ਦੀਨ ਦਇਆਲ ਪ੍ਰਭੂ! ਮੈਨੂੰ ਤੇਰੇ ਵਰਗਾ ਹੋਰ ਕੋਈ ਨਹੀਂ ਦਿੱਸਦਾ, ਮੈਂ ਤੇਰੇ ਨਾਲ ਹੀ ਸਾਂਝ ਪਾਈ ਹੈ ॥੮॥੨॥


ਸਾਰਗ ਮਹਲਾ ਅਸਟਪਦੀਆ ਘਰੁ  

Saarang, Third Mehl, Ashtapadees, First House:  

xxx
ਰਾਗ ਸਾਰੰਗ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਮਨ ਮੇਰੇ ਹਰਿ ਕੈ ਨਾਮਿ ਵਡਾਈ  

O my mind, the Name of the Lord is glorious and great.  

ਮਨ = ਹੇ ਮਨ! ਹਰਿ ਕੈ ਨਾਮਿ = ਹਰੀ ਦੇ ਨਾਮ ਵਿਚ (ਜੁੜਿਆਂ)। ਵਡਾਈ = ਇੱਜ਼ਤ।
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ।


ਹਰਿ ਬਿਨੁ ਅਵਰੁ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ  

I know of none, other than the Lord; through the Lord's Name, I have attained liberation and emancipation. ||1||Pause||  

ਨ ਜਾਣਾ = ਨਾ ਜਾਣਾਂ, ਮੈਂ ਨਹੀਂ ਜਾਣਦਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਗਤਿ = ਉੱਚੀ ਆਤਮਕ ਅਵਸਥਾ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਕਿਸੇ ਹੋਰ ਨਾਲ ਡੂੰਘੀ ਸਾਂਝ ਨਹੀਂ ਪਾਂਦਾ। ਪ੍ਰਭੂ ਦੇ ਨਾਮ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਅਤੇ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ॥੧॥ ਰਹਾਉ ॥


ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ  

Through the Word of the Shabad, I am lovingly attuned to the Lord, the Destroyer of fear, the Destroyer of the Messenger of Death.  

ਸਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ। ਭਉ ਭੰਜਨੁ = ਡਰ ਨਾਸ ਕਰਨ ਵਾਲਾ ਹਰੀ। ਜਮਕਾਲ ਨਿਖੰਜਨੁ = ਮੌਤ (ਆਤਮਕ ਮੌਤ) ਨਾਸ ਕਰਨ ਵਾਲਾ ਪ੍ਰਭੂ। ਸੇਤੀ = ਨਾਲ। ਲਿਵ = ਲਗਨ।
ਗੁਰੂ ਦੇ ਸ਼ਬਦ ਦੀ ਰਾਹੀਂ ਡਰ ਦੂਰ ਕਰਨ ਵਾਲਾ ਅਤੇ ਆਤਮਕ ਮੌਤ ਨਾਸ ਕਰਨ ਵਾਲਾ ਹਰੀ ਮਿਲ ਪੈਂਦਾ ਹੈ, ਪਰਮਾਤਮਾ ਨਾਲ ਲਗਨ ਲੱਗ ਜਾਂਦੀ ਹੈ।


ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥  

As Gurmukh, I have realized the Lord, the Giver of peace; I remain intuitively absorbed in Him. ||1||  

ਗੁਰਮਖਿ = ਗੁਰੂ ਦੀ ਸਰਨ ਪਿਆਂ। ਜਾਤਾ = ਜਾਣਿਆ ਜਾਂਦਾ ਹੈ, ਡੂੰਘੀ ਸਾਂਝ ਪਾਈ ਜਾ ਸਕਦੀ ਹੈ। ਸਹਜੇ = ਆਤਮਕ ਅਡੋਲਤਾ ਵਿਚ ॥੧॥
ਗੁਰੂ ਦੀ ਸਰਨ ਪਿਆਂ ਸਾਰੇ ਸੁਖ ਦੇਣ ਵਾਲੇ ਹਰੀ ਨਾਲ ਸਾਂਝ ਬਣ ਜਾਂਦੀ ਹੈ, (ਗੁਰੂ ਦੀ ਸਰਨ ਪੈ ਕੇ ਮਨੁੱਖ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੧॥


ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨ੍ਹ੍ਹਣੁ ਭਗਤਿ ਬਡਾਈ  

The Immaculate Name of the Lord is the food of His devotees; they wear the glory of devotional worship.  

ਨਿਰੰਜਨੁ = (ਨਿਰ-ਅੰਜਨੁ। ਅੰਜਨ = ਮਾਇਆ ਦੇ ਮੋਹ ਦੀ ਕਾਲਖ) ਨਿਰਲੇਪ। ਪੈਨ੍ਹ੍ਹਣੁ = ਪੁਸ਼ਾਕ।
ਨਿਰਲੇਪ ਹਰਿ-ਨਾਮ (ਹੀ) ਭਗਤ ਜਨਾਂ (ਦੇ ਆਤਮਾ) ਦੀ ਖ਼ੁਰਾਕ ਹੈ, ਪ੍ਰਭੂ ਦੀ ਭਗਤੀ ਉਹਨਾਂ ਵਾਸਤੇ ਪੁਸ਼ਾਕ ਹੈ ਤੇ ਇੱਜ਼ਤ ਹੈ।


ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥  

They abide in the home of their inner beings, and they serve the Lord forever; they are honored in the Court of the Lord. ||2||  

ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ। ਸੇਵਨਿ = ਸੇਂਵਦੇ ਹਨ, ਸਿਮਰਦੇ ਹਨ। ਦਰਿ = ਦਰ ਤੇ ॥੨॥
ਜਿਹੜੇ ਮਨੁੱਖ ਸਦਾ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ॥੨॥


ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਕਥੈ ਕਹਾਨੀ  

The intellect of the self-willed manmukh is false; his mind wavers and wobbles, and he cannot speak the Unspoken Speech.  

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਅਕਥੁ = ਉਹ ਪ੍ਰਭੂ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਕਹਾਨੀ = ਸਿਫ਼ਤ-ਸਾਲਾਹ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਅਕਲ ਹੋਛੀ ਹੁੰਦੀ ਹੈ, ਉਸ ਦਾ ਮਨ (ਮਾਇਆ ਵਿਚ) ਡੋਲਦਾ ਰਹਿੰਦਾ ਹੈ, ਉਹ ਕਦੇ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਨਹੀਂ ਕਰਦਾ।


ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥  

Following the Guru's Teachings, the Eternal Unchanging Lord abides within the mind; the True Word of His Bani is Ambrosial Nectar. ||3||  

ਨਿਹਚਲੁ = ਅਟੱਲ, ਅਡੋਲ। ਮਨਿ = ਮਨ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸਾਚੀ ਬਾਨੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ॥੩॥
ਗੁਰੂ ਦੀ ਮੱਤ ਉੱਤੇ ਤੁਰਿਆਂ ਮਨੁੱਖ ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵੱਸਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵੱਸਦੀ ਹੈ ॥੩॥


ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ  

The Shabad calms the turbulent waves of the mind; the tongue is intuitively imbued with peace.  

ਤਰੰਗ = ਲੋਹਿਰਾਂ, ਦੌੜ-ਭੱਜ। ਸਬਦਿ = ਸ਼ਬਦ ਦੀ ਰਾਹੀਂ। ਨਿਵਾਰੇ = ਦੂਰ ਹੁੰਦੇ ਹਨ। ਰਸਨਾ = ਜੀਭ। ਸਹਜਿ = ਆਤਮਕ ਅਡੋਲਤਾ ਵਿਚ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਦੀਆਂ ਦੌੜਾਂ-ਭੱਜਾਂ ਦੂਰ ਕਰ ਲਈਦੀਆਂ ਹਨ, ਗੁਰ-ਸ਼ਬਦ ਦੀ ਰਾਹੀਂ ਮਨੁੱਖ ਦੀ ਜੀਭ ਆਤਮਕ ਅਡੋਲਤਾ ਵਿਚ ਟਿੱਕ ਜਾਂਦੀ ਹੈ (ਰਸਾਂ ਕਸਾਂ ਦੇ ਪਿੱਛੇ ਨਹੀਂ ਦੌੜਦੀ)।


ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥  

So remain united forever with your True Guru, who is lovingly attuned to the Lord. ||4||  

ਮਿਲਿ = ਮਿਲ ਕੇ। ਸਦ = ਸਦਾ। ਜਿਨਿ = ਜਿਸ (ਗੁਰੂ) ਨੇ ॥੪॥
ਆਪਣੇ ਗੁਰੂ (ਦੇ ਚਰਨਾਂ) ਵਿਚ ਜੁੜੇ ਰਹਿਣਾ ਚਾਹੀਦਾ ਹੈ, ਕਿਉਂਕਿ (ਉਸ) ਗੁਰੂ ਨੇ ਆਪਣੀ ਸੁਰਤ ਸਦਾ ਪਰਮਾਤਮਾ ਵਿਚ ਜੋੜ ਰੱਖੀ ਹੈ ॥੪॥


ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ  

If the mortal dies in the Shabad, then he is liberated; he focuses his consciousness on the Lord's Feet.  

ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਮਰੈ = ਆਪਾ-ਭਾਵ ਦੂਰ ਕਰਦਾ ਹੈ। ਤਾ = ਤਦੋਂ। ਮੁਕਤੋ = ਮੁਕਤੁ, ਵਿਕਾਰਾਂ ਤੋਂ ਸੁਤੰਤਰ। ਲਾਈ = ਲਾਇ, ਲਾ ਕੇ।
(ਜਦੋਂ ਕਿਸੇ ਮਨੁੱਖ ਦਾ) ਮਨ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰਦਾ ਹੈ, ਤਦੋਂ (ਉਹ ਮਨੁੱਖ) ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਵਿਕਾਰਾਂ ਦੇ ਪੰਜੇ ਵਿਚੋਂ ਨਿਕਲ ਜਾਂਦਾ ਹੈ।


ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥  

The Lord is an Ocean; His Water is Forever Pure. Whoever bathes in it is intuitively imbued with peace. ||5||  

ਸਰੁ = ਤਾਲਾਬ। ਸਾਗਰੁ = ਸਮੁੰਦਰ। ਨਿਰਮਲੁ = ਪਵਿੱਤਰ। ਨਾਵੈ = ਇਸ਼ਨਾਨ ਕਰਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ ॥੫॥
ਪਰਮਾਤਮਾ (ਮਾਨੋ, ਐਸਾ) ਸਰੋਵਰ ਹੈ ਸਮੁੰਦਰ ਹੈ (ਜਿਸ ਦਾ) ਜਲ ਪਵਿੱਤਰ ਰਹਿੰਦਾ ਹੈ, (ਜਿਹੜਾ ਮਨੁੱਖ ਇਸ ਵਿਚ) ਇਸ਼ਨਾਨ ਕਰਦਾ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦਾ ਹੈ ॥੫॥


ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ  

Those who contemplate the Shabad are forever imbued with His Love; their egotism and desires are subdued.  

ਵੀਚਾਰਿ = ਮਨ ਵਿਚ ਵਸਾ ਕੇ। ਰੰਗਿ = ਪ੍ਰੇਮ ਵਿਚ। ਰਾਤੇ = ਰੰਗੇ ਹੋਏ। ਮਾਰੀ = ਮਾਰਿ, ਮਾਰ ਕੇ।
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾ ਕੇ (ਤੇ, ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਅਤੇ ਤ੍ਰਿਸ਼ਨਾ ਨੂੰ ਮੁਕਾ ਕੇ ਸਦਾ (ਪ੍ਰਭੂ ਦੇ) ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ,


ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥  

The Pure, Unattached Lord permeates their inner beings; the Lord, the Supreme Soul, is pervading all. ||6||  

ਨਿਹਕੇਵਲੁ = ਸੁੱਧ-ਸਰੂਪ ਪਰਮਾਤਮਾ। ਰਵਿਆ = ਵਿਆਪਕ। ਸਭੁ = ਹਰ ਥਾਂ। ਆਤਮਰਾਮੁ = ਪਰਮਾਤਮਾ। ਮੁਰਾਰੀ = (ਮੁਰ-ਅਰਿ) ਵਾਹਿਗੁਰੂ ॥੬॥
ਉਹਨਾਂ ਦੇ ਅੰਦਰ ਸੁੱਧ-ਸਰੂਪ ਹਰੀ ਆ ਵੱਸਦਾ ਹੈ, (ਉਹਨਾਂ ਨੂੰ) ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ ॥੬॥


ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ  

Your humble servants serve You, O Lord; those who are imbued with the Truth are pleasing to Your Mind.  

ਸੇਵਿ ਰਹੇ = ਸੇਵਾ-ਭਗਤੀ ਕਰਦੇ ਰਹਿੰਦੇ ਹਨ। ਸਚਿ = ਸਦਾ-ਥਿਰ ਨਾਮ ਵਿਚ। ਤੇਰੈ ਮਨਿ = ਤੇਰੇ ਮਨ ਵਿਚ। ਭਾਣੇ = ਚੰਗੇ ਲੱਗਦੇ ਹਨ।
ਪਰ, ਹੇ ਪ੍ਰਭੂ! ਉਹੀ ਸੇਵਕ ਤੇਰੀ ਸੇਵਾ-ਭਗਤੀ ਕਰਦੇ ਹਨ ਅਤੇ ਤੇਰੇ ਸਦਾ-ਥਿਰ ਨਾਮ ਵਿਚ ਰੰਗੇ ਰਹਿੰਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ।


ਦੁਬਿਧਾ ਮਹਲੁ ਪਾਵੈ ਜਗਿ ਝੂਠੀ ਗੁਣ ਅਵਗਣ ਪਛਾਣੇ ॥੭॥  

Those who are involved in duality do not find the Mansion of the Lord's Presence; caught in the false nature of the world, they do not discriminate between merits and demerits. ||7||  

ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ। ਮਹਲੁ = ਪ੍ਰਭੂ-ਚਰਨਾਂ ਵਿਚ ਥਾਂ। ਜਗਿ = ਜਗਤ ਵਿਚ ॥੭॥
ਮੇਰ-ਤੇਰ ਵਿਚ ਫਸੀ ਹੋਈ ਜੀਵ-ਇਸਤ੍ਰੀ ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੈ ਸਕਦੀ, ਉਹ ਦੁਨੀਆ ਵਿਚ ਭੀ ਆਪਣਾ ਇਤਬਾਰ ਗਵਾਈ ਰੱਖਦੀ ਹੈ, ਉਹ ਇਹ ਨਹੀਂ ਪਛਾਣ ਸਕਦੀ ਕਿ ਜੋ ਕੁਝ ਮੈਂ ਕਰ ਰਹੀ ਹਾਂ ਇਹ ਚੰਗਾ ਹੈ ਜਾਂ ਮਾੜਾ ॥੭॥


ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ  

When the Lord merges us into Himself, we speak the Unspoken Speech; True is the Shabad, and True is the Word of His Bani.  

ਆਪੇ = ਆਪ ਹੀ। ਅਕਥੁ = ਉਹ ਪ੍ਰਭੂ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਕਥੀਐ = ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ। ਸਚੁ ਸਬਦੁ ਸਚੁ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ।
ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜੇ, ਤਦੋਂ ਹੀ ਉਸ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ, ਤਦੋਂ ਹੀ ਉਸ ਦਾ ਸਦਾ-ਥਿਰ ਸ਼ਬਦ ਉਸ ਦੀ ਸਦਾ-ਥਿਰ ਬਾਣੀ ਦਾ ਉਚਾਰਨ ਕੀਤਾ ਜਾ ਸਕਦਾ ਹੈ।


ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥  

O Nanak, the true people are absorbed in the Truth; they chant the Name of the Lord. ||8||1||  

ਸਾਚੇ ਸਾਚਿ = ਸਾਚਿ ਹੀ ਸਾਚਿ, ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਸਦਾ ਹੀ। ਵਖਾਣੀ = ਵਖਾਣਿ, ਉਚਾਰ ਕੇ ॥੮॥੧॥
ਹੇ ਨਾਨਕ! (ਜਿਨ੍ਹਾਂ ਨੂੰ ਪ੍ਰਭੂ ਆਪ ਆਪਣੇ ਚਰਨਾਂ ਵਿਚ ਜੋੜਦਾ ਹੈ; ਉਹ ਮਨੁੱਖ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਸਦਾ ਹੀ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੮॥੧॥


ਸਾਰਗ ਮਹਲਾ  

Saarang, Third Mehl:  

xxx
XXX


ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ  

O my mind, the Name of the Lord is supremely sweet.  

ਮਨ = ਹੇ ਮਨ! ਅਤਿ = ਬਹੁਤ।
ਹੇ ਮੇਰੇ ਮਨ! (ਜਿਸ ਮਨੁੱਖ ਨੂੰ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ,


        


© SriGranth.org, a Sri Guru Granth Sahib resource, all rights reserved.
See Acknowledgements & Credits