Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ  

Har ṯum vad vade vade vad ūcẖe so karahi jė ṯuḏẖ bẖāvīs.  

O Lord, You are the Greatest of the Great, the Greatest of the Great, the most Lofty and High. You do whatever You please.  

ਸੋ ਕਰਹਿ = ਤੂੰ ਉਹ ਕੁਝ ਕਰਦਾ ਹੈਂ। ਜਿ = ਜਿਹੜਾ ਕੰਮ। ਭਾਵੀਸ = ਚੰਗਾ ਲੱਗਦਾ ਹੈ।
ਹੇ ਹਰੀ! ਤੂੰ ਸਭ ਤੋਂ ਵੱਡਾ ਹੈਂ ਤੂੰ ਬਹੁਤ ਵੱਡਾ ਹੈਂ, ਤੂੰ ਉਹ ਕਰਦਾ ਹੈਂ ਜੋ ਤੈਨੂੰ ਚੰਗਾ ਲੱਗਦਾ ਹੈ।


ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥  

Jan Nānak amriṯ pī▫ā gurmaṯī ḏẖan ḏẖan ḏẖan ḏẖan ḏẖan gurū sābīs. ||2||2||8||  

Servant Nanak drinks in the Ambrosial Nectar through the Guru's Teachings. Blessed, blessed, blessed, blessed, blessed and praised is the Guru. ||2||2||8||  

ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸਾਬੀਸ = ਸ਼ਾਬਾਸ਼-ਯੋਗ ॥੨॥੨॥੮॥
ਹੇ ਦਾਸ ਨਾਨਕ! ਉਹ ਗੁਰੂ ਧੰਨ ਹੈ, ਸਲਾਹੁਣ-ਜੋਗ ਹੈ, ਜਿਸ ਦੀ ਮੱਤ ਲੈ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਲਈਦਾ ਹੈ ॥੨॥੨॥੮॥


ਕਾਨੜਾ ਮਹਲਾ  

Kānṛā mėhlā 4.  

Kaanraa, Fourth Mehl:  

xxx
XXX


ਭਜੁ ਰਾਮੋ ਮਨਿ ਰਾਮ  

Bẖaj rāmo man rām.  

O mind, meditate and vibrate on the Lord, Raam, Raam.  

ਭਜੁ = ਭਜਨ ਕਰਿਆ ਕਰ। ਮਨਿ = ਮਨ ਵਿਚ।
ਹੇ ਭਾਈ! ਉਸ ਦੇ ਨਾਮ ਦਾ ਭਜਨ ਆਪਣੇ ਮਨ ਵਿਚ ਕਰਿਆ ਕਰ,


ਜਿਸੁ ਰੂਪ ਰੇਖ ਵਡਾਮ  

Jis rūp na rekẖ vadām.  

He has no form or feature - He is Great!  

ਰੂਪ = ਸ਼ਕਲ। ਰੇਖ = ਚਿਹਨ-ਚੱਕਰ। ਵਡਾਮ = (ਸਭ ਤੋਂ) ਵੱਡਾ।
ਜਿਸ ਰਾਮ ਦੀ ਸ਼ਕਲ ਜਿਸ ਦੇ ਚਿਹਨ-ਚੱਕਰ ਨਹੀਂ ਦੱਸੇ ਜਾ ਸਕਦੇ, ਜੋ ਰਾਮ ਸਭ ਤੋਂ ਵੱਡਾ ਹੈ।


ਸਤਸੰਗਤਿ ਮਿਲੁ ਭਜੁ ਰਾਮ  

Saṯsangaṯ mil bẖaj rām.  

Joining the Sat Sangat, the True Congregation, vibrate and meditate on the Lord.  

ਮਿਲੁ = ਮਿਲਿਆ ਰਹੁ।
ਹੇ ਭਾਈ! ਸਾਧ ਸੰਗਤ ਵਿਚ ਮਿਲ ਅਤੇ ਰਾਮ ਦਾ ਭਜਨ ਕਰ,


ਬਡ ਹੋ ਹੋ ਭਾਗ ਮਥਾਮ ॥੧॥ ਰਹਾਉ  

Bad ho ho bẖāg mathām. ||1|| rahā▫o.  

This is the high destiny written on your forehead. ||1||Pause||  

ਹੋ = ਹੇ ਭਾਈ! ਮਥਾਮ = ਮੱਥੇ ਦੇ ॥੧॥ ਰਹਾਉ ॥
ਤੇਰੇ ਮੱਥੇ ਦੇ ਵੱਡੇ ਭਾਗ ਹੋ ਜਾਣਗੇ ॥੧॥ ਰਹਾਉ ॥


ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ  

Jiṯ garihi manḏar har hoṯ jās ṯiṯ gẖar ānḏo ānanḏ bẖaj rām rām rām.  

That household, that mansion, in which the Lord's Praises are sung - that home is filled with ecstasy and joy; so vibrate and meditate on the Lord, Raam, Raam, Raam.  

ਜਿਤੁ = ਜਿਸ ਵਿਚ। ਜਿਤੁ ਗ੍ਰਿਹਿ = ਜਿਸ ਘਰ ਵਿਚ। ਜਿਤੁ ਮੰਦਰਿ = ਜਿਸ ਮੰਦਰ ਵਿਚ। ਹਰਿ ਜਾਸੁ = ਹਰੀ ਦਾ ਜਸ। ਤਿਤੁ = ਉਸ ਵਿਚ। ਤਿਤੁ ਘਰਿ = ਉਸ ਘਰ ਵਿਚ। ਆਨਦੋ ਆਨੰਦੁ = ਆਨੰਦ ਹੀ ਆਨੰਦ।
ਜਿਸ ਹਿਰਦੇ-ਘਰ ਵਿਚ ਜਿਸ ਹਿਰਦੇ-ਮੰਦਰ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੁੰਦੀ ਹੈ, ਉਸ ਹਿਰਦੇ-ਘਰ ਵਿਚ ਆਨੰਦ ਹੀ ਆਨੰਦ ਬਣਿਆ ਰਹਿੰਦਾ ਹੈ। ਸਦਾ ਰਾਮ ਦਾ ਭਜਨ ਕਰਦਾ ਰਹੁ।


ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥  

Rām nām gun gāvhu har parīṯam upḏes gurū gur saṯigurā sukẖ hoṯ har hare har hare hare bẖaj rām rām rām. ||1||  

Sing the Glorious Praises of the Name of the Lord, the Beloved Lord. Through the Teachings of the Guru, the Guru, the True Guru, you shall find peace. So vibrate and meditate on the Lord, Har, Haray, Har, Haray, Haray, the Lord, Raam, Raam, Raam. ||1||  

ਹਰਿ ਪ੍ਰੀਤਮ ਗੁਨ = ਹਰੀ ਪ੍ਰੀਤਮ ਦੇ ਗੁਣ। ਉਪਦੇਸਿ ਗੁਰੂ = ਗੁਰੂ ਦੇ ਉਪਦੇਸ਼ ਦੀ ਰਾਹੀਂ ॥੧॥
ਹਰੀ ਪ੍ਰੀਤਮ ਦੇ ਨਾਮ ਦੇ ਗੁਣ ਗਾਂਦਾ ਰਹੁ, ਗੁਰੂ ਸਤਿਗੁਰ ਦੇ ਉਪਦੇਸ਼ ਦੀ ਰਾਹੀਂ ਗੁਣ ਗਾਂਦਾ ਰਹੁ। ਰਾਮ ਨਾਮ ਦਾ ਭਜਨ ਕਰਦਾ ਰਹੁ, ਹਰਿ-ਨਾਮ ਜਪਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੧॥


ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ  

Sabẖ sisat ḏẖār har ṯum kirpāl karṯā sabẖ ṯū ṯū ṯū rām rām rām.  

You are the Support of the whole universe, Lord; O Merciful Lord, You, You, You are the Creator of all, Raam, Raam, Raam.  

ਸਭ ਸਿਸਟਿ ਧਾਰ = ਸਾਰੀ ਸ੍ਰਿਸ਼ਟੀ ਦਾ ਆਸਰਾ।
ਹੇ ਹਰੀ! ਤੂੰ ਸਾਰੀ ਸ੍ਰਿਸ਼ਟੀ ਦਾ ਆਸਰਾ ਹੈਂ, ਤੂੰ ਦਇਆ ਦਾ ਘਰ ਹੈਂ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਹਰ ਥਾਂ ਤੂੰ ਹੀ ਤੂੰ ਹੈਂ।


ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥  

Jan nānko sarṇāgaṯī ḏeh gurmaṯī bẖaj rām rām rām. ||2||3||9||  

Servant Nanak seeks Your Sanctuary; please bless him with the Guru's Teachings, that he may vibrate and meditate on the Lord, Raam, Raam, Raam. ||2||3||9||  

ਨਾਨਕੋ = ਨਾਨਕੁ ॥੨॥੩॥੯॥
ਦਾਸ ਨਾਨਕ ਤੇਰੀ ਸਰਨ ਆਇਆ ਹੈ, (ਦਾਸ ਨੂੰ) ਗੁਰੂ ਦੀ ਸਿੱਖਿਆ ਬਖ਼ਸ਼। ਸਦਾ ਰਾਮ ਦੇ ਨਾਮ ਦਾ ਭਜਨ ਕਰਦਾ ਰਹੁ ॥੨॥੩॥੯॥


ਕਾਨੜਾ ਮਹਲਾ  

Kānṛā mėhlā 4.  

Kaanraa, Fourth Mehl:  

xxx
XXX


ਸਤਿਗੁਰ ਚਾਟਉ ਪਗ ਚਾਟ  

Saṯgur cẖāta▫o pag cẖāt.  

I eagerly kiss the Feet of the True Guru.  

ਸਤਿਗੁਰ ਪਗ = ਗੁਰੂ ਦੇ ਪੈਰ। ਚਾਟਉ = ਚਾਟਉਂ, ਮੈਂ ਚੱਟਦਾ ਹਾਂ, ਮੈਂ ਚੁੰਮਦਾ ਹਾਂ।
ਮੈਂ ਉਸ ਗੁਰੂ ਦੇ ਚਰਨ ਚੁੰਮਦਾ ਹਾਂ,


ਜਿਤੁ ਮਿਲਿ ਹਰਿ ਪਾਧਰ ਬਾਟ  

Jiṯ mil har pāḏẖar bāt.  

Meeting Him, the Path to the Lord becomes smooth and easy.  

ਜਿਤੁ ਮਿਲਿ = ਜਿਸ (ਗੁਰੂ) ਨੂੰ ਮਿਲ। ਪਾਧਰ = ਪੱਧਰਾ, ਸਿੱਧਾ।
ਜਿਸ ਗੁਰੂ ਨੂੰ ਮਿਲ ਕੇ ਪਰਮਾਤਮਾ ਦੇ ਮਿਲਾਪ ਦਾ ਸਿੱਧਾ ਰਾਹ ਲੱਭ ਪੈਂਦਾ ਹੈ।


ਭਜੁ ਹਰਿ ਰਸੁ ਰਸ ਹਰਿ ਗਾਟ  

Bẖaj har ras ras har gāt.  

I lovingly vibrate and meditate on the Lord, and gulp down His Sublime Essence.  

ਹਰਿ ਘਾਟ = ਹਰੀ (ਦੇ ਮਿਲਾਪ) ਦਾ ਰਸਤਾ। ਗਾਟ = ਗਟ ਗਟ ਕਰ ਕੇ।
(ਤੂੰ ਭੀ ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਭਜਨ ਕਰਿਆ ਕਰ, ਪਰਮਾਤਮਾ ਦਾ ਨਾਮ-ਜਲ ਗਟ ਗਟ ਕਰ ਕੇ ਪੀਆ ਕਰ।


ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ  

Har ho ho likẖe lilāt. ||1|| rahā▫o.  

The Lord has written this destiny on my forehead. ||1||Pause||  

ਹੋ = ਹੇ ਭਾਈ! ਲਿਲਾਟ = ਮੱਥੇ ਉੱਤੇ ॥੧॥ ਰਹਾਉ ॥
ਤੇਰੇ ਮੱਥੇ ਦੇ ਲੇਖ ਉੱਘੜ ਪੈਣਗੇ ॥੧॥ ਰਹਾਉ ॥


ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ  

Kẖat karam kiri▫ā kar baho baho bisthār siḏẖ sāḏẖik jogī▫ā kar jat jatā jat jāt.  

Some perform the six rituals and rites; the Siddhas, seekers and Yogis put on all sorts of pompous shows, with their hair all tangled and matted.  

ਖਟ ਕਰਮ = ਛੇ ਧਾਰਮਿਕ ਕਰਮ। ਕਰਿ = ਕਰ। ਬਿਸਥਾਰ = ਖਿਲਾਰਾ। ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨ ਕਰਨ ਵਾਲੇ। ਕਰਿ ਜਟ ਜਟਾ = ਜਟਾਂ ਧਾਰ ਕੇ।
(ਪੰਡਿਤਾਂ ਵਾਂਗ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਕਰਮਾਂ ਦੀ ਕਿਰਿਆ ਕਰ ਕੇ (ਇਹੋ ਜਿਹੇ) ਹੋਰ ਬਥੇਰੇ ਖਿਲਾਰੇ ਕਰ ਕੇ, ਸਿੱਧਾਂ ਜੋਗੀਆਂ ਸਾਧਿਕਾਂ ਵਾਂਗ ਜਟਾਂ ਧਾਰ ਕੇ,


ਕਰਿ ਭੇਖ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥  

Kar bẖekẖ na pā▫ī▫ai har barahm jog har pā▫ī▫ai saṯsangṯī upḏes gurū gur sanṯ janā kẖol kẖol kapāt. ||1||  

Yoga - Union with the Lord God - is not obtained by wearing religious robes; the Lord is found in the Sat Sangat, the True Congregation, and the Guru's Teachings. The humble Saints throw the doors wide open. ||1||  

ਭੇਖ = ਧਾਰਮਿਕ ਬਾਣਾ। ਬ੍ਰਹਮ ਜੋਗੁ = ਪਰਮਾਤਮਾ ਦਾ ਮਿਲਾਪ। ਖੋਲਿ ਕਪਾਟ = ਆਪਣੇ ਮਨ ਦੇ ਕਵਾੜ ਖੋਲ੍ਹ ਲੈ ॥੧॥
ਧਾਰਮਿਕ ਪਹਿਰਾਵੇ ਪਾਣ ਨਾਲ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕਰ ਸਕੀਦਾ। ਪਰਮਾਤਮਾ ਮਿਲਦਾ ਹੈ ਸਾਧ ਸੰਗਤ ਵਿਚ। (ਇਸ ਵਾਸਤੇ, ਹੇ ਭਾਈ!) ਸੰਤ ਜਨਾਂ ਦੀ ਸੰਗਤ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਨਾਲ ਤੂੰ ਆਪਣੇ ਮਨ ਦੇ ਕਵਾੜ ਖੋਲ੍ਹ ॥੧॥


ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ  

Ŧū aprampar su▫āmī aṯ agāhu ṯū bẖarpur rahi▫ā jal thale har ik iko ik ekai har thāt.  

O my Lord and Master, You are the farthest of the far, utterly unfathomable. You are totally pervading the water and the land. You alone are the One and Only Unique Lord of all creation.  

ਅਪਰੰਪਰੁ = ਪਰੇ ਤੋਂ ਪਰੇ। ਅਗਾਹੁ = ਅਥਾਹ, ਬਹੁਤ ਹੀ ਡੂੰਘਾ। ਭਰਪੁਰਿ ਰਹਿਆ = ਸਭ ਥਾਈਂ ਵਿਆਪਕ ਹੈਂ। ਥਾਟ = ਬਣਾਵਟ, ਪੈਦਾਇਸ਼, ਉਤਪੱਤੀ।
ਹੇ ਪ੍ਰਭੂ! ਹੇ ਮਾਲਕ! ਤੂੰ ਪਰੇ ਤੋਂ ਪਰੇ ਹੈਂ, ਤੂੰ ਬਹੁਤ ਅਥਾਹ ਹੈਂ, ਤੂੰ ਪਾਣੀ ਵਿਚ ਧਰਤੀ ਵਿਚ ਹਰ ਥਾਂ ਵਿਆਪਕ ਹੈਂ। ਹੇ ਹਰੀ! ਇਹ ਸਾਰੀ ਜਗਤ-ਉਤਪੱਤੀ ਸਿਰਫ਼ ਤੇਰੀ ਹੀ ਹੈ।


ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥  

Ŧū jāṇėh sabẖ biḏẖ būjẖėh āpe jan Nānak ke parabẖ gẖat gẖate gẖat gẖate gẖat har gẖāt. ||2||4||10||  

You alone know all Your ways and means. You alone understand Yourself. Servant Nanak's Lord God is in each heart, in every heart, in the home of each and every heart. ||2||4||10||  

ਆਪੇ = ਆਪ ਹੀ। ਸਭ ਬਿਧਿ = ਸਾਰੇ ਢੰਗ। ਘਟਿ ਘਟੇ = ਹਰੇਕ ਘਟ ਵਿਚ ॥੨॥੪॥੧੦॥
(ਇਸ ਸ੍ਰਿਸ਼ਟੀ ਬਾਰੇ) ਤੂੰ ਸਾਰੇ ਢੰਗ ਜਾਣਦਾ ਹੈਂ, ਤੂੰ ਆਪ ਹੀ ਸਮਝਦਾ ਹੈਂ। ਹੇ ਦਾਸ ਨਾਨਕ ਦੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਹਰੇਕ ਸਰੀਰ ਵਿਚ ਮੌਜੂਦ ਹੈਂ ॥੨॥੪॥੧੦॥


ਕਾਨੜਾ ਮਹਲਾ  

Kānṛā mėhlā 4.  

Kaanraa, Fourth Mehl:  

xxx
XXX


ਜਪਿ ਮਨ ਗੋਬਿਦ ਮਾਧੋ  

Jap man gobiḏ māḏẖo.  

O mind, chant and meditate on the Lord, the Lord of the Universe.  

ਜਪਿ = ਜਪਿਆ ਕਰ। ਮਨ = ਹੇ ਮਨ! ਮਾਧੋ = ਮਾਧਵ, ਮਾਇਆ ਦਾ ਪਤੀ (ਮਾ-ਧਵ, ਧਵ = ਪਤੀ। ਮਾ = ਮਾਇਆ)।
ਹੇ ਮਨ! ਮਾਇਆ ਦੇ ਪਤੀ ਗੋਬਿੰਦ ਦਾ ਨਾਮ ਜਪਿਆ ਕਰੋ,


ਹਰਿ ਹਰਿ ਅਗਮ ਅਗਾਧੋ  

Har har agam agāḏẖo.  

The Lord, Har, Har, is inaccessible and unfathomable.  

ਅਗਮ = ਅਪਹੁੰਚ। ਅਗਾਧੋ = ਅਥਾਹ।
ਜੋ ਅਪਹੁੰਚ ਹੈ ਤੇ ਅਥਾਹ ਹੈ।


ਮਤਿ ਗੁਰਮਤਿ ਹਰਿ ਪ੍ਰਭੁ ਲਾਧੋ  

Maṯ gurmaṯ har parabẖ lāḏẖo.  

Through the Guru's Teachings, my intellect attains the Lord God.  

ਲਾਧੋ = ਲੱਭ ਪੈਂਦਾ ਹੈ।
ਉਸ ਮਨੁੱਖ ਨੂੰ ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਲੱਭ ਪੈਂਦਾ ਹੈ,


ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ  

Ḏẖur ho ho likẖe lilāḏẖo. ||1|| rahā▫o.  

This is the pre-ordained destiny written on my forehead. ||1||Pause||  

ਹੋ = ਹੇ ਭਾਈ! ਧੁਰਿ = ਧੁਰ ਦਰਗਾਹ ਤੋਂ। ਲਿਲਾਧੋ = ਲਿਲਾਟ ਉੱਤੇ, ਮੱਥੇ ਉੱਤੇ ॥੧॥ ਰਹਾਉ ॥
ਜਿਸ ਦੇ ਮੱਥੇ ਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ ॥੧॥ ਰਹਾਉ ॥


ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ  

Bikẖ mā▫i▫ā sancẖ baho cẖiṯai bikār sukẖ pā▫ī▫ai har bẖaj sanṯ sanṯ sangṯī mil saṯgurū gur sāḏẖo.  

Collecting the poison of Maya, people think of all sorts of evil. But peace is found only by vibrating and meditating on the Lord; with the Saints, in the Sangat, the Society of the Saints, meet the True Guru, the Holy Guru.  

ਬਿਖੁ = ਆਤਮਕ ਮੌਤ ਲਿਆਉਣ ਵਾਲਾ ਜ਼ਹਰ। ਸੰਚਿ = ਇਕੱਠੀ ਕਰ ਕੇ। ਚਿਤੈ = ਚਿਤਵੈ, ਚਿਤਵਦਾ ਹੈ। ਮਿਲਿ = ਮਿਲ ਕੇ।
ਆਤਮਕ ਮੌਤ ਲਿਆਉਣ ਵਾਲੀ ਮਾਇਆ ਨੂੰ ਇਕੱਠੀ ਕਰ ਕੇ ਮਨੁੱਖ ਅਨੇਕਾਂ ਵਿਕਾਰ ਚਿਤਵਨ ਲੱਗ ਪੈਂਦਾ ਹੈ। ਸਾਧ ਸੰਗਤ ਵਿਚ ਮਿਲ ਕੇ, ਗੁਰੂ ਸਤਿਗੁਰੂ ਨੂੰ ਮਿਲ ਕੇ ਹਰਿ-ਨਾਮ ਦਾ ਭਜਨ ਕਰਿਆ ਕਰ (ਇਸ ਤਰ੍ਹਾਂ ਹੀ) ਸੁਖ ਮਿਲ ਸਕਦਾ ਹੈ।


ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥  

Ji▫o cẖẖuhi pāras manūr bẖa▫e kancẖan ṯi▫o paṯiṯ jan mil sangṯī suḏẖ hovaṯ gurmaṯī suḏẖ hāḏẖo. ||1||  

Just as when the iron slag is transmuted into gold by touching the Philosopher's Stone - when the sinner joins the Sangat, he becomes pure, through the Guru's Teachings. ||1||  

ਛੁਹਿ = ਛੁਹ ਕੇ। ਮਨੂਰ = ਸੜਿਆ ਹੋਇਆ ਲੋਹਾ। ਕੰਚਨ = ਸੋਨਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਸੁਧ = ਪਵਿੱਤਰ। ਸੁਧ ਹਾਧੋ = ਸੁੱਧ ਹੋ ਜਾਂਦੇ ਹਨ ॥੧॥
ਜਿਵੇਂ ਪਾਰਸ ਨਾਲ ਛੁਹ ਕੇ ਸੜਿਆ ਹੋਇਆ ਲੋਹਾ ਸੋਨਾ ਬਣ ਜਾਂਦਾ ਹੈ; ਤਿਵੇਂ ਹੀ ਵਿਕਾਰੀ ਮਨੁੱਖ ਸਾਧ ਸੰਗਤ ਵਿਚ ਮਿਲ ਕੇ, ਗੁਰੂ ਦੀ ਮੱਤ ਲੈ ਕੇ, ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ॥੧॥


ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ  

Ji▫o kāsat sang lohā baho ṯarṯā ṯi▫o pāpī sang ṯare sāḏẖ sāḏẖ sangṯī gur saṯgurū gur sāḏẖo.  

Just like the heavy iron which is carried across on the wooden raft, sinners are carried across in the Saadh Sangat, the Company of the Holy, and the Guru, the True Guru, the Holy Guru.  

ਕਾਸਟ ਸੰਗਿ = ਕਾਠ ਨਾਲ, ਬੇੜੀ ਦੀ ਸੰਗਤ ਵਿਚ।
ਜਿਵੇਂ ਕਾਠ (ਬੇੜੀ) ਦੀ ਸੰਗਤ ਵਿਚ ਬਹੁਤ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਵਿਕਾਰੀ ਮਨੁੱਖ ਭੀ ਸਾਧ ਸੰਗਤ ਵਿਚ ਗੁਰੂ ਦੀ ਸੰਗਤ ਵਿਚ ਰਹਿ ਕੇ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।


ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥  

Cẖār baran cẖār āsram hai ko▫ī milai gurū gur Nānak so āp ṯarai kul sagal ṯarāḏẖo. ||2||5||11||  

There are four castes, four social classes, and four stages of life. Whoever meets the Guru, Guru Nanak, is himself carried across, and he carries all his ancestors and generations across as well. ||2||5||11||  

ਚਾਰਿ ਬਰਨ = ਬ੍ਰਾਹਮਣ, ਖੱਤ੍ਰੀ, ਵੈਸ਼, ਸ਼ੂਦਰ। ਚਾਰਿ ਆਸ੍ਰਮ = ਬ੍ਰਹਮ ਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ ॥੨॥੫॥੧੧॥
ਹੇ ਨਾਨਕ! (ਬ੍ਰਾਹਮਣ ਖੱਤ੍ਰੀ ਆਦਿਕ) ਚਾਰ ਵਰਨ (ਪ੍ਰਸਿੱਧ) ਹਨ, (ਬ੍ਰਹਮ ਚਰਜ ਆਦਿਕ) ਚਾਰ ਆਸ਼੍ਰਮ (ਪ੍ਰਸਿੱਧ) ਹਨ, (ਇਹਨਾਂ ਵਿਚੋਂ) ਜਿਹੜਾ ਭੀ ਕੋਈ ਗੁਰੂ ਨੂੰ ਮਿਲਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੨॥੫॥੧੧॥


ਕਾਨੜਾ ਮਹਲਾ  

Kānṛā mėhlā 4.  

Kaanraa, Fourth Mehl:  

xxx
XXX


ਹਰਿ ਜਸੁ ਗਾਵਹੁ ਭਗਵਾਨ  

Har jas gāvhu bẖagvān.  

Sing the Praises of the Lord God.  

ਜਸੁ = ਸਿਫ਼ਤ-ਸਾਲਾਹ।
ਹੇ ਭਾਈ! ਹਰੀ ਦੇ ਭਗਵਾਨ ਦੇ ਗੁਣ ਗਾਇਆ ਕਰੋ।


ਜਸੁ ਗਾਵਤ ਪਾਪ ਲਹਾਨ  

Jas gāvaṯ pāp lahān.  

Singing His Praises, sins are washed away.  

ਗਾਵਤ = ਗਾਂਦਿਆਂ। ਲਹਾਨ = ਲਹਿ ਜਾਂਦੇ ਹਨ।
(ਹਰੀ ਦੇ) ਗੁਣ ਗਾਂਦਿਆਂ ਪਾਪ ਦੂਰ ਹੋ ਜਾਂਦੇ ਹਨ।


ਮਤਿ ਗੁਰਮਤਿ ਸੁਨਿ ਜਸੁ ਕਾਨ  

Maṯ gurmaṯ sun jas kān.  

Through the Word of the Guru's Teachings, listen to His Praises with your ears.  

ਸੁਨਿ = ਸੁਣਿਆ ਕਰ। ਕਾਨ = ਕੰਨਾਂ ਨਾਲ।
ਹੇ ਭਾਈ! ਗੁਰੂ ਦੀ ਮੱਤ ਲੈ ਕੇ (ਆਪਣੇ) ਕੰਨਾਂ ਨਾਲ ਹਰੀ ਦੀ ਸਿਫ਼ਤ-ਸਾਲਾਹ ਸੁਣਿਆ ਕਰ,


ਹਰਿ ਹੋ ਹੋ ਕਿਰਪਾਨ ॥੧॥ ਰਹਾਉ  

Har ho ho kirpān. ||1|| rahā▫o.  

The Lord shall be Merciful to you. ||1||Pause||  

ਹੋ = ਹੇ ਭਾਈ! ਕਿਰਪਾਲ = ਦਇਆਵਾਨ ॥੧॥ ਰਹਾਉ ॥
ਹਰਿ ਦਇਆਵਾਨ ਹੋ ਜਾਂਦਾ ਹੈ ॥੧॥ ਰਹਾਉ ॥


        


© SriGranth.org, a Sri Guru Granth Sahib resource, all rights reserved.
See Acknowledgements & Credits