Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥  

Jisahi uḏẖāre nānkā so simre sirjaṇhār. ||15||  

Those whom He saves, meditate in remembrance on the Creator Lord. ||15||  

ਜਿਸਹਿ = ਜਿਸ (ਮਨੁੱਖ) ਨੂੰ। ਉਧਾਰੇ = (ਵਿਕਾਰਾਂ ਤੋਂ) ਬਚਾਂਦਾ ਹੈ। ਸੋ = ਉਹ ਮਨੁੱਖ (ਇਕ-ਵਚਨ) ॥੧੫॥
ਹੇ ਨਾਨਕ! ਜਿਸ (ਜੀਵ) ਨੂੰ ਉਹ ਵਿਕਾਰਾਂ ਵਿਚੋਂ ਕੱਢਦਾ ਹੈ, ਉਹ ਉਸ ਸਿਰਜਣਹਾਰ ਕਰਤਾਰ ਨੂੰ ਸਿਮਰਨ ਲੱਗ ਪੈਂਦਾ ਹੈ ॥੧੫॥


ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ  

Ḏūjī cẖẖod kuvātaṛī ikas sa▫o cẖiṯ lā▫e.  

Forsake duality and the ways of evil; focus your consciousness on the One Lord.  

ਛੋਡਿ = ਛੱਡ ਦੇਹ। ਦੂਜੀ ਕੁਵਾਟੜੀ = (ਪਰਮਾਤਮਾ ਦੀ ਯਾਦ ਤੋਂ ਬਿਨਾ) ਹੋਰ ਕੋਝਾ ਰਸਤਾ। ਸਉ = ਸਿਉਂ, ਨਾਲ। ਭਾਵ = ਪਿਆਰ।
ਸਿਰਫ਼ ਇਕ ਪਰਮਾਤਮਾ ਨਾਲ (ਆਪਣਾ) ਚਿੱਤ ਜੋੜੀ ਰੱਖ, (ਪ੍ਰਭੂ ਦੀ ਯਾਦ ਤੋਂ ਬਿਨਾ) ਮਾਇਆ ਦੇ ਮੋਹ ਵਾਲਾ ਕੋਝਾ ਰਸਤਾ ਛੱਡ ਦੇਹ।


ਦੂਜੈ ਭਾਵੀ ਨਾਨਕਾ ਵਹਣਿ ਲੁੜ੍ਹ੍ਹੰਦੜੀ ਜਾਇ ॥੧੬॥  

Ḏūjai bẖāvīʼn nānkā vahaṇ luṛĥaʼnḏaṛī jā▫e. ||16||  

In the love of duality, O Nanak, the mortals are being washed downstream. ||16||  

ਭਾਵੀਂ = ਪਿਆਰਾਂ ਵਿਚ। ਦੂਜੇ ਭਾਵੀ = (ਪਰਮਾਤਮਾ ਤੋਂ ਬਿਨਾ) ਹੋਰ ਪਿਆਰਾਂ ਵਿਚ (ਫਸਿਆਂ)। ਵਹਣਿ = ਵਹਣ ਵਿਚ। ਲੁੜ੍ਹ੍ਹੰਦੜੀ = ਰੁੜ੍ਹਦੀ। ਜਾਇ = ਜਾਂਦੀ ਹੈ ॥੧੬॥
ਹੇ ਨਾਨਕ! ਹੋਰ ਪਿਆਰਾਂ ਵਿਚ (ਫਸਿਆਂ), ਜੀਵ-ਇਸਤ੍ਰੀ (ਵਿਕਾਰਾਂ ਦੇ) ਵਹਣ ਵਿਚ ਰੁੜ੍ਹਦੀ ਜਾਂਦੀ ਹੈ ॥੧੬॥


ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ  

Ŧihṯaṛe bājār sa▫uḏā karan vaṇjāri▫ā.  

In the markets and bazaars of the three qualities, the merchants make their deals.  

ਤਿਹਟੜੇ = ਤਿ-ਹੱਟੜੇ, ਤਿੰਨ ਹੱਟਾਂ ਵਾਲੇ। ਤਿਹਟੜੇ ਬਾਜਾਰ = ਤਿੰਨ ਹੱਟਾਂ ਵਾਲੇ ਬਾਜ਼ਾਰਾਂ ਵਿਚ, ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਵਿਚ। ਕਰਨਿ = ਕਰਦੇ ਹਨ। ਸਉਦਾ = ਦੁਨੀਆ ਦਾ ਕਾਰ-ਵਿਹਾਰ। ਵਣਜਾਰਿਆ = ਜਗਤ ਵਿਚ ਵਣਜ ਕਰਨ ਆਏ ਜੀਵ।
(ਜਗਤ ਵਿਚ ਹਰਿ-ਨਾਮ ਦਾ) ਵਣਜ ਕਰਨ ਆਏ ਹੋਏ ਜੀਵ (ਆਮ ਤੌਰ ਤੇ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਹੇਠ ਹੀ ਦੁਨੀਆ ਦਾ ਕਾਰ-ਵਿਹਾਰ ਕਰਦੇ ਰਹਿੰਦੇ ਹਨ।


ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥  

Sacẖ vakẖar jinī laḏi▫ā se sacẖṛe pāsār. ||17||  

Those who load the true merchandise are the true traders. ||17||  

ਸਚੁ = ਸਦਾ-ਥਿਰ ਹਰਿ-ਨਾਮ। ਪਾਸਾਰ = ਪਸਾਰੀ ॥੧੭॥
ਅਸਲ ਵਪਾਰੀ ਉਹ ਹਨ ਜਿਨ੍ਹਾਂ ਨੇ (ਇਥੋਂ) ਸਦਾ-ਥਿਰ ਹਰਿ-ਨਾਮ (ਦਾ) ਸਉਦਾ ਲੱਦਿਆ ਹੈ ॥੧੭॥


ਪੰਥਾ ਪ੍ਰੇਮ ਜਾਣਈ ਭੂਲੀ ਫਿਰੈ ਗਵਾਰਿ  

Panthā parem na jāṇ▫ī bẖūlī firai gavār.  

Those who do not know the way of love are foolish; they wander lost and confused.  

ਪੰਥਾ = ਰਸਤਾ। ਪੰਥਾ ਪ੍ਰੇਮ = ਪ੍ਰੇਮ ਦਾ ਰਸਤਾ। ਜਾਣਈ = ਜਾਣੈ, ਜਾਣਦੀ (ਇਕ-ਵਚਨ)। ਗਵਾਰਿ = ਮੂਰਖ ਜੀਵ-ਇਸਤ੍ਰੀ। ਭੂਲੀ = ਸਹੀ ਜੀਵਨ-ਰਾਹ ਤੋਂ ਖੁੰਝੀ ਹੋਈ।
ਜਿਹੜੀ ਜੀਵ-ਇਸਤ੍ਰੀ (ਪਰਮਾਤਮਾ ਦੇ) ਪ੍ਰੇਮ ਦਾ ਰਸਤਾ ਨਹੀਂ ਜਾਣਦੀ, ਉਹ ਮੂਰਖ ਇਸਤ੍ਰੀ ਜੀਵਨ ਦੇ ਸਹੀ ਰਾਹ ਤੋਂ ਖੁੰਝ ਕੇ ਭਟਕਦੀ ਫਿਰਦੀ ਹੈ।


ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯ੍ਯਾਰ ॥੧੮॥  

Nānak har bisrā▫e kai pa▫uḏe narak anḏẖ▫yār. ||18||  

O Nanak, forgetting the Lord, they fall into the deep, dark pit of hell. ||18||  

ਬਿਸਰਾਇ ਕੈ = ਭੁਲਾ ਕੇ। ਨਰਕਿ = ਨਰਕ ਵਿਚ। ਨਰਕਿ ਅੰਧ੍ਯ੍ਯਾਰ = ਹਨੇਰੇ ਨਰਕ ਵਿਚ ॥੧੮॥
ਹੇ ਨਾਨਕ! ਪਰਮਾਤਮਾ (ਦੀ ਯਾਦ) ਭੁਲਾ ਕੇ ਜੀਵ ਘੋਰ ਨਰਕ ਵਿਚ ਪਏ ਰਹਿੰਦੇ ਹਨ ॥੧੮॥


ਮਾਇਆ ਮਨਹੁ ਵੀਸਰੈ ਮਾਂਗੈ ਦੰਮਾਂ ਦੰਮ  

Mā▫i▫ā manhu na vīsrai māʼngai ḏammāʼn ḏamm.  

In his mind, the mortal does not forget Maya; he begs for more and more wealth.  

ਮਨਹੁ = ਮਨ ਤੋਂ। ਵੀਸਰੈ = ਭੁੱਲਦੀ। ਮਾਂਗੈ = ਮੰਗਦਾ ਰਹਿੰਦਾ ਹੈ। ਦੰਮਾਂ ਦੰਮ = ਪੈਸੇ ਹੀ ਪੈਸੇ, ਧਨ ਹੀ ਧਨ।
(ਮਾਇਆ-ਵੇੜ੍ਹੇ ਮਨੁੱਖ ਦੇ) ਮਨ ਤੋਂ ਮਾਇਆਂ ਕਦੇ ਨਹੀਂ ਭੁੱਲਦੀ, (ਉਹ ਹਰ ਵੇਲੇ) ਧਨ ਹੀ ਧਨ ਭਾਲਦਾ ਰਹਿੰਦਾ ਹੈ।


ਸੋ ਪ੍ਰਭੁ ਚਿਤਿ ਆਵਈ ਨਾਨਕ ਨਹੀ ਕਰੰਮਿ ॥੧੯॥  

So parabẖ cẖiṯ na āvī Nānak nahī karamm. ||19||  

That God does not even come into his consciousness; O Nanak, it is not in his karma. ||19||  

ਚਿਤਿ = ਚਿੱਤ ਵਿਚ। ਨ ਆਵਈ = ਨ ਆਵੈ, ਨਹੀਂ ਆਉਂਦਾ। ਕਰੰਮਿ = ਕਰਮ ਵਿਚ, ਭਾਗ ਵਿਚ, ਕਿਸਮਤ ਵਿਚ ॥੧੯॥
ਉਹ ਪਰਮਾਤਮਾ (ਜੋ ਸਭ ਕੁਝ ਦੇਣ ਵਾਲਾ ਹੈ, ਉਸ ਦੇ) ਚਿੱਤ ਵਿਚ ਨਹੀਂ ਆਉਂਦਾ। ਪਰ, ਹੇ ਨਾਨਕ! (ਉਹ ਮਾਇਆ-ਵੇੜ੍ਹਿਆ ਮਨੁੱਖ ਭੀ ਕੀਹ ਕਰੇ? ਨਾਮ-ਧਨ ਉਸ ਦੀ) ਕਿਸਮਤ ਵਿਚ ਹੀ ਨਹੀਂ ॥੧੯॥


ਤਿਚਰੁ ਮੂਲਿ ਥੁੜੀਦੋ ਜਿਚਰੁ ਆਪਿ ਕ੍ਰਿਪਾਲੁ  

Ŧicẖar mūl na thuṛīʼnḏo jicẖar āp kirpāl.  

The mortal does not run out of capital, as long as the Lord Himself is merciful.  

ਤਿਚਰੁ = ਉਤਨਾ ਚਿਰ। ਮੂਲਿ ਨ = ਬਿਲਕੁਲ ਨਹੀਂ। ਥੁੜੀਦੋ = ਥੁੜਦਾ, ਮੁੱਕਦਾ। ਜਿਚਰੁ = ਜਿਤਨਾ ਚਿਰ।
ਜਿਤਨਾ ਚਿਰ ਪਰਮਾਤਮਾ ਆਪ ਦਇਆਵਾਨ ਰਹਿੰਦਾ ਹੈ, ਉਤਨਾ ਚਿਰ ਇਹ (ਨਾਮ) ਧਨ ਕਦੇ ਭੀ ਨਹੀਂ ਮੁੱਕਦਾ।


ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥  

Sabaḏ akẖut bābā nānkā kẖāhi kẖaracẖ ḏẖan māl. ||20||  

The Word of the Shabad is Guru Nanak's inexhaustible treasure; this wealth and capital never runs out, no matter how much it is spent and consumed. ||20||  

ਸਬਦੁ = ਪਰਮਾਤਮਾ ਦੀ ਸਿਫ਼ਤ-ਸਾਲਾਹ। ਅਖੁਟੁ = ਕਦੇ ਨਾਹ ਮੁੱਕਣ ਵਾਲਾ (ਧਨ)। ਬਾਬਾ = ਹੇ ਭਾਈ! ਖਾਹਿ = ਆਪ ਵਰਤ। ਖਰਚਿ = ਹੋਰਨਾਂ ਨੂੰ ਵੰਡ ॥੨੦॥
ਹੇ ਨਾਨਕ! ਪਰਮਾਤਮਾ ਦੀ ਸਿਫ਼ਤ-ਸਾਲਾਹ ਐਸਾ ਧਨ ਹੈ ਐਸਾ ਮਾਲ ਹੈ ਜੋ ਕਦੇ ਮੁੱਕਦਾ ਨਹੀਂ। (ਇਸ ਧਨ ਨੂੰ ਆਪ) ਵਰਤਿਆ ਕਰ, (ਹੋਰਨਾਂ ਵਿਚ ਭੀ) ਵੰਡਿਆ ਕਰ ॥੨੦॥


ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ  

Kẖanbẖ vikāʼnḏ▫ṛe je lahāʼn gẖinnā sāvī ṯol.  

If I could find wings for sale, I would buy them with an equal weight of my flesh.  

ਵਿਕਾਂਦੜੇ = ਵਿਕਦੇ। ਲਹਾਂ = ਮੈਂ ਲੱਭ ਲਵਾਂ। ਘਿੰਨਾ = ਘਿੰਨਾਂ, ਮੈਂ ਲੈ ਲਵਾਂ। ਸਾਵੀ = ਬਰਾਬਰ, ਸਾਂਵੀ। ਤੋਲਿ = ਤੋਲ ਕੇ। ਸਾਵੀ ਤੋਲਿ = ਆਪਣੇ ਆਪੇ ਦੇ ਬਰਾਬਰ ਤੋਲ ਕੇ।
ਜੇ ਮੈਂ ਕਿਤੇ ਖੰਭ ਲੱਭ ਲਵਾਂ, ਤਾਂ ਮੈਂ ਆਪਣਾ ਆਪ ਦੇ ਕੇ ਉਸ ਦੇ ਬਰਾਬਰ ਤੋਲ ਕੇ ਉਹ ਖੰਭ ਲੈ ਲਵਾਂ।


ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥  

Ŧann jaṛāʼn▫ī āpṇai lahāʼn so sajaṇ tol. ||21||  

I would attach them to my body, and seek out and find my Friend. ||21||  

ਤੰਨਿ = ਸਰੀਰ ਉਤੇ। ਟੋਲਿ = ਖੋਜ ਕੇ। ਸਜਣੁ = ਮਿੱਤਰ ॥੨੧॥
ਮੈਂ ਉਹ ਖੰਭ ਆਪਣੇ ਸਰੀਰ ਉੱਤੇ ਜੜ ਲਵਾਂ ਅਤੇ (ਉਡਾਰੀ ਲਾ ਕੇ) ਭਾਲ ਕਰ ਕੇ ਉਸ ਸੱਜਣ ਪ੍ਰਭੂ ਦਾ ਮਿਲਾਪ ਹਾਸਲ ਕਰ ਲਵਾਂ (ਭਾਵ, ਆਪਾ-ਭਾਵ ਸਦਕੇ ਕੀਤਿਆਂ ਹੀ ਉਹ ਆਤਮਕ ਉਡਾਰੀ ਲੱਗਦੀ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਲੱਭ ਪੈਂਦਾ ਹੈ) ॥੨੧॥


ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ  

Sajaṇ sacẖā pāṯisāhu sir sāhāʼn ḏai sāhu.  

My Friend is the True Supreme King, the King over the heads of kings.  

ਸਦਾ-ਸਦਾ ਕਾਇਮ ਰਹਿਣ ਵਾਲਾ। ਸਾਹਾਂ ਦੈ ਸਿਰਿ = ਸ਼ਾਹਾਂ ਦੇ ਸਿਰਿ, ਸ਼ਾਹਾਂ ਦੇ ਸਿਰ ਉੱਤੇ। ਸਾਹੁ = ਸ਼ਾਹੁ, ਪਾਤਿਸ਼ਾਹ।
(ਅਸਲ) ਮਿੱਤਰ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਹੈ ਜੋ (ਦੁਨੀਆ ਦੇ ਸਾਰੇ) ਪਾਤਿਸ਼ਾਹਾਂ ਦੇ ਸਿਰ ਤੇ ਪਾਤਿਸ਼ਾਹ ਹੈ (ਸਭ ਦੁਨੀਆਵੀ ਪਾਤਿਸ਼ਾਹਾਂ ਤੋਂ ਵੱਡਾ ਹੈ)।


ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥  

Jis pās bahiṯẖi▫ā sohī▫ai sabẖnāʼn ḏā vesāhu. ||22||  

Sitting by His side, we are exalted and beautified; He is the Support of all. ||22||  

ਸੋਹੀਐ = ਸੋਹਣਾ ਲੱਗੀਦਾ ਹੈ, ਸੋਭਾ ਖੱਟੀਦੀ ਹੈ। ਵੇਸਾਹੁ = ਆਸਰਾ ॥੨੨॥
ਉਹ ਪ੍ਰਭੂ-ਪਾਤਿਸ਼ਾਹ ਸਭ ਜੀਵਾਂ ਦਾ ਆਸਰਾ ਹੈ, (ਉਹ ਐਸਾ ਹੈ ਕਿ) ਉਸ ਦੇ ਪਾਸ ਬੈਠਿਆਂ (ਲੋਕ ਪਰਲੋਕ ਦੀ) ਸੋਭਾ ਖੱਟ ਲਈਦੀ ਹੈ ॥੨੨॥


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸਲੋਕ ਮਹਲਾ  

Salok mėhlā 9.  

Shalok, Ninth Mehl:  

xxx
ਗੁਰੂ ਤੇਗਬਹਾਦਰ ਜੀ ਦੇ ਸਲੋਕ।


ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ  

Gun gobinḏ gā▫i▫o nahī janam akārath kīn.  

If you do not sing the Praises of the Lord, your life is rendered useless.  

ਗੁਨ ਗੋਬਿੰਦ = ਗੋਬਿੰਦ ਦੇ ਗੁਣ। ਅਕਾਰਥ = ਵਿਅਰਥ। ਕੀਨੁ = ਬਣਾ ਲਿਆ।
ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ।


ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥  

Kaho Nānak har bẖaj manā jih biḏẖ jal ka▫o mīn. ||1||  

Says Nanak, meditate, vibrate upon the Lord; immerse your mind in Him, like the fish in the water. ||1||  

ਕਹੁ = ਆਖ। ਮਨਾ = ਹੇ ਮਨ। ਜਿਹ ਬਿਧਿ = ਜਿਸ ਤਰੀਕੇ ਨਾਲ, ਜਿਸ ਤਰ੍ਹਾਂ। ਜਲ ਕਉ = ਪਾਣੀ ਨੂੰ। ਮੀਨੁ = ਮੱਛੀ ॥੧॥
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ॥੧॥


ਬਿਖਿਅਨ ਸਿਉ ਕਾਹੇ ਰਚਿਓ ਨਿਮਖ ਹੋਹਿ ਉਦਾਸੁ  

Bikẖi▫an si▫o kāhe racẖi▫o nimakẖ na hohi uḏās.  

Why are you engrossed in sin and corruption? You are not detached, even for a moment!  

ਬਿਖਿਅਨ ਸਿਉ = ਵਿਸ਼ਿਆਂ ਨਾਲ। ਕਾਹੇ = ਕਿਉਂ? ਨਿਮਖ = (निमेष) ਅੱਖ ਝਮਕਣ ਜਿਤਨੇ ਸਮੇ ਲਈ। ਨ ਹੋਹਿ = ਨ ਹੋਹਿਂ, ਤੂੰ ਨਹੀਂ ਹੁੰਦਾ। ਉਦਾਸੁ = ਉਪਰਾਮ।
ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ।


ਕਹੁ ਨਾਨਕ ਭਜੁ ਹਰਿ ਮਨਾ ਪਰੈ ਜਮ ਕੀ ਫਾਸ ॥੨॥  

Kaho Nānak bẖaj har manā parai na jam kī fās. ||2||  

Says Nanak, meditate, vibrate upon the Lord, and you shall not be caught in the noose of death. ||2||  

ਪਰੈ ਨ = ਨਹੀਂ ਪੈਂਦੀ। ਫਾਸ = ਫਾਹੀ ॥੨॥
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ ॥੨॥


ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ  

Ŧarnāpo i▫o hī ga▫i▫o lī▫o jarā ṯan jīṯ.  

Your youth has passed away like this, and old age has overtaken your body.  

ਤਰਨਾਮੋ = ਜੁਆਨੀ (तरुण = ਜੁਆਨ)। ਇਉ ਹੀ = ਇਉਂ ਹੀ, ਬੇ-ਪਰਵਾਹੀ ਵਿਚ। ਜਰਾ = ਬੁਢੇਪਾ। ਜੀਤਿ ਲੀਓ = ਜਿੱਤ ਲਿਆ।
(ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ।


ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥  

Kaho Nānak bẖaj har manā a▫oḏẖ jāṯ hai bīṯ. ||3||  

Says Nanak, meditate, vibrate upon the Lord; your life is fleeting away! ||3||  

ਅਉਧ = ਉਮਰ। ਜਾਤ ਹੈ ਬੀਤਿ = ਗੁਜ਼ਰਦੀ ਜਾ ਰਹੀ ਹੈ ॥੩॥
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ ॥੩॥


ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ  

Biraḏẖ bẖa▫i▫o sūjẖai nahī kāl pahūcẖi▫o ān.  

You have become old, and you do not understand that death is overtaking you.  

ਬਿਰਧਿ = ਬੁੱਢਾ। ਸੂਝੈ ਨਹੀ = ਸਮਝ ਨਹੀਂ ਪੈਂਦੀ। ਕਾਲੁ = ਮੌਤ। ਆਨਿ = ਆ ਕੇ।
(ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ।


ਕਹੁ ਨਾਨਕ ਨਰ ਬਾਵਰੇ ਕਿਉ ਭਜੈ ਭਗਵਾਨੁ ॥੪॥  

Kaho Nānak nar bāvre ki▫o na bẖajai bẖagvān. ||4||  

Says Nanak, you are insane! Why do you not remember and meditate on God? ||4||  

ਨਰ ਬਾਵਰੇ = ਹੇ ਝੱਲੇ ਮਨੁੱਖ! ਨ ਭਜਹਿ = ਤੂੰ ਨਹੀਂ ਜਪਦਾ ॥੪॥
ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? ॥੪॥


ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ  

Ḏẖan ḏārā sampaṯ sagal jin apunī kar mān.  

Your wealth, spouse, and all the possessions which you claim as your own -  

ਦਾਰਾ = ਇਸਤ੍ਰੀ। ਸੰਪਤਿ ਸਗਲ = ਸਾਰੀ ਸੰਪੱਤੀ, ਸਾਰੀ ਜਾਇਦਾਦ। ਜਿਨਿ ਮਾਨਿ = ਮਤਾਂ ਸਮਝ, ਨਾਹ ਮੰਨ। ਅਪੁਨੀ ਕਰਿ = ਆਪਣੀ ਜਾਣ ਕੇ।
(ਹੇ ਭਾਈ!) ਧਨ, ਇਸਤ੍ਰੀ, ਸਾਰੀ ਜਾਇਦਾਦ-(ਇਸ ਨੂੰ) ਆਪਣੀ ਕਰ ਕੇ ਨਾਹ ਮੰਨ।


ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥  

In mai kacẖẖ sangī nahī Nānak sācẖī jān. ||5||  

none of these shall go along with you in the end. O Nanak, know this as true. ||5||  

ਇਨ ਮਹਿ = ਇਹਨਾਂ ਸਾਰਿਆਂ ਵਿਚੋਂ। ਸੰਗੀ = ਸਾਥੀ। ਸਾਚੀ ਜਾਨਿ = (ਇਹ ਗੱਲ) ਪੱਕੀ ਜਾਣ ਲੈ ॥੫॥
ਹੇ ਨਾਨਕ! ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ ॥੫॥


ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ  

Paṯiṯ uḏẖāran bẖai haran har anāth ke nāth.  

He is the Saving Grace of sinners, the Destroyer of fear, the Master of the masterless.  

ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪਤਿਤ ਉਧਾਰਨ = ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ। ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ)। ਭੈ ਹਰਨ = ਸਾਰੇ ਡਰ ਦੂਰ ਕਰਨ ਵਾਲੇ। ਅਨਾਥ ਕੇ ਨਾਥ = ਨਿਖਸਮਿਆਂ ਦੇ ਖਸਮ।
ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ।


ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥  

Kaho Nānak ṯih jānī▫ai saḏā basaṯ ṯum sāth. ||6||  

Says Nanak, realize and know Him, who is always with you. ||6||  

ਤਿਹ = ਉਸ (ਪਰਮਾਤਮਾ) ਨੂੰ। ਜਾਨੀਐ = (ਇਉਂ) ਜਾਣਨਾ ਚਾਹੀਦਾ ਹੈ (ਕਿ)। ਸਾਥਿ = ਨਾਲ ॥੬॥
ਨਾਨਕ ਆਖਦਾ ਹੈ- ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ ॥੬॥


ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਕੀਨ  

Ŧan ḏẖan jih ṯo ka▫o ḏī▫o ṯāʼn si▫o nehu na kīn.  

He has given you your body and wealth, but you are not in love with Him.  

ਜਿਹ = ਜਿਸ (ਪਰਮਾਤਮਾ) ਨੇ। ਤੋ ਕਉ = ਤੈਨੂੰ। ਤਾਂ ਸਿਉ = ਉਸ (ਪਰਮਾਤਮਾ) ਨਾਲ। ਨੇਹੁ = ਪਿਆਰ।
ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ,


ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥  

Kaho Nānak nar bāvre ab ki▫o dolaṯ ḏīn. ||7||  

Says Nanak, you are insane! Why do you now shake and tremble so helplessly? ||7||  

ਨਰ ਬਾਵਰੇ = ਹੇ ਝੱਲੇ ਮਨੁੱਖ! ਦੀਨ = ਆਤੁਰ ॥੭॥
ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ॥੭॥


ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ  

Ŧan ḏẖan sampai sukẖ ḏī▫o ar jih nīke ḏẖām.  

He has given you your body, wealth, property, peace and beautiful mansions.  

ਸੰਪੈ = ਧਨ। ਅਰੁ = ਅਤੇ। ਜਿਹ = ਜਿਸ ਨੇ। ਨੀਕੇ = ਚੰਗੇ, ਸੋਹਣੇ। ਧਾਮ = ਘਰ।
ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ,


ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਰਾਮੁ ॥੮॥  

Kaho Nānak sun re manā simraṯ kāhi na rām. ||8||  

Says Nanak, listen, mind: why don't you remember the Lord in meditation? ||8||  

ਕਾਹਿ ਨ = ਕਿਉਂ ਨਹੀਂ ॥੮॥
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੮॥


ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ  

Sabẖ sukẖ ḏāṯā rām hai ḏūsar nāhin ko▫e.  

The Lord is the Giver of all peace and comfort. There is no other at all.  

ਦਾਤਾ = ਦੇਣ ਵਾਲਾ। ਨਾਹਿਨ = ਨਹੀਂ।
ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ।


ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥  

Kaho Nānak sun re manā ṯih simraṯ gaṯ ho▫e. ||9||  

Says Nanak, listen, mind: meditating in remembrance on Him, salvation is attained. ||9||  

ਤਿਹ = ਉਸ (ਰਾਮ) ਨੂੰ। ਸਿਮਰਤ = ਸਿਮਰਦਿਆਂ। ਉੱਚੀ ਆਤਮਕ ਅਵਸਥਾ ॥੯॥
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ ॥੯॥


        


© SriGranth.org, a Sri Guru Granth Sahib resource, all rights reserved.
See Acknowledgements & Credits