Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
xxx


ਰਾਗੁ ਸਿਰੀਰਾਗੁ ਮਹਲਾ ਪਹਿਲਾ ਘਰੁ  

Raag Siree Raag, First Mehl, First House:  

xxx
ਰਾਗ ਸਿਰੀਰਾਗੁ, ਘਰ ੧ ਵਿੱਚ ਗੁਰੂ ਨਾਨਕ ਜੀ ਦੀ ਬਾਣੀ।


ਮੋਤੀ ਮੰਦਰ ਊਸਰਹਿ ਰਤਨੀ ਹੋਹਿ ਜੜਾਉ  

If I had a palace made of pearls, inlaid with jewels,  

ਤ = ਜੇ। ਊਸਰਹਿ = ਉਸਰ ਪੈਣ, ਬਣ ਜਾਣ।
ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਲ-ਮਾੜੀਆਂ ਉਸਰ ਪੈਣ, ਜੇ (ਉਹ ਮਹਲ-ਮਾੜੀਆਂ) ਰਤਨਾਂ ਨਾਲ ਜੜਾਊ ਹੋ ਜਾਣ,


ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ  

scented with musk, saffron and sandalwood, a sheer delight to behold -  

ਕੁੰਗੂ = ਕੇਸਰ। ਅਗਰਿ = ਅਗਰ ਨਾਲ, ਊਦ ਦੀ ਸੁਗੰਧ-ਭਰੀ ਲੱਕੜੀ ਨਾਲ। ਚੰਦਨਿ = ਚੰਦਨ ਨਾਲ। ਲੀਪਿ = ਲਿਪਾਈ ਕਰ ਕੇ।
ਜੇ (ਉਹਨਾਂ ਮਹਲ-ਮਾੜੀਆਂ ਨੂੰ) ਕਸਤੂਰੀ ਕੇਸਰ ਊਦ ਤੇ ਚੰਦਨ ਨਾਲ ਲਿਪਾਈ ਕਰ ਕੇ (ਮੇਰੇ ਅੰਦਰ) ਚਾਉ ਚੜ੍ਹੇ,


ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੧॥  

seeing this, I might go astray and forget You, and Your Name would not enter into my mind. ||1||  

ਦੇਖਿ = ਵੇਖ ਕੇ। ਚਿਤਿ = ਚਿੱਤ ਵਿਚ।੧।
(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਮਹਲ-ਮਾੜੀਆਂ) ਨੂੰ ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੧॥


ਹਰਿ ਬਿਨੁ ਜੀਉ ਜਲਿ ਬਲਿ ਜਾਉ  

Without the Lord, my soul is scorched and burnt.  

xxx
ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ।


ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ  

I consulted my Guru, and now I see that there is no other place at all. ||1||Pause||  

xxx
ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਤੇ ਮੈਨੂੰ ਯਕੀਨ ਭੀ ਆ ਗਿਆ ਹੈ ਕਿ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) ॥੧॥ ਰਹਾਉ॥


ਧਰਤੀ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ  

If the floor of this palace was a mosaic of diamonds and rubies, and if my bed was encased with rubies,  

ਪਲਘਿ = ਪਲੰਘ ਉਤੇ।
ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ,


ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ  

and if heavenly beauties, their faces adorned with emeralds, tried to entice me with sensual gestures of love -  

ਮੋਹਣੀ = ਸੁੰਦਰ ਇਸਤ੍ਰੀ। ਮੁਖਿ = ਮੂੰਹ ਉੱਤੇ। ਰੰਗਿ = ਪਿਆਰ ਨਾਲ। ਪਸਾਓ = ਪਸਾਰਾ, ਖੇਡ। ਰੰਗਿ ਪਸਾਉ = ਪਿਆਰ-ਭਰੀ ਖੇਡ, ਹਾਵ-ਭਾਵ।
ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ-ਭਾਵ ਕਰੇ ਜਿਸ ਦੇ ਮੱਥੇ ਉਤੇ ਮਣੀ ਸੋਭ ਰਹੀ ਹੋਵੇ,


ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੨॥  

seeing these, I might go astray and forget You, and Your Name would not enter into my mind. ||2||  

xxx
(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੨॥


ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ  

If I were to become a Siddha, and work miracles, summon wealth  

ਸਿਧੁ = ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਸਿਧਿ = ਜੋਗ-ਸਮਾਧੀ ਵਿਚ ਕਾਮਯਾਬੀ। ਲਾਈ = ਲਾਈਂ, ਮੈਂ ਲਾਵਾਂ। ਰਿਧਿ = ਜੋਗ ਤੋਂ ਪ੍ਰਾਪਤ ਹੋਈਆਂ ਬਰਕਤਾਂ।
ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ-ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ,


ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ  

and become invisible and visible at will, so that people would hold me in awe -  

ਬੈਸਾ = ਬੈਸਾਂ, ਮੈਂ ਬੈਠਾਂ। ਭਾਉ = ਆਦਰ, ਸਤਕਾਰ।
ਜੇ (ਜੋਗ ਦੀ ਤਾਕਤ ਨਾਲ) ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ,


ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੩॥  

seeing these, I might go astray and forget You, and Your Name would not enter into my mind. ||3||  

xxx
(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੩॥


ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ  

If I were to become an emperor and raise a huge army, and sit on a throne,  

ਮੇਲਿ = ਇਕੱਠਾ ਕਰ ਕੇ। ਲਸਕਰ = ਫ਼ੌਜਾਂ। ਤਖਤਿ = ਤਖ਼ਤ ਉੱਤੇ।
ਜੇ ਮੈਂ ਫ਼ੌਜਾਂ ਇਕੱਠੀਆਂ ਕਰ ਕੇ ਬਾਦਸ਼ਾਹ ਬਣ ਜਾਵਾਂ ਅਤੇ ਤਖ਼ਤ ਉੱਤੇ ਪੈਰ ਰੱਖਾਂ (ਦੁਨੀਆਂ ਦਾ ਹਕੂਮਤ ਪ੍ਰਾਪਤ ਕਰ ਲਵਾਂ),


ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ  

issuing commands and collecting taxes-O Nanak, all of this could pass away like a puff of wind.  

ਹਾਸਲੁ ਕਰੀ = ਮੈਂ ਹਾਸਲ ਕਰਾਂ, ਮੈਂ ਚਲਾਵਾਂ। ਵਾਉ = ਹਵਾ ਸਮਾਨ, ਵਿਅਰਥ। ਕਰੀ = ਕਰੀਂ, ਮੈਂ ਕਰਾਂ।
ਜੇ ਮੈਂ (ਤਖ਼ਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ।


ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੪॥੧॥  

Seeing these, I might go astray and forget You, and Your Name would not enter into my mind. ||4||1||  

xxx
(ਮੈਨੂੰ ਖ਼ਤਰਾ ਹੈ ਕਿ ਇਹ ਰਾਜ-ਭਾਗ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੪॥੧॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ  

If I could live for millions and millions of years, and if the air was my food and drink,  

ਕੋਟੀ = ਕੋਟਿ। ਕੋਟੀ ਕੋਟਿ = ਕੋਟਿ ਕੋਟਿ, ਕ੍ਰੋੜਾਂ ਹੀ (ਸਾਲ)। ਆਰਜਾ = ਉਮਰ। ਪੀਅਣੁ = ਪੀਣਾ। ਅਪਿਆਉ = ਖਾਣਾ, ਭੋਜਨ।
ਜੇ ਮੇਰੀ ਉਮਰ ਕ੍ਰੋੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ-ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਊ ਸਕਾਂ),


ਚੰਦੁ ਸੂਰਜੁ ਦੁਇ ਗੁਫੈ ਦੇਖਾ ਸੁਪਨੈ ਸਉਣ ਥਾਉ  

and if I lived in a cave and never saw either the sun or the moon, and if I never slept, even in dreams -  

ਗੁਫੈ = ਗੁਫਾ ਵਿਚ (ਰਹਿ ਕੇ)। ਸਉਣ ਥਾਉ = ਸੌਣ ਦਾ ਥਾਂ।
ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ)


ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥  

even so, I could not estimate Your Value. How can I describe the Greatness of Your Name? ||1||  

ਭੀ = ਫਿਰ ਭੀ। ਹਉ = ਮੈਂ। ਕੇਵਡੁ = ਕਿਤਨਾ ਵੱਡਾ। ਨਾਉ = ਨਾਮਣਾ, ਵਡਿਆਈ।੧।
ਤਾਂ ਭੀ (ਹੇ ਪ੍ਰਭੂ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ), ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ) ॥੧॥


ਸਾਚਾ ਨਿਰੰਕਾਰੁ ਨਿਜ ਥਾਇ  

The True Lord, the Formless One, is Himself in His Own Place.  

ਥਾਇ = ਥਾਂ ਵਿਚ, ਸਰੂਪ ਵਿਚ। ਨਿਜ ਥਾਇ = ਆਪਣੇ ਸਰੂਪ ਵਿਚ, ਆਪਣੇ ਆਪ ਵਿਚ।
ਸਦਾ ਕਾਇਮ ਰਹਿਣ ਵਾਲਾ ਨਿਰ-ਆਕਾਰ ਪਰਮਾਤਮਾ ਆਪਣੇ ਆਪ ਵਿਚ ਟਿਕਿਆ ਹੋਇਆ ਹੈ (ਉਸ ਨੂੰ ਕਿਸੇ ਹੋਰ ਦੇ ਆਸਰੇ ਦੀ ਮੁਥਾਜੀ ਨਹੀਂ ਹੈ)


ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ  

I have heard, over and over again, and so I tell the tale; as it pleases You, Lord, please instill within me the yearning for You. ||1||Pause||  

ਸੁਣਿ ਸੁਣਿ = ਮੁੜ ਮੁੜ ਸੁਣ ਕੇ। ਆਖਣੁ = ਬਿਆਨ। ਜੇ ਭਾਵੈ = ਜੇ ਪ੍ਰਭੂ ਨੂੰ ਚੰਗਾ ਲੱਗੇ। ਤਮਾਇ = ਖਿੱਚ, ਤਾਂਘ (ਜੀਵ ਦੇ ਅੰਦਰ ਸਿਫ਼ਤ-ਸਾਲਾਹ ਕਰਨ ਦੀ) ਤਾਂਘ। ਕਰੇ = ਪੈਦਾ ਕਰ ਦੇਂਦਾ ਹੈ।੧।
ਅਸੀਂ ਜੀਵ ਇਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ। (ਪਰ ਇਹ ਕੋਈ ਨਹੀਂ ਦੱਸ ਸਕਦਾ ਕਿ ਉਹ ਕਿਤਨਾ ਕੁ ਵੱਡਾ ਹੈ)। ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ (ਜੀਵ ਦੇ ਅੰਦਰ ਆਪਣੀ ਸਿਫ਼ਤ-ਸਾਲਾਹ ਦੀ) ਤਾਂਘ ਪੈਦਾ ਕਰ ਦੇਂਦਾ ਹੈ ॥੧॥ ਰਹਾਉ॥


ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ  

If I was slashed and cut into pieces, over and over again, and put into the mill and ground into flour,  

ਕੁਸਾ = ਕੁੱਸਾਂ, ਜੇ ਮੈਂ (ਆਪਣੇ ਆਪ ਨੂੰ) ਕੁਹ ਸੁੱਟਾਂ। ਕਟੀਆ = ਜੇ ਮੈਂ (ਆਪਣੇ ਆਪ ਨੂੰ ਰਤਾ ਰਤਾ) ਕਟਾ ਦਿਆਂ। ਵਾਰ ਵਾਰ = ਮੁੜ ਮੁੜ। ਪੀਸਣਿ = ਚੱਕੀ ਵਿਚ। ਪਾਇ = ਪਾ ਕੇ।
ਜੇ (ਤਪਾਂ ਦੇ ਕਸ਼ਟ ਦੇ ਦੇ ਕੇ ਆਪਣੇ ਸਰੀਰ ਨੂੰ) ਮੈਂ ਕੁਹ ਸੁੱਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿਚ ਪਾ ਕੇ ਪੀਹ ਦਿਆਂ,


ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ  

burnt by fire and mixed with ashes -  

ਸੇਤੀ = ਨਾਲ। ਜਾਲੀਆ = ਜਾਲੀਆਂ, ਜੇ ਮੈਂ ਸਾੜ ਦਿਆਂ।
ਅੱਗ ਨਾਲ ਸਾੜ ਸੁੱਟਾਂ, ਤੇ (ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ।


ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥  

even then, I could not estimate Your Value. How can I describe the Greatness of Your Name? ||2||  

xxx
(ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ!) ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੨॥


ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ  

If I was a bird, soaring and flying through hundreds of heavens,  

ਸੈ = ਸੈਂਕੜੇ।
ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤਕ ਪਹੁੰਚ ਸਕਾਂ।


ਨਦਰੀ ਕਿਸੈ ਆਵਊ ਨਾ ਕਿਛੁ ਪੀਆ ਖਾਉ  

and if I was invisible, neither eating nor drinking anything -  

ਨਦਰੀ ਨ ਆਵਊ = ਮੈਂ ਨਾਹ ਦਿੱਸਾਂ।
ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ।


ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥  

even so, I could not estimate Your Value. How can I describe the Greatness of Your Name? ||3||  

xxx
(ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ!) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits