Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪ੍ਰਭਾਤੀ ਮਹਲਾ ਬਿਭਾਸ  

Prabhaatee, Third Mehl, Bibhaas:  

xxx
ਰਾਗ ਪ੍ਰਭਾਤੀ/ਬਿਭਾਗ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ  

By Guru's Grace, see that the Temple of the Lord is within you.  

ਗੁਰ ਪਰਸਾਦੀ = ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ।
ਤੂੰ ਗੁਰੂ ਦੀ ਕਿਰਪਾ ਨਾਲ ਵੇਖ, ਪਰਮਾਤਮਾ ਦਾ ਘਰ ਤੇਰੇ ਨਾਲ ਹੈ (ਤੇਰੇ ਅੰਦਰ ਹੀ ਹੈ।


ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥  

The Temple of the Lord is found through the Word of the Shabad; contemplate the Lord's Name. ||1||  

ਸਬਦੇ = ਸਬਦਿ ਹੀ, ਸ਼ਬਦ ਦੀ ਰਾਹੀਂ ਹੀ। ਖੋਜੀਐ = ਖੋਜਿਆ ਜਾ ਸਕਦਾ ਹੈ। ਨਾਮੋ = ਨਾਮ ਹੀ। ਲੇਹੁ ਸਮ੍ਹ੍ਹਾਲਿ = ਸੰਭਾਲ ਲੈ; ਸਾਂਭ ਰੱਖ ॥੧॥
ਇਸ) 'ਹਰਿ ਮੰਦਰ' ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਲੱਭਿਆ ਜਾ ਸਕਦਾ ਹੈ (ਗੁਰੂ ਦੇ ਸ਼ਬਦ ਵਿਚ ਜੁੜ, ਅਤੇ) ਪਰਮਾਤਮਾ ਦਾ ਨਾਮ ਆਪਣੇ ਅੰਦਰ ਸਾਂਭ ਕੇ ਰੱਖ ॥੧॥


ਮਨ ਮੇਰੇ ਸਬਦਿ ਰਪੈ ਰੰਗੁ ਹੋਇ  

O my mind, be joyfully attuned to the Shabad.  

ਮਨ = ਹੇ ਮਨ! ਰਪੈ = (ਜਿਹੜਾ ਮਨੁੱਖ) ਰੰਗਿਆ ਜਾਂਦਾ ਹੈ। ਰੰਗੁ = (ਪ੍ਰਭੂ ਦੇ ਪਿਆਰ ਦਾ) ਰੰਗ।
ਹੇ ਮੇਰੇ ਮਨ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਵਿਚ ਰੰਗਿਆ ਜਾਂਦਾ ਹੈ (ਉਸ ਦੇ ਮਨ ਨੂੰ ਪਰਮਾਤਮਾ ਦੀ ਭਗਤੀ ਦਾ) ਰੰਗ ਚੜ੍ਹ ਜਾਂਦਾ ਹੈ।


ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ  

True is devotional worship, and True is the Temple of the Lord; True is His Manifest Glory. ||1||Pause||  

ਸਚੀ ਭਗਤਿ = ਸਦਾ-ਥਿਰ ਪ੍ਰਭੂ ਦੀ ਭਗਤੀ। ਸਚਾ = ਸਦਾ ਕਾਇਮ ਰਹਿਣ ਵਾਲਾ, ਕਦੇ ਨਾਹ ਡੋਲਣ ਵਾਲਾ। ਸੋਇ = ਸੋਭਾ ॥੧॥ ਰਹਾਉ ॥
ਉਸ ਨੂੰ ਸਦਾ-ਥਿਰ ਪ੍ਰਭੂ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਸੋਭਾ ਸਦਾ ਲਈ (ਲੋਕ ਪਰਲੋਕ ਵਿਚ) ਖਿਲਰ ਜਾਂਦੀ ਹੈ। (ਉਸ ਮਨੁੱਖ ਦਾ ਸਰੀਰ) ਪਰਮਾਤਮਾ ਦਾ ਕਦੇ ਨਾਹ ਡੋਲਣ ਵਾਲਾ ਘਰ ਬਣ ਜਾਂਦਾ ਹੈ (ਉਸ ਦਾ ਸਰੀਰ ਅਜਿਹਾ 'ਹਰਿ ਮੰਦਰ' ਬਣ ਜਾਂਦਾ ਹੈ ਜਿਸ ਨੂੰ ਵਿਕਾਰਾਂ ਦਾ ਝੱਖੜ ਹਿਲਾ ਨਹੀਂ ਸਕਦਾ) ॥੧॥ ਰਹਾਉ ॥


ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ  

This body is the Temple of the Lord, in which the jewel of spiritual wisdom is revealed.  

ਗਿਆਨਿ = ਆਤਮਕ ਜੀਵਨ ਦੀ ਸੂਝ ਦੀ ਰਾਹੀਂ। ਰਤਨਿ = ਰਤਨ ਦੀ ਰਾਹੀਂ।
(ਮਨੁੱਖ ਦਾ) ਇਹ ਸਰੀਰ 'ਹਰਿ-ਮੰਦਰ' ਹੈ (ਪਰ ਇਹ ਭੇਤ ਸਤਿਗੁਰੂ ਦੀ ਬਖ਼ਸ਼ੀ) ਆਤਮਕ ਜੀਵਨ ਦੀ ਕੀਮਤੀ ਸੂਝ ਦੀ ਰਾਹੀਂ ਖੁਲ੍ਹਦਾ ਹੈ।


ਮਨਮੁਖ ਮੂਲੁ ਜਾਣਨੀ ਮਾਣਸਿ ਹਰਿ ਮੰਦਰੁ ਹੋਇ ॥੨॥  

The self-willed manmukhs do not know anything at all; they do not believe that the Lord's Temple is within. ||2||  

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਨ ਜਾਣਨੀ = ਨ ਜਾਣਨਿ, ਨਹੀਂ ਜਾਣਦੇ (ਬਹੁ-ਵਚਨ)। ਮਾਣਸਿ = ਮਨੁੱਖ ਦੇ ਅੰਦਰ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਜਗਤ ਦੇ) ਮੂਲ (ਪਰਮਾਤਮਾ) ਨਾਲ ਸਾਂਝ ਨਹੀਂ ਪਾਂਦੇ (ਇਸ ਵਾਸਤੇ ਉਹ ਸਮਝਦੇ ਹਨ ਕਿ) ਮਨੁੱਖ ਦੇ ਅੰਦਰ 'ਹਰਿ-ਮੰਦਰ' ਨਹੀਂ ਹੋ ਸਕਦਾ ॥੨॥


ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ  

The Dear Lord created the Temple of the Lord; He adorns it by His Will.  

ਸਾਜਿਆ = ਬਣਾਇਆ। ਹੁਕਮਿ = (ਆਪਣੇ) ਹੁਕਮ ਨਾਲ। ਰਖਿਆ ਸਵਾਰਿ = ਸੋਹਣਾ ਬਣਾ ਦਿੱਤਾ ਹੈ।
(ਇਹ ਮਨੁੱਖਾ ਸਰੀਰ) 'ਹਰਿ-ਮੰਦਰ' ਪ੍ਰਭੂ ਜੀ ਨੇ ਆਪ ਬਣਾਇਆ ਹੈ (ਅਤੇ ਆਪਣੇ) ਹੁਕਮ ਨਾਲ ਸਜਾ ਰੱਖਿਆ ਹੈ।


ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਮੇਟਣਹਾਰੁ ॥੩॥  

All act according to their pre-ordained destiny; no one can erase it. ||3||  

ਧੁਰਿ = ਧੁਰ ਦਰਗਾਹ ਤੋਂ। ਲੇਖੁ = (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ। ਸੁ = ਉਹ ਲੇਖ ॥੩॥
ਧੁਰ ਦਰਗਾਹ ਤੋਂ (ਹਰੇਕ ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਜਿਹੜਾ) ਲੇਖ (ਹਰੇਕ ਸਰੀਰ-ਹਰਿ-ਮੰਦਰ ਵਿਚ) ਲਿਖਿਆ ਜਾਂਦਾ ਹੈ ਉਸ ਲੇਖ ਅਨੁਸਾਰ ਹਰੇਕ ਪ੍ਰਾਣੀ ਨੂੰ ਤੁਰਨਾ ਪੈਂਦਾ ਹੈ। ਕੋਈ ਮਨੁੱਖ (ਆਪਣੇ ਕਿਸੇ ਉੱਦਮ ਨਾਲ ਉਸ ਲੇਖ ਨੂੰ) ਮਿਟਾਣ ਜੋਗਾ ਨਹੀਂ ਹੈ ॥੩॥


ਸਬਦੁ ਚੀਨ੍ਹ੍ਹਿ ਸੁਖੁ ਪਾਇਆ ਸਚੈ ਨਾਇ ਪਿਆਰ  

Contemplating the Shabad, peace is obtained, loving the True Name.  

ਚੀਨ੍ਹ੍ਹਿ = ਪਛਾਣ ਕੇ। ਨਾਇ = ਨਾਮ ਵਿਚ। ਸਚੈ ਨਾਇ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ।
(ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਹਰਿ-ਨਾਮ ਵਿਚ (ਜਿਸ ਮਨੁੱਖ ਨੇ) ਪਿਆਰ ਪਾਇਆ, ਉਸ ਨੇ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਆਤਮਕ ਆਨੰਦ ਪ੍ਰਾਪਤ ਕੀਤਾ।


ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥  

The Temple of the Lord is embellished with the Shabad; it is an Infinite Fortress of God. ||4||  

ਸਬਦੇ = ਸ਼ਬਦ ਦੀ ਬਰਕਤਿ ਨਾਲ। ਕੰਚਨੁ = ਸੋਨਾ। ਕੋਟੁ = ਕਿਲਾ। ਅਪਾਰ ਕੋਟੁ = ਬੇਅੰਤ ਪ੍ਰਭੂ ਦਾ ਕਿਲ੍ਹਾ ॥੪॥
(ਉਸ ਮਨੁੱਖ ਦਾ ਸਰੀਰ-) ਹਰਿ-ਮੰਦਰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੋਹਣਾ ਬਣ ਗਿਆ, (ਉਹ ਹਰਿ-ਮੰਦਰ) ਬੇਅੰਤ ਪ੍ਰਭੂ (ਦੇ ਨਿਵਾਸ) ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਬਣ ਗਿਆ ॥੪॥


ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ  

This world is the Temple of the Lord; without the Guru, there is only pitch darkness.  

ਘੋਰੰਧਾਰ = ਘੋਰ ਅੰਧਾਰ, ਘੁੱਪ ਹਨੇਰਾ।
ਇਹ ਸਾਰਾ ਸੰਸਾਰ ਭੀ 'ਹਰਿ-ਮੰਦਰ' ਹੀ ਹੈ (ਪਰਮਾਤਮਾ ਦੇ ਰਹਿਣ ਦਾ ਘਰ ਹੈ)। ਪਰ ਗੁਰੂ (ਦੀ ਸਰਨ) ਤੋਂ ਬਿਨਾ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ ਰਹਿੰਦਾ ਹੈ (ਤੇ, ਜੀਵਾਂ ਨੂੰ ਇਸ ਭੇਤ ਦੀ ਸਮਝ ਨਹੀਂ ਪੈਂਦੀ)।


ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥  

The blind and foolish self-willed manmukhs worship in the love of duality. ||5||  

ਦੂਜਾ = ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ। ਭਾਉ ਕਰਿ = ਪਿਆਰ ਪਾ ਕੇ। ਅੰਧ = ਅੰਨ੍ਹੇ। ਗਵਾਰ = ਮੂਰਖ ॥੫॥
ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ, ਆਤਮਕ ਜੀਵਨ ਵਲੋਂ ਅੰਨ੍ਹੇ ਹੋਏ ਹੋਏ ਮੂਰਖ ਮਨੁੱਖ (ਪਰਮਾਤਮਾ ਤੋਂ ਬਿਨਾ) ਹੋਰ ਨਾਲ ਪਿਆਰ ਪਾ ਕੇ ਉਸ ਨੂੰ ਪੂਜਦੇ-ਸਤਕਾਰਦੇ ਰਹਿੰਦੇ ਹਨ ॥੫॥


ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਜਾਇ  

One's body and social status do not go along to that place, where all are called to account.  

ਮੰਗੀਐ = ਮੰਗਿਆ ਜਾਂਦਾ ਹੈ। ਦੇਹ = ਸਰੀਰ। ਜਾਇ = ਜਾਂਦੀ।
ਜਿੱਥੇ (ਪਰਮਾਤਮਾ ਦੀ ਦਰਗਾਹ ਵਿਚ ਮਨੁੱਖ ਪਾਸੋਂ ਉਸ ਦੇ ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ (ਮਨੁੱਖ ਦੇ ਨਾਲ) ਨਾਹ (ਇਹ) ਸਰੀਰ ਜਾਂਦਾ ਹੈ ਨਾਹ (ਉੱਚੀ ਨੀਵੀਂ) ਜਾਤਿ ਜਾਂਦੀ ਹੈ।


ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥  

Those who are attuned to Truth are saved; those in the love of duality are miserable. ||6||  

ਸਾਚਿ = ਸਦਾ-ਥਿਰ ਪ੍ਰਭੂ ਵਿਚ। ਰਤੇ = ਰੰਗੇ ਹੋਏ। ਸੇ = ਉਹ (ਬਹੁ-ਵਚਨ)। ਉਬਰੇ = (ਲੇਖੇ ਵਿਚ) ਸੁਰਖ਼ਰੂ ਹੋ ਜਾਂਦੇ ਹਨ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਦੇ ਪਿਆਰ ਵਿਚ ॥੬॥
(ਜਿਹੜੇ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਰੰਗੇ ਰਹਿੰਦੇ ਹਨ, ਉਹ (ਉਥੇ ਲੇਖਾ ਹੋਣ ਸਮੇ) ਸੁਰਖ਼ਰੂ ਹੋ ਜਾਂਦੇ ਹਨ, (ਜਿਹੜੇ) ਮਾਇਆ ਦੇ ਪਿਆਰ ਵਿਚ (ਹੀ ਜ਼ਿੰਦਗੀ ਦੇ ਦਿਨ ਗੁਜ਼ਾਰ ਜਾਂਦੇ ਹਨ, ਉਹ ਉਥੇ) ਦੁਖੀ ਹੁੰਦੇ ਹਨ ॥੬॥


ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ  

The treasure of the Naam is within the Temple of the Lord. The idiotic fools do not realize this.  

ਨਿਧਾਨੁ = ਖ਼ਜ਼ਾਨਾ। ਬੂਝਹਿ = ਸਮਝਦੇ (ਬਹੁ-ਵਚਨ)।
(ਇਸ ਸਰੀਰ-) 'ਹਰਿ-ਮੰਦਰ' ਵਿਚ ਪਰਮਾਤਮਾ ਦਾ ਨਾਮ (ਮਨੁੱਖ ਵਾਸਤੇ) ਖ਼ਜ਼ਾਨਾ ਹੈ, ਪਰ ਮੂਰਖ ਬੰਦੇ (ਇਹ ਗੱਲ) ਨਹੀਂ ਸਮਝਦੇ।


ਗੁਰ ਪਰਸਾਦੀ ਚੀਨ੍ਹ੍ਹਿਆ ਹਰਿ ਰਾਖਿਆ ਉਰਿ ਧਾਰਿ ॥੭॥  

By Guru's Grace, I have realized this. I keep the Lord enshrined within my heart. ||7||  

ਪਰਸਾਦੀ = ਕਿਰਪਾ ਨਾਲ। ਚੀਨ੍ਹ੍ਹਿਆ = ਪਛਾਣਿਆ। ਉਰਿ = ਹਿਰਦੇ ਵਿਚ। ਰਾਖਿਆ ਧਾਰਿ = ਟਿਕਾ ਕੇ ਰੱਖਿਆ ॥੭॥
ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝ ਲਿਆ, ਉਹਨਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ਲਿਆ ॥੭॥


ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ  

Those who are attuned to the love of the Shabad know the Guru, through the Word of the Guru's Bani.  

ਤੇ = ਤੋਂ। ਜਾਤੀ = (ਕਦਰ) ਸਮਝ ਲਈ। ਜਿ = ਜਿਹੜੇ ਮਨੁੱਖ। ਰਤੇ = ਰੰਗੇ ਹੋਏ। ਰੰਗ ਲਾਇ = ਪਿਆਰ ਬਣਾ ਕੇ।
ਜਿਹੜੇ ਮਨੁੱਖ (ਗੁਰੂ ਦੀ ਰਾਹੀਂ ਪਰਮਾਤਮਾ ਨਾਲ) ਪਿਆਰ ਬਣਾ ਕੇ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਮਨੁੱਖ ਗੁਰੂ ਪਾਸੋਂ ਗੁਰੂ ਦੀ ਬਾਣੀ (ਦੀ ਕਦਰ) ਸਮਝ ਲੈਂਦੇ ਹਨ।


ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥  

Sacred, pure and immaculate are those humble beings who are absorbed in the Name of the Lord. ||8||  

ਪਾਵਨ = ਪਵਿੱਤਰ। ਕੈ ਨਾਮਿ = ਦੇ ਨਾਮ ਵਿਚ। ਸਮਾਇ = ਲੀਨ ਹੋ ਕੇ ॥੮॥
ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ ॥੮॥


ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ  

The Temple of the Lord is the Lord's Shop; He embellishes it with the Word of His Shabad.  

ਹਾਟੁ = ਦੁਕਾਨ, ਹੱਟ। ਸਬਦਿ = ਸ਼ਬਦ ਦੀ ਰਾਹੀਂ। ਸਵਾਰਿ = ਸਜਾ ਕੇ।
(ਇਹ ਮਨੁੱਖਾ ਸਰੀਰ) 'ਹਰਿ-ਮੰਦਰ' ਪਰਮਾਤਮਾ (ਦੇ ਨਾਮ-ਵੱਖਰ) ਦਾ ਹੱਟ ਹੈ, ਇਸ (ਹੱਟ) ਨੂੰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਜਾ ਕੇ ਰੱਖਿਆ ਜਾ ਸਕਦਾ ਹੈ।


ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥  

In that shop is the merchandise of the One Name; the Gurmukhs adorn themselves with it. ||9||  

ਤਿਸੁ ਵਿਚਿ = ਉਸ (ਸਰੀਰ-) ਹੱਟ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਲੈਨਿ = ਲੈਂਦੇ ਹਨ (ਬਹੁ-ਵਚਨ) ॥੯॥
ਇਸ (ਸਰੀਰ ਹੱਟ) ਵਿਚ ਪਰਮਾਤਮਾ ਦਾ ਨਾਮ-ਸੌਦਾ (ਮਿਲ ਸਕਦਾ) ਹੈ। (ਪਰ ਸਿਰਫ਼) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਹੀ ਆਪਣੇ ਜੀਵਨ ਨੂੰ) ਸੋਹਣਾ ਬਣਾ ਕੇ (ਇਹ ਸੌਦਾ) ਲੈਂਦੇ ਹਨ ॥੯॥


ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ  

The mind is like iron slag, within the Temple of the Lord; it is lured by the love of duality.  

ਲੋਹਟੁ = ਲੋਹਾ। ਮੋਹਿਆ = ਠੱਗਿਆ ਹੋਇਆ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
(ਜਿਹੜਾ ਮਨੁੱਖ) ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਦੀ ਰਾਸਿ-ਪੂੰਜੀ) ਲੁਟਾ ਬੈਠਦਾ ਹੈ, (ਉਸ ਦਾ) ਮਨ (ਇਸ ਸਰੀਰ-) ਹਰਿ-ਮੰਦਰ ਵਿਚ ਲੋਹਾ (ਹੀ ਬਣਿਆ ਰਹਿੰਦਾ) ਹੈ।


ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਜਾਇ ॥੧੦॥  

Meeting with the Guru, the Philosopher's Stone, the mind is transformed into gold. Its value cannot be described. ||10||  

ਪਾਰਸਿ ਭੇਟਿਐ = ਜੇ (ਗੁਰੂ-) ਪਾਰਸ ਨੂੰ ਮਿਲ ਪਏ। ਕੰਚਨੁ = ਸੋਨਾ ॥੧੦॥
(ਪਰ, ਹਾਂ) ਜੇ ਗੁਰੂ-ਪਾਰਸ ਮਿਲ ਪਏ (ਤਾਂ ਲੋਹੇ ਵਰਗਾ ਨਿਕੰਮਾ ਬਣਿਆ ਉਸ ਦਾ ਮਨ) ਸੋਨਾ ਹੋ ਜਾਂਦਾ ਹੈ (ਫਿਰ ਉਹ ਇਤਨੇ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ ਕਿ ਉਸ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ॥੧੦॥


ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ  

The Lord abides within the Temple of the Lord. He is pervading in all.  

ਸਰਬ ਨਿਰੰਤਰਿ = ਸਭ ਜੀਵਾਂ ਦੇ ਅੰਦਰ ਇਕ-ਰਸ।
(ਇਸ ਸਰੀਰ-) 'ਹਰਿ-ਮੰਦਰ' ਵਿਚ ਪਰਮਾਤਮਾ (ਆਪ) ਵੱਸਦਾ ਹੈ, ਉਹ ਪਰਮਾਤਮਾ ਸਭ ਜੀਵਾਂ ਵਿਚ ਹੀ ਇਕ-ਰਸ ਵੱਸ ਰਿਹਾ ਹੈ।


ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥  

O Nanak, the Gurmukhs trade in the merchandise of Truth. ||11||1||  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਵਣਜੀਐ = ਵਣਜ ਕੀਤਾ ਜਾ ਸਕਦਾ ਹੈ ॥੧੧॥੧॥
ਹੇ ਨਾਨਕ! (ਸਰਬ-ਨਿਵਾਸੀ ਪ੍ਰਭੂ ਦੇ ਨਾਮ ਦਾ ਸੌਦਾ) ਗੁਰੂ ਦੀ ਰਾਹੀਂ ਵਣਜਿਆ ਜਾ ਸਕਦਾ ਹੈ। ਇਹ ਸੌਦਾ ਸਦਾ ਕਾਇਮ ਰਹਿਣ ਵਾਲਾ ਸੌਦਾ ਹੈ ॥੧੧॥੧॥


ਪ੍ਰਭਾਤੀ ਮਹਲਾ  

Prabhaatee, Third Mehl:  

xxx
XXX


ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ  

Those who remain awake and aware in the Love and Fear of God, rid themselves of the filth and pollution of egotism.  

ਭੈ = (ਪ੍ਰਭੂ ਦੇ) ਡਰ-ਅਦਬ ਵਿਚ। ਭਾਇ = (ਪ੍ਰਭੂ ਦੇ) ਪਿਆਰ ਵਿਚ। ਜਾਗੇ = (ਜਿਹੜੇ ਮਨੁੱਖ ਕਾਮਾਦਿਕਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਜਾਗ੍ਰਣ = ਜਾਗਰੇ (ਪਿੰਡਾਂ ਵਿਚ ਕਈ ਲੋਕ 'ਜਾਗਰਾ' ਕਰਾਂਦੇ ਹਨ, ਜਿਸ ਵਿਚ ਦੇਵੀ ਦੇ ਭਗਤ ਝੀਊਰ ਪਹਿਲਾਂ ਦੇਵੀ ਦੀ ਉਸਤਤਿ ਵਿਚ ਗੀਤ ਗਾਂਦੇ ਹਨ, ਫਿਰ ਸਾਰੀ ਰਾਤ ਰਾਮਾਇਣ ਮਹਾਭਾਰਤ ਆਦਿਕ ਦੀਆਂ 'ਵਾਰਾਂ' ਗਾਂਦੇ ਹਨ। ਪਹੁ = ਫੁਟਾਲੇ ਦੇ ਕਰੀਬ ਫਿਰ ਦੇਵੀ ਦੀ ਉਸਤਤਿ ਗਾਈ ਜਾਂਦੀ ਹੈ, ਤੇ, 'ਜਾਗਰਾ' ਖ਼ਤਮ ਹੋ ਜਾਂਦਾ ਹੈ। ਆਮ ਤੌਰ ਤੇ ਕੋਈ ਸੁੱਖਣਾ ਸੁੱਖਣ ਤੇ 'ਜਾਗਰਾ' ਕਰਾਂਦੇ ਹਨ)। ਕਰਹਿ = ਕਰਦੇ ਹਨ। ਉਤਾਰਿ = ਲਾਹ ਕੇ, ਦੂਰ ਕਰ ਕੇ।
ਜਿਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਪਰਮਾਤਮਾ ਦੇ ਪਿਆਰ ਵਿਚ ਟਿਕ ਕੇ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ ਬੰਦੇ ਹੀ (ਆਪਣੇ ਮਨ ਤੋਂ) ਹਉਮੈ ਦੀ ਮੈਲ ਲਾਹ ਕੇ (ਅਸਲ) ਜਾਗਰੇ ਕਰਦੇ ਹਨ।


ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥  

They remain awake and aware forever, and protect their homes, by beating and driving out the five thieves. ||1||  

ਜਾਗਹਿ = ਸੁਚੇਤ ਰਹਿੰਦੇ ਹਨ। ਤਸਕਰ = ਚੋਰ। ਮਾਰਿ = ਮਾਰ ਕੇ ॥੧॥
(ਅਜਿਹੇ ਮਨੁੱਖ) ਸਦਾ ਸੁਚੇਤ ਰਹਿੰਦੇ ਹਨ, ਆਪਣਾ ਹਿਰਦਾ-ਘਰ (ਵਿਕਾਰ ਦੀ ਮਾਰ ਤੋਂ) ਬਚਾ ਰੱਖਦੇ ਹਨ (ਇਹਨਾਂ ਕਾਮਾਦਕਿ) ਪੰਜ ਚੋਰਾਂ ਨੂੰ (ਆਪਣੇ ਅੰਦਰੋਂ) ਮਾਰ ਕੇ ਕੱਢ ਦੇਂਦੇ ਹਨ ॥੧॥


ਮਨ ਮੇਰੇ ਗੁਰਮੁਖਿ ਨਾਮੁ ਧਿਆਇ  

O my mind, as Gurmukh, meditate on the Naam, the Name of the Lord.  

ਮਨ = ਹੇ ਮਨ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਧਿਆਇ = ਸਿਮਰਿਆ ਕਰ।
ਹੇ ਮੇਰੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ।


ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ  

O mind, do only those deeds which will lead you to the Path of the Lord. ||1||Pause||  

ਜਿਤੁ ਮਾਰਗਿ = ਜਿਸ ਰਸਤੇ ਤੇ। ਪਾਈਐ = ਮਿਲ ਸਕੇ। ਮਨ = ਹੇ ਮਨ! ਕਮਾਇ = ਕਰ ॥੧॥ ਰਹਾਉ ॥
ਹੇ ਮਨ! (ਹੋਰ ਹੋਰ ਪੂਜਾ ਦੇ ਕਰਮ ਛੱਡ ਕੇ) ਉਹੀ ਕਰਮ ਕਰਿਆ ਕਰ, ਜਿਸ ਰਸਤੇ ਪਿਆਂ ਪਰਮਾਤਮਾ ਦਾ ਮਿਲਾਪ ਹੋ ਸਕੇ ॥੧॥ ਰਹਾਉ ॥


ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ  

The celestial melody wells up in the Gurmukh, and the pains of egotism are taken away.  

ਗੁਰਮੁਖਿ = ਗੁਰੂ ਦੀ ਸਰਨ ਪਿਆਂ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਵਿਚਹੁ = ਮਨ ਵਿਚੋਂ। ਜਾਇ = ਦੂਰ ਹੋ ਜਾਂਦਾ ਹੈ।
ਗੁਰੂ ਦੀ ਸਰਨ ਪਿਆਂ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ (ਮਨੁੱਖ ਦੇ ਅੰਦਰੋਂ) ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ।


ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥  

The Name of the Lord abides in the mind, as one intuitively sings the Glorious Praises of the Lord. ||2||  

ਮਨਿ = ਮਨ ਵਿਚ। ਸਹਜੇ = ਆਤਮਕ ਅਡੋਲਤਾ ਵਿਚ। ਗਾਇ = ਗਾ ਕੇ ॥੨॥
ਆਤਮਕ ਅਡੋਲਤਾ ਵਿਚ ਪਰਮਾਤਮਾ ਦੇ ਗੁਣ ਗਾ ਗਾ ਕੇ ਪਰਮਾਤਮਾ ਦਾ ਨਾਮ ਸਦਾ ਲਈ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ॥੨॥


ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ  

Those who follow the Guru's Teachings - their faces are radiant and beautiful. They keep the Lord enshrined in their hearts.  

ਉਰਿ = ਹਿਰਦੇ ਵਿਚ।
ਗੁਰੂ ਦੀ ਮੱਤ ਉੱਤੇ ਤੁਰ ਕੇ (ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ, ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਸੋਹਣੇ ਹੋ ਜਾਂਦੇ ਹਨ।


ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥  

Here and hereafter, they find absolute peace; chanting the Name of the Lord, Har, Har, they are carried across to the other shore. ||3||  

ਐਥੈ = ਇਸ ਲੋਕ ਵਿਚ। ਓਥੈ = ਪਰਲੋਕ ਵਿਚ। ਘਣਾ = ਬਹੁਤ। ਜਪਿ = ਜਪ ਕੇ ॥੩॥
(ਉਹਨਾਂ ਨੂੰ) ਇਸ ਲੋਕ ਅਤੇ ਪਰਲੋਕ ਵਿਚ ਬਹੁਤ ਆਨੰਦ ਮਿਲਦਾ ਹੈ, ਪਰਮਾਤਮਾ ਦਾ ਨਾਮ ਸਦਾ ਜਪ ਕੇ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits