Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ  

Nānak kī parabẖ benṯī parabẖ milhu parāpaṯ ho▫e.  

Nanak makes this prayer to God: "Please, come and unite me with Yourself".  

ਪਰਾਪਤਿ ਹੋਇ = {पर्याप्तं = to one's heart's content} ਜਿਸ ਨਾਲ (ਮੇਰੇ) ਦਿਲ ਦੀ ਰੀਝ ਪੂਰੀ ਹੋ ਜਾਏ।
ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ।


ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥  

vaisākẖ suhāvā ṯāʼn lagai jā sanṯ bẖetai har so▫e. ||3||  

The month of Vaisaakh is beautiful and pleasant, when the Saint causes me to meet the Lord. ||3||  

ਸੰਤੁ ਹਰਿ = ਹਰੀ-ਸੰਤ। ਭੇਟੈ = ਮਿਲਿ ਪਏ ॥੩॥
(ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ ॥੩॥


ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ  

Har jeṯẖ juṛanḏā loṛī▫ai jis agai sabẖ nivann.  

In the month of Jayt'h, the bride longs to meet with the Lord. All bow in humility before Him.  

ਜੇਠਿ = ਜੇਠ ਵਿਚ। ਹਰਿ ਜੁੜੰਦਾ ਲੋੜੀਐ = ਪ੍ਰਭੂ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਸਭਿ = ਸਾਰੇ ਜੀਵ। ਨਿਵੰਨਿ = ਨਿਊਂਦੇ ਹਨ।
ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ।


ਹਰਿ ਸਜਣ ਦਾਵਣਿ ਲਗਿਆ ਕਿਸੈ ਦੇਈ ਬੰਨਿ  

Har sajaṇ ḏāvaṇ lagi▫ā kisai na ḏe▫ī bann.  

One who has grasped the hem of the robe of the Lord, the True Friend-no one can keep him in bondage.  

ਸਜਣ ਦਾਵਣਿ = ਸੱਜਣ ਦੇ ਦਾਮਨ ਵਿਚ, ਪੱਲੇ ਵਿਚ। ਕਿਸੈ... ਬੰਨਿ = ਕਿਸੇ ਨੂੰ ਬੰਨ੍ਹਣ ਨਹੀਂ ਦੇਂਦਾ, ਕਿਸੇ ਜਮ ਆਦਿਕ ਨੂੰ ਆਗਿਆ ਨਹੀਂ ਦੇਂਦਾ ਕਿ ਉਸ ਜੀਵ ਨੂੰ ਬੰਨ੍ਹ ਕੇ ਅੱਗੇ ਲਾ ਲਏ।
ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)।


ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ  

Māṇak moṯī nām parabẖ un lagai nāhī sann.  

God's Name is the Jewel, the Pearl. It cannot be stolen or taken away.  

xxx
(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ।


ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ  

Rang sabẖe nārā▫iṇai jeṯe man bẖāvann.  

In the Lord are all pleasures which please the mind.  

ਰੰਗ ਜੇਤੇ = ਜਿਤਨੇ ਭੀ ਰੰਗ ਹਨ। ਨਾਰਾਇਣੈ = ਪਰਮਾਤਮਾ ਦੇ। ਭਾਵੰਨਿ = ਪਿਆਰੇ ਲੱਗਦੇ ਹਨ।
ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ।


ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ  

Jo har loṛe so kare so▫ī jī▫a karann.  

As the Lord wishes, so He acts, and so His creatures act.  

ਕਰੰਨਿ = ਕਰਦੇ ਹਨ।
(ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।


ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ  

Jo parabẖ kīṯe āpṇe se▫ī kahī▫ahi ḏẖan.  

They alone are called blessed, whom God has made His Own.  

ਪ੍ਰਭਿ = ਪ੍ਰਭੂ ਨੇ। ਕਹੀਅਹਿ = ਕਹੇ ਜਾਂਦੇ ਹਨ।
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ।


ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ  

Āpaṇ lī▫ā je milai vicẖẖuṛ ki▫o rovann.  

If people could meet the Lord by their own efforts, why would they be crying out in the pain of separation?  

ਵਿੱਛੁੜਿ = ਪ੍ਰਭੂ ਤੋਂ ਵਿਛੁੜ ਕੇ।
(ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ?


ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ  

Sāḏẖū sang parāpaṯe Nānak rang māṇan.  

Meeting Him in the Saadh Sangat, the Company of the Holy, O Nanak, celestial bliss is enjoyed.  

ਸਾਧੂ ਸੰਗੁ = ਗੁਰੂ ਦਾ ਸਾਥ।
ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ।


ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  

Har jeṯẖ rangīlā ṯis ḏẖaṇī jis kai bẖāg mathann. ||4||  

In the month of Jayt'h, the playful Husband Lord meets her, upon whose forehead such good destiny is recorded. ||4||  

ਤਿਸੁ = ਉਸ (ਮਨੁੱਖ) ਨੂੰ। ਜਿਸ ਕੈ ਮਥੰਨਿ = ਜਿਸ ਦੇ ਮੱਥੇ ਉੱਤੇ ॥੪॥
ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥


ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਜਿੰਨਾ ਪਾਸਿ  

Āsāṛ ṯapanḏā ṯis lagai har nāhu na jinna pās.  

The month of Aasaarh seems burning hot, to those who are not close to their Husband Lord.  

ਨਾਹੁ = ਖਸਮ।
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ,`


ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ  

Jagjīvan purakẖ ṯi▫āg kai māṇas sanḏī ās.  

They have forsaken God the Primal Being, the Life of the World, and they have come to rely upon mere mortals.  

ਜਗ ਜੀਵਨ ਪੁਰਖੁ = ਜਗਤ ਦਾ ਸਹਾਰਾ ਪ੍ਰਭੂ। ਸੰਦੀ = ਦੀ।
ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।


ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ  

Ḏuyai bẖā▫e vigucẖī▫ai gal pa▫īs jam kī fās.  

In the love of duality, the soul-bride is ruined; around her neck she wears the noose of Death.  

ਦੁਯੈ ਭਾਇ = (ਪ੍ਰਭੂ ਤੋਂ ਬਿਨਾ ਕਿਸੇ) ਦੂਜੇ ਪਿਆਰ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਗਲਿ = ਗਲ ਵਿਚ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ)।


ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ  

Jehā bījai so luṇai mathai jo likẖi▫ās.  

As you plant, so shall you harvest; your destiny is recorded on your forehead.  

ਲੁਣੈ = ਵੱਢਦਾ ਹੈ। ਮਥੈ = ਮੱਥੇ ਉੱਤੇ।
(ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ।


ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ  

Raiṇ vihāṇī pacẖẖuṯāṇī uṯẖ cẖalī ga▫ī nirās.  

The life-night passes away, and in the end, one comes to regret and repent, and then depart with no hope at all.  

ਰੈਣਿ = ਰਾਤ, ਉਮਰ। ਨਿਰਾਸ = ਟੁੱਟੇ ਹੋਏ ਦਿਲ ਵਾਲਾ।
(ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।


ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ  

Jin kou sāḏẖū bẖetī▫ai so ḏargėh ho▫e kẖalās.  

Those who meet with the Holy Saints are liberated in the Court of the Lord.  

ਕੌ = ਨੂੰ। ਭੇਟੀਐ = ਮਿਲਦਾ ਹੈ। ਸਾਧੂ = ਗੁਰੂ। ਖਲਾਸੁ = ਸੁਰਖ਼ਰੂ, ਆਦਰ-ਯੋਗ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ)।


ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ  

Kar kirpā parabẖ āpṇī ṯere ḏarsan ho▫e pi▫ās.  

Show Your Mercy to me, O God; I am thirsty for the Blessed Vision of Your Darshan.  

ਪ੍ਰਭ = ਹੇ ਪ੍ਰਭੂ! ਹੋਇ = ਬਣੀ ਰਹੇ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ,


ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ  

Parabẖ ṯuḏẖ bin ḏūjā ko nahī Nānak kī arḏās.  

Without You, God, there is no other at all. This is Nanak's humble prayer.  

xxx
(ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।


ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  

Āsāṛ suhanḏā ṯis lagai jis man har cẖaraṇ nivās. ||5||  

The month of Aasaarh is pleasant, when the Feet of the Lord abide in the mind. ||5||  

ਜਿਸੁ ਮਨਿ = ਜਿਸ ਦੇ ਮਨ ਵਿਚ ॥੫॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ॥੫॥


ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ  

Sāvaṇ sarsī kāmṇī cẖaran kamal si▫o pi▫ār.  

In the month of Saawan, the soul-bride is happy, if she falls in love with the Lotus Feet of the Lord.  

ਸਾਵਣਿ = ਸਾਵਣ ਵਿਚ। ਸਰਸੀ = ਸ-ਰਸੀ, ਰਸ ਵਾਲੀ, ਹਰਿਆਵਲੀ। ਕਾਮਣੀ = ਜੀਵ-ਇਸਤ੍ਰੀ।
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ।


ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ  

Man ṯan raṯā sacẖ rang iko nām aḏẖār.  

Her mind and body are imbued with the Love of the True One; His Name is her only Support.  

ਸਚ ਰੰਗਿ = ਸੱਚੇ ਦੇ ਪਿਆਰ ਵਿਚ। ਆਧਾਰੁ = ਆਸਰਾ।
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।


ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ  

Bikẖi▫ā rang kūṛāvi▫ā ḏisan sabẖe cẖẖār.  

The pleasures of corruption are false. All that is seen shall turn to ashes.  

ਬਿਖਿਆ ਰੰਗ = ਮਾਇਆ ਦੇ ਰੰਗ। ਦਿਸਨਿ = ਦਿੱਸਦੇ ਹਨ। ਛਾਰੁ = ਸੁਆਹ।
ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ।


ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ  

Har amriṯ būnḏ suhāvaṇī mil sāḏẖū pīvaṇhār.  

The drops of the Lord's Nectar are so beautiful! Meeting the Holy Saint, we drink these in.  

ਸਾਧੂ = ਗੁਰੂ। ਪੀਵਣਹਾਰ = ਪੀਣ ਜੋਗਾ।
(ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ)।


ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ  

vaṇ ṯiṇ parabẖ sang ma▫oli▫ā samrath purakẖ apār.  

The forests and the meadows are rejuvenated and refreshed with the Love of God, the All-powerful, Infinite Primal Being.  

ਤਿਣੁ = ਘਾਹ। ਮਉਲਿਆ = ਹਰਿਆ-ਭਰਿਆ।
ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ,


ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ  

Har milṇai no man locẖḏā karam milāvaṇhār.  

My mind yearns to meet the Lord. If only He would show His Mercy, and unite me with Himself!  

ਕਰਮਿ = ਮਿਹਰ ਨਾਲ।
ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ।


ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ  

Jinī sakẖī▫e parabẖ pā▫i▫ā haʼn▫u ṯin kai saḏ balihār.  

Those brides who have obtained God-I am forever a sacrifice to them.  

xxx
ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।


ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ  

Nānak har jī ma▫i▫ā kar sabaḏ savāraṇhār.  

O Nanak, when the Dear Lord shows kindness, He adorns His bride with the Word of His Shabad.  

ਮਇਆ = ਦਇਆ। ਸਬਦਿ = ਸ਼ਬਦ ਦੀ ਰਾਹੀਂ।
ਹੇ ਨਾਨਕ! (ਬੇਨਤੀ ਕਰ ਤੇ ਆਖ ਕਿ) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ।


ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥  

Sāvaṇ ṯinā suhāgaṇī jin rām nām ur hār. ||6||  

Saawan is delightful for those happy soul-brides whose hearts are adorned with the Necklace of the Lord's Name. ||6||  

ਉਰਿ = ਹਿਰਦੇ ਵਿਚ ॥੬॥
ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ॥੬॥


ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ  

Bẖāḏu▫e bẖaram bẖulāṇī▫ā ḏūjai lagā heṯ.  

In the month of Bhaadon, she is deluded by doubt, because of her attachment to duality.  

ਭਾਦੁਇ = ਭਾਦਰੋਂ ਦੇ ਮਹੀਨੇ ਵਿਚ। ਭਰਮਿ = ਭਟਕਣਾ ਵਿਚ। ਭੁਲਾਣੀਆ = ਕੁਰਾਹੇ ਪੈ ਜਾਂਦੀ ਹੈ। ਹੇਤੁ = ਹਿਤ, ਪਿਆਰ।
(ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ।


ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ  

Lakẖ sīgār baṇā▫i▫ā kāraj nāhī keṯ.  

She may wear thousands of ornaments, but they are of no use at all.  

ਕੇਤੁ ਕਾਰਜਿ = ਕਿਸੇ ਕੰਮ ਵਿਚ।
ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।


ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ  

Jiṯ ḏin ḏeh binsasī ṯiṯ velai kahsan pareṯ.  

On that day when the body perishes-at that time, she becomes a ghost.  

ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਦੇਹ = ਸਰੀਰ। ਕਹਸਨਿ = ਆਖਣਗੇ। ਬਿਨਸਸੀ = ਬਿਨਸੇਗੀ। ਪ੍ਰੇਤ = ਗੁਜ਼ਰ ਚੁਕਿਆ, ਅਪਵਿਤ੍ਰ।
ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ)।


ਪਕੜਿ ਚਲਾਇਨਿ ਦੂਤ ਜਮ ਕਿਸੈ ਦੇਨੀ ਭੇਤੁ  

Pakaṛ cẖalā▫in ḏūṯ jam kisai na ḏenī bẖeṯ.  

The Messenger of Death seizes and holds her, and does not tell anyone his secret.  

ਪਕੜਿ = ਫੜ ਕੇ। ਨ ਦੇਨੀ = ਨਹੀਂ ਦੇਂਦੇ, ਨ ਦੇਨਿ।
ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ)।


ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ  

Cẖẖad kẖaṛoṯe kẖinai māhi jin si▫o lagā heṯ.  

And her loved ones-in an instant, they move on, leaving her all alone.  

xxx
(ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।


ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ  

Hath maroṛai ṯan kape si▫āhhu ho▫ā seṯ.  

She wrings her hands, her body writhes in pain, and she turns from black to white.  

ਕਪੇ = ਕੱਪੀਦਾ ਹੈ। ਸਿਆਹਹੁ = ਕਾਲੇ (ਰੰਗ) ਤੋਂ। ਸੇਤੁ = ਚਿੱਟਾ।
(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੇ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ)।


ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ  

Jehā bījai so luṇai karmā sanḏ▫ṛā kẖeṯ.  

As she has planted, so does she harvest; such is the field of karma.  

ਲੂਣੈ = ਵੱਢਦਾ ਹੈ। ਖੇਤੁ = ਪੈਲੀ। ਸੰਦੜਾ = ਦਾ।
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।


ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ  

Nānak parabẖ sarṇāgaṯī cẖaraṇ bohith parabẖ ḏeṯ.  

Nanak seeks God's Sanctuary; God has given him the Boat of His Feet.  

ਬੋਹਿਥ = ਜਹਾਜ਼।
ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ


ਸੇ ਭਾਦੁਇ ਨਰਕਿ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  

Se bẖāḏu▫e narak na pā▫ī▫ah gur rakẖaṇ vālā heṯ. ||7||  

Those who love the Guru, the Protector and Savior, in Bhaadon, shall not be thrown down into hell. ||7||  

ਨਾ ਪਾਈਅਹਿ = ਨਹੀਂ ਪਾਏ ਜਾਂਦੇ। ਹੇਤੁ = ਹਿਤੂ, ਪਿਆਰ ਕਰਨ ਵਾਲਾ ॥੭॥
ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ ॥੭॥


ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ  

Asun parem umāhṛā ki▫o milī▫ai har jā▫e.  

In the month of Assu, my love for the Lord overwhelms me. How can I go and meet the Lord?  

ਅਸੁਨਿ = ਅੱਸੂ ਵਿਚ। ਉਮਾਹੜਾ = ਉਛਾਲਾ। ਜਾਇ = ਜਾ ਕੇ। ਕਿਉਂ = ਕਿਵੇਂ? ਕਿਸੇ ਨ ਕਿਸੇ ਤਰ੍ਹਾਂ।
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ।


        


© SriGranth.org, a Sri Guru Granth Sahib resource, all rights reserved.
See Acknowledgements & Credits