Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥  

नानक करते के केते वेस ॥२॥२॥  

Nānak karṯe ke keṯe ves. ||2||2||  

O Nanak, in just the same way, the many forms originate from the Creator. ||2||2||  

ਏਸੇ ਤਰ੍ਹਾਂ, ਹੇ ਨਾਨਕ! ਸਿਰਜਣਹਾਰ ਤੋਂ ਬਹੁਤੇ ਸਰੂਪ ਉਤਪੰਨ ਹੁੰਦੇ ਹਨ।  

xxx
ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ ॥੨॥੨॥


ਰਾਗੁ ਧਨਾਸਰੀ ਮਹਲਾ  

रागु धनासरी महला १ ॥  

Rāg ḏẖanāsrī mėhlā 1.  

Raag Dhanaasree, First Mehl:  

ਧਨਾਸਰੀ ਰਾਗ, ਪਹਿਲੀ ਪਾਤਸ਼ਾਹੀ।  

xxx
ਰਾਗ ਧਨਾਸਰੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ।


ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ  

गगन मै थालु रवि चंदु दीपक बने तारिका मंडल जनक मोती ॥  

Gagan mai thāl rav cẖanḏ ḏīpak bane ṯārikā mandal janak moṯī.  

Upon that cosmic plate of the sky, the sun and the moon are the lamps. The stars and their orbs are the studded pearls.  

ਅਸਮਾਨ ਦੀ ਵੱਡੀ ਥਾਲੀ ਅੰਦਰ ਸੂਰਜ ਤੇ ਚੰਨ ਦੀਵੇ ਹਨ ਅਤੇ ਤਾਰੇ ਆਪਣੇ ਚੱਕਰਾਂ ਸਮੇਤ ਜੜੇ ਹੋਏ ਮੌਤੀ।  

ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼ ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ।
ਸਾਰਾ ਆਕਾਸ਼ (ਮਾਨੋ) ਥਾਲ ਹੈ ਤੇ ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ।


ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥  

धूपु मलआनलो पवणु चवरो करे सगल बनराइ फूलंत जोती ॥१॥  

Ḏẖūp mal▫ānlo pavaṇ cẖavro kare sagal banrā▫e fūlanṯ joṯī. ||1||  

The fragrance of sandalwood in the air is the temple incense, and the wind is the fan. All the plants of the world are the altar flowers in offering to You, O Luminous Lord. ||1||  

ਚੰਨਣ ਦੀ ਸੁਗੰਧਤ ਤੇਰੀ ਹੋਮ-ਸਾਮੱਗਰੀ ਬਣਾਉਂਦੀ ਹੈ, ਹਵਾ ਤੇਰੀ ਚੋਰੀ ਅਤੇ ਸਾਰੀ ਬਨਸਪਤੀ ਤੇਰੇ ਫੁੱਲ ਹਨ, ਹੈ ਪ੍ਰਕਾਸ਼ਵਾਨ ਪ੍ਰਭੂ!  

ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਸਗਲ = ਸਾਰੀ। ਬਨਰਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ।੧।
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਤੇ ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ ॥੧॥


ਕੈਸੀ ਆਰਤੀ ਹੋਇ  

कैसी आरती होइ ॥  

Kaisī ārṯī ho▫e.  

What a beautiful Aartee, lamp-lit worship service this is!  

ਕੈਸੀ ਸੁੰਦਰ ਉਪਾਸ਼ਨਾ ਦੀਵਿਆਂ ਨਾਲ ਹੋ ਰਹੀ ਹੈ?  

xxx
(ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ!


ਭਵ ਖੰਡਨਾ ਤੇਰੀ ਆਰਤੀ  

भव खंडना तेरी आरती ॥  

Bẖav kẖandnā ṯerī ārṯī.  

O Destroyer of Fear, this is Your Ceremony of Light.  

ਇਹ ਤੇਰੀ ਸਨਮੁਖ ਪੂਜਾ ਹੈ, ਹੈ ਡਰ ਦੇ ਨਾਸ਼ ਕਰਣਹਾਰ!  

ਭਵ ਖੰਡਨ = ਹੇ ਜਨਮ ਮਰਨ ਕੱਟਣ ਵਾਲੇ!
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! ਇਹ ਹੈ ਤੇਰੀ ਅਦਭੁਤ ਆਰਤੀ!


ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ  

अनहता सबद वाजंत भेरी ॥१॥ रहाउ ॥  

Anhaṯā sabaḏ vājanṯ bẖerī. ||1|| rahā▫o.  

The Unstruck Sound-current of the Shabad is the vibration of the temple drums. ||1||Pause||  

ਰੱਬੀ ਕੀਰਤਨ ਮੰਦਰ ਦੇ ਨਗਾਰਿਆਂ ਦਾ ਵੱਜਣਾ ਹੈ। ਠਹਿਰਾਉ।  

ਅਨਹਤਾ = {ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸ਼ਬਦ = ਆਵਾਜ਼, ਜੀਵਨ-ਰੌ। ਭੇਰੀ = ਡੱਫ, ਨਗਾਰਾ।੧।
(ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ ॥੧॥ ਰਹਾਉ॥


ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ  

सहस तव नैन नन नैन हहि तोहि कउ सहस मूरति नना एक तोही ॥  

Sahas ṯav nain nan nain hėh ṯohi ka▫o sahas mūraṯ nanā ek ṯohī.  

You have thousands of eyes, and yet You have no eyes. You have thousands of forms, and yet You do not have even one.  

ਹਜ਼ਾਰਾਂ ਹਨ ਤੇਰੀਆਂ ਅੱਖਾਂ ਤੇ ਤਦਯਪ ਤੇਰੀ ਕੋਈ ਅੱਖ ਨਹੀਂ! ਹਜਾਰਾ ਹਨ ਤੇਰੇ ਸਰੂਪ ਤੇ ਤਦਯਪ ਤੇਰਾ ਇਕ ਸਰੂਪ ਭੀ ਨਹੀਂ।  

ਸਹਸ = ਹਜ਼ਾਰਾਂ। ਤਵ = ਤੇਰੇ। ਨੈਨ = ਅੱਖਾਂ। ਨਨ = ਕੋਈ ਨਹੀਂ। ਹਹਿ = {'ਹੈ' ਤੋਂ ਬਹੁ-ਵਚਨ}। ਤੋਹਿ ਕਉ = ਤੇਰੇ, ਤੈਨੂੰ, ਤੇਰੇ ਵਾਸਤੇ। ਮੂਰਤਿ = ਸ਼ਕਲ। ਨਾ = ਕੋਈ ਨਹੀਂ। ਤੋੁਹੀ = ਤੇਰੀ {ਅੱਖਰ 'ਤ' ਦੇ ਨਾਲ ਦੋ ਲਗਾਂ ਹਨ: ੋ ਅਤੇ ੁ। ਅਸਲ ਲਫ਼ਜ਼ 'ਤੁਹੀ' ਹੈ, ਇਥੇ 'ਤੋਹੀ' ਪੜ੍ਹਨਾ ਹੈ}।
(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।


ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥  

सहस पद बिमल नन एक पद गंध बिनु सहस तव गंध इव चलत मोही ॥२॥  

Sahas paḏ bimal nan ek paḏ ganḏẖ bin sahas ṯav ganḏẖ iv cẖalaṯ mohī. ||2||  

You have thousands of Lotus Feet, and yet You do not have even one foot. You have no nose, but you have thousands of noses. This Play of Yours entrances me. ||2||  

ਹਜ਼ਾਰਾਂ ਹਨ ਤੇਰੇ ਪਵਿੱਤਰ ਪੈਰ, ਤਾਂ ਭੀ ਤੇਰਾ ਇਕ ਪੈਰ ਨਹੀਂ। ਹਜ਼ਾਰਾਂ ਹਨ ਤੇਰੇ ਨੱਕ ਤਦਯਪ ਤੂੰ ਨੱਕ ਦੇ ਬਗੈਰ ਹੈਂ। ਤੇਰਿਆਂ ਇਨ੍ਹਾਂ ਕੋਤਕਾ ਨੇ ਮੈਨੂੰ ਫਰੋਫ਼ਤਾ ਕਰ ਲਿਆ ਹੈ।  

ਪਦ = ਪੈਰ। ਬਿਮਲ = ਸਾਫ਼। ਗੰਧ = ਨੱਕ। ਤਿਵ = ਇਸ ਤਰ੍ਹਾਂ। ਚਲਤ = ਕੌਤਕ, ਅਚਰਜ ਖੇਡ।੨।
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ॥੨॥


ਸਭ ਮਹਿ ਜੋਤਿ ਜੋਤਿ ਹੈ ਸੋਇ  

सभ महि जोति जोति है सोइ ॥  

Sabẖ mėh joṯ joṯ hai so▫e.  

Amongst all is the Light-You are that Light.  

ਸਾਰਿਆਂ ਅੰਦਰ ਜਿਹੜੀ ਰੋਸ਼ਨੀ ਹੈ, ਉਹ ਰੋਸ਼ਨੀ ਤੂੰ ਹੈਂ।  

ਜੋਤਿ = ਚਾਨਣ, ਪ੍ਰਕਾਸ਼। ਸੋਇ = ਉਹ ਪ੍ਰਭੂ।
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ।


ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ  

तिस दै चानणि सभ महि चानणु होइ ॥  

Ŧis ḏai cẖānaṇ sabẖ mėh cẖānaṇ ho▫e.  

By this Illumination, that Light is radiant within all.  

ਉਸ ਦੇ ਨੂਰ ਦੁਆਰਾ ਸਾਰੀਆਂ ਆਤਮਾਵਾਂ ਅੰਦਰ ਨੂਰ ਪ੍ਰਕਾਸ਼ ਹੋ ਜਾਂਦਾ ਹੈ।  

ਤਿਸ ਦੈ ਚਾਨਣਿ = ਉਸ ਪ੍ਰਭੂ ਦੇ ਚਾਨਣ ਨਾਲ।
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ।


ਗੁਰ ਸਾਖੀ ਜੋਤਿ ਪਰਗਟੁ ਹੋਇ  

गुर साखी जोति परगटु होइ ॥  

Gur sākẖī joṯ pargat ho▫e.  

Through the Guru's Teachings, the Light shines forth.  

ਗੁਰਾਂ ਦੇ ਉਪਦੇਸ਼ ਦੁਆਰਾ ਈਸ਼ਵਰੀ ਨੂਰ ਜ਼ਾਹਿਰ ਹੋ ਜਾਂਦਾ ਹੈ।  

ਸਾਖੀ = ਸਿੱਖਿਆ ਨਾਲ।
ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ। (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)।


ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥  

जो तिसु भावै सु आरती होइ ॥३॥  

Jo ṯis bẖāvai so ārṯī ho▫e. ||3||  

That which is pleasing to Him is the lamp-lit worship service. ||3||  

ਜੋ ਕੁਝ ਉਸ ਨੂੰ ਭਾਉਂਦਾ ਹੈ, ਉਹੀ (ਉਸ ਦੀ) ਅਸਲੀ ਪੂਜਾ ਹੈ।  

xxx
(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ॥੩॥


ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ  

हरि चरण कवल मकरंद लोभित मनो अनदिनो मोहि आही पिआसा ॥  

Har cẖaraṇ kaval makranḏ lobẖiṯ mano anḏino mohi āhī pi▫āsā.  

My mind is enticed by the honey-sweet Lotus Feet of the Lord. Day and night, I thirst for them.  

ਵਾਹਿਗੁਰੂ ਦੇ ਕਮਲ ਰੂਪੀ ਪੈਰਾਂ ਦੇ ਸ਼ਹਿਦ ਉਤੇ ਮੇਰੀ ਆਤਮਾ ਮਾਇਲ ਹੋਈ ਹੋਈ ਹੈ ਅਤੇ ਰੈਣ ਦਿਨਸ ਮੈਂ ਉਨ੍ਹਾਂ ਲਈ ਤਿਹਾਇਆ ਹਾਂ।  

ਮਕਰੰਦ = ਫੁੱਲਾਂ ਦੀ ਵਿਚਲੀ ਧੂੜ {Pollen-dust}, ਫੁੱਲਾਂ ਦਾ ਰਸ। ਮਨੋ = ਮਨ। ਅਨਦਿਨੋੁ = {ਅੱਖਰ 'ਨ' ਦੇ ਨਾਲ ਦੋ ਲਗਾਂ ਹਨ: ੋ ਅਤੇ ੁ। ਅਸਲ ਲਫ਼ਜ਼ 'ਅਨਦਿਨੁ' ਹੈ, ਇਥੇ 'ਅਨਦਿਨੋ' ਪੜ੍ਹਨਾ ਹੈ} ਹਰ ਰੋਜ਼। ਮੋਹਿ = ਮੈਨੂੰ। ਆਹੀ = ਹੈ, ਰਹਿੰਦੀ ਹੈ।
ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ।


ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥  

क्रिपा जलु देहि नानक सारिंग कउ होइ जा ते तेरै नाइ वासा ॥४॥३॥  

Kirpā jal ḏėh Nānak sāring ka▫o ho▫e jā ṯe ṯerai nā▫e vāsā. ||4||3||  

Bestow the Water of Your Mercy upon Nanak, the thirsty song-bird, so that he may come to dwell in Your Name. ||4||3||  

ਪਪੀਹੇ ਨਾਨਕ ਨੂੰ ਆਪਣੀ ਰਹਿਮਤ ਦਾ ਪਾਣੀ ਪਰਦਾਨ ਕਰ, (ਹੈ ਵਾਹਿਗੁਰੂ!) ਤਾਂ ਜੋ ਉਸ ਦਾ ਨਿਵਾਸ ਤੇਰੇ ਨਾਮ ਵਿੱਚ ਹੋ ਜਾਵੇ।  

ਸਾਰਿੰਗ = ਪਪੀਹਾ। ਕਉ = ਨੂੰ। ਜਾ ਤੇ = ਜਿਸ ਤੋਂ, ਜਿਸ ਨਾਲ। ਤੇਰੈ ਨਾਇ = ਤੇਰੇ ਨਾਮ ਵਿਚ।੪।
ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੩॥


ਰਾਗੁ ਗਉੜੀ ਪੂਰਬੀ ਮਹਲਾ  

रागु गउड़ी पूरबी महला ४ ॥  

Rāg ga▫oṛī pūrbī mėhlā 4.  

Raag Gauree Poorbee, Fourth Mehl:  

ਗਊੜੀ ਪੂਰਬੀ ਰਾਗ, ਚਉਥੀ ਪਾਤਸ਼ਾਹੀ।  

xxx
xxx


ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ  

कामि करोधि नगरु बहु भरिआ मिलि साधू खंडल खंडा हे ॥  

Kām karoḏẖ nagar baho bẖari▫ā mil sāḏẖū kẖandal kẖanda he.  

The body-village is filled to overflowing with anger and sexual desire; these were broken into bits when I met with the Holy Saint.  

ਭੋਗ ਰਸ ਅਤੇ ਰੋਹ ਨਾਲ, (ਦੇਹਿ) ਪਿੰਡ ਕੰਢਿਆ ਤਾਈ ਡੱਕਿਆ ਹੋਇਆ ਹੈ। ਸੰਤ ਗੁਰਦੇਵ ਜੀ ਨੂੰ ਮਿਲ ਕੇ ਮੈਂ (ਦੋਹਾਂ ਨੂੰ) ਭੰਨ ਤੋੜ ਕੇ ਪਾਸ਼ ਪਾਸ਼ ਕਰ ਦਿੱਤਾ ਹੈ।  

ਕਾਮਿ = ਕਾਮ-ਵਾਸਨਾ ਨਾਲ। ਕਰੋਧਿ = ਕ੍ਰੋਧ ਨਾਲ। ਨਗਰੁ = ਸਰੀਰ-ਨਗਰ। ਮਿਲਿ = ਮਿਲ ਕੇ। ਸਾਧੂ = ਗੁਰੂ। ਖੰਡਲ ਖੰਡਾ = ਤੋੜਿਆ ਹੈ।
(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ।


ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥  

पूरबि लिखत लिखे गुरु पाइआ मनि हरि लिव मंडल मंडा हे ॥१॥  

Pūrab likẖaṯ likẖe gur pā▫i▫ā man har liv mandal mandā he. ||1||  

By pre-ordained destiny, I have met with the Guru. I have entered into the realm of the Lord's Love. ||1||  

ਧੁਰ ਦੀ ਲਿਖੀ ਹੋਈ ਲਿਖਤਾਕਾਰ ਦੀ ਬਦੌਲਤ ਮੈਂ ਗੁਰਾਂ ਨੂੰ ਪਾ ਲਿਆ ਹੈ ਅਤੇ ਪ੍ਰਭੂ ਦੀ ਪ੍ਰੀਤ ਦੇ ਦੇਸ ਅੰਦਰ ਦਾਖਲ ਹੋ ਗਿਆ ਹਾਂ।  

ਪੂਰਬਿ = ਪੂਰਬ ਵਿਚ, ਪਹਿਲੇ ਬੀਤੇ ਸਮੇ ਵਿਚ। ਪੂਰਬਿ ਲਿਖੇ ਲਿਖਤ = ਪਿਛਲੇ (ਕੀਤੇ ਕਰਮਾਂ ਦੇ) ਲਿਖੇ ਹੋਏ ਸੰਸਕਾਰਾਂ ਅਨੁਸਾਰ। ਮਨਿ = ਮਨ ਵਿਚ। ਮੰਡਲ ਮੰਡਾ = ਜੜਿਆ ਹੈ।
ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੁੱਟ ਜਾਂਦਾ ਹੈ) ॥੧॥


ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ  

करि साधू अंजुली पुनु वडा हे ॥  

Kar sāḏẖū anjulī pun vadā he.  

Greet the Holy Saint with your palms pressed together; this is an act of great merit.  

ਸੰਤ (ਗੁਰਾਂ) ਨੂੰ ਹੱਥ ਜੋੜ ਕੇ ਨਮਸ਼ਕਾਰ ਕਰ ਇਹ ਇਕ ਭਾਰਾ ਨੇਕ ਕੰਮ ਹੈ।  

ਅੰਜੁਲੀ = ਦੋਵੇਂ ਹੱਥ ਜੋੜੇ ਹੋਏ।
ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ।


ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ  

करि डंडउत पुनु वडा हे ॥१॥ रहाउ ॥  

Kar dand▫uṯ pun vadā he. ||1|| rahā▫o.  

Bow down before Him; this is a virtuous action indeed. ||1||Pause||  

ਲੰਮਾ ਪੈ ਕੇ ਪ੍ਰਣਾਮ ਕਰ, ਨਿਰਸੰਦੇਹ ਇਹ ਇਕ ਵਿਸ਼ਾਲ ਨੇਕੀ ਹੈ। ਠਹਿਰਾਉ।  

ਪੁਨੁ = ਭਲਾ ਕੰਮ। ਡੰਡਉਤ = ਲੰਮੇ ਪੈ ਕੇ ਨਮਸ-ਕਾਰ।੧।
ਗੁਰੂ ਅੱਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ ॥੧॥ ਰਹਾਉ॥


ਸਾਕਤ ਹਰਿ ਰਸ ਸਾਦੁ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ  

साकत हरि रस सादु न जाणिआ तिन अंतरि हउमै कंडा हे ॥  

Sākaṯ har ras sāḏ na jāṇi▫ā ṯin anṯar ha▫umai kandā he.  

The wicked shaaktas, the faithless cynics, do not know the Taste of the Lord's Sublime Essence. The thorn of egotism is embedded deep within them.  

ਮਾਇਆ ਦੇ ਉਪਾਸ਼ਕ ਵਾਹਿਗੁਰੂ ਦੇ ਅੰਮ੍ਰਿਤ ਦੇ ਸੁਆਦ ਨੂੰ ਨਹੀਂ ਜਾਣਦੇ, ਉਨ੍ਹਾਂ ਦੇ ਅੰਦਰ ਹੰਕਾਰ ਦੀ ਸੂਲ ਹੈ।  

ਸਾਕਤ = ਰੱਬ ਨਾਲੋਂ ਟੁੱਟੇ ਹੋਏ ਮਨੁੱਖ। ਸਾਦੁ = ਸੁਆਦ। ਤਿਨ ਅੰਤਰਿ = ਉਹਨਾਂ ਦੇ ਅੰਦਰ, ਉਹਨਾਂ ਦੇ ਮਨ ਵਿਚ।
ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ।


ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥  

जिउ जिउ चलहि चुभै दुखु पावहि जमकालु सहहि सिरि डंडा हे ॥२॥  

Ji▫o ji▫o cẖalėh cẖubẖai ḏukẖ pāvahi jamkāl sahėh sir dandā he. ||2||  

The more they walk away, the deeper it pierces them, and the more they suffer in pain, until finally, the Messenger of Death smashes his club against their heads. ||2||  

ਜਿੰਨੀ ਦੂਰ ਉਹ (ਰੱਬ ਤੋਂ) ਜਾਂਦੇ ਹਨ, ਉਨ੍ਹਾਂ ਹੀ ਜਿਆਦਾ ਉਹ ਚੁਭਦਾ ਹੈ ਅਤੇ ਉਨ੍ਹਾਂ ਹੀ ਬਹੁਤਾ ਉਹ ਕਸ਼ਟ ਉਠਾਉਂਦੇ ਹਨ ਅਤੇਉਹ ਮੌਤ ਦੇ ਫ਼ਰਿਸ਼ਤੇ ਦਾ ਸੋਟਾ ਆਪਣੇ ਮੂੰਡਾ ਉਤੇ ਸਹਾਰਦੇ ਹਨ।  

ਚਲਹਿ = ਤੁਰਦੇ ਹਨ। ਚੁਭੈ = (ਕੰਡਾ) ਚੁੱਭਦਾ ਹੈ। ਜਮ ਕਾਲੁ = (ਆਤਮਕ) ਮੌਤ। ਸਿਰਿ = ਸਿਰ ਉੱਤੇ।੨।
ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ॥੨॥


ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ  

हरि जन हरि हरि नामि समाणे दुखु जनम मरण भव खंडा हे ॥  

Har jan har har nām samāṇe ḏukẖ janam maraṇ bẖav kẖanda he.  

The humble servants of the Lord are absorbed in the Name of the Lord, Har, Har. The pain of birth and the fear of death are eradicated.  

ਵਾਹਿਗੁਰੂ ਦੇ ਬੰਦੇ, ਵਾਹਿਗੁਰੂ ਸੁਆਮੀ ਦੇ ਨਾਮ ਅੰਦਰ ਲੀਨ ਹੋਏ ਹੋਏ ਹਨ ਅਤੇ ਉਨ੍ਹਾਂ ਨੇ ਪੈਦਾ ਤੇ ਫ਼ੋਤ ਹੋਣ ਦੇ ਕਸ਼ਟ ਅਤੇ ਡਰ ਨੂੰ ਤੋੜ ਮਰੋੜ ਛੱਡਿਆ ਹੈ।  

ਨਾਮਿ = ਨਾਮ ਵਿਚ। ਸਮਾਣੇ = ਲੀਨ, ਮਸਤ। ਭਵ = ਸੰਸਾਰ। ਖੰਡਾ ਹੇ = ਨਾਸ ਕਰ ਲਿਆ ਹੈ।
(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ।


ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥  

अबिनासी पुरखु पाइआ परमेसरु बहु सोभ खंड ब्रहमंडा हे ॥३॥  

Abẖināsī purakẖ pā▫i▫ā parmesar baho sobẖ kẖand barahmandā he. ||3||  

They have found the Imperishable Supreme Being, the Transcendent Lord God, and they receive great honor throughout all the worlds and realms. ||3||  

ਉਨ੍ਹਾਂ ਨੇ ਨਾਸ-ਰਹਿਤ ਸ਼ਰੋਮਣੀ ਸਾਹਿਬ ਵਾਹਿਗੁਰੂ ਨੂੰ ਪਾ ਲਿਆ ਹੈ, ਅਤੇ ਉਹ ਅਨੇਕਾਂ ਦੀਪਾਂ ਤੇ ਆਲਮਾਂ ਅੰਦਰ ਬਹੁਤ ਵਡਿਆਈ ਪਾਉਂਦੇ ਹਨ।  

ਸੋਭ = ਸੋਭਾ। ਖੰਡ ਬ੍ਰਹਮੰਡਾ = ਸਾਰੇ ਜਗਤ ਵਿਚ।੩।
ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ॥੩॥


ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ  

हम गरीब मसकीन प्रभ तेरे हरि राखु राखु वड वडा हे ॥  

Ham garīb maskīn parabẖ ṯere har rākẖ rākẖ vad vadā he.  

I am poor and meek, God, but I belong to You! Save me-please save me, O Greatest of the Great!  

ਮੈਂ ਗ੍ਰੀਬੜਾ ਤੇ ਆਜਿਜ਼ ਹਾਂ, ਪਰ ਤੇਰਾ ਹਾਂ, ਹੇ ਵਾਹਿਗੁਰੂ ਸਾਈਂ! ਮੇਰੀ ਰੱਖਿਆ ਕਰ, ਮੇਰੀ ਰੱਖਿਆ ਕਰ, ਤੂੰ ਹੇ ਵਿਸ਼ਾਲਾ ਦੇ ਵਿਸ਼ਾਲ।  

ਮਸਕੀਨ = ਆਜਿਜ਼। ਪ੍ਰਭ = ਹੇ ਪ੍ਰਭੂ। ਰਾਖੁ = ਰੱਖਿਆ ਕਰ।
ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ।


ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥  

जन नानक नामु अधारु टेक है हरि नामे ही सुखु मंडा हे ॥४॥४॥  

Jan Nānak nām aḏẖār tek hai har nāme hī sukẖ mandā he. ||4||4||  

Servant Nanak takes the Sustenance and Support of the Naam. In the Name of the Lord, he enjoys celestial peace. ||4||4||  

ਨਾਮ ਹੀ ਗੋਲੇ ਨਾਨਕ ਦਾ ਅਹਾਰ ਤੇ ਆਸਰਾ ਹੈ ਅਤੇ ਰੱਬ ਦੇ ਨਾਮ ਦੁਆਰਾ ਹੀ ਉਹ ਆਰਾਮ ਮਾਣਦਾ ਹੈ।  

ਅਧਾਰੁ = ਆਸਰਾ। ਨਾਮੇ = ਨਾਮਿ ਹੀ, ਨਾਮ ਵਿਚ ਹੀ। ਮੰਡਾ = ਮਿਲਿਆ।੪।
ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ ॥੪॥੪॥


ਰਾਗੁ ਗਉੜੀ ਪੂਰਬੀ ਮਹਲਾ  

रागु गउड़ी पूरबी महला ५ ॥  

Rāg ga▫oṛī pūrbī mėhlā 5.  

Raag Gauree Poorbee, Fifth Mehl:  

ਗਉੜੀ ਪੂਰਬੀ ਰਾਗ, ਪੰਜਵੀਂ ਪਾਤਸ਼ਾਹੀ।  

xxx
xxx


ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ  

करउ बेनंती सुणहु मेरे मीता संत टहल की बेला ॥  

Kara▫o benanṯī suṇhu mere mīṯā sanṯ tahal kī belā.  

Listen, my friends, I beg of you: now is the time to serve the Saints!  

ਮੈਂ ਪ੍ਰਾਰਥਨਾ ਕਰਦਾ ਹਾਂ, ਸਰਵਣ ਕਰ, ਹੇ ਮੇਰੇ ਮਿੱਤ੍ਰ! ਸਾਧੂਆਂ ਦੀ ਸੇਵਾ ਕਮਾਉਣ ਦਾ ਇਹ ਸੁਹਾਉਣਾ ਸਮਾਂ ਹੈ।  

ਕਰਉ = ਕਰਉਂ, ਮੈਂ ਕਰਦਾ ਹਾਂ {ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ}। ਸੁਣਹੁ = ਤੁਸੀਂ ਸੁਣੋ {ਹੁਕਮੀ ਭਵਿੱਖਤ, ਮੱਧਮ ਪੁਰਖ, ਬਹੁ-ਵਚਨ}। ਬੇਲਾ = ਵੇਲਾ, ਮੌਕਾ।
ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ-(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ।


ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥  

ईहा खाटि चलहु हरि लाहा आगै बसनु सुहेला ॥१॥  

Īhā kẖāt cẖalhu har lāhā āgai basan suhelā. ||1||  

In this world, earn the profit of the Lord's Name, and hereafter, you shall dwell in peace. ||1||  

ਏਥੇ ਰੱਬ ਦੇ ਨਾਮ ਦੀ ਖਟੀ ਖੱਟ ਕੇ ਚਾਲੇ ਪਾ, ਪ੍ਰਲੋਕ ਵਿੱਚ ਤੈਨੂੰ ਸੁਸ਼ੋਭਤ ਨਿਵਾਸ ਅਸਥਾਨ ਮਿਲੇਗਾ।  

ਈਹਾ = ਇਥੇ, ਇਸ ਜਨਮ ਵਿਚ। ਖਾਟਿ = ਖੱਟ ਕੇ। ਲਾਹਾ = ਲਾਭ, ਖੱਟੀ। ਆਗੈ = ਪਰਲੋਕ ਵਿਚ। ਬਸਨੁ = ਵੱਸਣਾ, ਵਸੋਂ। ਸੁਹੇਲਾ = ਸੌਖਾ।੧।
(ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ ॥੧॥


ਅਉਧ ਘਟੈ ਦਿਨਸੁ ਰੈਣਾਰੇ  

अउध घटै दिनसु रैणारे ॥  

A▫oḏẖ gẖatai ḏinas raiṇāre.  

This life is diminishing, day and night.  

ਦਿਨ ਰਾਤਿ ਉਮਰ ਘਟ ਹੁੰਦੀ ਜਾ ਰਹੀ ਹੈ।  

ਅਉਧ = ਉਮਰ। ਰੈਣਾ = ਰਾਤ।
ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ।


ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ  

मन गुर मिलि काज सवारे ॥१॥ रहाउ ॥  

Man gur mil kāj savāre. ||1|| rahā▫o.  

Meeting with the Guru, your affairs shall be resolved. ||1||Pause||  

ਗੁਰਾਂ ਨੂੰ ਭੇਟਣ ਦੁਆਰਾ, ਹੇ ਬੰਦੇ! ਤੂੰ ਆਪਣੇ ਕਾਰਜ ਰਾਸ ਕਰ ਲੈ। ਠਹਿਰਾਉ।  

ਮਨ = ਹੇ ਮਨ! ਮਿਲਿ = ਮਿਲ ਕੇ। ਸਵਾਰੇ = ਸਵਾਰਿ, ਸਵਾਰ ਲੈ।੧।
ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ ॥੧॥ ਰਹਾਉ॥


ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ  

इहु संसारु बिकारु संसे महि तरिओ ब्रहम गिआनी ॥  

Ih sansār bikār sanse mėh ṯari▫o barahm gi▫ānī.  

This world is engrossed in corruption and cynicism. Only those who know God are saved.  

ਇਹ ਜਹਾਨ ਬਦਫੈਲ੍ਹੀ ਅਤੇ ਸੰਦੇਹ ਅੰਦਰ ਗ਼ਲਤਾਨ ਹੈ। ਕੇਵਲ ਰੱਬ ਨੂੰ ਜਾਨਣ ਵਾਲੇ ਦਾ ਹੀ ਬਚਾਅ ਹੁੰਦਾ ਹੈ।  

ਬਿਕਾਰ = ਵਿਕਾਰ-ਰੂਪ, ਵਿਕਾਰਾਂ ਨਾਲ ਭਰਿਆ ਹੋਇਆ। ਸੰਸੇ ਮਹਿ = ਸਹਿੰਸਿਆਂ ਵਿਚ, ਤੌਖ਼ਲਿਆਂ ਵਿਚ।
ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ।


ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥  

जिसहि जगाइ पीआवै इहु रसु अकथ कथा तिनि जानी ॥२॥  

Jisahi jagā▫e pī▫āvai ih ras akath kathā ṯin jānī. ||2||  

Only those who are awakened by the Lord to drink in this Sublime Essence, come to know the Unspoken Speech of the Lord. ||2||  

ਜਿਸ ਨੂੰ ਵਾਹਿਗੁਰੂ ਜਗਾ ਕੇ ਆਪਣੇ ਨਾਮ ਦਾ ਇਹ ਜੌਹਰ ਛਕਾਉਂਦਾ ਹੈ, ਉਹ ਬਿਆਨ ਨਾਂ ਹੋ ਸਕਣ ਵਾਲੇ ਪ੍ਰਭੂ ਦੀ ਗਿਆਨ-ਚਰਚਾ ਨੂੰ ਸਮਝ ਲੈਂਦਾ ਹੈ।  

ਜਿਸਹਿ = ਜਿਸ ਮਨੁੱਖ ਨੂੰ। ਜਗਾਇ = ਜਗਾ ਕੇ। ਪੀਆਵੈ = ਪਿਲਾਂਦਾ ਹੈ। ਤਿਨਿ = ਉਸ ਨੇ।੨।
(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ॥੨॥


ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ  

जा कउ आए सोई बिहाझहु हरि गुर ते मनहि बसेरा ॥  

Jā ka▫o ā▫e so▫ī bihājẖahu har gur ṯe manėh baserā.  

Purchase only that for which you have come into the world, and through the Guru, the Lord shall dwell within your mind.  

ਕੇਵਲ ਉਹੀ ਸੌਦਾ ਖ਼ਰੀਦ, ਜਿਸ ਲਈ ਤੂੰ ਆਇਆ ਹੈ। ਗੁਰਾਂ ਦੀ ਦਇਆ ਦੁਆਰਾ ਵਾਹਿਗੁਰੂ ਤੇਰੇ ਦਿਲ ਅੰਦਰ ਨਿਵਾਸ ਕਰ ਲਵੇਗਾ।  

ਜਾ ਕਉ = ਜਿਸ (ਮਨੋਰਥ) ਵਾਸਤੇ। ਬਿਹਾਝਹੁ = ਖ਼ਰੀਦੋ, ਵਣਜ ਕਰੋ। ਤੇ = ਤੋਂ, ਦੀ ਰਾਹੀਂ। ਮਨਹਿ = ਮਨ ਵਿਚ ਹੀ।
ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ।


ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਹੋਇਗੋ ਫੇਰਾ ॥੩॥  

निज घरि महलु पावहु सुख सहजे बहुरि न होइगो फेरा ॥३॥  

Nij gẖar mahal pāvhu sukẖ sėhje bahur na ho▫igo ferā. ||3||  

Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3||  

ਆਪਣੇ ਨਿੱਜ ਦੇ ਗ੍ਰਹਿ ਅੰਦਰ ਹੀ ਆਰਾਮ ਚੈਨ ਨਾਲ ਤੂੰ ਸੁਆਮੀ ਦੀ ਹਜ਼ੂਰੀ ਨੂੰ ਪਰਾਪਤ ਹੋ ਜਾਵੇਗਾ ਅਤੇ ਤੈਨੂੰ ਮੁੜਕੇ ਗੇੜਾ ਨਹੀਂ ਪਵੇਗਾ।  

ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ। ਮਹਲੁ = (ਪਰਮਾਤਮਾ ਦਾ) ਟਿਕਾਣਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਬਹੁਰਿ = ਫਿਰ।੩।
(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ॥੩॥


ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ  

अंतरजामी पुरख बिधाते सरधा मन की पूरे ॥  

Anṯarjāmī purakẖ biḏẖāṯe sarḏẖā man kī pūre.  

O Inner-knower, Searcher of Hearts, O Primal Being, Architect of Destiny: please fulfill this yearning of my mind.  

ਹੇ, ਦਿਲਾਂ ਦੀਆਂ ਜਾਨਣਹਾਰ ਤੇ ਢੋ ਮੇਲ ਮੇਲਣਹਾਰ, ਪ੍ਰਭੂ! ਮੇਰੇ ਦਿਲ ਦੀ ਸੱਧਰ ਪੂਰੀ ਕਰ।  

ਅੰਤਰਜਾਮੀ = ਹੇ ਦਿਲਾਂ ਦੀ ਜਾਣਨ ਵਾਲੇ! ਪੁਰਖ = ਹੇ ਸਭ ਵਿਚ ਵਿਆਪਕ! ਬਿਧਾਤੇ = ਹੇ ਸਿਰਜਣਹਾਰ! ਪੂਰੇ = ਪੂਰਿ, ਪੂਰੀ ਕਰ।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ।


ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥  

नानक दासु इहै सुखु मागै मो कउ करि संतन की धूरे ॥४॥५॥  

Nānak ḏās ihai sukẖ māgai mo ka▫o kar sanṯan kī ḏẖūre. ||4||5||  

Nanak, Your slave, begs for this happiness: let me be the dust of the feet of the Saints. ||4||5||  

ਨੋਕਰ ਨਾਨਕ ਇਸ ਖੁਸ਼ੀ ਦੀ ਯਾਚਨਾ ਕਰਦਾ ਹੈ, ਮੈਨੂੰ ਆਪਣੇ ਸਾਧੂਆਂ ਦੇ ਪੈਰਾਂ ਦੀ ਧੂੜ ਬਣਾ ਦੇ, (ਹੇ ਸੁਆਮੀ!)।  

ਮਾਗੈ = ਮੰਗਦਾ ਹੈ। ਮੋ ਕਉ = ਮੈਨੂੰ। ਧੂਰੇ = ਚਰਨ-ਧੂੜ।੪।
ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ ॥੪॥੫॥


        


© SriGranth.org, a Sri Guru Granth Sahib resource, all rights reserved.
See Acknowledgements & Credits