Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ  

In the third watch, both hunger and thirst bark for attention, and food is put into the mouth.  

ਤੀਜੈ = ਤੀਜੇ ਪਹਿਰ। ਮੁਹੀ = ਮੂੰਹ ਵਿਚ। ਗਿਰਾਹ = ਗਾਹੀਆਂ, ਰੋਟੀ। ਭਉਕੀਆ = ਚਮਕੀਆਂ।
ਤੀਜੇ ਪਹਰ ਭੁੱਖ ਤੇ ਤ੍ਰਿਹ ਦੋਵੇਂ ਚਮਕ ਪੈਂਦੀਆਂ ਹਨ, ਰੋਟੀ ਖਾਣ ਦੇ ਆਹਰੇ (ਜੀਵ) ਲੱਗ ਜਾਂਦੇ ਹਨ,


ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ  

That which is eaten becomes dust, but they are still attached to eating.  

xxx
(ਜਦੋਂ) ਜੋ ਕੁੱਝ ਖਾਧਾ ਹੁੰਦਾ ਹੈ ਭਸਮ ਹੋ ਜਾਂਦਾ ਹੈ, ਤਾਂ ਹੋਰ ਖਾਣ ਦੀ ਤਾਂਘ ਪੈਦਾ ਹੁੰਦੀ ਹੈ।


ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ  

In the fourth watch, they become drowsy. They close their eyes and begin to dream.  

ਊਂਘ = ਨੀਂਦਰ। ਪਵਾਰਿ = ਪਰਲੋਕ ਵਿਚ, (ਭਾਵ,) ਡੂੰਘੀ ਨੀਂਦਰ ਵਿਚ। {ਇਹ ਆਮ ਪ੍ਰਚਲਤ ਹੈ ਕਿ ਕਈ ਵਾਰੀ ਕਿਸੇ ਬੰਦੇ ਦੇ ਪ੍ਰਾਣ ਜਮ ਭੁਲੇਖੇ ਨਾਲ ਲੈ ਜਾਂਦੇ ਹਨ ਤੇ ਫਿਰ ਮੋੜ ਜਾਂਦੇ ਹਨ। ਇਤਨਾਂ ਸਮਾਂ ਉਸ ਬੰਦੇ ਨੂੰ 'ਪਵਾਰਿ ਗਿਆ' ਆਖੀਦਾ ਹੈ}।
ਚਉਥੇ ਪਹਰ ਨੀਂਦ ਆ ਦਬਾਂਦੀ ਹੈ, ਅੱਖਾਂ ਮੀਟ ਕੇ ਘੂਕ ਨੀਂਦਰ ਵਿਚ ਸਉਂ ਜਾਂਦਾ ਹੈ;


ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹ੍ਹਿਆ ਕੀ ਪਿੜ ਬਧੀ  

Rising up again, they engage in conflicts; they set the stage as if they will live for 100 years.  

ਵਾਦੁ = ਝਗੜਾ। ਪਿੜ = ਅਖਾੜਾ।
ਨੀਂਦਰੋਂ ਉਠ ਕੇ ਮੁੜ ਜਗਤ ਦੇ ਧੰਧਿਆਂ ਦਾ ਉਹੀ ਝਮੇਲਾ, ਮਾਨੋ, ਮਨੁੱਖ ਨੇ (ਇਥੇ) ਸੈਂਕੜੇ ਵਰ੍ਹਿਆਂ ਦੇ ਜੀਊਣ ਦਾ ਘੋਲ ਮਚਾਇਆ ਹੋਇਆ ਹੈ।


ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ  

If at all times, at each and every moment, they live in the fear of God -  

xxx
(ਸੋ, ਅੰਮ੍ਰਿਤ ਵੇਲਾ ਹੀ ਸਿਮਰਨ ਲਈ ਜ਼ਰੂਰੀ ਹੈ, ਪਰ) ਜਦੋਂ (ਅੰਮ੍ਰਿਤ ਵੇਲੇ ਦੇ ਅੱਭਿਆਸ ਨਾਲ) ਅੱਠੇ ਪਹਰ ਪਰਮਾਤਮਾ ਦਾ ਡਰ-ਅਦਬ (ਮਨ ਵਿਚ) ਟਿਕ ਜਾਏ ਤਾਂ ਸਾਰੇ ਵੇਲੇ ਵਕਤਾਂ ਵਿਚ (ਮਨ ਪ੍ਰਭੂ-ਚਰਨਾਂ ਵਿਚ ਜੁੜ ਸਕਦਾ ਹੈ)।


ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥  

O Nanak, the Lord dwells within their minds, and their cleansing bath is true. ||1||  

xxx॥੧॥
(ਇਸ ਤਰ੍ਹਾਂ) ਹੇ ਨਾਨਕ! (ਜੇ ਅੱਠੇ ਪਹਰ) ਮਾਲਕ ਮਨ ਵਿਚ ਵੱਸਿਆ ਰਹੇ, ਤਾਂ ਸਦਾ ਟਿਕੇ ਰਹਿਣ ਵਾਲਾ (ਆਤਮਕ) ਇਸ਼ਨਾਨ ਪ੍ਰਾਪਤ ਹੁੰਦਾ ਹੈ ॥੧॥


ਮਃ  

Second Mehl:  

xxx
xxx


ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ  

They are the perfect kings, who have found the Perfect Lord.  

xxx
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਮਿਲ ਪੈਂਦਾ ਹੈ ਉਹੀ ਪੂਰੇ ਸ਼ਾਹ ਹਨ।


ਅਠੀ ਵੇਪਰਵਾਹ ਰਹਨਿ ਇਕਤੈ ਰੰਗਿ  

Twenty-four hours a day, they remain unconcerned, imbued with the Love of the One Lord.  

ਅਠੀ = ਅੱਠੇ ਪਹਰ।
ਉਹ ਇੱਕ ਪਰਮਾਤਮਾ ਦੇ ਰੰਗ (ਪਿਆਰ) ਵਿਚ ਅੱਠੇ ਪਹਰ (ਦੁਨੀਆ ਵਲੋਂ) ਬੇ-ਪਰਵਾਹ ਰਹਿੰਦੇ ਹਨ (ਭਾਵ, ਕਿਸੇ ਦੇ ਮੁਥਾਜ ਨਹੀਂ ਹੁੰਦੇ)।


ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ  

Only a few obtain the Darshan, the Blessed Vision of the Unimaginably Beauteous Lord.  

ਪਾਈਅਹਿ = ਲੱਭਦੇ ਹਨ।
(ਪਰ ਅਜੇਹੇ ਬੰਦੇ) ਬੜੇ ਘੱਟ ਮਿਲਦੇ ਹਨ, ਜੋ ਅਥਾਹ ਪ੍ਰਭੂ ਦੇ ਦੀਦਾਰ ਵਿਚ ਤੇ ਸਰੂਪ ਵਿਚ (ਹਰ ਵੇਲੇ ਜੁੜੇ ਰਹਿਣ)।


ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ  

Through the perfect karma of good deeds, one meets the Perfect Guru, whose speech is perfect.  

ਅਥਾਹ ਦਰਸਨਿ ਰੂਪਿ = ਅਤ ਡੂੰਘੇ ਪ੍ਰਭੂ ਦੇ ਦਰਸਨ ਵਿਚ ਤੇ ਸਰੂਪ ਵਿਚ (ਜੁੜੇ ਹੋਏ)। ਕਰਮਿ = ਬਖ਼ਸ਼ਸ਼ ਨਾਲ।
ਪੂਰੇ ਬੋਲ ਵਾਲਾ ਪੂਰਨ ਗੁਰੂ ਪੂਰੇ ਭਾਗਾਂ ਨਾਲ,


ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥  

O Nanak, when the Guru makes one perfect, one's weight does not decrease. ||2||  

xxx॥੨॥
ਹੇ ਨਾਨਕ! ਜਿਸ ਮਨੁੱਖ ਨੂੰ ਪੂਰਨ ਬਣਾ ਦੇਂਦਾ ਹੈ, ਉਸ ਦਾ ਤੋਲ ਘਟਦਾ ਨਹੀਂ, (ਭਾਵ, ਰੱਬ ਨਾਲ ਉਸ ਦਾ ਅੱਠੇ ਪਹਰ ਦਾ ਸੰਬੰਧ ਘਟਦਾ ਨਹੀਂ) ॥੨॥


ਪਉੜੀ  

Pauree:  

xxx
xxx


ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ  

When You are with me, what more could I want? I speak only the Truth.  

ਕਿਆ ਹੋਰਿ = ਹੋਰ ਜੀਵ ਕੀਹ ਹਨ? ਮੈਨੂੰ ਕਿਸੇ ਦੀ ਮੁਥਾਜੀ ਨਹੀਂ।
(ਹੇ ਪ੍ਰਭੂ!) ਮੈਂ ਸੱਚ ਕਹਿੰਦਾ ਹਾਂ ਕਿ ਜਦੋਂ ਤੂੰ (ਮੇਰਾ ਰਾਖਾ) ਹੈਂ ਤਾਂ ਮੈਨੂੰ ਕਿਸੇ ਹੋਰ ਦੀ ਮੁਥਾਜੀ ਨਹੀਂ।


ਮੁਠੀ ਧੰਧੈ ਚੋਰਿ ਮਹਲੁ ਪਾਈਐ  

Plundered by the thieves of worldly affairs, she does not obtain the Mansion of His Presence.  

ਧੰਧੈ ਚੋਰਿ = ਧੰਧੇ-ਰੂਪ ਚੋਰ ਨੇ।
ਪਰ ਜਿਸ (ਜੀਵ-ਇਸਤ੍ਰੀ) ਨੂੰ ਜਗਤ ਦੇ ਧੰਧੇ-ਰੂਪ ਚੋਰ ਨੇ ਮੋਹ ਲਿਆ ਹੈ, ਉਸ ਨੂੰ ਤੇਰਾ ਦਰ (ਮਹਲ) ਲੱਭਦਾ ਨਹੀਂ।


ਏਨੈ ਚਿਤਿ ਕਠੋਰਿ ਸੇਵ ਗਵਾਈਐ  

Being so stone-hearted, she has lost her chance to serve the Lord.  

ੲੈਨੇ = ਏਸ ਨੇ। ਚਿਤਿ ਕਠੋਰਿ = ਕਠੋਰ ਚਿੱਤ ਦੇ ਕਾਰਨ।
ਉਸ ਨੇ ਕਠੋਰ ਚਿੱਤ ਦੇ ਕਾਰਨ (ਆਪਣੀ ਸਾਰੀ) ਮਿਹਨਤ ਵਿਅਰਥ ਗਵਾ ਲਈ ਹੈ।


ਜਿਤੁ ਘਟਿ ਸਚੁ ਪਾਇ ਸੁ ਭੰਨਿ ਘੜਾਈਐ  

That heart, in which the True Lord is not found, should be torn down and re-built.  

ਜਿਤੁ ਘਟਿ = ਜਿਸ ਸਰੀਰ ਵਿਚ। ਭੰਨਿ ਘੜਾਈਐ = ਭੱਜਦਾ ਘੜੀਦਾ ਰਹਿੰਦਾ ਹੈ।
ਜਿਸ ਹਿਰਦੇ ਵਿਚ ਸੱਚ ਨਹੀਂ ਵੱਸਿਆ, ਉਹ ਹਿਰਦਾ ਸਦਾ ਭੱਜਦਾ ਘੜੀਂਦਾ ਰਹਿੰਦਾ ਹੈ (ਭਾਵ, ਉਸ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ)।


ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ  

How can she be weighed accurately, upon the scale of perfection?  

ਪੂਰੈ ਵਟਿ = ਪੂਰੇ ਵੱਟੇ ਨਾਲ। ਤੁਲਾਈਐ = ਤੁਲ ਸਕੇ, ਪੂਰਾ ਉਤਰ ਸਕੇ।
(ਜਦੋਂ) ਉਸ ਦੇ ਕੀਤੇ ਕਰਮਾਂ ਦਾ ਲੇਖਾ ਹੋਵੇ) ਪੂਰੇ ਵੱਟੇ ਨਾਲ ਤੋਲ ਵਿਚ ਕਿਵੇਂ ਪੂਰਾ ਉਤਰੇ?


ਕੋਇ ਆਖੈ ਘਟਿ ਹਉਮੈ ਜਾਈਐ  

No one will say that her weight has been shorted, if she rids herself of egotism.  

ਜਾਈਐ = ਜੇ ਚਲੀ ਜਾਏ।
ਹਾਂ, ਜੇ ਜੀਵ ਦੀ ਹਉਮੈ ਦੂਰ ਹੋ ਜਾਏ, ਤਾਂ ਕੋਈ ਇਸ ਨੂੰ (ਤੋਲੋਂ) ਘੱਟ ਨਹੀਂ ਆਖਦਾ।


ਲਈਅਨਿ ਖਰੇ ਪਰਖਿ ਦਰਿ ਬੀਨਾਈਐ  

The genuine are assayed, and accepted in the Court of the All-knowing Lord.  

ਲਈਅਨਿ ਪਰਖਿ = ਪਰਖ ਲਏ ਜਾਂਦੇ ਹਨ। ਦਰਿ ਬੀਨਾਈਐ = ਬੀਨਾਈ ਵਾਲੇ ਦੇ ਦਰ ਤੇ, ਸਿਆਣੇ ਪ੍ਰਭੂ ਦੇ ਦਰ ਤੇ।
ਖਰੇ ਜੀਵ ਸਿਆਣੇ ਪ੍ਰਭੂ ਦੇ ਦਰ ਤੇ ਪਰਖ ਲਏ ਜਾਂਦੇ ਹਨ।


ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥  

The genuine merchandise is found only in one shop-it is obtained from the Perfect Guru. ||17||  

xxx॥੧੭॥
(ਇਹ) ਸਉਦਾ (ਜਿਸ ਨਾਲ ਪ੍ਰਭੂ ਦੇ ਦਰ ਤੇ ਕਬੂਲ ਹੋ ਸਕੀਦਾ ਹੈ) ਇੱਕੋ ਹੀ ਹੱਟੀ ਤੋਂ ਪੂਰੇ ਗੁਰੂ ਤੋਂ ਹੀ ਮਿਲਦਾ ਹੈ ॥੧੭॥


ਸਲੋਕ ਮਃ  

Shalok, Second Mehl:  

xxx
xxx


ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ  

Twenty-four hours a day, destroy the eight things, and in the ninth place, conquer the body.  

ਅਠੀ ਪਹਰੀ = ਦਿਨ ਦੇ ਅੱਠੇ ਪਹਰਾਂ ਵਿਚ। ਅਠ ਖੰਡ = ਧਰਤੀ ਦੇ ਅੱਠ ਹਿੱਸਿਆਂ ਦੇ ਪਦਾਰਥਾਂ ਵਿਚ (ਭਾਵ, ਜੇ ਧਰਤੀ ਨੂੰ ੯ ਖੰਡਾਂ ਵਿਚ ਵੰਡਣ ਦੇ ਥਾਂ ੧ ਖੰਡ ਮਨੁੱਖਾ-ਸਰੀਰ ਨੂੰ ਮੰਨ ਲਿਆ ਜਾਏ, ਤਾਂ ਬਾਕੀ ੮ ਖੰਡ ਧਰਤੀ ਦੇ ਸਾਰੇ ਪਦਾਰਥਾਂ ਵਿਚ)।
ਜੇ (ਧਰਤੀ ਦੇ ੯ ਖੰਡਾਂ ਵਿਚੋਂ) ਨਾਵਾਂ ਖੰਡ ਮਨੁੱਖ-ਸਰੀਰ ਨੂੰ ਮੰਨ ਲਿਆ ਜਾਏ, ਤਾਂ ਅੱਠੇ ਪਹਰ (ਮਨੁੱਖ ਦੇ ਮਨ ਧਰਤੀ ਦੇ) ਸਾਰੇ ਅੱਠ ਖੰਡੀ ਪਦਾਰਥਾਂ ਵਿਚ ਲੱਗਾ ਰਹਿੰਦਾ ਹੈ।


ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ  

Within the body are the nine treasures of the Name of the Lord-seek the depths of these virtues.  

ਗੁਣੀ ਗਹੀਰੁ = ਗੁਣਾਂ ਕਰਕੇ ਗਹੀਰ ਪ੍ਰਭੂ ਨੂੰ, ਅਥਾਹ ਗੁਣਾਂ ਵਾਲੇ ਪ੍ਰਭੂ ਨੂੰ।
(ਨਾਵੇਂ ਖੰਡ ਸਰੀਰ) ਵਿਚ ਨਉ ਨਿਧਿ ਨਾਮ ਲੱਭਦੇ ਹਨ, ਅਥਾਹ ਗੁਣਾਂ ਵਾਲੇ ਪ੍ਰਭੂ ਨੂੰ ਭਾਲਦੇ ਹਨ।


ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ  

Those blessed with the karma of good actions praise the Lord. O Nanak, they make the Guru their spiritual teacher.  

ਕਰਮਵੰਤੀ-ਭਾਗਾਂ ਵਾਲਿਆਂ ਨੇ। ਕਰਿ = ਕਰ ਕੇ, ਧਾਰ ਕੇ।
ਹੇ ਨਾਨਕ! (ਕੋਈ ਵਿਰਲੇ) ਭਾਗਾਂ ਵਾਲੇ ਬੰਦੇ ਗੁਰੂ ਪੀਰ ਧਾਰ ਕੇ (ਪ੍ਰਭੂ ਮਿਲਾਪ ਦਾ ਉਪਰਾਲਾ ਕਰਦੇ ਹਨ)।


ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ  

In the fourth watch of the early morning hours, a longing arises in their higher consciousness.  

ਸੁਰਤਿਆ = ਉੱਕੀ ਸੁਰਤ ਵਾਲਿਆਂ ਨੂੰ।
ਸਵੇਰ ਦੇ ਚਉਥੇ ਪਹਰ (ਭਾਵ, ਅੰਮ੍ਰਿਤ ਵੇਲੇ) ਉੱਚੀ ਸੁਰਤ ਵਾਲੇ ਬੰਦਿਆਂ ਦੇ ਮਨ ਵਿਚ (ਇਸ ਨਉਨਿਧਿ ਨਾਮ ਲਈ) ਚਾਉ ਪੈਦਾ ਹੁੰਦਾ ਹੈ,


ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ  

They are attuned to the river of life; the True Name is in their minds and on their lips.  

ਦਰਿਆਵਾ ਸਿਉ = ਦਰਿਆਵਾਂ ਨਾਲਿ, ਉਹਨਾਂ ਗੁਰਮੁਖਾਂ ਨਾਲ ਜਿਨ੍ਹਾਂ ਦੇ ਅੰਦਰ ਨਾਮ ਦਾ ਪ੍ਰਵਾਹ ਚੱਲ ਰਿਹਾ ਹੈ। ਮਨਿ = ਮਨ ਵਿਚ।
(ਉਸ ਵੇਲੇ) ਉਹਨਾਂ ਦੀ ਸਾਂਝ ਉਹਨਾਂ ਗੁਰਮੁਖਾਂ ਨਾਲ ਬਣਦੀ ਹੈ (ਜਿਨ੍ਹਾਂ ਦੇ ਅੰਦਰ ਨਾਮ ਦਾ ਪ੍ਰਵਾਹ ਚੱਲ ਰਿਹਾ ਹੈ) ਅਤੇ ਉਹਨਾਂ ਦੇ ਮਨ ਵਿਚ ਤੇ ਮੂੰਹ ਵਿਚ ਸੱਚਾ ਨਾਮ ਵੱਸਦਾ ਹੈ।


ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ  

The Ambrosial Nectar is distributed, and those with good karma receive this gift.  

ਪਸਾਉ = ਬਖਸ਼ਸ਼।
ਓਥੇ (ਸਤ-ਸੰਗ ਵਿਚ) ਨਾਮ-ਅੰਮ੍ਰਿਤ ਵੰਡਿਆ ਜਾਂਦਾ ਹੈ, ਪ੍ਰਭੂ ਦੀ ਮਿਹਰ ਨਾਲ ਉਹਨਾਂ ਨੂੰ ਨਾਮ ਦੀ ਦਾਤ ਮਿਲਦੀ ਹੈ।


ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ  

Their bodies become golden, and take on the color of spirituality.  

ਕੰਚਨ = ਸੋਨਾ। ਕਸੀਐ = ਕੱਸ ਲਾਈ ਜਾਂਦੀ ਹੈ।, ਪਰਖ ਕੀਤੀ ਜਾਂਦੀ ਹੈ। ਵੰਨੀ ਚੜਾਉ ਚੜੈ = ਸੋਹਣਾ ਰੰਗ ਚੜ੍ਹਦਾ ਹੈ।
(ਜਿਵੇਂ ਤਾਉ ਦੇ ਦੇ ਕੇ) ਸੋਨੇ (ਨੂੰ ਕੱਸ ਲਾਈਦੀ ਹੈ, ਤਿਵੇਂ ਅੰਮ੍ਰਿਤ ਵੇਲੇ ਦੀ ਘਾਲ-ਕਮਾਈ ਦੀ ਉਹਨਾਂ ਦੇ) ਸਰੀਰ ਨੂੰ ਕੱਸ ਲਾਈਦੀ ਤੇ (ਭਗਤੀ ਦਾ) ਸੋਹਣਾ ਰੰਗ ਚੜ੍ਹਦਾ ਹੈ।


ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਪਾਈ ਤਾਉ  

If the Jeweler casts His Glance of Grace, they are not placed in the fire again.  

xxx
ਜਦੋਂ ਸਰਾਫ਼ (-ਪ੍ਰਭੂ) ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਫੇਰ ਤਪਾਣ (ਭਾਵ ਹੋਰ ਘਾਲਾਂ) ਦੀ ਲੋੜ ਨਹੀਂ ਰਹਿੰਦੀ।


ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ  

Throughout the other seven watches of the day, it is good to speak the Truth, and sit with the spiritually wise.  

ਸਤੁ = ਉੱਚਾ ਆਚਰਨ।
(ਅਠਵਾਂ ਪਹਰ ਅੰਮ੍ਰਿਤ ਵੇਲਾ ਪ੍ਰਭੂ-ਚਰਨਾਂ ਵਿਚ ਵਰਤ ਕੇ ਬਾਕੀ ਦੇ) ਸੱਤ ਪਹਰ ਭੀ ਭਲਾ ਆਚਰਨ (ਬਨਾਣ ਦੀ ਲੋੜ ਹੈ) ਗੁਰਮੁਖਾਂ ਪਾਸ ਬੈਠਣਾ ਚਾਹੀਦਾ ਹੈ।


ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ  

There, vice and virtue are distinguished, and the capital of falsehood is decreased.  

xxx
ਉਹਨਾਂ ਦੀ ਸੰਗਤ ਵਿਚ (ਬੈਠਿਆਂ) ਚੰਗੇ ਮੰਦੇ ਕੰਮ ਦੀ ਵਿਚਾਰ ਹੁੰਦੀ ਹੈ, ਝੂਠ ਦੀ ਪੂੰਜੀ ਘਟਦੀ ਹੈ,


ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ  

There, the counterfeit are cast aside, and the genuine are cheered.  

xxx
ਕਿਉਂਕਿ ਉਸ ਸੰਗਤ ਵਿਚ ਖੋਟੇ ਕੰਮਾਂ ਨੂੰ ਸੁੱਟ ਦੇਈਦਾ ਹੈ ਤੇ ਖਰੇ ਕੰਮਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।


ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥  

Speech is vain and useless. O Nanak, pain and pleasure are in the power of our Lord and Master. ||1||  

ਫਾਦਲੁ = ਫਜ਼ੂਲ। ਨੋਟ: ਅਰਬੀ ਦੇ ਅੱਖਰ 'ਜ਼' ਦਾ ਉਚਾਰਨ 'ਦ' ਭੀ ਹੋ ਸਕਦਾ ਹੈ; ਜਿਵੇਂ 'ਮਗ਼ਜ਼ੂਬ' ਅਤੇ 'ਮਗ਼ਦੂਬ'। ਸਤਿਗੁਰੂ ਜੀ ਨੇ ਭੀ ਇਸ 'ਜ਼' ਨੂੰ ਕਈ ਥਾਈਂ 'ਦ' ਕਰ ਕੇ ਉਚਾਰਿਆ ਹੈ, ਜਿਵੇਂ 'ਕਾਗ਼ਜ਼' ਤੇ 'ਕਾਗ਼ਦ', 'ਕਾਜ਼ੀਆ' ਤੇ 'ਕਾਦੀਆਂ' ਤੇ ਇਸੇ ਤਰ੍ਹਾਂ 'ਫਜ਼ੂਲ' ਤੇ 'ਫਾਦਲ' ॥੧॥
ਅਤੇ, ਹੇ ਨਾਨਕ! ਓਥੇ ਇਹ ਭੀ ਸਮਝ ਪੈ ਜਾਂਦੀ ਹੈ ਕਿ ਕਿਸੇ ਵਾਪਰੇ ਦੁੱਖ ਦਾ ਗਿਲਾ ਕਰਨਾ ਵਿਅਰਥ ਹੈ, ਦੁੱਖ ਸੁਖ ਉਹ ਖਸਮ ਪ੍ਰਭੂ ਆਪ ਹੀ ਦੇਂਦਾ ਹੈ ॥੧॥


ਮਃ  

Second Mehl:  

xxx
xxx


ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ  

Air is the Guru, Water is the Father, and Earth is the Great Mother of all.  

xxx
ਹਵਾ (ਜੀਵਾਂ ਦਾ, ਮਾਨੋ) ਗੁਰੂ ਹੈ (ਭਾਵ, ਹਵਾ ਸਰੀਰਾਂ ਲਈ ਇਉਂ ਹੈ, ਜਿਵੇਂ ਗੁਰੂ ਜੀਵਾਂ ਦੇ ਆਤਮਾ ਲਈ ਹੈ), ਪਾਣੀ (ਸਭ ਜੀਵਾਂ ਦਾ) ਪਿਉ ਹੈ, ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।


ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ  

Day and night are the two nurses, in whose lap all the world is at play.  

xxx
ਦਿਨ ਅਤੇ ਰਾਤ ਖਿਡਾਵਾ ਤੇ ਖਿਡਾਵੀ ਹਨ, (ਇਹਨਾਂ ਨਾਲ) ਸਾਰਾ ਸੰਸਾਰ ਖੇਡ ਰਿਹਾ ਹੈ (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸਉਣ ਵਿਚ ਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)।


ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ  

Good deeds and bad deeds-the record is read out in the Presence of the Lord of Dharma.  

ਹਦੂਰਿ = ਆਪਣੇ ਸਾਹਮਣੇ, (ਭਾਵ, ਬੜੇ ਗਹੁ ਨਾਲ)।
ਧਰਮਰਾਜ ਬੜੇ ਗਹੁ ਨਾਲ (ਇਹਨਾਂ ਦੇ) ਕੀਤੇ ਹੋਏ ਚੰਗੇ ਤੇ ਮੰਦੇ ਕੰਮ (ਨਿੱਤ) ਵਿਚਾਰਦਾ ਹੈ।


ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ  

According to their own actions, some are drawn closer, and some are driven farther away.  

xxx
ਤੇ, ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੁੰਦੇ ਜਾ ਰਹੇ ਹਨ, ਤੇ ਕਈ ਉਸ ਤੋਂ ਦੂਰ ਹੁੰਦੇ ਜਾ ਰਹੇ ਹਨ।


ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ  

Those who have meditated on the Naam, the Name of the Lord, and departed after having worked by the sweat of their brow -  

xxx
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।


ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥  

O Nanak, their faces are radiant in the Court of the Lord, and many others are saved along with them! ||2||  

xxx॥੨॥
(ਪ੍ਰਭੂ ਦੇ ਦਰ ਤੇ) ਉਹ ਸੁਰਖ਼ਰੂ ਹਨ, ਹੋਰ ਬਥੇਰੀ ਲੁਕਾਈ ਭੀ ਉਹਨਾਂ ਦੀ ਸੰਗਤ ਵਿਚ ਰਹਿ ਕੇ ਮੁਕਤ ਹੋ ਜਾਂਦੀ ਹੈ ॥੨॥


ਪਉੜੀ  

Pauree:  

xxx
xxx


ਸਚਾ ਭੋਜਨੁ ਭਾਉ ਸਤਿਗੁਰਿ ਦਸਿਆ  

The True Food is the Love of the Lord; the True Guru has spoken.  

ਭਾਉ = ਪ੍ਰੇਮ। ਸਤਿਗੁਰਿ = ਸਤਿਗੁਰੂ ਨੇ।
(ਜਿਸ ਭਾਗਾਂ ਵਾਲੇ ਨੂੰ) ਸਤਿਗੁਰੂ ਨੇ (ਆਤਮਾ ਲਈ) ਪ੍ਰਭੂ-ਪ੍ਰੇਮ-ਰੂਪ ਸੱਚਾ ਭੋਜਨ ਦੱਸਿਆ ਹੈ,


ਸਚੇ ਹੀ ਪਤੀਆਇ ਸਚਿ ਵਿਗਸਿਆ  

With this True Food, I am satisfied, and with the Truth, I am delighted.  

ਪਤੀਆਇ = ਪਤੀਜ ਕੇ, ਪਰਚ ਕੇ। ਵਿਗਸਿਆ = ਖਿੜਿਆ, ਪ੍ਰਸੰਨ ਹੋਇਆ।
ਉਹ ਮਨੁੱਖ ਸੱਚੇ ਪ੍ਰਭੂ ਵਿਚ ਹੀ ਪਰਚ ਜਾਂਦਾ ਹੈ। ਸੱਚੇ ਪ੍ਰਭੂ ਵਿਚ (ਟਿਕ ਕੇ) ਪ੍ਰਸੰਨ ਰਹਿੰਦਾ ਹੈ।


ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ  

True are the cities and the villages, where one abides in the True Home of the self.  

ਕੋਟਿ = ਕੋਟ ਵਿਚ, ਕਿਲ੍ਹੇ ਵਿਚ। ਗਿਰਾਂਇ = ਗਿਰਾਂ ਵਿਚ, ਪਿੰਡ ਵਿਚ।
ਉਹ (ਪ੍ਰਭੂ ਦੇ ਚਰਨਾਂ-ਰੂਪ) ਸ੍ਵੈ-ਸਰੂਪ ਵਿਚ ਵੱਸਦਾ ਹੈ (ਮਾਨੋ) ਸਦਾ-ਥਿਰ ਰਹਿਣ ਵਾਲੇ ਕਿਲ੍ਹੇ ਵਿਚ ਪਿੰਡ ਵਿਚ ਵੱਸਦਾ ਹੈ।


ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ  

When the True Guru is pleased, one receives the Lord's Name, and blossoms forth in His Love.  

ਰਹਸਿਆ = ਖਿੜ ਪਿਆ, ਖ਼ੁਸ਼ ਹੋਇਆ।
ਗੁਰੂ ਦੇ ਤਰੁੱਠਿਆਂ ਹੀ ਪ੍ਰਭੂ ਦਾ ਨਾਮ ਮਿਲਦਾ ਹੈ, ਤੇ ਪ੍ਰਭੂ ਦੇ ਪ੍ਰੇਮ ਵਿਚ ਰਹਿ ਕੇ ਖਿੜੇ ਰਹਿ ਸਕੀਦਾ ਹੈ।


ਸਚੈ ਦੈ ਦੀਬਾਣਿ ਕੂੜਿ ਜਾਈਐ  

No one enters the Court of the True Lord through falsehood.  

ਦੀਬਾਣਿ = ਦਰਬਾਰ ਵਿਚ। ਕੂੜਿ = ਕੂੜ ਦੀ ਰਾਹੀਂ।
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਕੂੜ ਦੇ (ਸਉਦੇ) ਦੀ ਰਾਹੀਂ ਨਹੀਂ ਅੱਪੜ ਸਕੀਦਾ।


ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ  

By uttering falsehood and only falsehood, the Mansion of the Lord's Presence is lost.  

ਖੁਆਈਐ = ਖੁੰਝਾ ਲਈਦਾ ਹੈ, ਗਵਾ ਲਈਦਾ ਹੈ।
ਝੂਠ ਬੋਲ ਬੋਲ ਕੇ ਪ੍ਰਭੂ ਦਾ ਨਿਵਾਸ-ਥਾਂ ਗਵਾ ਬੈਠੀਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits