Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪ੍ਰਭਾਤੀ ਮਹਲਾ ਦਖਣੀ  

Prabhaatee, First Mehl, Dakhnee:  

xxx
XXX


ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ  

Ahalyaa was the wife of Gautam the seer. Seeing her, Indra was enticed.  

ਲੁਭਾਇਆ = ਮਸਤ ਹੋ ਗਿਆ।
ਗੋਤਮ (ਇਕ ਪ੍ਰਸਿੱਧ) ਤਪੀ (ਸੀ), ਅਹਿੱਲਿਆ (ਉਸ ਦੀ) ਇਸਤ੍ਰੀ (ਸੀ), ਉਸ ਦਾ ਰੂਪ ਵੇਖ ਕੇ (ਦੇਵਤਿਆਂ ਦਾ ਰਾਜਾ ਅਖਵਾਂਦਾ) ਇੰਦ੍ਰ ਮਸਤ ਹੋ ਗਿਆ।


ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥  

When he received a thousand marks of disgrace on his body, then he felt regret in his mind. ||1||  

ਸਹਸ = ਹਜ਼ਾਰ। ਚਿਹਨ = ਨਿਸ਼ਾਨ। ਮਨਿ = ਮਨ ਵਿਚ ॥੧॥
(ਗੋਤਮ ਦੇ ਸਰਾਪ ਨਾਲ) (ਉਸ ਦੇ ਇੰਦਰ ਦੇ) ਸਰੀਰ ਉਤੇ ਹਜ਼ਾਰ ਭਗਾਂ ਦੇ ਨਿਸ਼ਾਨ ਬਣ ਗਏ, ਤਦੋਂ ਇੰਦ੍ਰ ਆਪਣੇ ਮਨ ਵਿਚ (ਉਸ ਕੁਕਰਮ ਤੇ) ਪਛੁਤਾਇਆ ॥੧॥


ਕੋਈ ਜਾਣਿ ਭੂਲੈ ਭਾਈ  

O Siblings of Destiny, no one knowingly makes mistakes.  

ਜਾਣਿ = ਜਾਣ ਬੁੱਝ ਕੇ, ਸਮਝ ਸੋਚ ਕੇ।
ਕੋਈ ਭੀ ਜੀਵ ਜਾਣ ਬੁੱਝ ਕੇ ਕੁਰਾਹੇ ਨਹੀਂ ਪੈਂਦਾ (ਜੀਵ ਦੇ ਵੱਸ ਦੀ ਗੱਲ ਨਹੀਂ)।


ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ  

He alone is mistaken, whom the Lord Himself makes so. He alone understands, whom the Lord causes to understand. ||1||Pause||  

ਭੂਲੈ = ਕੁਰਾਹੇ ਪੈਂਦਾ। ਭਾਈ = ਹੇ ਭਾਈ! ॥੧॥ ਰਹਾਉ ॥
ਉਹੀ ਮਨੁੱਖ ਕੁਰਾਹੇ ਪੈਂਦਾ ਹੈ ਜਿਸ ਨੂੰ ਪਰਮਾਤਮਾ ਆਪ ਕੁਰਾਹੇ ਪਾਂਦਾ ਹੈ। ਉਹੀ ਮਨੁੱਖ (ਸਹੀ ਜੀਵਨ-ਰਾਹ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਸਮਝ ਬਖ਼ਸ਼ਦਾ ਹੈ ॥੧॥ ਰਹਾਉ ॥


ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਪਾਈ  

Harichand, the king and ruler of his land, did not appreciate the value of his pre-ordained destiny.  

ਤਿਨਿ ਹਰੀ ਚੰਦਿ ਰਾਜੈ = ਉਸ ਰਾਜੇ ਹਰੀਚੰਦ ਨੇ। ਕਾਗਦਿ = ਕਾਗਜ਼ ਉਤੇ। ਕੀਮ = ਕੀਮਤ!
ਧਰਤੀ ਦੇ ਰਾਜੇ ਉਸ ਰਾਜਾ ਹਰੀ ਚੰਦ ਨੇ (ਇਤਨੇ ਦਾਨ-ਪੁੰਨ ਕੀਤੇ ਕਿ ਉਹਨਾਂ ਦਾ) ਮੁੱਲ ਕਾਗਜ਼ ਉਤੇ ਨਹੀਂ ਪੈ ਸਕਦਾ।


ਅਉਗਣੁ ਜਾਣੈ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥  

If he had known that it was a mistake, he would not have made such a show of giving in charity, and he would not have been sold in the market. ||2||  

ਨੇਖਾਸਿ = ਨਿਖ਼ਾਸ ਵਿਚ, ਮੰਡੀ ਵਿਚ ॥੨॥
ਜੇ (ਰਾਜਾ ਹਰੀ ਚੰਦ ਉਹਨਾਂ ਦਾਨ-ਪੁੰਨਾਂ ਨੂੰ) ਮਾੜਾ ਕੰਮ ਸਮਝਦਾ ਤਾਂ ਦਾਨ ਪੁੰਨ ਕਰਦਾ ਹੀ ਕਿਉਂ? (ਨਾਹ ਉਹ ਦਾਨ-ਪੁੰਨ ਕਰਦਾ) ਤੇ ਨਾਹ ਹੀ ਮੰਡੀ ਵਿਚ ਵਿਕਦਾ ॥੨॥


ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ  

The Lord took the form of a dwarf, and asked for some land.  

ਕਰਉ ਅਢਾਈ = ਢਾਈ ਕਰਮ (ਲੰਮੀ)। ਬਾਵਨ ਰੂਪਿ = ਵਉਣੇ ਰੂਪ ਵਿਚ। ਬਹਾਨੈ = ਬਹਾਨੇ ਨਾਲ।
(ਵਿਸ਼ਨੂੰ ਨੇ) ਵਉਣੇ ਰੂਪ ਵਿਚ (ਆ ਕੇ) ਬਹਾਨੇ ਨਾਲ ਰਾਜਾ ਬਲਿ ਪਾਸੋਂ ਢਾਈ ਕਰਮ ਧਰਤੀ (ਦਾ ਦਾਨ ਆਪਣੀ ਕੁਟੀਆ ਬਣਾਣ ਲਈ) ਮੰਗਿਆ।


ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥  

If Bal the king has recognized Him, he would not have been deceived, and sent to the underworld. ||3||  

ਪਇਆਲਿ = ਪਤਾਲ ਵਿਚ। ਛਲੀਐ = ਠਗਿਆ ਜਾਂਦਾ। ਰੂਪੁ = ਵਉਣੇ ਰੂਪ ਨੂੰ ॥੩॥
ਜੇ ਬਲਿ ਰਾਜਾ ਵਉਣੇ ਰੂਪ ਨੂੰ ਪਛਾਣ ਲੈਂਦਾ, ਤਾਂ ਨਾਹ ਹੀ ਠੱਗਿਆ ਜਾਂਦਾ ਤੇ ਨਾਹ ਹੀ ਪਾਤਾਲ ਵਿਚ ਜਾਂਦਾ ॥੩॥


ਰਾਜਾ ਜਨਮੇਜਾ ਦੇ ਮਤੀ ਬਰਜਿ ਬਿਆਸਿ ਪੜ੍ਹ੍ਹਾਇਆ  

Vyaas taught and warned the king Janmayjaa not to do three things.  

ਦੇ = ਦੇ ਕੇ। ਮਤੀ = ਮੱਤਾਂ। ਬਰਜਿ = ਵਰਜ ਕੇ, ਰੋਕ ਕੇ। ਬਿਆਸਿ = ਬਿਆਸ ਨੇ।
ਬਿਆਸ ਰਿਸ਼ੀ ਨੇ ਮੱਤਾਂ ਦੇ ਕੇ ਰਾਜਾ ਜਨਮੇਜੈ ਨੂੰ ਸਮਝਾਇਆ ਤੇ ਵਰਜਿਆ (ਕਿ ਉਸ ਅਪੱਛਰਾਂ ਨੂੰ ਆਪਣੇ ਘਰ ਵਿਚ ਨਾਹ ਲਿਆਈਂ। ਪਰ ਪਰਮਾਤਮਾ ਨੇ ਉਸ ਦੀ ਮੱਤ ਮਾਰੀ ਹੋਈ ਸੀ। ਉਹ ਰਿਸ਼ੀ ਦੇ ਆਖੇ ਨਾਹ ਲੱਗਾ। ਅਪੱਛਰਾਂ ਨੂੰ ਲੈ ਕੇ ਆਇਆ। ਫਿਰ)


ਤਿਨ੍ਹ੍ਹਿ ਕਰਿ ਜਗ ਅਠਾਰਹ ਘਾਏ ਕਿਰਤੁ ਚਲੈ ਚਲਾਇਆ ॥੪॥  

But he performed the sacred feast and killed eighteen Brahmins; the record of one's past deeds cannot be erased. ||4||  

ਤਿਨਿ = ਉਸ (ਰਾਜੇ ਜਨਮੇਜਾ) ਨੇ। ਘਾਏ = ਮਾਰ ਦਿੱਤੇ। ਕਿਰਤੁ = ਕੀਤੇ ਕਰਮਾਂ ਦੇ ਸੰਸਕਾਰਾਂ ਦਾ ਸਮੂਹ ॥੪॥
ਉਸ ਨੇ ਅਠਾਰਾਂ ਜੱਗ ਕਰ ਕੇ ਅਠਾਰਾਂ ਬ੍ਰਾਹਮਣ ਮਾਰ ਦਿੱਤੇ (ਕਿਉਂਕਿ ਉਹ ਅੱਤ ਬਰੀਕ ਕਪੜਿਆਂ ਵਿਚ ਆਈ ਅੱਧ-ਨਗਨ ਅਪੱਛਰਾ ਵੇਖ ਕੇ ਹੱਸ ਪਏ ਸਨ)। ਕੀਤੇ ਕਰਮਾਂ ਦੇ ਫਲ ਨੂੰ ਕੋਈ ਮਿਟਾ ਨਹੀਂ ਸਕਦਾ ॥੪॥


ਗਣਤ ਗਣੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ  

I do not try to calculate the account; I accept the Hukam of God's Command. I speak with intuitive love and respect.  

ਨ ਗਣੀ = ਮੈਂ ਨਹੀਂ ਗਿਣਦਾ। ਬੋਲੀ = ਮੈਂ ਬੋਲਦਾ ਹਾਂ। ਭਾਇ = ਪ੍ਰੇਮ ਵਿਚ।
ਹੇ ਪ੍ਰਭੂ! ਮੈਂ ਹੋਰ ਕੋਈ ਸੋਚਾਂ ਨਹੀਂ ਸੋਚਦਾ, ਮੈਂ ਤਾਂ ਤੇਰੀ ਰਜ਼ਾ ਨੂੰ ਸਮਝਣ ਦਾ ਜਤਨ ਕਰਦਾ ਹਾਂ, ਤੇ ਤੇਰੇ ਪ੍ਰੇਮ ਵਿਚ (ਮਗਨ ਹੋ ਕੇ) ਤੇਰੇ ਗੁਣ ਉਚਾਰਦਾ ਹਾਂ।


ਜੋ ਕਿਛੁ ਵਰਤੈ ਤੁਧੈ ਸਲਾਹੀ ਸਭ ਤੇਰੀ ਵਡਿਆਈ ॥੫॥  

No matter what happens, I will praise the Lord. It is all Your Glorious Greatness, O Lord. ||5||  

ਤੁਥੈ = ਤੈਨੂੰ ਹੀ, ਹੇ ਪ੍ਰਭੂ! ਸਾਲਾਹੀ = ਮੈਂ ਸਲਾਹੁੰਦਾ ਹਾਂ ॥੫॥
ਮੈਂ ਤਾਂ ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਹਾਂ। ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਤਾਕਤ ਦਾ ਜ਼ਹੂਰ ਹੋ ਰਿਹਾ ਹੈ ॥੫॥


ਗੁਰਮੁਖਿ ਅਲਿਪਤੁ ਲੇਪੁ ਕਦੇ ਲਾਗੈ ਸਦਾ ਰਹੈ ਸਰਣਾਈ  

The Gurmukh remains detached; filth never attaches itself to him. He remains forever in God's Sanctuary.  

ਅਲਿਪਤੁ = ਨਿਰਲੇਪ।
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਜਗਤ ਵਿਚ ਨਿਰਲੇਪ ਰਹਿੰਦਾ ਹੈ, ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਹ ਸਦਾ ਪਰਮਾਤਮਾ ਦੀ ਓਟ ਫੜਦਾ ਹੈ।


ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥  

The foolish self-willed manmukh does not think of the future; he is overtaken by pain, and then he regrets. ||6||  

ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਆਗੈ = ਪਹਿਲਾਂ, ਵੇਲੇ ਸਿਰ। ਦੁਖਿ ਲਾਗੈ = ਦੁੱਖ ਲੱਗਿਆਂ, ਜਦੋਂ ਦੁਖ ਵਿਚ ਫਸਦਾ ਹੈ ॥੬॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਜ਼ਿੰਦਗੀ ਵਿਚ) ਵੇਲੇ ਸਿਰ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਜਦੋਂ (ਆਪਣੀ ਇਸ ਮੂਰਖਤਾ ਦੇ ਕਾਰਨ) ਦੁੱਖ ਵਿਚ ਫਸਦਾ ਹੈ ਤਾਂ ਹੱਥ ਮਲਦਾ ਹੈ ॥੬॥


ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ  

The Creator who created this creation acts, and causes all to act.  

ਜਿਨਿ = ਜਿਸ (ਕਰਤਾਰ) ਨੇ।
ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ਉਹ ਆਪ ਹੀ ਸਭ ਕੁਝ ਕਰਦਾ ਹੈ ਉਹ ਆਪ ਹੀ ਜੀਵਾਂ ਪਾਸੋਂ ਸਭ ਕੁਝ ਕਰਾਂਦਾ ਹੈ।


ਹਰਿ ਅਭਿਮਾਨੁ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥  

O Lord, egotistical pride does not depart from the soul. Falling into egotistical pride, one is ruined. ||7||  

ਹਰਿ = ਹੇ ਹਰੀ! ਜੀਅਹੁ = ਦਿਲ ਵਿਚੋਂ। ਪੈ = ਪੈ ਕੇ ॥੭॥
ਹੇ ਪ੍ਰਭੂ! (ਅਸੀਂ ਜੀਵ ਮੂਰਖ ਹਾਂ, ਅਸੀਂ ਇਹ ਮਾਣ ਕਰਦੇ ਹਾਂ ਕਿ ਅਸੀਂ ਹੀ ਸਭ ਕੁਝ ਕਰਦੇ ਹਾਂ ਤੇ ਕਰ ਸਕਦੇ ਹਾਂ) ਸਾਡੇ ਦਿਲਾਂ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ। ਅਹੰਕਾਰ ਵਿਚ ਪੈ ਕੇ ਖ਼ੁਆਰ ਹੁੰਦੇ ਹਾਂ ॥੭॥


ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਭੁਲੈ  

Everyone makes mistakes; only the Creator does not make mistakes.  

ਸਭੁ ਕੋਈ = ਹਰੇਕ ਜੀਵ।
ਕਰਤਾਰ ਆਪ ਕਦੇ ਗ਼ਲਤੀ ਨਹੀਂ ਖਾਂਦਾ ਪਰ ਹਰੇਕ ਜੀਵ ਜੋ ਉਸ ਨੇ ਪੈਦਾ ਕੀਤਾ ਹੈ ਭੁੱਲਾਂ ਵਿਚ ਫਸਦਾ ਰਹਿੰਦਾ ਹੈ।


ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥  

O Nanak, salvation comes through the True Name. By Guru's Grace, one is released. ||8||4||  

ਨਿਸਤਾਰਾ = ਵਿਕਾਰਾਂ ਤੋਂ ਖ਼ਲਾਸੀ। ਪਰਸਾਦਿ = ਕਿਰਪਾ ਨਾਲ। ਅਘੁਲੈ = ਖ਼ਲਾਸੀ ਪ੍ਰਾਪਤ ਕਰਦਾ ਹੈ ॥੮॥੪॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਇਹਨਾਂ ਭੁੱਲਾਂ ਤੋਂ ਬਚ ਸਕੀਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਕੋਈ ਵਿਰਲਾ ਜੀਵ ਕੁਰਾਹੇ ਪੈਣ ਤੋਂ ਬਚਦਾ ਹੈ ॥੮॥੪॥


ਪ੍ਰਭਾਤੀ ਮਹਲਾ  

Prabhaatee, First Mehl:  

xxx


ਆਖਣਾ ਸੁਨਣਾ ਨਾਮੁ ਅਧਾਰੁ  

To chant and listen to the Naam, the Name of the Lord, is my Support.  

ਅਧਾਰੁ = ਆਸਰਾ।
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸੁਣਨ ਸੁਣਾਨ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾ ਲਿਆ ਹੈ,


ਧੰਧਾ ਛੁਟਕਿ ਗਇਆ ਵੇਕਾਰੁ  

Worthless entanglements are ended and gone.  

ਵੇਕਾਰੁ = ਵਿਅਰਥ।
ਉਸ ਦੀ ਮਾਇਆ ਦੀ ਖ਼ਾਤਰ ਹਰ ਵੇਲੇ ਦੀ ਵਿਅਰਥ ਦੌੜ-ਭੱਜ ਮੁੱਕ ਜਾਂਦੀ ਹੈ।


ਜਿਉ ਮਨਮੁਖਿ ਦੂਜੈ ਪਤਿ ਖੋਈ  

The self-willed manmukh, caught in duality, loses his honor.  

ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਦੂਜੈ = ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਵਿਚ। ਪਤਿ = ਇੱਜ਼ਤ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ (ਦੌੜ-ਭੱਜ ਕਰਦਾ) ਹੈ ਤੇ ਇੱਜ਼ਤ ਗਵਾ ਲੈਂਦਾ ਹੈ।


ਬਿਨੁ ਨਾਵੈ ਮੈ ਅਵਰੁ ਕੋਈ ॥੧॥  

Except for the Name, I have no other at all. ||1||  

xxx ॥੧॥
(ਹੇ ਮੇਰੇ ਮਨ!) ਮੈਨੂੰ ਤਾਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ ॥੧॥


ਸੁਣਿ ਮਨ ਅੰਧੇ ਮੂਰਖ ਗਵਾਰ  

Listen, O blind, foolish, idiotic mind.  

ਮਨ ਗਵਾਰ = ਹੇ ਅਮੋੜ ਮਨ!
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨ! ਹੇ ਮੂਰਖ ਮਨ! ਹੇ ਅਮੋੜ ਮਨ! ਸੁਣ,


ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ  

Aren't you ashamed of your comings and goings in reincarnation? Without the Guru, you shall drown, over and over again. ||1||Pause||  

ਲਾਜ ਨਹੀ ਲਾਗੈ = ਸ਼ਰਮ ਨਹੀਂ ਆਉਂਦੀ। ਬਾਰੋ ਬਾਰੋ = ਮੁੜ ਮੁੜ ॥੧॥ ਰਹਾਉ ॥
(ਜੇਹੜਾ ਬੰਦਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹੈ, ਤੇ ਮੁੜ ਮੁੜ ਮਾਇਆ ਦੇ ਮੋਹ ਵਿਚ ਫਸਣੋਂ ਮੁੜਦਾ ਨਹੀਂ, ਉਸ ਨੂੰ ਨਿਰੀ) ਮਾਇਆ ਦੀ ਖ਼ਾਤਰ ਦੌੜ-ਭੱਜ ਕਰਨ ਵਿਚ ਕੋਈ ਸ਼ਰਮ ਮਹਿਸੂਸ ਨਹੀਂ ਹੁੰਦੀ। ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਉਹ ਮੁੜ ਮੁੜ ਮਾਇਆ ਦੇ ਮੋਹ ਵਿਚ ਹੀ ਡੁੱਬਦਾ ਹੈ (ਹੇ ਮਨ! ਚੇਤਾ ਰੱਖ ਤੂੰ ਭੀ ਐਸਾ ਹੀ ਨਿਲੱਜ ਹੋ ਜਾਵੇਂਗਾ) ॥੧॥ ਰਹਾਉ ॥


ਇਸੁ ਮਨ ਮਾਇਆ ਮੋਹਿ ਬਿਨਾਸੁ  

This mind is ruined by its attachment to Maya.  

ਮੋਹਿ = ਮੋਹ ਵਿਚ। ਬਿਨਾਸੁ = ਆਤਮਕ ਮੌਤ।
ਮਾਇਆ ਦੇ ਮੋਹ ਵਿਚ (ਫਸ ਕੇ) ਇਸ ਮਨ ਦੀ ਆਤਮਕ ਮੌਤ ਹੋ ਜਾਂਦੀ ਹੈ।


ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ  

The Command of the Primal Lord is pre-ordained. Before whom should I cry?  

ਕਾਸੁ = ਕਿਸ ਨੂੰ?
(ਪਰ ਜੀਵ ਦੇ ਕੀਹ ਵੱਸ?) ਜਦੋਂ ਧੁਰੋਂ ਹੀ ਇਹ ਹੁਕਮ ਚਲਿਆ ਆ ਰਿਹਾ ਹੈ ਤਾਂ ਕਿਸੇ ਹੋਰ ਅੱਗੇ ਪੁਕਾਰ ਭੀ ਨਹੀਂ ਕੀਤੀ ਜਾ ਸਕਦੀ (ਭਾਵ, ਮਾਇਆ ਦਾ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ-ਇਹ ਨਿਯਮ ਅਟੱਲ ਹੈ, ਇਸ ਨੂੰ ਕੋਈ ਉਲੰਘ ਨਹੀਂ ਸਕਦਾ)।


ਗੁਰਮੁਖਿ ਵਿਰਲਾ ਚੀਨ੍ਹ੍ਹੈ ਕੋਈ  

Only a few, as Gurmukh, understand this.  

ਚੀਨ੍ਹ੍ਹੈ = ਪਛਾਣਦਾ ਹੈ।
ਕੋਈ ਵਿਰਲਾ ਬੰਦਾ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ,


ਨਾਮ ਬਿਹੂਨਾ ਮੁਕਤਿ ਹੋਈ ॥੨॥  

Without the Naam, no one is liberated. ||2||  

xxx ॥੨॥
ਕਿ ਪ੍ਰਭੂ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ ॥੨॥


ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ  

People wander lost, staggering and stumbling through 8.4 million incarnations.  

ਭ੍ਰਮਿ = ਭਟਕ ਕੇ।
ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜੀਵ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਧੱਕੇ ਖਾਂਦਾ ਫਿਰਦਾ ਹੈ।


ਬਿਨੁ ਗੁਰ ਬੂਝੇ ਜਮ ਕੀ ਫਾਸੀ  

Without knowing the Guru, they cannot escape the noose of Death.  

xxx
ਗੁਰੂ ਤੋਂ ਬਿਨਾ ਸਹੀ ਜੀਵਨ-ਰਾਹ ਨਹੀਂ ਸਮਝਦਾ ਤੇ ਜਮ ਦੀ ਫਾਹੀ (ਇਸ ਦੇ ਗਲ ਵਿਚ ਪਈ ਰਹਿੰਦੀ ਹੈ)।


ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ  

This mind, from one moment to the next, goes from the heavens to the underworld.  

ਊਭਿ = ਉੱਚਾ, ਆਕਾਸ਼ ਵਿਚ। ਪਇਆਲ = ਪਤਾਲ ਵਿਚ।
(ਮਾਇਆ ਦੇ ਅਸਰ ਵਿਚ) ਇਹ ਮਨ ਕਦੇ ਆਕਾਸ਼ ਵਿਚ ਜਾ ਚੜ੍ਹਦਾ ਹੈ ਕਦੇ ਪਾਤਾਲ ਵਿਚ ਡਿੱਗ ਪੈਂਦਾ ਹੈ।


ਗੁਰਮੁਖਿ ਛੂਟੈ ਨਾਮੁ ਸਮ੍ਹ੍ਹਾਲਿ ॥੩॥  

The Gurmukh contemplates the Naam, and is released. ||3||  

xxx ॥੩॥
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਇਸ ਗੇੜ ਵਿਚੋਂ ਬਚ ਨਿਕਲਦਾ ਹੈ ॥੩॥


ਆਪੇ ਸਦੇ ਢਿਲ ਹੋਇ  

When God sends His Summons, there is no time to delay.  

xxx
ਜਿਸ ਮਨੁੱਖ ਨੂੰ ਪ੍ਰਭੂ ਆਪ ਹੀ (ਆਪਣੇ ਚਰਨਾਂ ਵਿਚ ਜੁੜਨ ਲਈ) ਸੱਦਦਾ ਹੈ ਉਸ ਨੂੰ ਮਿਲਦਿਆਂ ਚਿਰ ਨਹੀਂ ਲੱਗਦਾ,


ਸਬਦਿ ਮਰੈ ਸਹਿਲਾ ਜੀਵੈ ਸੋਇ  

When one dies in the Word of the Shabad, he lives in peace.  

ਸਹਿਲਾ = ਸੌਖਾ।
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ (ਭਾਵ, ਮਾਇਆ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ) ਤੇ ਉਹ ਬੜਾ ਸੌਖਾ ਜੀਵਨ ਗੁਜ਼ਾਰਦਾ ਹੈ।


ਬਿਨੁ ਗੁਰ ਸੋਝੀ ਕਿਸੈ ਹੋਇ  

Without the Guru, no one understands.  

xxx
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ।


ਆਪੇ ਕਰੈ ਕਰਾਵੈ ਸੋਇ ॥੪॥  

The Lord Himself acts, and inspires all to act. ||4||  

xxx ॥੪॥
(ਗੁਰੂ ਨਾਲ ਭੀ ਪ੍ਰਭੂ ਆਪ ਹੀ ਮਿਲਾਂਦਾ ਹੈ) ਪ੍ਰਭੂ ਆਪ ਹੀ ਇਹ ਸਭ ਕੁਝ ਕਰਦਾ ਹੈ ਤੇ ਜੀਵਾਂ ਪਾਸੋਂ ਕਰਾਂਦਾ ਹੈ ॥੪॥


ਝਗੜੁ ਚੁਕਾਵੈ ਹਰਿ ਗੁਣ ਗਾਵੈ  

Inner conflict comes to an end, singing the Glorious Praises of the Lord.  

xxx
ਜਿਸ ਮਨੁੱਖ ਦਾ ਮਾਇਆ ਦੇ ਮੋਹ ਦਾ ਲੰਮਾ ਗੇੜ ਪ੍ਰਭੂ ਮੁਕਾਂਦਾ ਹੈ ਉਹ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ,


ਪੂਰਾ ਸਤਿਗੁਰੁ ਸਹਜਿ ਸਮਾਵੈ  

Through the Perfect True Guru, one is intuitively absorbed into the Lord.  

ਸਹਿਜ = ਆਤਮਕ ਅਡੋਲਤਾ ਵਿਚ।
ਪੂਰਾ ਗੁਰੂ ਉਸ ਦੇ ਸਿਰ ਉਤੇ ਰਾਖਾ ਬਣਦਾ ਹੈ ਤੇ ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।


ਇਹੁ ਮਨੁ ਡੋਲਤ ਤਉ ਠਹਰਾਵੈ  

This wobbling, unsteady mind is stabilized,  

xxx
ਤਦੋਂ ਮਨੁੱਖ ਦਾ ਇਹ ਮਨ ਮਾਇਆ ਪਿੱਛੇ ਭਟਕਣੋਂ ਹਟ ਜਾਂਦਾ ਹੈ,


ਸਚੁ ਕਰਣੀ ਕਰਿ ਕਾਰ ਕਮਾਵੈ ॥੫॥  

and one lives the lifestyle of true actions. ||5||  

ਸਚੁ = ਸਦਾ-ਥਿਰ ਪਰਮਾਤਮਾ ਦੇ ਨਾਮ ਦਾ ਸਿਮਰਨ ॥੫॥
ਤਦੋਂ ਮਨੁੱਖ ਸਦਾ-ਥਿਰ ਨਾਮ ਦੇ ਸਿਮਰਨ ਨੂੰ ਆਪਣਾ ਕਰਤੱਬ ਜਾਣ ਕੇ ਸਿਮਰਨ ਦੀ ਕਾਰ ਕਰਦਾ ਹੈ ॥੫॥


ਅੰਤਰਿ ਜੂਠਾ ਕਿਉ ਸੁਚਿ ਹੋਇ  

If someone is false within his own self, then how can he be pure?  

ਸੁਚਿ = ਪਵਿਤ੍ਰਤਾ।
ਪਰ ਜਿਸ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੋ ਚੁਕਾ ਹੋਵੇ ਉਸ ਦੇ ਅੰਦਰ (ਬਾਹਰਲੇ ਇਸ਼ਨਾਨ ਆਦਿਕ ਨਾਲ) ਪਵਿਤ੍ਰਤਾ ਨਹੀਂ ਆ ਸਕਦੀ।


ਸਬਦੀ ਧੋਵੈ ਵਿਰਲਾ ਕੋਇ  

How rare are those who wash with the Shabad.  

ਕੋਇ = ਕੋਇ ਵਿਰਲਾ।
ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਨਾਲ ਹੀ (ਮਨ ਨੂੰ) ਸਾਫ਼ ਕਰਦਾ ਹੈ।


ਗੁਰਮੁਖਿ ਕੋਈ ਸਚੁ ਕਮਾਵੈ  

How rare are those who, as Gurmukh, live the Truth.  

xxx
ਕੋਈ ਵਿਰਲਾ ਹੀ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਨਾਮ ਨੂੰ ਸਿਮਰਨ ਦੀ ਕਾਰ ਕਰਦਾ ਹੈ,


ਆਵਣੁ ਜਾਣਾ ਠਾਕਿ ਰਹਾਵੈ ॥੬॥  

Their comings and goings in reincarnation are over and done. ||6||  

ਠਾਕਿ = ਰੋਕ ਕੇ ॥੬॥
ਤੇ ਆਪਣੇ ਮਨ ਦੀ ਭਟਕਣਾ ਨੂੰ ਰੋਕ ਰੱਖਦਾ ਹੈ ॥੬॥


        


© SriGranth.org, a Sri Guru Granth Sahib resource, all rights reserved.
See Acknowledgements & Credits