Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ  

When it pleases You, we smear our bodies with ashes, and blow the horn and the conch shell.  

ਬਿਭੂਤਾ = ਸੁਆਹ।
ਕਈ (ਪਿੰਡੇ ਉਤੇ) ਸੁਆਹ ਮਲਦੇ ਹਨ ਤੇ ਸਿੰਙੀ ਦਾ ਨਾਦ ਵਜਾਂਦੇ ਹਨ।


ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ  

When it pleases You, we read the Islamic Scriptures, and are acclaimed as Mullahs and Shaykhs.  

xxx
ਕਈ ਜੀਵ ਕੁਰਾਨ ਆਦਿਕ ਧਰਮ ਪੁਸਤਕਾਂ ਪੜ੍ਹਦੇ ਹਨ ਤੇ ਆਪਣੇ ਆਪ ਨੂੰ ਮੁੱਲਾਂ ਤੇ ਸ਼ੇਖ਼ ਅਖਵਾਂਦੇ ਹਨ।


ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ  

When it pleases You, we become kings, and enjoy all sorts of tastes and pleasures.  

ਰਸ ਕਸ = ਕਈ ਕਿਸਮ ਦੇ ਸੁਆਦਲੇ ਭੋਜਨ।
ਕੋਈ ਰਾਜੇ ਬਣ ਜਾਂਦੇ ਹਨ ਤੇ ਕਈ ਸੁਆਦਾਂ ਦੇ ਭੋਜਨ ਵਰਤਦੇ ਹਨ।


ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ  

When it pleases You, we wield the sword, and cut off the heads of our enemies.  

ਮੁੰਡੀ = ਧੌਣ।
ਕੋਈ ਤਲਵਾਰ ਚਲਾਂਦੇ ਹਨ ਤੇ ਧੌਣ ਨਾਲੋਂ ਸਿਰ ਵੱਢੇ ਜਾਂਦੇ ਹਨ।


ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ  

When it pleases You, we go out to foreign lands; hearing news of home, we come back again.  

ਦਿਸੰਤਰਿ = ਹੋਰ ਦੇਸ਼ ਵਿਚ। ਸੁਣਿ = ਸੁਣ ਕੇ।
ਕੋਈ ਪਰਦੇਸ ਜਾਂਦੇ ਹਨ (ਉਧਰ ਦੀਆਂ) ਗੱਲਾਂ ਸੁਣ ਕੇ (ਮੁੜ ਆਪਣੇ) ਘਰ ਆਉਂਦੇ ਹਨ।


ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ  

When it pleases You, we are attuned to the Name, and when it pleases You, we become pleasing to You.  

ਨਾਇ = ਨਾਮ ਵਿਚ। ਤੁਧੁ ਭਾਣੇ = ਜੋ ਤੇਰੇ ਭਾਣੇ (ਰਜ਼ਾ) ਵਿਚ ਹਨ। ਤੂੰ = ਤੈਨੂੰ। ਭਾਵਹਿ = ਪਿਆਰੇ ਲੱਗਦੇ ਹਨ।
(ਹੇ ਪ੍ਰਭੂ! ਇਹ ਭੀ ਤੇਰੀ ਹੀ ਰਜ਼ਾ ਹੈ ਕਿ ਕਈ ਜੀਵ) ਤੇਰੇ ਨਾਮ ਵਿਚ ਜੁੜਦੇ ਹਨ, ਜੋ ਤੇਰੀ ਰਜ਼ਾ ਵਿਚ ਤੁਰਦੇ ਹਨ ਤੈਨੂੰ ਪਿਆਰੇ ਲੱਗਦੇ ਹਨ।


ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥  

Nanak utters this one prayer; everything else is just the practice of falsehood. ||1||  

xxx॥੧॥
ਨਾਨਕ ਇਕ ਅਰਜ਼ ਕਰਦਾ ਹੈ (ਕਿ ਰਜ਼ਾ ਵਿਚ ਤੁਰਨ ਤੋਂ ਬਿਨਾ) ਹੋਰ ਸਾਰੇ (ਜਿਨ੍ਹਾਂ ਦਾ ਉਪਰ ਜ਼ਿਕਰ ਕੀਤਾ ਹੈ) ਕੂੜ ਕਮਾ ਰਹੇ ਹਨ (ਭਾਵ, ਉਹ ਸਉਦਾ ਕਰਦੇ ਹਨ ਜੋ ਵਿਅਰਥ ਜਾਂਦਾ ਹੈ) ॥੧॥


ਮਃ  

First Mehl:  

xxx
xxx


ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ  

You are so Great-all Greatness flows from You. You are So Good-Goodness radiates from You.  

xxx
ਜਦੋਂ (ਇਹ ਗੱਲ ਠੀਕ ਹੈ ਕਿ) ਤੂੰ ਵੱਡਾ (ਪ੍ਰਭੂ ਜਗਤ ਦਾ ਕਰਤਾਰ ਹੈਂ ਤਾਂ ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰੀਆਂ ਹੀ ਵਡਿਆਈਆਂ ਹਨ (ਕਿਉਂਕਿ) ਚੰਗੇ ਤੋਂ ਚੰਗਿਆਈ ਹੀ ਉਤਪੰਨ ਹੁੰਦੀ ਹੈ।


ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਕੋਈ  

You are True-all that flows from You is True. Nothing at all is false.  

xxx
(ਜਦੋਂ ਇਹ ਯਕੀਨ ਬੱਝ ਜਾਏ ਕਿ) ਤੂੰ ਸੱਚਾ ਪ੍ਰਭੂ ਸਿਰਜਣਹਾਰ ਹੈਂ (ਤਾਂ) ਹਰੇਕ ਜੀਵ ਸੱਚਾ (ਦਿੱਸਦਾ ਹੈ ਕਿਉਂਕਿ ਹਰੇਕ ਜੀਵ ਵਿਚ ਤੂੰ ਆਪ ਮੌਜੂਦ ਹੈਂ ਤਾਂ ਫਿਰ ਇਸ ਜਗਤ ਵਿਚ) ਕੋਈ ਕੂੜਾ ਨਹੀਂ ਹੋ ਸਕਦਾ।


ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ  

Talking, seeing, speaking, walking, living and dying-all these are transitory.  

ਧਾਤੁ = ਮਾਇਆ। ਜਾ = ਜਦੋਂ।
(ਜੋ ਕੁਝ ਬਾਹਰ ਵਿਖਾਵੇ ਮਾਤ੍ਰ ਦਿੱਸ ਰਿਹਾ ਹੈ ਇਹ) ਆਖਣਾ-ਵੇਖਣਾ, ਇਹ ਬੋਲ-ਚਾਲ, ਇਹ ਜੀਉਂਣਾ ਤੇ ਮਰਨਾ (ਇਹ ਸਭ ਕੁਝ) ਮਾਇਆ-ਰੂਪ ਹੈ (ਅਸਲੀਅਤ ਨਹੀਂ ਹੈ, ਅਸਲੀਅਤ ਪ੍ਰਭੂ ਆਪ ਹੀ ਹੈ)।


ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥  

By the Hukam of His Command, He creates, and in His Command, He keeps us. O Nanak, He Himself is True. ||2||  

xxx॥੨॥
ਹੇ ਨਾਨਕ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ (ਆਪਣੀ) ਹੁਕਮ (-ਰੂਪ ਸੱਤਿਆ) ਰਚ ਕੇ ਸਭ ਜੀਵਾਂ ਨੂੰ ਉਸ ਹੁਕਮ ਵਿਚ ਤੋਰ ਰਿਹਾ ਹੈ ॥੨॥


ਪਉੜੀ  

Pauree:  

xxx
xxx


ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ  

Serve the True Guru fearlessly, and your doubt shall be dispelled.  

ਨਿਸੰਗੁ = ਝਾਕਾ ਉਤਾਰ ਕੇ, ਸੱਚੇ ਦਿਲੋਂ।
ਜੇ ਸੱਚੇ ਦਿਲੋਂ ਗੁਰੂ ਦਾ ਹੁਕਮ ਮੰਨੀਏ, ਤਾਂ ਭਟਕਣਾ ਦੂਰ ਹੋ ਜਾਂਦੀ ਹੈ।


ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ  

Do that work which the True Guru asks you to do.  

xxx
ਉਹੀ ਕੰਮ ਕਰਨਾ ਚਾਹੀਦਾ ਹੈ, ਜੋ ਗੁਰੂ ਕਰਨ ਲਈ ਆਖੇ।


ਸਤਿਗੁਰੁ ਹੋਇ ਦਇਆਲੁ ਨਾਮੁ ਧਿਆਈਐ  

When the True Guru becomes merciful, we meditate on the Naam.  

xxx
ਜੇ ਸਤਿਗੁਰੂ ਮਿਹਰ ਕਰੇ, ਤਾਂ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ।


ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ  

The profit of devotional worship is excellent. It is obtained by the Gurmukh.  

ਲਾਹਾ = ਲਾਭ, ਨਫ਼ਾ। ਸਾਰੁ = ਸ੍ਰੇਸ਼ਟ।
ਗੁਰੂ ਦੇ ਸਨਮੁਖ ਹੋਇਆਂ ਪ੍ਰਭੂ ਦੀ ਬੰਦਗੀ-ਰੂਪ ਸਭ ਤੋਂ ਚੰਗਾ ਲਾਭ ਮਿਲਦਾ ਹੈ।


ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ  

The self-willed manmukhs are trapped in the darkness of falsehood; they practice nothing but falsehood.  

xxx
ਪਰ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿਰਾ ਕੂੜ ਨਿਰਾ ਹਨੇਰਾ ਹੀ ਖੱਟਦਾ ਹੈ।


ਸਚੇ ਦੈ ਦਰਿ ਜਾਇ ਸਚੁ ਚਵਾਂਈਐ  

Go to the Gate of Truth, and speak the Truth.  

ਚਵਾਂਈਐ = ਬੋਲੀਐ।
ਜੇ ਸੱਚੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਸੱਚੇ ਦਾ ਨਾਮ ਜਪੀਏ,


ਸਚੈ ਅੰਦਰਿ ਮਹਲਿ ਸਚਿ ਬੁਲਾਈਐ  

The True Lord calls the true ones to the Mansion of His Presence.  

ਸਚਿ = ਸਚੇ ਦੀ ਰਾਹੀਂ।
ਤਾਂ ਇਸ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦਾ ਹੈ।


ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥  

O Nanak, the true ones are forever true; they are absorbed in the True Lord. ||15||  

ਸਚਿਆਰੁ = ਸੱਚ ਦਾ ਵਪਾਰੀ ॥੧੫॥
ਹੇ ਨਾਨਕ! (ਜਿਸ ਦੇ ਪੱਲੇ) ਸਦਾ ਸੱਚ ਹੈ ਉਹ ਸੱਚ ਦਾ ਵਪਾਰੀ ਹੈ ਉਹ ਸੱਚ ਵਿਚ ਲੀਨ ਰਹਿੰਦਾ ਹੈ ॥੧੫॥


ਸਲੋਕੁ ਮਃ  

Shalok, First Mehl:  

xxx
xxx


ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ  

The Dark Age of Kali Yuga is the knife, and the kings are butchers; righteousness has sprouted wings and flown away.  

ਕਲਿ = ਕਲਜੁਗੀ ਸੁਭਾਉ। ਕਾਤੀ = ਛੁਰੀ। ਕਾਸਾਈ = ਕਸਾਈ, ਕੁਹਣ ਵਾਲੇ, ਜ਼ਾਲਮ। ਪੰਖ = ਖੰਭ।
ਇਹ ਘੋਰ ਕਲ-ਜੁਗੀ ਸੁਭਾਉ (ਮਾਨੋਂ) ਛੁਰੀ ਹੈ (ਜਿਸ ਦੇ ਕਾਰਨ) ਰਾਜੇ ਜ਼ਾਲਮ ਹੋ ਰਹੇ ਹਨ, (ਇਸ ਵਾਸਤੇ) ਧਰਮ ਖੰਭ ਲਾ ਕੇ ਉੱਡ ਗਿਆ ਹੈ।


ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ  

In this dark night of falsehood, the moon of Truth is not visible anywhere.  

ਅਮਾਵਸ = ਹਨੇਰੀ ਰਾਤ। ਕਹ = ਕਿਥੇ?
ਕੂੜ (ਮਾਨੋ) ਮੱਸਿਆ ਦੀ ਰਾਤ ਹੈ, (ਇਸ ਵਿਚ) ਸੱਚ-ਰੂਪ ਚੰਦ੍ਰਮਾ ਕਿਤੇ ਚੜ੍ਹਿਆ ਦਿੱਸਦਾ ਨਹੀਂ ਹੈ।


ਹਉ ਭਾਲਿ ਵਿਕੁੰਨੀ ਹੋਈ  

I have searched in vain, and I am so confused;  

ਹਉ = ਮੈ। ਵਿਕੁੰਨੀ = ਵਿਆਕੁਲ।
ਮੈਂ ਇਸ ਚੰਦ੍ਰਮਾ ਨੂੰ ਲੱਭ ਲੱਭ ਕੇ ਵਿਆਕੁਲ ਹੋ ਗਈ ਹਾਂ,


ਆਧੇਰੈ ਰਾਹੁ ਕੋਈ  

in this darkness, I cannot find the path.  

xxx
ਹਨੇਰੇ ਵਿਚ ਕੋਈ ਰਾਹ ਦਿੱਸਦਾ ਨਹੀਂ।


ਵਿਚਿ ਹਉਮੈ ਕਰਿ ਦੁਖੁ ਰੋਈ  

In egotism, they cry out in pain.  

ਦੁਖੁ ਰੋਈ = ਦੁੱਖ ਰੋ ਰਹੀ ਹੈ।
(ਇਸ ਹਨੇਰੇ) ਵਿਚ (ਸ੍ਰਿਸ਼ਟੀ) ਹਉਮੈ ਦੇ ਕਾਰਨ ਦੁਖੀ ਹੋ ਰਹੀ ਹੈ,


ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥  

Says Nanak, how will they be saved? ||1||  

ਕਿਨਿ ਬਿਧਿ = ਕਿਸ ਤਰ੍ਹਾਂ? ਗਤਿ = ਮੁਕਤਿ, ਖ਼ਲਾਸੀ ॥੧॥
ਹੇ ਨਾਨਕ! ਕਿਵੇਂ ਇਸ ਤੋਂ ਖਲਾਸੀ ਹੋਵੇ? ॥੧॥


ਮਃ  

Third Mehl:  

xxx
xxx


ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ  

In this Dark Age of Kali Yuga, the Kirtan of the Lord's Praise has appeared as a Light in the world.  

ਸੰਸਾਰਿ = ਸੰਸਾਰ ਵਿਚ।
ਇਸ ਕਲਜੁਗੀ ਸੁਭਾਵ (-ਰੂਪ ਹਨੇਰੇ ਨੂੰ ਦੂਰ ਕਰਨ) ਲਈ (ਪ੍ਰਭੂ ਦੀ) ਸਿਫ਼ਤ-ਸਾਲਾਹ (ਸਮਰੱਥ) ਹੈ, (ਇਹ ਸਿਫ਼ਤ-ਸਾਲਾਹ) ਜਗਤ ਵਿਚ ਉੱਘਾ ਚਾਨਣ ਹੈ।


ਗੁਰਮੁਖਿ ਕੋਈ ਉਤਰੈ ਪਾਰਿ  

How rare are those few Gurmukhs who swim across to the other side!  

ਗੁਰਮੁਖਿ = ਜੋ ਮਨੁੱਖ ਗੁਰੂ ਦੇ ਸਨਮੁਖ ਹੈ।
(ਪਰ) ਕੋਈ (ਵਿਰਲਾ) ਜੋ ਗੁਰੂ ਦੇ ਸਨਮੁਖ ਹੁੰਦਾ ਹੈ (ਇਸ ਚਾਨਣ ਦਾ ਆਸਰਾ ਲੈ ਕੇ ਇਸ ਹਨੇਰੇ ਵਿਚੋਂ) ਪਾਰ ਲੰਘਦਾ ਹੈ।


ਜਿਸ ਨੋ ਨਦਰਿ ਕਰੇ ਤਿਸੁ ਦੇਵੈ  

The Lord bestows His Glance of Grace;  

xxx
ਪ੍ਰਭੂ ਜਿਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਇਹ ਕੀਰਤਿ-ਰੂਪ ਚਾਨਣ) ਦੇਂਦਾ ਹੈ।


ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥  

O Nanak, the Gurmukh receives the jewel. ||2||  

xxx॥੨॥
ਹੇ ਨਾਨਕ! ਉਹ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਰਤਨ ਲੱਭ ਲੈਂਦਾ ਹੈ ॥੨॥


ਪਉੜੀ  

Pauree:  

xxx
xxx


ਭਗਤਾ ਤੈ ਸੈਸਾਰੀਆ ਜੋੜੁ ਕਦੇ ਆਇਆ  

Between the Lord's devotees and the people of the world, there can never be any true alliance.  

xxx
(ਜਗਤ ਵਿਚ ਇਹ ਨਿੱਤ ਵੇਖ ਰਹੇ ਹਾਂ ਕਿ) ਭਗਤਾਂ ਤੇ ਦੁਨੀਆਦਾਰਾਂ ਦਾ ਕਦੇ ਜੋੜ ਨਹੀਂ ਬਣਦਾ (ਪਰ, ਜਗਤ-ਰਚਨਾ ਵਿਚ ਪ੍ਰਭੂ ਵਲੋਂ ਇਹ ਕੋਈ ਉਕਾਈ ਨਹੀਂ ਹੈ)।


ਕਰਤਾ ਆਪਿ ਅਭੁਲੁ ਹੈ ਭੁਲੈ ਕਿਸੈ ਦਾ ਭੁਲਾਇਆ  

The Creator Himself is infallible. He cannot be fooled; no one can fool Him.  

xxx
ਕਰਤਾਰ ਆਪ ਤਾਂ ਉਕਾਈ ਖਾਣ ਵਾਲਾ ਨਹੀਂ ਹੈ, ਤੇ ਕਿਸੇ ਦਾ ਖੁੰਝਾਇਆ (ਭੀ) ਖੁੰਝਦਾ ਨਹੀਂ।


ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ  

He blends His devotees with Himself; they practice Truth, and only Truth.  

ਮੇਲਿਅਨੁ = ਮੇਲੇ ਹਨ ਉਸ (ਪ੍ਰਭੂ) ਨੇ।
(ਇਹ ਉਸ ਦੀ ਆਪਣੀ ਰਜ਼ਾ ਹੈ ਕਿ) ਉਸ ਨੇ ਆਪ ਹੀ ਭਗਤ (ਆਪਣੇ ਚਰਨਾਂ ਵਿਚ) ਜੋੜੇ ਹੋਏ ਹਨ, ਉਹ ਨਿਰੋਲ ਬੰਦਗੀ-ਰੂਪ ਕਾਰ ਕਰਦੇ ਹਨ।


ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ  

The Lord Himself leads the people of the world astray; they tell lies, and by telling lies, they eat poison.  

ਖੁਆਇਅਨੁ = ਖੁੰਝਾਏ ਹਨ ਉਸ ਨੇ। ਬਿਖੁ = ਵਿਹੁ।
ਦੁਨੀਆਦਾਰ ਭੀ ਉਸ ਨੇ ਆਪ ਹੀ ਖੁੰਝਾਏ ਹਨ, ਉਹ ਝੂਠ ਬੋਲ ਬੋਲ ਕੇ (ਆਤਮਕ ਮੌਤ ਦਾ ਮੂਲ) ਵਿਹੁ ਖਾ ਰਹੇ ਹਨ।


ਚਲਣ ਸਾਰ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ  

They do not recognize the ultimate reality, that we all must go; they continue to cultivate the poisons of sexual desire and anger.  

ਸਾਰ = ਸਮਝ। ਵਿਸੁ = ਵਿਹੁ।
ਉਹਨਾਂ ਨੂੰ ਇਹ ਸਮਝ ਹੀ ਨਹੀਂ ਆਈ, ਕਿ ਇਥੋਂ ਤੁਰ ਭੀ ਜਾਣਾ ਹੈ। ਸੋ, ਉਹ ਕਾਮ ਕਰੋਧ-ਰੂਪ ਜ਼ਹਿਰ (ਜ਼ਗਤ ਵਿਚ) ਵਧਾ ਰਹੇ ਹਨ।


ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ  

The devotees serve the Lord; night and day, they meditate on the Naam.  

ਅਨਦਿਨੁ = ਹਰ ਰੋਜ਼, ਹਰ ਵੇਲੇ।
(ਉਸ ਦੀ ਆਪਣੀ ਰਜ਼ਾ ਵਿਚ) ਭਗਤ ਉਸ ਪ੍ਰਭੂ ਦੀ ਬੰਦਗੀ ਕਰ ਰਹੇ ਹਨ, ਉਹ ਹਰ ਵੇਲੇ ਨਾਮ ਸਿਮਰ ਰਹੇ ਹਨ।


ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ  

Becoming the slaves of the Lord's slaves, they eradicate selfishness and conceit from within.  

ਦਾਸਨਿਦਾਸ = ਦਾਸਾਂ ਦੇ ਦਾਸ।
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣ ਕੇ ਆਪਣੇ ਅੰਦਰੋਂ ਹਉਮੈ ਦੂਰ ਕੀਤੀ ਹੈ,


ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥  

In the Court of their Lord and Master, their faces are radiant; they are embellished and exalted with the True Word of the Shabad. ||16||  

ਸੁਹਾਇਆ = ਸੋਹਣੇ ਲੱਗਦੇ ਹਨ ॥੧੬॥
ਪ੍ਰਭੂ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ, ਸੱਚੇ ਸ਼ਬਦ ਦੇ ਕਾਰਨ ਉਹ ਪ੍ਰਭੂ-ਦਰ ਤੇ ਸੋਭਾ ਪਾਂਦੇ ਹਨ ॥੧੬॥


ਸਲੋਕੁ ਮਃ  

Shalok, First Mehl:  

xxx
xxx


ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ  

Those who praise the Lord in the early hours of the morning and meditate on Him single-mindedly,  

ਸਬਾਹੀ = ਸੁਬਹ ਵੇਲੇ, ਅੰਮ੍ਰਿਤ ਵੇਲੇ। ਇਕਿ ਮਨਿ = ਇਕ-ਮਨ ਹੋ ਕੇ।
ਜੋ ਮਨੁੱਖ ਸਵੇਰੇ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ,


ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ  

are the perfect kings; at the right time, they die fighting.  

ਵਖਤੈ ਉਪਰਿ = ਵੇਲੇ ਸਿਰ।
ਵੇਲੇ-ਸਿਰ (ਭਾਵ, ਅੰਮ੍ਰਿਤ ਵੇਲੇ) ਮਨ ਨਾਲ ਜੰਗ ਕਰਦੇ ਹਨ (ਭਾਵ, ਆਲਸ ਵਿਚੋਂ ਨਿਕਲ ਕੇ ਬੰਦਗੀ ਦਾ ਆਹਰ ਕਰਦੇ ਹਨ), ਉਹੀ ਪੂਰੇ ਸ਼ਾਹ ਹਨ।


ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ  

In the second watch, the focus of the mind is scattered in all sorts of ways.  

ਦੂਜੈ = ਦੂਜੇ ਪਹਰ (ਭਾਵ, ਦਿਨ ਚੜ੍ਹੇ)।
ਦਿਨ-ਚੜ੍ਹੇ ਮਨ ਦੀਆਂ ਵਾਸਨਾਂ ਖਿੱਲਰ ਜਾਂਦੀਆਂ ਹਨ, ਮਨ ਕਈ ਰਾਹੀਂ ਦੌੜਦਾ ਹੈ;


ਬਹੁਤੁ ਪਏ ਅਸਗਾਹ ਗੋਤੇ ਖਾਹਿ ਨਿਕਲਹਿ  

So many fall into the bottomless pit; they are dragged under, and they cannot get out again.  

ਅਸਗਾਹ = ਜਗਤ ਦੇ ਝੰਬੇਲੇ (-ਰੂਪ) ਅਥਾਹ ਸਮੁੰਦਰ।
ਮਨੁੱਖ ਦੁਨੀਆ ਦੇ ਧੰਧਿਆਂ ਦੇ ਡੂੰਘੇ ਸਮੁੰਦਰ ਵਿਚ ਪੈ ਜਾਂਦੇ ਹਨ, ਇਥੇ ਹੀ ਅਜੇਹੇ ਗੋਤੇ ਖਾਂਦੇ ਹਨ (ਭਾਵ, ਫਸਦੇ ਹਨ) ਕਿ ਨਿਕਲ ਨਹੀਂ ਸਕਦੇ।


        


© SriGranth.org, a Sri Guru Granth Sahib resource, all rights reserved.
See Acknowledgements & Credits