Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਦੇਹੀ ਰੋਗੁ ਲਗਈ ਪਲੈ ਸਭੁ ਕਿਛੁ ਪਾਇ ॥੭੮॥  

Your body shall not suffer from any disease, and you shall obtain everything. ||78||  

ਦੇਹੀ = ਸਰੀਰ ਨੂੰ। ਨ ਲਗਈ = ਨਹੀਂ ਲੱਗਦਾ। ਸਭੁ ਕਿਛੁ = ਹਰੇਕ ਚੀਜ਼। ਪਲੈ ਪਾਇ = ਪੱਲੇ ਪਈ ਰਹਿੰਦੀ ਹੈ, ਸਾਂਭੀ ਰਹਿੰਦੀ ਹੈ ॥੭੮॥
(ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ ॥੭੮॥


ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ  

Fareed, the bird is a guest in this beautiful world-garden.  

ਪੰਖ = ਪੰਛੀਆਂ ਦੀ ਡਾਰ। ਦੁਨੀ = ਦੁਨੀਆ। ਸੁਹਾਵਾ = ਸੋਹਣਾ।
ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ (ਇਥੇ ਮਨ ਵਿਚ 'ਟੋਏ ਟਿੱਬੇ' ਬਣਾਏ ਕਿਉਂ ਹੋਏ? ਇਥੇ ਤਾਂ ਸਾਰੇ ਜੀਵ-ਰੂਪ) ਪੰਛੀਆਂ ਦੀ ਡਾਰ ਪਰਾਹੁਣੀ ਹੈ।


ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥  

The morning drums are beating - get ready to leave! ||79||  

ਨਉਬਤਿ = ਧੌਂਸਾ। ਸੁਬਹ ਸਿਉ = ਸਵੇਰ ਦਾ। ਸਾਜੁ = ਸਾਮਾਨ, ਆਹਰ, ਤਿਆਰੀ ॥੭੯॥
ਜਦੋਂ ਸਵੇਰ ਦਾ ਧੌਂਸਾ ਵੱਜਾ (ਸਭ ਨੇ ਜ਼ਿੰਦਗੀ ਦੀ ਰਾਤ ਕੱਟ ਕੇ ਤੁਰ ਜਾਣਾ ਹੈ)। (ਹੇ ਫਰੀਦ! ਇਹ 'ਟੋਏ ਟਿੱਬੇ' ਦੂਰ ਕਰ, ਤੇ ਤੂੰ ਭੀ) ਤੁਰਨ ਦੀ ਤਿਆਰੀ ਕਰ ॥੭੯॥


ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਭਾਉ  

Fareed, musk is released at night. Those who are sleeping do not receive their share.  

ਕਥੂਰੀ = ਕਸਤੂਰੀ। ਭਾਉ = ਹਿੱਸਾ।
ਹੇ ਫਰੀਦ! (ਉਹ ਤਿਆਰੀ ਰਾਤ ਨੂੰ ਹੀ ਹੋ ਸਕਦੀ ਹੈ) ਰਾਤਿ (ਦੀ ਇਕਾਂਤ) ਵਿਚ ਕਸਤੂਰੀ ਵੰਡੀਦੀ ਹੈ (ਭਾਵ, ਰਾਤਿ ਦੀ ਇਕਾਂਤ ਵੇਲੇ ਭਜਨ ਦੀ ਸੁਗੰਧੀ ਪੈਦਾ ਹੁੰਦੀ ਹੈ), ਜੋ ਸੁੱਤੇ ਰਹਿਣ ਉਹਨਾਂ ਨੂੰ (ਇਸ ਵਿਚੋਂ) ਹਿੱਸਾ ਨਹੀਂ ਮਿਲਦਾ।


ਜਿੰਨ੍ਹ੍ਹਾ ਨੈਣ ਨੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥  

Those whose eyes are heavy with sleep - how can they receive it? ||80||  

ਜਿੰਨ੍ਹ੍ਹਾ, ਤਿੰਨ੍ਹ੍ਹਾ = ਇਥੇ ਅੱਖਰ 'ਨ' ਦੇ ਹੇਠਾ ਅੱਧਾ 'ਹ' ਹੈ। ਨੀਦ੍ਰਾਵਲੇ = ਨੀਂਦ ਨਾਲ ਘੁੱਟੇ ਹੋਏ। ਮਿਲਣੁ = ਮੇਲ, ਪ੍ਰਾਪਤੀ। ਕੁਆਉ = ਕਿਥੋਂ? ਕਿਵੇਂ? ॥੮੦॥
ਜਿਨ੍ਹਾਂ ਦੀਆਂ ਅੱਖਾਂ (ਸਾਰੀ ਰਾਤ) ਨੀਂਦ ਵਿਚ ਘੁੱਟੀਆਂ ਰਹਿਣ, ਉਹਨਾਂ ਨੂੰ (ਨਾਮ ਦੀ ਕਸਤੂਰੀ ਦੀ) ਪ੍ਰਾਪਤੀ ਕਿਵੇਂ ਹੋਵੇ? ॥੮੦॥


ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ  

Fareed, I thought that I was in trouble; the whole world is in trouble!  

ਮੁਝ ਕੂ = ਮੈਨੂੰ। ਸਬਾਇਐ ਜਗਿ = ਸਾਰੇ ਜਗਤ ਵਿਚ।
ਹੇ ਫਰੀਦ! ਮੈਂ (ਪਹਿਲਾਂ ਮਨ ਦੇ 'ਟੋਏ ਟਿੱਬੇ' ਤੋਂ ਪੈਦਾ ਹੋਏ ਦੁੱਖ ਵਿਚ ਘਾਬਰ ਕੇ ਇਹ) ਸਮਝਿਆ ਕਿ ਦੁੱਖ (ਸਿਰਫ਼) ਮੈਨੂੰ (ਹੀ) ਹੈ (ਸਿਰਫ਼ ਮੈਂ ਹੀ ਦੁਖੀ ਹਾਂ), (ਪਰ ਅਸਲ ਵਿਚ ਇਹ) ਦੁੱਖ ਤਾਂ ਸਾਰੇ (ਹੀ) ਜਗਤ ਵਿਚ (ਵਾਪਰ ਰਿਹਾ) ਹੈ।


ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥  

When I climbed the hill and looked around, I saw this fire in each and every home. ||81||  

ਊਚੇ ਚੜਿ ਕੈ = ਦੁੱਖ ਤੋਂ ਉੱਚਾ ਹੋ ਕੇ। ਘਰਿ = ਘਰ ਵਿਚ। ਘਰਿ ਘਰਿ = ਹਰੇਕ ਘਰ ਵਿਚ। ਅਗਿ = (ਇਸ ਲਫ਼ਜ਼ ਦਾ ਜੋੜ ਧਿਆਨ-ਯੋਗ ਹੈ, ਸਦਾ (ਿ) ਅੰਤ ਹੈ, ਅਸਲ ਲਫ਼ਜ਼ ਸੰਸਕ੍ਰਿਤ ਦਾ 'ਅਗਨਿ' ਹੈ, ਇਸ ਤੋਂ ਪ੍ਰਾਕ੍ਰਿਤ-ਰੂਪ 'ਅਗਿ' ਹੈ) ॥੮੧॥
ਜਦੋਂ ਮੈਂ (ਆਪਣੇ ਦੁੱਖ ਤੋਂ) ਉਚੇਰਾ ਹੋ ਕੇ (ਧਿਆਨ ਮਾਰਿਆ) ਤਾਂ ਮੈਂ ਵੇਖਿਆ ਕਿ ਹਰੇਕ ਘਰ ਵਿਚ ਇਹੀ ਅੱਗ (ਬਲ) ਰਹੀ ਹੈ (ਭਾਵ, ਹਰੇਕ ਜੀਵ ਦੁਖੀ ਹੈ) ॥੮੧॥


ਮਹਲਾ  

Fifth Mehl:  

xxx
XXX


ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ  

Fareed, in the midst of this beautiful earth, there is a garden of thorns.  

ਭੂਮਿ = ਧਰਤੀ। ਰੰਗਾਵਲੀ = ਰੰਗ-ਆਵਲੀ। ਆਵਲੀ = ਕਤਾਰ, ਸਿਲਸਿਲਾ। ਰੰਗ = ਸੁਹਜ, ਖ਼ੁਸ਼ੀ, ਆਨੰਦ। ਰੰਗਾਵਲੀ = ਸੁਹਾਵਣੀ। ਮੰਝਿ = (ਇਸ) ਵਿਚ। ਵਿਸੂਲਾ = ਵਿਸੁ-ਭਰਿਆ, ਵਿਹੁਲਾ। ਨਿਵਾਜਿਆ-ਵਡਿਆਇਆ ਹੋਇਆ।
ਹੇ ਫਰੀਦ! (ਇਹ) ਧਰਤੀ (ਤਾਂ) ਸੁਹਾਵਣੀ ਹੈ, (ਪਰ ਮਨੁੱਖੀ ਮਨ ਦੇ ਟੋਏ ਟਿੱਬਿਆਂ ਦੇ ਕਾਰਨ ਇਸ) ਵਿਚ ਵਿਹੁਲਾ ਬਾਗ (ਲੱਗਾ ਹੋਇਆ) ਹੈ (ਜਿਸ ਵਿਚ ਦੁੱਖਾਂ ਦੀ ਅੱਗ ਬਲ ਰਹੀ ਹੈ)।


ਜੋ ਜਨ ਪੀਰਿ ਨਿਵਾਜਿਆ ਤਿੰਨ੍ਹ੍ਹਾ ਅੰਚ ਲਾਗ ॥੮੨॥  

Those humble beings who are blessed by their spiritual teacher, do not suffer even a scratch. ||82||  

ਤਿੰਨ੍ਹ੍ਹਾ-(ਇਸ ਲਫ਼ਜ਼ ਦੇ ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਅੰਚ-ਸੇਕ, ਆਂਚ। ਪੀਰ-ਮੁਰਸ਼ਿਦ, ਗੁਰੂ ॥੮੨॥
ਜਿਸ ਵਿਚ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨਿ ਦਾ) ਸੇਕ ਨਹੀਂ ਲੱਗਦਾ ॥੮੨॥


ਮਹਲਾ  

Fifth Mehl:  

xxx
XXX


ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ  

Fareed, life is blessed and beautiful, along with the beautiful body.  

ਸੁਹਾਵੜੀ = ਸੁਹਾਵਲੀ, ਸੁਖਾਵਲੀ, ਸੁਖ-ਭਰੀ। ਸੰਗਿ = (ਉਮਰ ਦੇ) ਨਾਲ। ਸੁਵੰਨ = ਸੋਹਣਾ ਰੰਗ। ਸੁਵੰਨੜੀ = ਸੋਹਣੇ ਰੰਗ ਵਾਲੀ। ਦੇਹ = ਸਰੀਰ।
ਹੇ ਫਰੀਦ! (ਉਹਨਾਂ ਬੰਦਿਆਂ ਦੀ) ਜ਼ਿੰਦਗੀ ਸੌਖੀ ਹੈ ਅਤੇ ਸਰੀਰ ਭੀ ਸੋਹਣੇ ਰੰਗ ਵਾਲਾ (ਭਾਵ, ਰੋਗ-ਰਹਿਤ) ਹੈ,


ਵਿਰਲੇ ਕੇਈ ਪਾਈਅਨਿ ਜਿੰਨ੍ਹ੍ਹਾ ਪਿਆਰੇ ਨੇਹ ॥੮੩॥  

Only a rare few are found, who love their Beloved Lord. ||83||  

ਪਾਈਅਨ੍ਹ੍ਹਿ = ਪਾਏ ਜਾਂਦੇ ਹਨ, ਮਿਲਦੇ ਹਨ। ਨੇਹ = ਪਿਆਰ ॥੮੩॥
ਜਿਨ੍ਹਾਂ ਦਾ ਪਿਆਰ ਪਿਆਰੇ ਪਰਮਾਤਮਾ ਨਾਲ ਹੈ, ('ਵਿਸੂਲਾ ਬਾਗ' ਤੇ 'ਦੁਖ-ਅਗਨੀ' ਉਹਨਾਂ ਨੂੰ ਛੁੰਹਦੇ ਨਹੀਂ, ਪਰ ਅਜੇਹੇ ਬੰਦੇ) ਕੋਈ ਵਿਰਲੇ ਹੀ ਮਿਲਦੇ ਹਨ ॥੮੩॥


ਕੰਧੀ ਵਹਣ ਢਾਹਿ ਤਉ ਭੀ ਲੇਖਾ ਦੇਵਣਾ  

O river, do not destroy your banks; you too will be asked to give your account.  

ਵਹਣ = ਹੇ ਵਹਣ! ਕੰਧੀ = ਨਦੀ ਦਾ ਕੰਢਾ। ਤਉ = ਤੂੰ।
ਦੁੱਖਾਂ ਹੇਠ ਨੱਪਿਆ ਹੋਇਆ ਜੀਵ 'ਦੁੱਖ' ਅੱਗੇ ਤਰਲੇ ਲੈ ਕੇ ਆਖਦਾ ਹੈ ਕਿ ) ਹੇ (ਦੁੱਖਾਂ ਦੇ) ਵਹਣ! (ਮੈਨੂੰ) ਕੰਧੀ (-ਰੁੱਖੜੇ) ਨੂੰ ਨਾਹ ਢਾਹ (ਭਾਵ, ਮੈਨੂੰ ਦੁਖੀ ਨਾਹ ਕਰ), ਤੈਨੂੰ ਭੀ (ਆਪਣੇ ਕੀਤੇ ਦਾ) ਹਿਸਾਬ ਦੇਣਾ ਪਏਗਾ।


ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥  

The river flows in whatever direction the Lord orders. ||84||  

ਜਿਧਰਿ = ਜਿਸ ਪਾਸੇ। ਰਬ ਰਜਾਇ = ਰੱਬ ਦੀ ਮਰਜ਼ੀ। ਤਿਦਾਊ = ਉਸੇ ਪਾਸੇ। ਗੰਉ ਕਰੇ = ਰਸਤਾ ਬਣਾਉਂਦਾ ਹੈ, ਤੁਰਦਾ ਹੈ; ਚਾਲ ਚੱਲਦਾ ਹੈ ॥੮੪॥
(ਦੁਖੀ ਮਨੁੱਖ ਨੂੰ ਇਹ ਸਮਝ ਨਹੀਂ ਰਹਿੰਦੀ ਕਿ) ਦੁੱਖਾਂ ਦਾ ਹੜ੍ਹ ਉਸੇ ਪਾਸੇ ਹੀ ਢਾਹ ਲਾਂਦਾ ਹੈ, ਜਿਸ ਪਾਸੇ ਰੱਬ ਦੀ ਮਰਜ਼ੀ ਹੁੰਦੀ ਹੈ (ਭਾਵ, ਰੱਬ ਦੀ ਰਜ਼ਾ-ਅਨੁਸਾਰ ਰੱਬ ਤੋਂ ਵਿਛੁੜੇ ਹੋਏ ਬੰਦੇ ਆਪਣੇ ਕੀਤੇ ਮੰਦੇ ਕਰਮਾਂ ਦੇ ਅਧੀਨ ਦੁੱਖਾਂ ਦਾ ਹੜ੍ਹ ਉਸ ਨੂੰ ਆ ਰੋੜ੍ਹਦਾ ਹੈ) ॥੮੪॥


ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ  

Fareed, the day passes painfully; the night is spent in anguish.  

ਡੁਖਾ ਸੇਤੀ = ਦੁੱਖਾਂ ਨਾਲ, ਦੁੱਖਾਂ ਵਿਚ। ਦਿਹੁ = ਦਿਨ। ਸੂਲਾਂ = ਚੋਭਾਂ, ਚਿੰਤਾ-ਫ਼ਿਕਰ। ਰਾਤਿ = (ਇਸ ਲਫ਼ਜ਼ ਦੇ ਅਖ਼ੀਰ ਵਿਚ ਸਦਾ (ਿ) ਹੁੰਦੀ ਹੈ, ਇਹ ਸੰਸਕ੍ਰਿਤ ਲਫ਼ਜ਼ 'ਰਾਤ੍ਰਿ' (रात्रि) ਤੋਂ ਹੈ)।
ਹੇ ਫਰੀਦ! (ਮਨ ਵਿਚ ਬਣੇ 'ਟੋਏ ਟਿਬੇ' ਦੇ ਕਾਰਨ ਦੁੱਖਾਂ ਦੀ ਨਦੀ ਵਿਚ ਰੁੜ੍ਹੇ ਜਾਂਦੇ ਜੀਵਾਂ ਦਾ) ਦਿਨ ਦੁੱਖਾਂ ਵਿਚ ਲੰਘਦਾ ਹੈ, ਰਾਤ ਭੀ (ਚਿੰਤਾ ਦੀਆਂ) ਚੋਭਾਂ ਵਿਚ ਬੀਤਦੀ ਹੈ।


ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥  

The boatman stands up and shouts, "The boat is caught in the whirlpool!" ||85||  

ਪਾਤਣੀ = ਮਲਾਹ, ਮੁਹਾਣਾ। ਕਪਰ = ਲਹਿਰਾਂ, ਠਾਠਾਂ। ਵਾਤਿ = ਮੂੰਹ ਵਿਚ (ਵੇਖੋ ਸ਼ਲੋਕ ਨੰ: ੫੦) ॥੮੫॥
(ਕੰਢੇ ਤੇ) ਖਲੋਤਾ ਹੋਇਆ (ਗੁਰੂ-) ਮਲਾਹ ਇਹਨਾਂ ਨੂੰ ਉੱਚੀ ਉੱਚੀ ਕਹਿ ਰਿਹਾ ਹੈ (ਕਿ ਤੁਹਾਡਾ ਜ਼ਿੰਦਗੀ ਦਾ) ਬੇੜਾ (ਦੁੱਖਾਂ ਦੀਆਂ) ਠਾਠਾਂ ਦੇ ਮੂੰਹ ਵਿਚ (ਆ ਡਿੱਗਣ ਲੱਗਾ) ਹੈ ॥੮੫॥


ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ  

The river flows on and on; it loves to eat into its banks.  

ਲੰਮੀ ਲੰਮੀ = ਬਹੁਤ ਲੰਮੀ। ਨਦੀ = ਦੁਖਾਂ ਦੀ ਨਦੀ। ਵਹੈ = ਚੱਲ ਰਹੀ ਹੈ। ਕੇਰੈ ਹੇਤਿ = ਡੇਗਣ ਵਾਸਤੇ, ਢਾਹਣ ਵਾਸਤੇ।
(ਸੰਸਾਰੀ ਬੰਦਿਆਂ-ਰੂਪ) ਕੰਧੀ (ਰੁੱਖੜਿਆਂ) ਨੂੰ ਢਾਹੁਣ ਲਈ (ਭਾਵ, ਦੁੱਖੀ ਕਰਨ ਲਈ) (ਇਹ ਦੁੱਖਾਂ ਦੀ) ਬੇਅੰਤ ਲੰਮੀ ਨਦੀ ਵਗ ਰਹੀ ਹੈ,


ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥  

What can the whirlpool do to the boat, if the boatman remains alert? ||86||  

ਨੋ = ਨੂੰ। ਕਿਆ ਕਰੇ = ਕੀਹ ਵਿਗਾੜ ਸਕਦਾ ਹੈ? ਪਾਤਣ = ਪਾਤਣ ਦੇ। ਪਾਤਣ ਚੇਤਿ = ਪਾਤਣ ਦੇ ਚੇਤੇ ਵਿਚ, ਮਲਾਹ ਦੇ ਚੇਤੇ ਵਿਚ। ਸੁ = ਉਹ ਬੇੜਾ। ਚੇਤਿ = ਚੇਤੇ ਵਿਚ ॥੮੬॥
(ਪਰ ਇਸ ਨਦੀ ਦਾ) ਘੁੰਮਣ-ਘੇਰ (ਉਸ ਜ਼ਿੰਦਗੀ-ਰੂਪ) ਬੇੜੇ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, ਜੋ (ਸਤਿਗੁਰੂ) ਮਲਾਹ ਦੇ ਚੇਤੇ ਵਿਚ ਰਹੇ (ਭਾਵ, ਜਿਸ ਮਨੁੱਖ ਉਤੇ ਗੁਰੂ ਮੇਹਰ ਦੀ ਨਜ਼ਰ ਰੱਖੇ, ਉਸ ਨੂੰ ਦੁੱਖ-ਅਗਨੀ ਨਹੀਂ ਪੋਂਹਦੀ) ॥੮੬॥


ਫਰੀਦਾ ਗਲੀ ਸੁ ਸਜਣ ਵੀਹ ਇਕੁ ਢੂੰਢੇਦੀ ਲਹਾਂ  

Fareed, there are dozens who say they are friends; I search, but I cannot find even one.  

ਗਲੀ = ਗੱਲਾਂ ਨਾਲ, (ਭਾਵ,) ਗੱਲਾਂ ਨਾਲ ਪਤਿਆਉਣ ਵਾਲੇ। ਇਕੁ = ਅਸਲ ਸੱਜਣ। ਨ ਲਹਾਂ = ਮੈਨੂੰ ਨਹੀਂ ਲੱਭਦਾ।
ਹੇ ਫਰੀਦ! ਗੱਲਾਂ ਨਾਲ ਪਤਿਆਉਣ ਵਾਲੇ ਤਾਂ ਵੀਹ ਮਿਤ੍ਰ (ਮਿਲ ਪੈਂਦੇ) ਹਨ; ਪਰ ਖੋਜ ਕਰਨ ਲੱਗਿਆਂ ਅਸਲ ਸੱਚਾ ਮਿੱਤਰ ਨਹੀਂ ਲੱਭਦਾ (ਜੋ ਮੇਰੀ ਜ਼ਿੰਦਗੀ ਦੇ ਬੇੜੇ ਨੂੰ ਦੁੱਖਾਂ ਦੀ ਨਦੀ ਵਿਚੋਂ ਪਾਰ ਲਾਏ)।


ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹ੍ਹਾ ਮਾ ਪਿਰੀ ॥੮੭॥  

I yearn for my beloved like a smoldering fire. ||87||  

ਧੁਖਾਂ = ਅੰਦਰੇ ਅੰਦਰ ਦੁਖੀ ਹੋ ਰਿਹਾ ਹਾਂ। ਮਾਂਲੀਹ = ਮਿਲੀ, ਸੁੱਕੇ ਗੋਹੇ ਦਾ ਚੂਰਾ। ਮਾ = ਮੇਰਾ। ਪਿਰੀ ਕਾਰਣਿ = ਪਿਆਰੇ ਸੱਜਣਾਂ ਦੀ ਖ਼ਾਤਰ। ਤਿੰਨ੍ਹ੍ਹਾ = ਉਹਨਾਂ ॥੮੭॥
ਮੈਂ ਤਾਂ ਇਹੋ ਜਿਹੇ (ਸਤ-ਸੰਗੀ) ਸੱਜਣਾਂ ਦੇ (ਨਾਹ ਮਿਲਣ) ਕਰਕੇ ਧੁਖਦੀ ਮਿਲੀ ਵਾਂਗ ਅੰਦਰੇ ਅੰਦਰ ਦੁਖੀ ਹੋ ਰਿਹਾ ਹਾਂ ॥੮੭॥


ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ  

Fareed, this body is always barking. Who can stand this constant suffering?  

ਭਉਕਣਾ = ਜਿਸ ਨੂੰ ਭਉਕਣ ਦੀ ਆਦਤ ਪੈ ਗਈ ਹੈ, ਭਉਂਕਾ। ਦੁਖੀਐ ਕਉਣੁ = ਕੌਣ ਔਖਾ ਹੁੰਦਾ ਰਹੇ?
ਹੇ ਫਰੀਦ! ਇਹ (ਮੇਰਾ) ਸਰੀਰ ਤਾਂ ਭੌਂਕਾ ਹੋ ਗਿਆ ਹੈ (ਭਾਵ, ਹਰ ਵੇਲੇ ਨਿੱਤ ਨਵੇਂ ਪਦਾਰਥ ਮੰਗਦਾ ਰਹਿੰਦਾ ਹੈ, ਇਸ ਦੀਆਂ ਨਿੱਤ ਦੀਆਂ ਮੰਗਾਂ ਪੂਰੀਆਂ ਕਰਨ ਦੀ ਖ਼ਾਤਰ) ਕੌਣ ਨਿੱਤ ਔਖਾ ਹੁੰਦਾ ਰਹੇ? (ਭਾਵ, ਮੈਨੂੰ ਨਹੀਂ ਪੁੱਜਦਾ ਕਿ ਨਿੱਤ ਔਖਾ ਹੁੰਦਾ ਰਹਾਂ)।


ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥  

I have put plugs in my ears; I don't care how much the wind is blowing. ||88||  

ਦੇ ਰਹਾਂ = ਦੇਈ ਰੱਖਾਂ, ਦੇਈ ਰੱਖਾਂਗਾ। ਕਿਤੀ = ਕਿਤਨੀ ਹੀ, ਜਿਤਨੀ ਜੀ ਚਾਹੇ। ਪਉਣੁ = ਹਵਾ ॥੮੮॥
ਮੈਂ ਤਾਂ ਕੰਨਾਂ ਵਿਚ ਬੁੱਜੇ ਦੇਈ ਰੱਖਾਂਗਾ ਜਿਤਨੀ ਜੀ ਚਾਹੇ ਹਵਾ ਝੁੱਲਦੀ ਰਹੇ, (ਭਾਵ, ਜਿਤਨਾ ਜੀ ਚਾਹੇ ਇਹ ਸਰੀਰ ਮੰਗਾਂ ਮੰਗਣ ਦਾ ਰੌਲਾ ਪਾਈ ਜਾਏ, ਮੈਂ ਇਸ ਦੀ ਇੱਕ ਭੀ ਨਹੀਂ ਸੁਣਾਂਗਾ) ॥੮੮॥


ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹ੍ਹਿ  

Fareed, God's dates have ripened, and rivers of honey flow.  

ਰਬ ਖਜੂਰੀ = ਰੱਬ ਦੀਆਂ ਖਜੂਰਾਂ। ਮਾਖਿਅ = ਮਾਖਿਉਂ ਦੀਆਂ। ਮਾਖਿਅ ਨਈ = ਸ਼ਹਿਦ ਦੀਆਂ ਨਦੀਆਂ। ਵਹੰਨਿ = ਵਹਿੰਦੀਆਂ ਹਨ, ਵਗ ਰਹੀਆਂ ਹਨ।
(ਪਰ ਇਹ ਸਰੀਰ ਵਿਚਾਰਾ ਭੀ ਕੀਹ ਕਰੇ? ਇਸ ਨੂੰ ਖਿੱਚ ਪਾਣ ਲਈ ਚਾਰ-ਚੁਫੇਰੇ ਜਗਤ ਵਿਚ) ਹੇ ਫਰੀਦ! ਪਰਮਾਤਮਾ ਦੀਆਂ ਪੱਕੀਆਂ ਹੋਈਆਂ ਖਜੂਰਾਂ (ਦਿੱਸ ਰਹੀਆਂ ਹਨ), ਅਤੇ ਸ਼ਹਿਦ ਦੀਆਂ ਨਦੀਆਂ ਵਗ ਰਹੀਆਂ ਹਨ (ਭਾਵ, ਹਰ ਪਾਸੇ ਸੋਹਣੇ ਸੋਹਣੇ, ਸੁਆਦਲੇ ਤੇ ਮਨ-ਮੋਹਣੇ ਪਦਾਰਥ ਤੇ ਵਿਸ਼ੇ-ਵਿਕਾਰ ਮੌਜੂਦ ਹਨ)।


ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥  

With each passing day, your life is being stolen away. ||89||  

ਡੀਹੜਾ = ਦਿਹਾੜਾ। ਹਥ ਪਵੰਨ੍ਹ੍ਹਿ = ਹੱਥ ਪੈ ਰਹੇ ਹਨ। ਵੰਞੈ = ਜਾਂਦਾ ਹੈ, ਗੁਜ਼ਰਦਾ ਹੈ ॥੮੯॥
(ਉ​ਂਞ ਇਹ ਭੀ ਠੀਕ ਹੈ ਕਿ ਇਹਨਾਂ ਪਦਾਰਥਾਂ ਦੇ ਮਾਣਨ ਵਿਚ ਮਨੁੱਖ ਦਾ) ਜੋ ਜੋ ਦਿਹਾੜਾ ਬੀਤਦਾ ਹੈ, ਉਹ ਇਸ ਦੀ ਉਮਰ ਨੂੰ ਹੀ ਹੱਥ ਪੈ ਰਹੇ ਹਨ (ਭਾਵ, ਅਜ਼ਾਈਂ ਜਾ ਰਹੇ ਹਨ) ॥੮੯॥


ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ  

Fareed, my withered body has become a skeleton; the crows are pecking at my palms.  

ਥੀਆ = ਹੋ ਗਿਆ ਹੈ। ਪਿੰਜਰੁ ਥੀਆ = ਹੱਡੀਆਂ ਦੀ ਮੁੱਠ ਹੋ ਗਿਆ ਹੈ। ਖੂੰਡਹਿ = ਠੂੰਗ ਰਹੇ ਹਨ। ਕਾਗ = ਕਾਂ, ਵਿਕਾਰ, ਦੁਨੀਆਵੀ ਪਦਾਰਥਾਂ ਦੇ ਚਸਕੇ।
ਹੇ ਫਰੀਦ! ਇਹ ਭੌਂਕਾ) ਸਰੀਰ (ਵਿਸ਼ੇ-ਵਿਕਾਰਾਂ ਵਿਚ ਪੈ ਪੈ ਕੇ) ਡਾਢਾ ਮਾੜਾ ਹੋ ਗਿਆ ਹੈ, ਹੱਡੀਆਂ ਦੀ ਮੁੱਠ ਰਹਿ ਗਿਆ ਹੈ। (ਫਿਰ ਭੀ, ਇਹ) ਕਾਂ ਇਸ ਦੀਆਂ ਤਲੀਆਂ ਨੂੰ ਠੂੰਗੇ ਮਾਰੀ ਜਾ ਰਹੇ ਹਨ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਦੇ ਮਨ ਨੂੰ ਚੋਭਾਂ ਲਾਈ ਜਾ ਰਹੇ ਹਨ)।


ਅਜੈ ਸੁ ਰਬੁ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥  

Even now, God has not come to help me; behold, this is the fate of all mortal beings. ||90||  

ਅਜੈ = ਅਜੇ ਭੀ (ਜਦੋਂ ਕਿ ਸਰੀਰ ਦੁਨੀਆ ਦੇ ਭੋਗ ਭੋਗਿ ਭੋਗਿ ਕੇ ਆਪਣੀ ਸਤਿਆ ਭੀ ਗਵਾ ਬੈਠਾ ਹੈ)। ਨ ਬਾਹੁੜਿਓ = ਨਹੀਂ ਤੁੱਠਾ, ਤਰਸ ਨਹੀਂ ਕੀਤਾ ॥੯੦॥
ਵੇਖੋ, (ਵਿਕਾਰਾਂ ਵਿਚ ਪਏ) ਮਨੁੱਖ ਦੀ ਕਿਸਮਤ ਭੀ ਅਜੀਬ ਹੈ ਕਿ ਅਜੇ ਭੀ (ਜਦੋਂ ਕਿ ਇਸ ਦਾ ਸਰੀਰ ਦੁਨੀਆ ਦੇ ਵਿਸ਼ੇ ਭੋਗ ਭੋਗ ਕੇ ਆਪਣੀ ਸੱਤਿਆ ਭੀ ਗਵਾ ਬੈਠਾ ਹੈ) ਰੱਬ ਇਸ ਉਤੇ ਤ੍ਰੁੱਠਾ ਨਹੀਂ (ਭਾਵ, ਇਸ ਦੀ ਝਾਕ ਮਿਟੀ ਨਹੀਂ) ॥੯੦॥


ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ  

The crows have searched my skeleton, and eaten all my flesh.  

ਕਾਗਾ = ਕਾਗਾਂ ਨੇ, ਕਾਵਾਂ ਨੇ, ਵਿਕਾਰਾਂ ਨੇ, ਦੁਨੀਆਵੀ ਪਦਾਰਥਾਂ ਦੇ ਚਸਕਿਆਂ ਨੇ। ਕਰੰਗ = ਪਿੰਜਰ, ਬਹੁਤ ਲਿੱਸਾ ਹੋਇਆ ਹੋਇਆ ਸਰੀਰ। ਸਗਲਾ = ਸਾਰਾ।
ਕਾਵਾਂ ਨੇ ਪਿੰਜਰ ਭੀ ਫੋਲ ਮਾਰਿਆ ਹੈ, ਅਤੇ ਸਾਰਾ ਮਾਸ ਖਾ ਲਿਆ ਹੈ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਅੱਤ ਲਿੱਸੇ ਹੋਏ ਹੋਏ ਸਰੀਰ ਨੂੰ ਭੀ ਚੋਭਾਂ ਲਾਈ ਜਾ ਰਹੇ ਹਨ, ਇਸ ਭੌਂਕੇ ਸਰੀਰ ਦੀ ਸਾਰੀ ਸੱਤਿਆ ਇਹਨਾਂ ਨੇ ਖਿੱਚ ਲਈ ਹੈ)।


ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥  

But please do not touch these eyes; I hope to see my Lord. ||91||  

ਮਤਿ ਛੁਹਉ = ਰੱਬ ਕਰ ਕੇ ਕੋਈ ਨਾਹ ਛੇੜੇ (ਵੇਖੋ, ਸ਼ਲੋਕ ਨੰ: ੨੫ ਵਿਚ ਲਫ਼ਜ਼ 'ਭਿਜਉ', 'ਵਰਸਉ' ਅਤੇ 'ਤੁਟਉ')। ਆਸ = ਤਾਂਘ ॥੯੧॥
ਰੱਬ ਕਰ ਕੇ ਕੋਈ ਵਿਕਾਰ (ਮੇਰੀਆਂ) ਅੱਖਾਂ ਅੱਖਾਂ ਨੂੰ ਨਾਹ ਛੇੜੇ, ਇਹਨਾਂ ਵਿਚ ਤਾਂ ਪਿਆਰੇ ਪ੍ਰਭੂ ਨੂੰ ਵੇਖਣ ਦੀ ਤਾਂਘ ਟਿਕੀ ਰਹੇ ॥੯੧॥


ਕਾਗਾ ਚੂੰਡਿ ਪਿੰਜਰਾ ਬਸੈ ਉਡਰਿ ਜਾਹਿ  

O crow, do not peck at my skeleton; if you have landed on it, fly away.  

ਕਾਗਾ = ਹੇ ਕਾਂ! ਹੇ ਦੁਨੀਆਵੀ ਪਦਾਰਥਾਂ ਦੇ ਚਸਕੇ! ਚੂੰਡਿ ਨ = ਨਾਹ ਠੂੰਗ। ਪਿੰਜਰਾ = ਸੁੱਕਾ ਹੋਇਆ ਸਰੀਰ। ਬਸੈ = (ਜੇ) ਵੱਸ ਵਿਚ (ਹੈ), ਜੇ ਤੇਰੇ ਵੱਸ ਵਿਚ ਹੈ, ਜੇ ਤੂੰ ਕਰ ਸਕੇਂ। ਤ = ਤਾਂ।
ਹੇ ਕਾਂ! ਮੇਰਾ ਪਿੰਜਰ ਨਾਹ ਠੂੰਗ, ਜੇ ਤੇਰੇ ਵੱਸ ਵਿਚ (ਇਹ ਗੱਲ) ਹੈ ਤਾਂ (ਇਥੋਂ) ਉੱਡ ਜਾਹ,


ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਤਿਦੂ ਖਾਹਿ ॥੯੨॥  

Do not eat the flesh from that skeleton, within which my Husband Lord abides. ||92||  

ਜਿਤੁ = ਜਿਸ ਵਿਚ। ਜਿਤੁ ਪਿੰਜਰੈ = ਜਿਸ ਸਰੀਰ ਵਿਚ। ਤਿਦੂ = ਉਸ ਸਰੀਰ ਵਿਚੋਂ ॥੯੨॥
ਜਿਸ ਸਰੀਰ ਵਿਚ ਮੇਰਾ ਖਸਮ-ਪ੍ਰਭੂ ਵੱਸ ਰਿਹਾ ਹੈ, ਇਸ ਵਿਚੋਂ ਮਾਸ ਨਾਹ ਖਾਹ, (ਭਾਵ, ਹੇ ਵਿਸ਼ਿਆਂ ਦੇ ਚਸਕੇ! ਮੇਰੇ ਇਸ ਸਰੀਰ ਨੂੰ ਚੋਭਾਂ ਲਾਣੀਆਂ ਛੱਡ ਦੇਹ, ਤਰਸ ਕਰ, ਤੇ ਜਾਹ, ਖ਼ਲਾਸੀ ਕਰ। ਇਸ ਸਰੀਰ ਵਿਚ ਤਾਂ ਖਸਮ-ਪ੍ਰਭੂ ਦਾ ਪਿਆਰ ਵੱਸ ਰਿਹਾ ਹੈ, ਤੂੰ ਇਸ ਨੂੰ ਵਿਸ਼ੇ-ਭੋਗਾਂ ਵਲ ਪ੍ਰੇਰਨ ਦਾ ਜਤਨ ਨਾਹ ਕਰ) ॥੯੨॥


ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ  

Fareed, the poor grave calls out, "O homeless one, come back to your home.  

ਨਿਮਾਣੀ = ਵਿਚਾਰੀ। ਸਡੁ = ਸੱਦਾ, ਵਾਜ। ਸਡੁ ਕਰੇ = ਵਾਜ ਮਾਰ ਰਹੀ ਹੈ। ਨਿਘਰਿਆ = ਹੇ ਬੇ-ਘਰੇ ਜੀਵ! ਘਰਿ = ਘਰ ਵਿਚ।
ਹੇ ਫਰੀਦ! ਕਬਰ ਵਿਚਾਰੀ (ਬੰਦੇ ਨੂੰ) ਵਾਜ ਮਾਰ ਰਹੀ ਹੈ (ਤੇ ਆਖਦੀ ਹੈ-) ਹੇ ਬੇ-ਘਰੇ ਜੀਵ! (ਆਪਣੇ) ਘਰ ਵਿਚ ਆ,


ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥  

You shall surely have to come to me; do not be afraid of death". ||93||  

ਸਰਪਰ = ਆਖ਼ਿਰ ਨੂੰ। ਮੈਥੈ = ਮੇਰੇ ਪਾਸ ॥੯੩॥
(ਭਾਵ) ਆਖ਼ਿਰ ਨੂੰ (ਤੂੰ) ਮੇਰੇ ਪਾਸ ਹੀ ਆਉਣਾ ਹੈ (ਤਾਂ ਫਿਰ) ਮੌਤ ਤੋਂ (ਇਤਨਾ) ਨਾਹ ਡਰ ॥੯੩॥


ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ  

These eyes have seen a great many leave.  

ਲੋਇਣ = ਅੱਖਾਂ। ਇਨ੍ਹ੍ਹੀ ਲੋਇਣੀ = ਇਹਨਾਂ ਅੱਖਾਂ ਨਾਲ। (ਅੱਖਰ 'ਨ' ਦੇ ਹੇਠ ਅੱਧਾ 'ਹ' ਹੈ)। ਕੇਤੀ = ਕਿਤਨੀ ਹੀ (ਖ਼ਲਕਤਿ), ਬੇਅੰਤ ਜੀਵ।
ਇਹਨਾਂ ਅੱਖਾਂ ਨਾਲ ਵੇਖਦਿਆਂ (ਭਾਵ, ਮੇਰੀਆਂ ਅੱਖਾਂ ਦੇ ਸਾਹਮਣੇ) ਕਿਤਨੀ ਹੀ ਖ਼ਲਕਤਿ ਚਲੀ ਗਈ ਹੈ (ਮੌਤ ਦਾ ਸ਼ਿਕਾਰ ਹੋ ਗਈ ਹੈ)।


ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥  

Fareed, the people have their fate, and I have mine. ||94||  

xxx ॥੯੪॥
ਹੇ ਫਰੀਦ! (ਖ਼ਲਕਤਿ ਤੁਰੀ ਜਾਂਦੀ ਵੇਖ ਕੇ ਭੀ) ਹਰੇਕ ਨੂੰ ਆਪੋ ਆਪਣੇ ਸੁਆਰਥ ਦਾ ਹੀ ਖ਼ਿਆਲ ਹੈ (ਭਾਵ, ਹਰੇਕ ਜੀਵ ਦੁਨੀਆ ਵਾਲੀ ਧੁਨ ਵਿਚ ਹੀ ਹੈ), ਮੈਨੂੰ ਭੀ ਆਪਣਾ ਹੀ ਫ਼ਿਕਰ ਪਿਆ ਹੋਇਆ ਹੈ ॥੯੪॥


ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ  

God says, "If you reform yourself, you shall meet me, and meeting me, you shall be at peace.  

ਆਪੁ = ਆਪਣੇ ਆਪ ਨੂੰ। ਮੈ = ਮੈਨੂੰ।
ਜੇ ਤੂੰ ਆਪਣੇ ਆਪ ਨੂੰ ਸਵਾਰ ਲਏਂ, ਤਾਂ ਤੂੰ ਮੈਨੂੰ ਮਿਲ ਪਏਂਗਾ, ਤੇ ਮੇਰੇ ਵਿਚ ਜੁੜਿਆਂ ਹੀ ਤੈਨੂੰ ਸੁਖ ਹੋਵੇਗਾ (ਦੁਨੀਆ ਦੇ ਪਦਾਰਥਾਂ ਵਿਚ ਨਹੀਂ)।


ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥  

O Fareed, if you will be mine, the whole world will be yours". ||95||  

xxx ॥੯੫॥
ਹੇ ਫਰੀਦ! ਜੇ ਤੂੰ ਮੇਰਾ ਬਣ ਜਾਏਂ, (ਭਾਵ, ਦੁਨੀਆ ਵਾਲਾ ਪਿਆਰ ਛੱਡ ਕੇ ਮੇਰੇ ਨਾਲ ਪਿਆਰ ਕਰਨ ਲੱਗ ਪਏਂ, ਤਾਂ) ਸਾਰਾ ਜਗਤ ਤੇਰਾ ਬਣ ਜਾਏਗਾ (ਭਾਵ, ਮਾਇਆ ਤੇਰੇ ਪਿੱਛੇ ਪਿੱਛੇ ਦੌੜੇਗੀ) ॥੯੫॥


ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ  

How long can the tree remain implanted on the river-bank?  

ਕੰਧੀ = ਕੰਢਾ। ਰੁਖੜਾ = ਨਿੱਕਾ ਜਿਹਾ ਰੁੱਖ, ਵਿਚਾਰਾ ਰੁੱਖ। ਧੀਰ = ਧੀਰਜ, ਧਰਵਾਸ।
(ਦਰੀਆ ਦੇ) ਕੰਢੇ ਉੱਤੇ (ਉੱਗਾ ਹੋਇਆ) ਵਿਚਾਰਾ ਰੁੱਖ ਕਿਤਨਾ ਕੁ ਚਿਰ ਧਰਵਾਸ ਬੰਨ੍ਹੇਗਾ? ਹੇ ਫਰੀਦ! ਕੱਚੇ ਭਾਂਡੇ ਵਿਚ ਪਾਣੀ ਕਿਤਨਾ ਕੁ ਚਿਰ ਰੱਖਿਆ ਜਾ ਸਕਦਾ ਹੈ?


ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥  

Fareed, how long can water be kept in a soft clay pot? ||96||  

ਨੀਰੁ = ਪਾਣੀ ॥੯੬॥
(ਇਸੇ ਤਰ੍ਹਾਂ ਮਨੁੱਖ ਮੌਤ ਦੀ ਨਦੀ ਦੇ ਕੰਢੇ ਤੇ ਖਲੋਤਾ ਹੋਇਆ ਹੈ, ਇਸ ਸਰੀਰ ਵਿਚੋਂ ਸੁਆਸ ਮੁੱਕਦੇ ਜਾ ਰਹੇ ਹਨ) ॥੯੬॥


ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ  

Fareed, the mansions are vacant; those who lived in them have gone to live underground.  

ਮਹਲ-ਪੱਕੇ ਘਰ। ਨਿਸਖਣ-ਬਿਲਕੁਲ ਖ਼ਾਲੀ, ਸੁੰਞੇ। ਤਲਿ-ਤਲ ਵਿਚ, ਹੇਠਾਂ ਧਰਤੀ ਵਿਚ।
ਹੇ ਫਰੀਦ! (ਮੌਤ ਆਉਣ ਤੇ) ਮਹਲ-ਮਾੜੀਆਂ ਸੁੰਞੀਆਂ ਰਹਿ ਜਾਂਦੀਆਂ ਹਨ, ਧਰਤੀ ਦੇ ਹੇਠ (ਕਬਰ ਵਿਚ) ਡੇਰਾ ਲਾਣਾ ਪੈਂਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits