Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਭਉ ਖਾਣਾ ਪੀਣਾ ਸੁਖੁ ਸਾਰੁ  

Those who eat and drink the Fear of God, find the most excellent peace.  

ਭਉ = ਡਰ-ਅਦਬ। ਸਾਰੁ = ਸ੍ਰੇਸ਼ਟ।
ਜਿਸ ਮਨੁੱਖ ਨੇ ਪਰਮਾਤਮਾ ਦੇ ਡਰ-ਅਦਬ ਨੂੰ ਆਪਣੇ ਆਤਮਕ ਜੀਵਨ ਦਾ ਆਸਰਾ ਬਣਾ ਲਿਆ ਹੈ ਜਿਵੇਂ ਖਾਣ ਪੀਣ ਨੂੰ ਸਰੀਰ ਦਾ ਸਹਾਰਾ ਬਣਾਈਦਾ ਹੈ,


ਹਰਿ ਜਨ ਸੰਗਤਿ ਪਾਵੈ ਪਾਰੁ  

Associating with the humble servants of the Lord, they are carried across.  

ਪਾਰੁ = ਪਾਰਲਾ ਬੰਨਾ।
ਉਹ ਮਨੁੱਖ ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ (ਮਾਇਆ ਦੇ ਮੋਹ ਦੇ ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ।


ਸਚੁ ਬੋਲੈ ਬੋਲਾਵੈ ਪਿਆਰੁ  

They speak the Truth, and lovingly inspire others to speak it as well.  

xxx
ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ-ਚਰਨਾਂ ਦਾ ਪਿਆਰ ਉਸ ਨੂੰ ਸਿਮਰਨ ਵਲ ਹੀ ਪ੍ਰੇਰਦਾ ਰਹਿੰਦਾ ਹੈ।


ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥  

The Word of the Guru's Shabad is the most excellent occupation. ||7||  

xxx ॥੭॥
ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਟਿਕਾਣਾ ਹੀ ਉਹ ਮਨੁੱਖ ਸਭ ਤੋਂ ਸ੍ਰੇਸ਼ਟ ਕਰਤੱਬ ਸਮਝਦਾ ਹੈ ॥੭॥


ਹਰਿ ਜਸੁ ਕਰਮੁ ਧਰਮੁ ਪਤਿ ਪੂਜਾ  

Those who take the Lord's Praises as their karma and Dharma, their honor and worship service  

ਜਸੁ = ਸਿਫ਼ਤ-ਸਾਲਾਹ।
ਉਸ ਮਨੁੱਖ ਨੇ ਇਹ ਨਿਸ਼ਚਾ ਕਰ ਲਿਆ ਹੁੰਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਮੇਰੇ ਵਾਸਤੇ ਕਰਮ-ਕਾਂਡ ਹੈ, ਇਹੀ ਮੇਰੇ ਲਈ (ਲੋਕ ਪਰਲੋਕ ਦੀ) ਇੱਜ਼ਤ ਹੈ ਤੇ ਇਹੀ ਮੇਰੇ ਵਾਸਤੇ ਦੇਵ-ਪੂਜਾ ਹੈ।


ਕਾਮ ਕ੍ਰੋਧ ਅਗਨੀ ਮਹਿ ਭੂੰਜਾ  

NAME?  

ਭੂੰਜਾ = ਭੁੰਨਿਆ ਹੈ, ਸਾੜ ਦਿੱਤਾ ਹੈ।
ਉਹ ਮਨੁੱਖ ਕਾਮ ਕ੍ਰੋਧ ਆਦਿਕ ਵਿਕਾਰਾਂ ਨੂੰ (ਗਿਆਨ ਦੀ) ਅੱਗ ਵਿਚ ਸਾੜ ਦੇਂਦਾ ਹੈ।


ਹਰਿ ਰਸੁ ਚਾਖਿਆ ਤਉ ਮਨੁ ਭੀਜਾ  

They taste the sublime essence of the Lord, and their minds are drenched with it.  

xxx
ਜਦੋਂ ਮਨੁੱਖ (ਇਕ ਵਾਰੀ) ਪਰਮਾਤਮਾ ਦੇ ਨਾਮ ਦਾ ਰਸ ਚੱਖ ਲੈਂਦਾ ਹੈ ਤਾਂ ਉਸ ਦਾ ਮਨ (ਸਦਾ ਲਈ ਉਸ ਰਸ ਵਿਚ) ਭਿੱਜ ਜਾਂਦਾ ਹੈ।


ਪ੍ਰਣਵਤਿ ਨਾਨਕੁ ਅਵਰੁ ਦੂਜਾ ॥੮॥੫॥  

Prays Nanak, there is no other at all. ||8||5||  

xxx ॥੮॥੫॥
ਨਾਨਕ ਬੇਨਤੀ ਕਰਦਾ ਹੈ ਕਿ ਫਿਰ ਉਸ ਨੂੰ ਕੋਈ ਹੋਰ ਰਸ ਚੰਗਾ ਨਹੀਂ ਲੱਗਦਾ ॥੮॥੫॥


ਪ੍ਰਭਾਤੀ ਮਹਲਾ  

Prabhaatee, First Mehl:  

xxx
XXX


ਰਾਮ ਨਾਮੁ ਜਪਿ ਅੰਤਰਿ ਪੂਜਾ  

Chant the Lord's Name, and worship Him deep within your being.  

ਅੰਤਰਿ = ਹਿਰਦੇ ਵਿਚ।
(ਹੇ ਪੰਡਿਤ!) ਪਰਮਾਤਮਾ ਦਾ ਨਾਮ ਜਪ, (ਇਹੀ) ਅੰਤਰ ਆਤਮੇ (ਪਰਮਾਤਮ ਦੇਵ ਦੀ) ਪੂਜਾ ਹੈ।


ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥  

Contemplate the Word of the Guru's Shabad, and no other. ||1||  

ਵੀਚਾਰਿ = ਆਪਣੇ ਸੋਚ = ਮੰਡਲ ਵਿਚ ਰੱਖ ॥੧॥
ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖ (ਤੈਨੂੰ ਸਮਝ ਆ ਜਾਇਗੀ ਕਿ) ਪਰਮਾਤਮਾ ਤੋਂ ਬਿਨਾ ਕੋਈ (ਦੇਵੀ ਦੇਵਤਾ) ਨਹੀਂ ਹੈ (ਜਿਸ ਦੀ ਪੂਜਾ ਕੀਤੀ ਜਾਏ) ॥੧॥


ਏਕੋ ਰਵਿ ਰਹਿਆ ਸਭ ਠਾਈ  

The One is pervading all places.  

ਰਹਿ ਰਹਿਆ = ਵਿਆਪਕ ਹੈ। ਠਾਈ = ਥਾਂਈ।
(ਹੇ ਪੰਡਿਤ!) ਇਕ ਪਰਮਾਤਮਾ ਸਭ ਥਾਵਾਂ ਵਿਚ ਵਿਆਪਕ ਹੈ।


ਅਵਰੁ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ  

I do not see any other; unto whom should I offer worship? ||1||Pause||  

xxx ॥੧॥ ਰਹਾਉ॥
ਮੈਨੂੰ (ਉਸ ਤੋਂ ਬਿਨਾ ਕਿਤੇ) ਕੋਈ ਹੋਰ ਨਹੀਂ ਦਿੱਸਦਾ। ਮੈਂ ਹੋਰ ਕਿਸ ਦੀ ਪੂਜਾ ਕਰਾਂ? ਮੈਂ ਹੋਰ ਕਿਸ ਨੂੰ (ਫੁੱਲ ਆਦਿਕ) ਭੇਟ ਕਰਾਂ? ॥੧॥ ਰਹਾਉ ॥


ਮਨੁ ਤਨੁ ਆਗੈ ਜੀਅੜਾ ਤੁਝ ਪਾਸਿ  

I place my mind and body in offering before You; I dedicate my soul to You.  

ਜੀਅੜਾ = ਨਿੱਕੀ ਜਿਹੀ ਜਿੰਦ।
(ਹੇ ਪੰਡਿਤ! ਇਹ ਫੁੱਲਾਂ ਦੀ ਭੇਟ ਕਿਸ ਅਰਥ? ਹੇ ਪ੍ਰਭੂ!) ਮੇਰਾ ਇਹ ਮਨ ਮੇਰਾ ਇਹ ਸਰੀਰ ਤੇਰੇ ਅੱਗੇ ਹਾਜ਼ਰ ਹੈ ਮੇਰੀ ਇਹ ਨਿੱਕੀ ਜਿੰਦ ਭੀ ਤੇਰੇ ਹਵਾਲੇ ਹੈ।


ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥  

As it pleases You, You save me, Lord; this is my prayer. ||2||  

xxx ॥੨॥
(ਮੈਂ ਤਾਂ ਇਉਂ ਪਰਮਾਤਮਾ ਦੇ ਦਰ ਤੇ) ਅਰਦਾਸ ਕਰਦਾ ਹਾਂ- (ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਵੇਂ ਰੱਖ ॥੨॥


ਸਚੁ ਜਿਹਵਾ ਹਰਿ ਰਸਨ ਰਸਾਈ  

True is that tongue which is delighted by the sublime essence of the Lord.  

ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਰਸਨ = ਜੀਭ। ਰਸਾਈ = ਇਕ-ਸਾਰ ਕਰ ਲਿਆ।
ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ ਤੇ ਆਪਣੀ ਜੀਭ ਨੂੰ ਪ੍ਰਭੂ ਦੇ ਨਾਮ-ਰਸ ਵਿਚ ਰਸਾ ਲੈਂਦਾ ਹੈ,


ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥  

Following the Guru's Teachings, one is saved in the Sanctuary of God. ||3||  

xxx ॥੩॥
ਗੁਰੂ ਦੀ ਮੱਤ ਲੈ ਕੇ ਪ੍ਰਭੂ ਦੀ ਸਰਨ ਪੈਂਦਾ ਹੈ, ਉਹ ਮਾਇਆ ਦੇ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ॥੩॥


ਕਰਮ ਧਰਮ ਪ੍ਰਭਿ ਮੇਰੈ ਕੀਏ  

My God created religious rituals.  

ਪ੍ਰਭਿ ਮੇਰੈ = ਮੇਰੇ ਪ੍ਰਭੂ ਨੇ।
(ਪਰਮਾਤਮਾ ਸਭ ਹੀ ਜੀਵਾਂ ਵਿਚ ਵਿਆਪਕ ਹੈ, ਇਸ ਦ੍ਰਿਸ਼ਟੀ-ਕੋਣ ਤੋਂ) ਮੇਰੇ ਪਰਮਾਤਮਾ ਨੇ ਹੀ ਕਰਮ-ਕਾਂਡ ਬਣਾਏ ਹਨ,


ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥  

He placed the glory of the Naam above these rituals. ||4||  

ਸਿਰਿ ਕਰਮਾਂ = ਕਰਮਾਂ ਦੇ ਸਿਰ ਉੱਤੇ ॥੪॥
ਪਰ ਪ੍ਰਭੂ ਨੇ ਹੀ ਨਾਮ-ਸਿਮਰਨ ਨੂੰ ਸਭ ਕਰਮਾਂ ਦੇ ਉੱਤੇ ਵਡਿਆਈ ਦਿੱਤੀ ਹੈ ॥੪॥


ਸਤਿਗੁਰ ਕੈ ਵਸਿ ਚਾਰਿ ਪਦਾਰਥ  

The four great blessings are under the control of the True Guru.  

xxx
(ਲੋਕ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਫਿਰਦੇ ਹਨ, ਪਰ) ਗੁਰੂ ਦੇ ਇਖ਼ਤਿਆਰ ਵਿਚ (ਧਰਮ, ਅਰਥ, ਕਾਮ, ਮੋਖ) ਚਾਰੇ ਹੀ ਪਦਾਰਥ ਹਨ।


ਤੀਨਿ ਸਮਾਏ ਏਕ ਕ੍ਰਿਤਾਰਥ ॥੫॥  

When the first three are put aside, one is blessed with the fourth. ||5||  

ਤੀਨਿ = ਤਿੰਨ ਪਦਾਰਥ (ਧਰਮ, ਅਰਥ ਤੇ ਕਾਮ)। ਕ੍ਰਿਤਾਰਥ = ਸਫਲ ॥੫॥
(ਗੁਰੂ ਦੀ) ਸਰਨ ਪਿਆਂ (ਪਹਿਲੇ) ਤਿੰਨਾਂ ਪਦਾਰਥਾਂ ਦੀ ਵਾਸਨਾ ਹੀ ਮੁੱਕ ਜਾਂਦੀ ਹੈ, ਤੇ, ਮਨੁੱਖ ਨੂੰ ਇਕ ਵਿਚ ਸਫਲਤਾ ਹੋ ਜਾਂਦੀ ਹੈ (ਭਾਵ, ਮਾਇਆ ਦੇ ਮੋਹ ਤੋਂ ਮੁਕਤੀ ਮਿਲ ਜਾਂਦੀ ਹੈ) ॥੫॥


ਸਤਿਗੁਰਿ ਦੀਏ ਮੁਕਤਿ ਧਿਆਨਾਂ  

Those whom the True Guru blesses with liberation and meditation  

ਸਤਿਗੁਰਿ = ਗੁਰੂ ਨੇ। ਮੁਕਤਿ = ਮਾਇਆ ਦੇ ਮੋਹ ਤੋਂ ਖ਼ਲਾਸੀ।
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਮਾਇਆ ਦੇ ਮੋਹ ਤੋਂ ਖ਼ਲਾਸੀ ਬਖ਼ਸ਼ੀ, ਪ੍ਰਭੂ-ਚਰਨਾਂ ਵਿਚ ਸੁਰਤ ਜੋੜਨ ਦੀ ਦਾਤ ਦਿੱਤੀ,


ਹਰਿ ਪਦੁ ਚੀਨ੍ਹ੍ਹਿ ਭਏ ਪਰਧਾਨਾ ॥੬॥  

realize the Lord's State, and become sublime. ||6||  

ਚੀਨ੍ਹ੍ਹਿ = ਪਛਾਣ ਕੇ ॥੬॥
ਉਹਨਾਂ ਨੇ ਪਰਮਾਤਮਾ ਨਾਲ ਮੇਲ-ਅਵਸਥਾ ਪਛਾਣ ਲਈ ਤੇ ਉਹ (ਲੋਕ ਪਰਲੋਕ ਵਿਚ) ਮੰਨੇ ਪ੍ਰਮੰਨੇ ਗਏ ॥੬॥


ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ  

Their minds and bodies are cooled and soothed; the Guru imparts this understanding.  

ਗੁਰਿ = ਗੁਰੂ ਨੇ।
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਆਤਮਕ ਜੀਵਨ ਦੀ ਸਮਝ ਬਖ਼ਸ਼ੀ ਉਹਨਾਂ ਦਾ ਮਨ ਉਹਨਾਂ ਦਾ ਸਰੀਰ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢੇ-ਠਾਰ ਹੋ ਗਏ,


ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥  

Who can estimate the value of those whom God has exalted? ||7||  

ਨਿਵਾਜੇ = ਵਡਿਆਇਆ ਹੈ। ਕਿਨਿ = ਕਿਸ ਨੇ? ॥੭॥
ਪ੍ਰਭੂ ਨੇ ਉਹਨਾਂ ਨੂੰ ਵਡਿਆਈ ਦਿੱਤੀ, (ਉਹਨਾਂ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਗਿਆ ਕਿ) ਕੋਈ ਆਦਮੀ ਉਸ ਜੀਵਨ ਦਾ ਮੁੱਲ ਨਹੀਂ ਪਾ ਸਕਦਾ ॥੭॥


ਕਹੁ ਨਾਨਕ ਗੁਰਿ ਬੂਝ ਬੁਝਾਈ  

Says Nanak, the Guru has imparted this understanding;  

xxx
ਨਾਨਕ ਆਖਦਾ ਹੈ- ਗੁਰੂ ਨੇ (ਮੈਨੂੰ) ਇਹ ਸੂਝ ਬਖ਼ਸ਼ ਦਿੱਤੀ ਹੈ,


ਨਾਮ ਬਿਨਾ ਗਤਿ ਕਿਨੈ ਪਾਈ ॥੮॥੬॥  

without the Naam, the Name of the Lord, no one is emancipated. ||8||6||  

ਗਤਿ = ਉੱਚੀ ਆਤਮਕ ਅਵਸਥਾ ॥੮॥੬॥
ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੇ (ਕਦੇ) ਉੱਚੀ ਆਤਮਕ ਅਵਸਥਾ ਹਾਸਲ ਨਹੀਂ ਕੀਤੀ ॥੮॥੬॥


ਪ੍ਰਭਾਤੀ ਮਹਲਾ  

Prabhaatee, First Mehl:  

xxx
XXX


ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ  

Some are forgiven by the Primal Lord God; the Perfect Guru makes the true making.  

ਇਕਿ = ਕਈ ਬੰਦੇ, ਜੇਹੜੇ ਬੰਦੇ। ਗੁਰਿ = ਗੁਰੂ ਨੇ। ਧੁਰਿ = ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ। ਸਚੀ = ਸਦਾ-ਥਿਰ ਰਹਿਣ ਵਾਲੀ, ਸਦਾ-ਥਿਰ ਪ੍ਰਭੂ ਦੀ ਯਾਦ ਵੱਲ ਪ੍ਰੇਰਨ ਵਾਲੀ। ਬਣਤ = ਬਨਾਵਟ, ਮਨ ਦੀ ਬਨਾਵਟ।
ਜੇਹੜੇ ਬੰਦੇ ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ ਪੂਰੇ ਗੁਰੂ ਨੇ ਬਖ਼ਸ਼ੇ ਹਨ (ਜਿਨ੍ਹਾਂ ਉਤੇ ਗੁਰੂ ਨੇ ਮੇਹਰ ਕੀਤੀ ਹੈ) ਗੁਰੂ ਨੇ ਉਹਨਾਂ ਦੀ ਮਾਨਸਕ ਬਨਾਵਟ ਅਜੇਹੀ ਬਣਾ ਦਿੱਤੀ ਹੈ ਕਿ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਸਿਮਰਨ ਵੱਲ ਪ੍ਰੇਰਦੀ ਹੈ।


ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥  

Those who are attuned to the Love of the Lord are imbued with Truth forever; their pains are dispelled, and they obtain honor. ||1||  

ਸਾਚਾ = ਸਦਾ-ਥਿਰ ਰਹਿਣ ਵਾਲਾ। ਪਤਿ = ਇੱਜ਼ਤ ॥੧॥
ਉਹ ਸਦਾ ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਰਹਿੰਦੇ ਹਨ, ਉਹਨਾਂ (ਦੇ ਮਨ) ਨੂੰ ਸਦਾ-ਥਿਰ ਰਹਿਣ ਵਾਲਾ ਪ੍ਰੇਮ-ਰੰਗ ਚੜ੍ਹਿਆ ਰਹਿੰਦਾ ਹੈ। ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ ਤੇ ਉਹ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ ॥੧॥


ਝੂਠੀ ਦੁਰਮਤਿ ਕੀ ਚਤੁਰਾਈ  

False are the clever tricks of the evil-minded.  

ਝੂਠੀ = ਨਾਸਵੰਤ, ਨਾਸਵੰਤ ਪਦਾਰਥਾਂ ਵੱਲ ਪ੍ਰੇਰਨ ਵਾਲੀ। ਚਤੁਰਾਈ = ਸਿਆਣਪ।
ਭੈੜੀ ਮੱਤ ਤੋਂ ਪੈਦਾ ਹੋਈ ਸਿਆਣਪ ਮਨੁੱਖ ਨੂੰ ਨਾਸਵੰਤ ਪਦਾਰਥਾਂ ਵੱਲ ਹੀ ਪ੍ਰੇਰਦੀ ਰਹਿੰਦੀ ਹੈ,


ਬਿਨਸਤ ਬਾਰ ਲਾਗੈ ਕਾਈ ॥੧॥ ਰਹਾਉ  

They shall disappear in no time at all. ||1||Pause||  

ਬਿਨਸਤ = ਨਾਸ ਹੁੰਦਿਆਂ, ਆਤਮਕ ਮੌਤ ਹੁੰਦਿਆਂ। ਬਾਰ = ਚਿਰ ॥੧॥ ਰਹਾਉ ॥
(ਇਸ ਸਿਆਣਪ ਦੇ ਕਾਰਨ) ਮਨੁੱਖ ਨੂੰ ਆਤਮਕ ਮੌਤੇ ਮਰਦਿਆਂ ਰਤਾ ਚਿਰ ਨਹੀਂ ਲੱਗਦਾ ॥੧॥ ਰਹਾਉ ॥


ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਜਾਈ  

Pain and suffering afflict the self-willed manmukh. The pains of the self-willed manmukh shall never depart.  

ਵਿਆਪਸਿ = ਜ਼ੋਰ ਪਾਂਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਕਈ ਕਿਸਮ ਦੇ) ਦੁੱਖ ਕਲੇਸ਼ ਦਬਾਈ ਰੱਖਦੇ ਹਨ, ਆਪਣੇ ਮਨ ਦੀ ਅਗਵਾਈ ਵਿਚ ਉਹਨਾਂ ਦਾ ਦੁਖ ਕਦੇ ਦੂਰ ਨਹੀਂ ਹੁੰਦਾ।


ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥  

The Gurmukh recognizes the Giver of pleasure and pain. He merges in His Sanctuary. ||2||  

xxx ॥੨॥
ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਸੁਖ ਦੇਣ ਵਾਲੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੀ ਸਰਨ ਵਿਚ ਰੱਖ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੨॥


ਮਨਮੁਖ ਤੇ ਅਭ ਭਗਤਿ ਹੋਵਸਿ ਹਉਮੈ ਪਚਹਿ ਦਿਵਾਨੇ  

The self-willed manmukhs do not know loving devotional worship; they are insane, rotting away in their egotism.  

ਤੇ = ਤੋਂ, ਪਾਸੋਂ। ਅਭ = ਹਿਰਦਾ। ਅਭ ਭਗਤਿ = ਦਿਲੀ ਭਗਤਿ। ਪਚਹਿ = ਖ਼ੁਆਰ ਹੁੰਦੇ ਹਨ। ਦਿਵਾਨੇ = ਪਾਗਲ।
ਮਨਮੁਖਾਂ ਪਾਸੋਂ ਚਿੱਤ ਦੀ ਇਕਾਗ੍ਰਤਾ ਨਾਲ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ਕਿਉਂਕਿ ਉਹ ਹਉਮੈ ਵਿਚ ਕਮਲੇ ਹੋਏ ਹੋਏ ਅੰਦਰੇ ਅੰਦਰ ਖ਼ੁਆਰ ਹੁੰਦੇ ਰਹਿੰਦੇ ਹਨ।


ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਜਾਨੇ ॥੩॥  

This mind flies in an instant from the heavens to the underworld, as long as it does not know the Word of the Shabad. ||3||  

ਊਭਿ = ਆਕਾਸ਼ ਵਿਚ। ਪਇਆਲਿ = ਪਤਾਲ ਵਿਚ। ਜਬ ਲਗਿ = ਜਦੋਂ ਤਕ ॥੩॥
ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਇਸ ਦਾ ਇਹ ਮਨ (ਮਾਇਆ ਦੇ ਮੋਹ ਕਾਰਨ) ਕਦੇ ਆਕਾਸ਼ ਵਿਚ ਜਾ ਪਹੁੰਚਦਾ ਹੈ ਕਦੇ ਪਾਤਾਲ ਵਿਚ ਜਾ ਡਿੱਗਦਾ ਹੈ ॥੩॥


ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ  

The world has become hungry and thirsty; without the True Guru, it is not satisfied.  

ਤਿਪਤਿ = ਸੰਤੋਖ।
ਜਗਤ ਮਾਇਆ ਦੀ ਭੁੱਖ ਮਾਇਆ ਦੀ ਤ੍ਰੇਹ ਨਾਲ ਘਬਰਾਇਆ ਪਿਆ ਹੈ, ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਤ੍ਰਿਸ਼ਨਾ ਨਹੀਂ ਮਿਟਦੀ ਸੰਤੋਖ ਨਹੀਂ ਆਉਂਦਾ।


ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥  

Merging intuitively in the Celestial Lord, peace is obtained, and one goes to the Lord's Court wearing robes of honor. ||4||  

ਸਹਜੁ = ਆਤਮਕ ਅਡੋਲਤਾ। ਪੈਧਾ = ਸਰੋਪਾ ਲੈ ਕੇ, ਇੱਜ਼ਤ ਨਾਲ ॥੪॥
(ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ, ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਆਦਰ ਨਾਲ ਜਾਂਦਾ ਹੈ ॥੪॥


ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ  

The Lord in His Court is Himself the Knower and Seer; the Word of the Guru's Bani is Immaculate.  

ਦਾਨਾ = (ਸਭ ਦੇ ਦਿਲਾਂ ਦੀ) ਜਾਣਨ ਵਾਲਾ। ਬੀਨਾ = ਸਭ ਦੇ ਕੰਮਾਂ ਨੂੰ ਵੇਖਣ ਵਾਲਾ।
ਸਤਿਗੁਰੂ ਦੀ ਪਵਿਤ੍ਰ-ਬਾਣੀ ਵਿਚ ਜੁੜਿਆਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਆਪ ਹੀ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ, ਆਪ ਹੀ ਸਭ ਦੇ ਕਰਮ ਵੇਖਦਾ ਹੈ,


ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥  

He Himself is the Awareness of Truth; He Himself understands the state of nirvaanaa. ||5||  

ਸੁਰਤਾ = ਸੁਰਤ ਜੋੜਨ ਵਾਲਾ, ਸੁਣਨ ਵਾਲਾ। ਨਿਰਬਾਣੀ = ਵਾਸਨਾ-ਰਹਿਤ ॥੫॥
ਸਦਾ-ਥਿਰ ਪ੍ਰਭੂ ਆਪ ਹੀ ਸਭ ਦੀਆਂ ਅਰਦਾਸਾਂ ਸੁਣਦਾ ਹੈ ਤੇ ਵਿਚਾਰਦਾ ਹੈ, ਆਪ ਹੀ ਜੀਵਾਂ ਦੀਆਂ ਲੋੜਾਂ ਸਮਝਦਾ ਹੈ, ਆਪ ਹੀ ਵਾਸਨਾ-ਰਹਿਤ ਆਤਮਕ ਅਵਸਥਾ ਦਾ ਮਾਲਕ ਹੈ ॥੫॥


ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ  

He made the waves of water, the fire and the air, and then joined the three together to form the world.  

ਤਰੰਗ = ਲਹਿਰ। ਪਵਨ = ਹਵਾ।
ਗੁਰੂ ਦੀ ਰਾਹੀਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਨੇ ਆਪ ਹੀ ਪਾਣੀ ਅੱਗ ਹਵਾ (ਆਦਿਕ) ਤੱਤ ਪੈਂਦਾ ਕੀਤੇ, ਪ੍ਰਭੂ ਦੇ ਹੁਕਮ ਵਿਚ ਹੀ ਇਹਨਾਂ ਤਿੰਨਾਂ ਨੇ ਮਿਲ ਕੇ ਜਗਤ ਪੈਦਾ ਕੀਤਾ।


ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥  

He blessed these elements with such power, that they remain subject to His Command. ||6||  

ਹੁਕਮੀ = ਹੁਕਮ ਵਿਚ ਹੀ ॥੬॥
ਪਰਮਾਤਮਾ ਨੇ ਇਹਨਾਂ ਤੱਤਾਂ ਨੂੰ ਬੇਅੰਤ ਤਾਕਤ ਦਿੱਤੀ ਹੋਈ ਹੈ, ਪਰ ਆਪਣੇ ਹੁਕਮ ਨਾਲ ਇਹਨਾਂ ਨੂੰ (ਬੇ-ਥਵ੍ਹੀ ਤਾਕਤ ਵਰਤਣ ਵਲੋਂ) ਰੋਕ ਭੀ ਰਖਿਆ ॥੬॥


ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ  

How rare are those humble beings in this world, whom the Lord tests and places in His Treasury.  

ਖਜਾਨੈ = ਖ਼ਜ਼ਾਨੇ ਵਿਚ।
ਜਗਤ ਵਿਚ ਅਜੇਹੇ ਬੰਦੇ ਵਿਰਲੇ ਹਨ ਜਿਨ੍ਹਾਂ ਦੇ ਜੀਵਨ ਨੂੰ ਪਰਖ ਕੇ (ਤੇ ਪਰਵਾਨ ਕਰ ਕੇ) ਪਰਮਾਤਮਾ ਨੇ ਆਪਣੇ ਖ਼ਜ਼ਾਨੇ ਵਿਚ ਪਾ ਲਿਆ,


ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥  

They rise above social status and color, and rid themselves of possessiveness and greed. ||7||  

ਤੇ = ਤੋਂ। ਅਤੀਤਾ = ਨਿਰਲੇਪ, ਵੱਖਰੇ ॥੭॥
ਅਜੇਹੇ ਬੰਦੇ ਜਾਤਿ ਤੇ (ਬ੍ਰਾਹਮਣ ਖਤ੍ਰੀ ਆਦਿਕ) ਵਰਨ ਦੇ ਮਾਣ ਤੋਂ ਨਿਰਲੇਪ ਰਹਿੰਦੇ ਹਨ, ਤੇ ਮਾਇਆ ਦੀ ਮਮਤਾ ਤੇ ਮਾਇਆ ਦਾ ਲੋਭ ਦੂਰ ਕਰ ਲੈਂਦੇ ਹਨ ॥੭॥


ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ  

Attuned to the Naam, the Name of the Lord, they are like immaculate sacred shrines; they are rid of the pain and pollution of egotism.  

ਸੇ = ਉਹ ਮਨੁੱਖ। ਨਾਮਿ = ਨਾਮ ਵਿਚ।
ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਬੰਦੇ ਅਸਲੀ ਪਵਿਤ੍ਰ ਤੀਰਥ ਹਨ, ਉਹਨਾਂ ਨੇ ਹਉਮੈ ਦਾ ਦੁੱਖ ਹਉਮੈ ਦੀ ਮੈਲ ਆਪਣੇ ਮਨ ਵਿਚੋਂ ਮੁਕਾ ਲਈ ਹੁੰਦੀ ਹੈ।


ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥  

Nanak washes the feet of those who, as Gurmukh, love the True Lord. ||8||7||  

ਪਖਾਲੈ = ਧੋਂਦਾ ਹੈ। ਸਾਚਾ = ਸਦਾ-ਥਿਰ ਪ੍ਰਭੂ ॥੮॥੭॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਦਾ ਹੈ ਮੈਂ ਉਹਨਾਂ ਦੇ ਚਰਨ ਧੋਂਦਾ ਹਾਂ ॥੮॥੭॥


        


© SriGranth.org, a Sri Guru Granth Sahib resource, all rights reserved.
See Acknowledgements & Credits