Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ  

Shaykh Fareed has grown old, and his body has begun to tremble.  

ਦੇਹ = ਸਰੀਰ।
('ਵਿਸੁ ਗੰਦਲਾਂ' ਪਿੱਛੇ ਦੌੜ ਦੌੜ ਕੇ ਹੀ) ਸ਼ੇਖ਼ ਫਰੀਦ (ਹੁਣ) ਬੁੱਢਾ ਹੋ ਗਿਆ ਹੈ, ਸਰੀਰ ਕੰਬਣ ਲੱਗ ਪਿਆ ਹੈ।


ਜੇ ਸਉ ਵਰ੍ਹ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥  

Even if he could live for hundreds of years, his body will eventually turn to dust. ||41||  

ਖੇਹ = ਸੁਆਹ, ਮਿੱਟੀ। ਹੋਸੀ = ਹੋ ਜਾਇਗਾ ॥੪੧॥
ਜੇ ਸਉ ਵਰ੍ਹੇ ਭੀ ਜੀਊਣਾ ਮਿਲ ਜਾਏ, ਤਾਂ ਭੀ (ਅੰਤ ਨੂੰ) ਸਰੀਰ ਮਿੱਟੀ ਹੋ ਜਾਇਗਾ (ਤੇ ਇਹਨਾਂ 'ਵਿਸੁ ਗੰਦਲਾਂ' ਤੋਂ ਸਾਥ ਟੁੱਟ ਜਾਇਗਾ) ॥੪੧॥


ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਦੇਹਿ  

Fareed begs, O Lord, do not make me sit at another's door.  

ਬਾਰਿ = ਬੂਹੇ ਤੇ। ਬਾਰਿ ਪਰਾਇਐ = ਪਰਾਏ ਬੂਹੇ ਤੇ। ਬੈਸਣਾ = ਬੈਠਣਾ। ਸਾਂਈ = ਹੇ ਸਾਂਈ!
ਹੇ ਫਰੀਦ! ਹੇ ਸਾਂਈਂ! (ਇਹਨਾਂ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਮੈਨੂੰ ਪਰਾਏ ਬੂਹੇ ਤੇ ਬੈਠਣ ਨਾਹ ਦੇਈਂ।


ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥  

If this is the way you are going to keep me, then go ahead and take the life out of my body. ||42||  

ਏਵੈ = ਇਸੇ ਤਰ੍ਹਾਂ, (ਭਾਵ, ਦੂਜਿਆਂ ਦੇ ਬੂਹੇ ਤੇ)। ਸਰੀਰਹੁ = ਸਰੀਰ ਵਿਚੋਂ। ਜੀਉ = ਜਿੰਦ ॥੪੨॥
ਪਰ ਜੇ ਤੂੰ ਇਸੇ ਤਰ੍ਹਾਂ ਰੱਖਣਾ ਹੈ (ਭਾਵ, ਜੇ ਤੂੰ ਮੈਨੂੰ ਦੂਜਿਆਂ ਦਾ ਮੁਥਾਜ ਬਣਾਣਾ ਹੈ) ਤਾਂ ਮੇਰੇ ਸਰੀਰ ਵਿਚੋਂ ਜਿੰਦ ਕੱਢ ਲੈ ॥੪੨॥


ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ  

With the axe on his shoulder, and a bucket on his head, the blacksmith is ready to cut down the tree.  

ਕੰਧਿ = ਕੰਧੇ ਉਤੇ, ਮੋਢੇ ਉਤੇ। ਸਿਰਿ = ਸਿਰ ਉਤੇ। ਵਣਿ = ਵਣ ਵਿਚ, ਜੰਗਲ ਵਿਚ। ਕੈਸਰੁ = ਬਾਦਸ਼ਾਹ।
ਮੋਢੇ ਉੱਤੇ ਕੁਹਾੜਾ ਤੇ ਸਿਰ ਉਤੇ ਘੜਾ (ਰੱਖੀ) ਲੋਹਾਰ ਜੰਗਲ ਵਿਚ ਬਾਦਸ਼ਾਹ (ਬਣਿਆ ਹੁੰਦਾ) ਹੈ (ਕਿਉਂਕਿ ਜਿਸ ਰੁੱਖ ਤੇ ਚਾਹੇ ਕੁਹਾੜਾ ਚਲਾ ਸਕਦਾ ਹੈ) (ਇਸੇ ਤਰ੍ਹਾਂ ਮਨੁੱਖ ਜਗਤ-ਰੂਪ ਜੰਗਲ ਵਿਚ ਸਰਦਾਰ ਹੈ)।


ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥  

Fareed, I long for my Lord; you long only for the charcoal. ||43||  

ਹਉ = ਮੈਂ। ਸਹੁ = ਖਸਮ। ਲੋੜੀ = ਮੈਂ ਲੱਭਦਾ ਹਾਂ, ਲੋੜੀਂ। ਅੰਗਿਆਰ = ਕੋਲੇ ॥੪੩॥
ਹੇ ਫਰੀਦ! ਮੈਂ ਤਾਂ (ਇਸ ਜਗਤ-ਰੂਪ ਜੰਗਲ ਵਿਚ) ਆਪਣੇ ਮਾਲਕ-ਪ੍ਰਭੂ ਨੂੰ ਲੱਭ ਰਿਹਾ ਹਾਂ, ਤੇ, ਤੂੰ, (ਹੇ ਜੀਵ! ਲੋਹਾਰ ਵਾਂਗ) ਕੋਲੇ ਲੱਭ ਰਿਹਾ ਹੈਂ (ਭਾਵ, 'ਵਿਸੁ ਗੰਦਲਾਂ'-ਰੂਪ ਕੋਲੇ ਲੱਭਦਾ ਹੈਂ) ॥੪੩॥


ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ  

Fareed, some have lots of flour, while others do not even have salt.  

ਅਗਲਾ = ਬਹੁਤਾ। ਲੋਣੁ = ਲੂਣ।
ਹੇ ਫਰੀਦ! ਕਈ ਬੰਦਿਆਂ ਪਾਸ ਆਟਾ ਬਹੁਤ ਹੈ ('ਵਿਸੁ ਗੰਦਲਾਂ' ਬਹੁਤ ਹਨ, ਦੁਨੀਆ ਦੇ ਪਦਾਰਥ ਬਹੁਤ ਹਨ), ਇਕਨਾਂ ਪਾਸ (ਇਤਨਾ ਭੀ) ਨਹੀਂ ਜਿਤਨਾ (ਆਟੇ ਵਿਚ) ਲੂਣ (ਪਾਈਦਾ) ਹੈ।


ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥  

When they go beyond this world, it shall be seen, who will be punished. ||44||  

ਅਗੈ = ਪਰਲੋਕ ਵਿਚ। ਸਿੰਞਾਪਸਨ੍ਹ੍ਹਿ = ਪਛਾਣੇ ਜਾਣਗੇ। ਹੈ। ਖਾਸੀ-ਖਾਏਗਾ। (ਨੋਟ: ਅੱਖਰ 'ਨ੍ਹ੍ਹਿ' ਦੇ ਅੰਤ ਵਿਚ ਅੱਧਾ ਅੱਖਰ 'ਹ' ਹੈ) ॥੪੪॥
(ਮਨੁੱਖੀ ਜੀਵਨ ਦੀ ਸਫਲਤਾ ਦਾ ਮਾਪ ਇਹ 'ਵਿਸੁ ਗੰਦਲਾਂ' ਨਹੀਂ), ਅੱਗੇ ਜਾ ਕੇ (ਅਮਲਾਂ ਉੱਤੇ) ਪਛਾਣ ਹੋਵੇਗੀ ਕਿ ਮਾਰ ਕਿਸ ਨੂੰ ਪੈਂਦੀ ਹੈ ॥੪੪॥


ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ  

Drums were beaten in their honor, there were canopies above their heads, and bugles announced their coming.  

ਪਾਸਿ = ਕੋਲ (ਜਿਨ੍ਹਾਂ ਦੇ)। ਦਮਾਮੇ = ਧੌਂਸੇ। ਛਤੁ = ਛਤਰ। ਸਿਰਿ = ਸਿਰ ਉਤੇ (ਵੇਖੇ ਸ਼ਲੋਕ ਨੰ: ੪੩)। ਭੇਰੀ = ਤੂਤੀਆਂ। ਸਡੋ = ਸੱਦ। ਰਡ = ਇਕ 'ਛੰਦ' ਦਾ ਨਾਮ ਹੈ ਜੋ ਉਸਤਤੀ ਵਾਸਤੇ ਵਰਤਿਆ ਜਾਂਦਾ ਹੈ (ਵੇਖੋ, ਸਵਈਏ ਮਹਲੇ ਚਉਥੇ ਕੇ, ਭੱਟ ਨਲ੍ਯ੍ਯ, ਛੰਦ ਨੰ: ੧ ਤੋਂ ੮॥੧੨)।
(ਇਹਨਾਂ 'ਵਿਸੁ ਗੰਦਲਾਂ' ਦਾ ਕੀਹ ਮਾਣ?) (ਜਿਨ੍ਹਾਂ ਲੋਕਾਂ ਦੇ) ਪਾਸ ਧੌਂਸੇ (ਵੱਜਦੇ ਸਨ), ਸਿਰ ਉੱਤੇ ਛਤਰ (ਝੁਲਦੇ ਸਨ), ਤੂਤੀਆਂ (ਵੱਜਦੀਆਂ ਸਨ) ਉਸਤਤੀ ਦੇ ਛੰਦ (ਗਾਂਵੇ ਜਾਂਦੇ ਸਨ),


ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥  

They have gone to sleep in the cemetary, buried like poor orphans. ||45||  

ਜੀਰਾਣ = ਮਸਾਣ। ਅਤੀਮ = ਯਤੀਮ, ਮਹਿੱਟਰ। ਗਡ ਥੀਏ = ਰਲ ਗਏ ॥੪੫॥
ਉਹ ਭੀ ਆਖ਼ਰ ਮਸਾਣਾਂ ਵਿਚ ਜਾ ਸੁੱਤੇ, ਤੇ ਯਤੀਮਾਂ ਨਾਲ ਜਾ ਰਲੇ (ਭਾਵ, ਯਤੀਮਾਂ ਵਰਗੇ ਹੀ ਹੋ ਗਏ) ॥੪੫॥


ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ  

Fareed, those who built houses, mansions and lofty buildings, are also gone.  

ਮੰਡਪ = ਸ਼ਾਮੀਆਨੇ। ਮਾੜੀਆ = ਚੁਬਾਰਿਆਂ ਵਾਲੇ ਮਹਲ।
ਹੇ ਫਰੀਦ! ('ਵਿਸੁ ਗੰਦਲਾਂ' ਦੇ ਵਪਾਰੀਆਂ ਵਲ ਤੱਕ!) ਘਰ ਮਹਲ ਮਾੜੀਆਂ ਉਸਾਰਨ ਵਾਲੇ ਭੀ (ਇਹਨਾਂ ਨੂੰ ਛੱਡ ਕੇ) ਚਲੇ ਗਏ।


ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥  

They made false deals, and were dropped into their graves. ||46||  

ਕੂੜਾ = ਸੰਗ ਨਾਹ ਨਿਭਣ ਵਾਲਾ। ਗੋਰੀ = ਗੋਰੀਂ, ਕਬਰਾਂ ਵਿਚ ॥੪੬॥
ਉਹੋ ਹੀ ਸਉਦਾ ਕੀਤੋ ਨੇ, ਜੋ ਨਾਲ ਨਾਹ ਨਿਭਿਆ ਤੇ (ਅੰਤ ਖ਼ਾਲੀ ਹੱਥ) ਕਬਰੀਂ ਜਾ ਪਏ ॥੪੬॥


ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਕਾਈ ਮੇਖ  

Fareed, there are many seams on the patched coat, but there are no seams on the soul.  

ਖਿੰਥੜਿ = ਗੋਦੜੀ। ਮੇਖਾ = ਟਾਂਕੇ, ਤ੍ਰੋਪੇ, ਮੇਖਾਂ। ਅਗਲੀਆ = ਬਹੁਤ (ਵੇਖੋ ਸ਼ਲੋਕ ਨੰ: ੪੪, 'ਅਗਲਾ')। ਜਿੰਦੁ = (ਇਹ ਲਫ਼ਜ਼ ਸਦਾ (ੁ) ਅੰਤ ਹੁੰਦਾ ਹੈ,
ਹੇ ਫਰੀਦ! ਇਹ 'ਵਿਸੁ ਗੰਦਲਾਂ' ਤਾਂ ਕਿਤੇ ਰਹੀਆਂ, ਇਸ ਆਪਣੀ ਜਿੰਦ ਦੀ ਭੀ ਕੋਈ ਪਾਂਇਆਂ ਨਹੀਂ। (ਇਸ ਨਾਲੋਂ ਤਾਂ ਨਕਾਰੀ ਗੋਦੜੀ ਦਾ ਹੀ ਵਧੀਕ ਇਤਬਾਰ ਹੋ ਸਕਦਾ ਹੈ, ਕਿਉਂਕਿ) ਗੋਦੜੀ ਨੂੰ ਕਈ ਟਾਂਕੇ ਲੱਗੇ ਹੋਏ ਹਨ, ਪਰ ਜਿੰਦ ਨੂੰ ਇੱਕ ਭੀ ਟਾਂਕਾ ਨਹੀਂ (ਕੀਹ ਪਤਾ, ਕੇਹੜੇ ਵੇਲੇ ਸਰੀਰ ਨਾਲੋਂ ਵੱਖ ਹੋ ਜਾਏ?)


ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥  

The shaykhs and their disciples have all departed, each in his own turn. ||47||  

ਮਸਾਇਕ = (ਲਫ਼ਜ਼ 'ਸ਼ੇਖ' ਦਾ 'ਬਹੁ-ਵਚਨ') ਕਈ ਸ਼ੇਖ਼ ॥੪੭॥
ਵੱਡੇ ਵੱਡੇ ਅਖਵਾਣ ਵਾਲੇ ਸ਼ੇਖ਼ ਆਦਿਕ ਸਭ ਆਪੋ ਆਪਣੀ ਵਾਰੀ ਇਥੋਂ ਤੁਰ ਗਏ ॥੪੭॥


ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ  

Fareed, the two lamps are lit, but death has come anyway.  

ਦੁਹੁ ਦੀਵੀ ਬਲੰਦਿਆ = ਅਜੇ ਇਹ ਦੋਵੇਂ ਦੀਵੇ ਜਗਦੇ ਹੀ ਸਨ, (ਭਾਵ,) ਇਹਨਾਂ ਦੋਹਾਂ ਅੱਖਾਂ ਦੇ ਸਾਹਮਣੇ ਹੀ। ਮਲਕੁ = (ਮੌਤ ਦਾ) ਫ਼ਰਿਸ਼ਤਾ।
ਹੇ ਫਰੀਦ! ਇਹਨਾਂ ਦੋਹਾਂ ਅੱਖਾਂ ਦੇ ਸਾਹਮਣੇ (ਇਹਨਾਂ ਦੋਹਾਂ ਦੀਵਿਆਂ ਦੇ ਜਗਦਿਆਂ ਹੀ) ਮੌਤ ਦਾ ਫ਼ਰਿਸਤਾ (ਜਿਸ ਭੀ ਬੰਦੇ ਪਾਸ) ਆ ਬੈਠਾ,


ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥  

It has captured the fortress of the body, and plundered the home of the heart; it extinguishes the lamps and departs. ||48||  

ਗੜੁ = ਕਿਲ੍ਹਾ (ਸਰੀਰ-ਰੂਪ)। ਘਟੁ = ਹਿਰਦਾ, ਅੰਤਹਕਰਣ। ਲੀਤਾ = ਲੈ ਲਿਆ, ਕਬਜ਼ਾ ਕਰ ਲਿਆ ॥੪੮॥
ਉਸ ਨੇ ਉਸ ਦੇ ਸਰੀਰ-ਰੂਪ ਕਿਲ੍ਹੇ ਉਤੇ ਕਬਜ਼ਾ ਕਰ ਲਿਆ, ਅੰਤਹਕਰਣ ਲੁੱਟ ਲਿਆ (ਭਾਵ, ਜਿੰਦ ਕਾਬੂ ਕਰ ਲਈ) ਤੇ (ਇਹ ਅੱਖਾਂ ਦੇ) ਦੀਵੇ ਬੁਝਾ ਗਿਆ ॥੪੮॥


ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ  

Fareed, look at what has happened to the cotton and the sesame seed,  

ਜਿ = ਜੋ ਕੁਝ। ਥੀਆ = ਹੋਇਆ, ਵਾਪਰਿਆ, ਬੀਤੀ। ਸਿਰਿ = ਸਿਰ ਉਤੇ (ਵੇਖੋ ਸ਼ਲੋਕ ਨੰ: ੪੩)।
ਹੇ ਫਰੀਦ! ਵੇਖ! ਜੋ ਹਾਲਤ ਕਪਾਹ ਦੀ ਹੁੰਦੀ ਹੈ (ਭਾਵ, ਵੇਲਣੇ ਵਿਚ ਵੇਲੀ ਜਾਂਦੀ ਹੈ), ਜੋ ਤਿਲਾਂ ਦੇ ਸਿਰ ਤੇ ਬੀਤਦੀ ਹੈ (ਕੋਹਲੂ ਵਿਚ ਪੀੜੇ ਜਾਂਦੇ ਹਨ),


ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ  

the sugar cane and paper, the clay pots and the charcoal.  

ਕੁੰਨੀ = ਮਿੱਟੀ ਦੀ ਹਾਂਡੀ।
ਜੋ ਕਮਾਦ, ਕਾਗਜ਼, ਮਿੱਟੀ ਦੀ ਹਾਂਡੀ ਅਤੇ ਕੋਲਿਆਂ ਨਾਲ ਵਰਤਦੀ ਹੈ,


ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥  

This is the punishment for those who do evil deeds. ||49||  

ਸਜਾਇ = ਦੰਡ। ਤਿਨਾਹ = ਉਹਨਾਂ ਨੂੰ। ਅਮਲ = ਕੰਮ, ਕਰਤੂਤਾਂ ॥੪੯॥
ਇਹ ਸਜ਼ਾ ਉਹਨਾਂ ਲੋਕਾਂ ਨੂੰ ਮਿਲਦੀ ਹੈ ਜੋ (ਇਹਨਾਂ 'ਵਿਸੁ ਗੰਦਲਾਂ' ਦੀ ਖ਼ਾਤਰ) ਮੰਦੇ ਕੰਮ ਕਰਦੇ ਹਨ (ਭਾਵ, ਜਿਉਂ ਜਿਉਂ ਦੁਨੀਆਵੀ ਪਦਾਰਥਾਂ ਦੀ ਖ਼ਾਤਰ ਮੰਦੇ ਕੰਮ ਕਰਦੇ ਹਨ, ਤਿਉਂ ਤਿਉਂ ਬੜੇ ਦੁਖੀ ਹੁੰਦੇ ਹਨ ॥੪੯॥


ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ  

Fareed, you wear your prayer shawl on your shoulders and the robes of a Sufi; your words are sweet, but there is a dagger in your heart.  

ਕੰਨਿ = ਕੰਧੇ ਉਤੇ, ਮੋਢੇ ਉਤੇ। ਸੂਫੁ = ਕਾਲੀ ਖ਼ਫਨੀ। ਗਲਿ = ਗਲ ਵਿਚ। ਦਿਲਿ = ਦਿਲ ਵਿਚ।
ਹੇ ਫਰੀਦ! (ਤੇਰੇ) ਮੋਢੇ ਉਤੇ ਮੁਸੱਲਾ ਹੈ, (ਤੂੰ) ਗਲ ਵਿਚ ਕਾਲੀ ਖ਼ਫ਼ਨੀ (ਪਾਈ ਹੋਈ ਹੈ), (ਤੇਰੇ) ਮੂੰਹ ਵਿਚ ਗੁੜ ਹੈ; (ਪਰ) ਦਿਲ ਵਿਚ ਕੈਂਚੀ ਹੈ (ਭਾਵ, ਬਾਹਰ ਲੋਕਾਂ ਨੂੰ ਵਿਖਾਲਣ ਲਈ ਫ਼ਕੀਰੀ ਵੇਸ ਹੈ, ਮੂੰਹੋਂ ਭੀ ਲੋਕਾਂ ਨਾਲ ਮਿੱਠਾ ਬੋਲਦਾ ਹੈਂ, ਪਰ ਦਿਲੋਂ 'ਵਿਸੁ ਗੰਦਲਾਂ' ਦੀ ਖ਼ਾਤਰ ਖੋਟਾ ਹੈਂ ਸੋ)


ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥  

Outwardly, you look bright, but your heart is dark as night. ||50||  

xxx ॥੫੦॥
ਬਾਹਰ ਤਾਂ ਚਾਨਣ ਦਿੱਸ ਰਿਹਾ ਹੈ (ਪਰ) ਦਿਲ ਵਿਚ ਹਨੇਰੀ ਰਾਤ (ਵਾਪਰੀ ਹੋਈ) ਹੈ ॥੫੦॥


ਫਰੀਦਾ ਰਤੀ ਰਤੁ ਨਿਕਲੈ ਜੇ ਤਨੁ ਚੀਰੈ ਕੋਇ  

Fareed, not even a drop of blood would issue forth, if someone cut my body.  

ਰਤੀ = ਰਤਾ ਜਿਤਨੀ ਭੀ। ਰਤੁ = ਲਹੂ। (ਇਹ ਲਫ਼ਜ਼ 'ਇਸਤਰੀ ਲਿੰਗ' ਹੈ, ਪਰ ਇਸ ਦੇ ਅੰਤ ਵਿਚ (ੁ) ਸਦਾ ਰਹਿੰਦਾ ਹੈ; ਇਸ ਵਰਗੇ ਹੋਰ ਲਫ਼ਜ਼ ਜੋ ਇਹਨਾਂ ਸ਼ਲੋਕਾਂ ਵਿਚ ਹੀ ਆਏ ਹਨ, ਇਹ ਹਨ: ਜਿੰਦੁ, ਖੰਡੁ, ਮੈਲੁ, ਲਜੁ, ਵਿਸੁ, ਖਾਕੁ)।
ਹੇ ਫਰੀਦ! ਜੇ ਕੋਈ (ਰੱਬ ਦੇ ਪਿਆਰ ਵਿਚ ਰੰਗੇ ਹੋਏ ਦਾ) ਸਰੀਰ ਚੀਰੇ (ਤਾਂ ਉਸ ਵਿਚੋਂ) ਰਤਾ ਜਿਤਨਾ ਭੀ ਲਹੂ ਨਹੀਂ ਨਿਕਲਦਾ (ਪਰ, ਹੇ ਫਰੀਦ! ਤੂੰ ਤਾਂ ਮੁਸੱਲੇ ਤੇ ਖ਼ਫ਼ਨੀ ਆਦਿਕ ਨਾਲ ਨਿਰਾ ਬਾਹਰ ਦਾ ਹੀ ਖ਼ਿਆਲ ਰੱਖਿਆ ਹੋਇਆ ਹੈ)


ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਹੋਇ ॥੫੧॥  

Those bodies which are imbued with the Lord - those bodies contain no blood. ||51||  

ਰਤੇ = ਰੰਗੇ ਹੋਏ। ਸਿਉ = ਨਾਲ। ਤਿਨ ਤਨਿ = ਉਹਨਾਂ ਦੇ ਤਨ ਵਿਚ ॥੫੧॥
ਜੋ ਬੰਦੇ ਰੱਬ ਨਾਲ ਰੰਗੇ ਹੁੰਦੇ ਹਨ (ਭਾਵ, ਰੱਬ ਦੇ ਪਿਆਰ ਵਿਚ ਰੰਗੇ ਹੁੰਦੇ ਹਨ), ਉਹਨਾਂ ਦੇ ਸਰੀਰ ਵਿਚ ('ਵਿਸੁ ਗੰਦਲਾਂ' ਦਾ ਮੋਹ-ਰੂਪ) ਲਹੂ ਨਹੀਂ ਹੁੰਦਾ ॥੫੧॥


ਮਃ  

Third Mehl:  

xxx
XXX


ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਹੋਇ  

This body is all blood; without blood, this body could not exist.  

ਸਭੋ = ਸਾਰਾ ਹੀ। ਰਤੁ ਬਿਨੁ = ਰੱਤ ਤੋਂ ਬਿਨਾ (ਜੋ ਲਫ਼ਜ਼ ਆਪਣੀ ਬਣਤਰ ਅਨੁਸਾਰ ਸਦਾ '(ੁ) ਅੰਤ' ਹੁੰਦੇ ਹਨ, ਉਹਨਾਂ ਦਾ ਅਖ਼ੀਰਲਾ (ੁ) 'ਸੰਬੰਧਕ' ਦੇ ਨਾਲ ਭੀ ਟਿਕਿਆ ਰਹਿੰਦਾ ਹੈ। ਇਥੇ ਲਫ਼ਜ਼ 'ਰਤੁ' ਦਾ (ੁ) 'ਸੰਬੰਧਕ' 'ਬਿਨੁ' ਦੇ ਹੁੰਦਿਆਂ ਭੀ ਕਾਇਮ ਹੈ)। ਤੰਨੁ = ਤਨ, ਸਰੀਰ।
ਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ (ਫਿਰ, ਸਰੀਰ ਨੂੰ ਚੀਰਿਆਂ, ਭਾਵ, ਸਰੀਰ ਦੀ ਪੜਤਾਲ ਕੀਤਿਆਂ, ਕੇਹੜਾ ਲਹੂ ਨਹੀਂ ਨਿਕਲਦਾ?)


ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਹੋਇ  

Those who are imbued with their Lord, do not have the blood of greed in their bodies.  

ਸਹ = ਖਸਮ। ਸਹ ਰਤੇ = ਖਸਮ ਨਾਲ ਰੰਗੇ ਹੋਏ। ਤਿਤੁ ਤਨਿ = ਉਸ ਸਰੀਰ ਵਿਚ। ਤਿਤੁ = ਉਸ ਵਿਚ।
ਜੋ ਬੰਦੇ ਆਪਣੇ ਖਸਮ (ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ (ਉਹਨਾਂ ਦੇ) ਇਸ ਸਰੀਰ ਵਿਚ ਲਾਲਚ-ਰੂਪ ਲਹੂ ਨਹੀਂ ਹੁੰਦਾ।


ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ  

When the Fear of God fills the body, it becomes thin; the blood of greed departs from within.  

ਭੈ ਪਇਐ = ਡਰ ਵਿਚ ਪਿਆਂ, ਡਰ ਵਿਚ ਰਿਹਾਂ। ਖੀਣੁ = ਪਤਲਾ, ਲਿੱਸਾ। ਜਾਇ = ਦੂਰ ਹੋ ਜਾਂਦੀ ਹੈ।
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ, ਤਾਂ ਸਰੀਰ (ਇਸ ਤਰ੍ਹਾਂ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ-ਰੂਪ ਰੱਤ ਨਿਕਲ ਜਾਂਦੀ ਹੈ।


ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ  

Just as metal is purified by fire, the Fear of God removes the filthy residues of evil-mindedness.  

ਬੈਸੰਤਰਿ = ਅੱਗ ਵਿਚ। ਸੁਧੁ = ਸਾਫ਼।
ਜਿਵੇਂ ਅੱਗ ਵਿਚ (ਪਾਇਆ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ; ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ-ਰੂਪ ਮੈਲ ਨੂੰ ਕੱਟ ਦੇਂਦਾ ਹੈ।


ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥  

O Nanak, those humble beings are beautiful, who are imbued with the Lord's Love. ||52||  

ਜਿ = ਜੇਹੜੇ। ਰੰਗੁ = ਪਿਆਰ ॥੫੨॥
ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਨਿਹੁਂ ਲਾ ਕੇ (ਉਸ ਦੇ ਨਿਹੁਂ ਵਿਚ) ਰੰਗੇ ਹੋਏ ਹਨ ॥੫੨॥


ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ  

Fareed, seek that sacred pool, in which the genuine article is found.  

ਸਰਵਰੁ = ਸੋਹਣਾ ਤਲਾਬ; (ਸਰ = ਤਲਾਬ। ਵਰ = ਸ੍ਰੇਸ਼ਟ)। ਵਥੁ = (ਅਸਲ) ਚੀਜ਼।
ਹੇ ਫਰੀਦ! ਉਹੀ ਸੋਹਣਾ ਤਲਾਬ ਲੱਭ, ਜਿਸ ਵਿਚੋਂ (ਅਸਲ) ਚੀਜ਼ (ਨਾਮ-ਰੂਪ ਮੋਤੀ) ਮਿਲ ਪਏ,


ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥  

Why do you bother to search in the pond? Your hand will only sink into the mud. ||53||  

ਛਪੜਿ ਢੂਢੈ = ਜੇ ਛੱਪੜ ਭਾਲੀਏ। ਚਿਕੜਿ = ਚਿੱਕੜ ਵਿਚ ॥੫੩॥
ਛੱਪੜ ਭਾਲਿਆਂ ਕੁਝ ਨਹੀਂ ਮਿਲਦਾ, (ਉਥੇ ਤਾਂ) ਚਿੱਕੜ ਵਿਚ (ਹੀ) ਹੱਥ ਡੁੱਬਦਾ ਹੈ ॥੫੩॥


ਫਰੀਦਾ ਨੰਢੀ ਕੰਤੁ ਰਾਵਿਓ ਵਡੀ ਥੀ ਮੁਈਆਸੁ  

Fareed, when she is young, she does not enjoy her Husband. When she grows up, she dies.  

ਨੰਢੀ = ਜੁਆਨ ਇਸਤ੍ਰੀ ਨੇ। ਨ ਰਾਵਿਓ = ਨਾਹ ਮਾਣਿਆ। ਵਡੀ ਥੀ = ਬੁੱਢੀ ਹੋ ਕੇ। ਮੁਈਆਸੁ = ਮੁਈਆ ਸੁ, ਉਹ ਮਰ ਗਈ।
ਹੇ ਫਰੀਦ! ਜਿਸ ਜੁਆਨ (ਜੀਵ-) ਇਸਤ੍ਰੀ ਨੇ (ਪਰਮਾਤਮਾ-) ਪਤੀ ਨਾ ਮਾਣਿਆ (ਭਾਵ, ਜਿਸ ਜੀਵ ਨੇ ਜੁਆਨੀ ਵੇਲੇ ਰੱਬ ਨੂੰ ਨਾਹ ਸਿਮਰਿਆ), ਉਹ (ਜੀਵ-) ਇਸਤ੍ਰੀ ਜਦੋਂ ਬੁੱਢੀ ਹੋ ਕੇ ਮਰ ਗਈ,


ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥  

Lying in the grave, the soul-bride cries, "I did not meet You, my Lord". ||54||  

ਧਨ = ਇਸਤ੍ਰੀ। ਗੋਰ ਮੇਂ = ਕਬਰ ਵਿਚ। ਤੈ = ਤੈਨੂੰ। ਸਹ = ਹੇ ਸਹ! ਹੇ ਪਤੀ! ਨਾ ਮਿਲੀਆਸੁ = ਉਹ ਨਾਹ ਮਿਲੀ ॥੫੪॥
ਤਾਂ (ਫਿਰ) ਕਬਰ ਵਿਚ ਤਰਲੇ ਲੈਂਦੀ ਹੈ (ਭਾਵ, ਮਰਨ ਪਿਛੋਂ ਜੀਵ ਪਛੁਤਾਂਦਾ ਹੈ) ਕਿ ਹੇ (ਪ੍ਰਭੂ-) ਪਤੀ! ਮੈਂ ਤੈਨੂੰ (ਵੇਲੇ-ਸਿਰ) ਨਾਹ ਮਿਲੀ ॥੫੪॥


ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ  

Fareed, your hair has turned grey, your beard has turned grey, and your moustache has turned grey.  

ਪਲਿਆ = ਚਿੱਟਾ ਹੋ ਗਿਆ।
ਹੇ ਫਰੀਦ! ਸਿਰ ਚਿੱਟਾ ਹੋ ਗਿਆ ਹੈ, ਦਾੜ੍ਹੀ ਚਿੱਟੀ ਹੋ ਗਈ ਹੈ, ਮੁਛਾਂ ਭੀ ਚਿੱਟੀਆਂ ਹੋ ਗਈਆਂ ਹਨ।


ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥  

O my thoughtless and insane mind, why are you indulging in pleasures? ||55||  

ਰੇ ਗਹਿਲੇ = ਹੇ ਗ਼ਾਫ਼ਿਲ! ਬਾਵਲਾ = ਕਮਲਾ। ਰਲੀਆਂ = ਮੌਜਾਂ ॥੫੫॥
ਹੇ ਗ਼ਾਫ਼ਿਲ ਤੇ ਕਮਲੇ ਮਨ! (ਅਜੇ ਭੀ ਤੂੰ ਦੁਨੀਆ ਦੀਆਂ ਹੀ) ਮੌਜਾਂ ਕਿਉਂ ਮਾਣ ਰਿਹਾ ਹੈਂ? ॥੫੫॥


ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ  

Fareed, how long can you run on the rooftop? You are asleep to your Husband Lord - give it up!  

ਧੁਕਣੁ = ਦੌੜਨਾ। ਕੇਤੜਾ = ਕਿਥੋਂ ਤਕ? ਨੀਦੜੀ = ਕੋਝੀ ਨੀਂਦ। ਨਿਵਾਰਿ = ਦੂਰ ਕਰ।
ਹੇ ਫਰੀਦ! ਕੋਠੇ ਦੀ ਦੌੜ ਕਿਥੋਂ ਤਕ (ਭਾਵ, ਕੋਠੇ ਉਤੇ ਦੌੜ ਲੰਮੀ ਨਹੀਂ ਹੋ ਸਕਦੀ, ਇਸੇ ਤਰ੍ਹਾਂ ਰੱਬ ਵਲੋਂ ਗ਼ਾਫ਼ਿਲ ਭੀ ਕਦ ਤਕ ਰਹੇਂਗਾ? ਉਮਰ ਆਖ਼ਰ ਮੁੱਕ ਜਾਇਗੀ, ਸੋ) ਰੱਬ (ਵਾਲੇ ਪਾਸੇ) ਤੋਂ ਇਹ ਕੋਝੀ (ਗ਼ਫ਼ਲਤ ਦੀ) ਨੀਂਦ ਦੂਰ ਕਰ ਦੇਹ।


ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥  

The days which were allotted to you are numbered, and they are passing, passing away. ||56||  

ਦਿਹ = ਦਿਨ। ਗਾਣਵੇ ਦਿਹ = (ਉਮਰ ਦੇ) ਗਿਣਵੇਂ ਦਿਨ। ਲਧੇ = ਲੱਭੇ, ਮਿਲੇ। ਵਿਲਾੜਿ = ਦੌੜ ਕੇ, ਛਾਲਾਂ ਮਾਰ ਕੇ, (ਭਾਵ,) ਬੜੀ ਛੇਤੀ ਛੇਤੀ ॥੫੬॥
(ਉਮਰ ਦੇ) ਜੋ ਗਿਣਵੇਂ ਦਿਨ ਮਿਲੇ ਹੋਏ ਹਨ ਉਹ ਛਾਲਾਂ ਮਾਰ ਮਾਰ ਕੇ ਮੁੱਕਦੇ ਜਾ ਰਹੇ ਹਨ ॥੫੬॥


ਫਰੀਦਾ ਕੋਠੇ ਮੰਡਪ ਮਾੜੀਆ ਏਤੁ ਲਾਏ ਚਿਤੁ  

Fareed, houses, mansions and balconies - do not attach your consciousness to these.  

ਮੰਡਪ = ਮਹਲ। ਏਤੁ = ਇਸ ਵਿਚ, ਇਸ (ਮਹਲ-ਮਾੜੀਆਂ ਦੇ ਸਿਲਸਿਲੇ) ਵਿਚ।
ਹੇ ਫਰੀਦ! (ਇਹ ਜੋ ਤੇਰੇ) ਘਰ ਤੇ ਮਹਲ-ਮਾੜੀਆਂ (ਹਨ, ਇਹਨਾਂ ਦੇ) ਇਸ (ਸਿਲਸਿਲੇ) ਵਿਚ ਚਿੱਤ ਨਾਹ ਜੋੜ।


ਮਿਟੀ ਪਈ ਅਤੋਲਵੀ ਕੋਇ ਹੋਸੀ ਮਿਤੁ ॥੫੭॥  

When these collapse into heaps of dust, none of them will be your friend. ||57||  

xxx ॥੫੭॥
(ਮਰਨ ਤੇ ਜਦੋਂ ਕਬਰ ਵਿਚ ਤੇਰੇ ਉੱਤੇ) ਅਤੋਲਵੀਂ ਮਿੱਟੀ ਪਏਗੀ ਤਦੋਂ (ਇਹਨਾਂ ਵਿਚੋਂ) ਕੋਈ ਭੀ ਸਾਥੀ ਨਹੀਂ ਬਣੇਗਾ ॥੫੭॥


ਫਰੀਦਾ ਮੰਡਪ ਮਾਲੁ ਲਾਇ ਮਰਗ ਸਤਾਣੀ ਚਿਤਿ ਧਰਿ  

Fareed, do not focus on mansions and wealth; center your consciousness on death, your powerful enemy.  

ਮਰਗ = ਮੌਤ। ਸਤਾਣੀ = ਸ-ਤਾਣੀ, ਤਾਣ ਵਾਲੀ, ਬਲ ਵਾਲੀ। ਚਿਤਿ = ਚਿੱਤ ਵਿਚ।
ਹੇ ਫਰੀਦ! (ਨਿਰਾ) ਮਹਲ-ਮਾੜੀਆਂ ਤੇ ਧਨ ਨੂੰ ਚਿੱਤ ਵਿਚ ਨਾਹ ਟਿਕਾਈ ਰੱਖ, (ਸਭ ਤੋਂ) ਬਲੀ ਮੌਤ ਨੂੰ ਚਿੱਤ ਵਿਚ ਰੱਖ (ਚੇਤੇ ਰੱਖ)।


        


© SriGranth.org, a Sri Guru Granth Sahib resource, all rights reserved.
See Acknowledgements & Credits