Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਚੈ ਸਬਦਿ ਨੀਸਾਣਿ ਠਾਕ ਪਾਈਐ  

No one blocks the way of those who are blessed with the Banner of the True Word of the Shabad.  

ਠਾਕ = ਰੋਕ।
ਸੱਚੇ ਸ਼ਬਦ-ਰੂਪ ਰਾਹਦਾਰੀ ਦੀ ਰਾਹੀਂ (ਪ੍ਰਭੂ ਨੂੰ ਮਿਲਣ ਦੇ ਰਾਹ ਵਿਚ) ਕੋਈ ਹੋਰ ਰੋਕ ਨਹੀਂ ਪੈਂਦੀ।


ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥  

Hearing, understanding and speaking Truth, one is called to the Mansion of the Lord's Presence. ||18||  

xxx॥੧੮॥
ਪ੍ਰਭੂ ਦਾ ਨਾਮ ਸੁਣ ਕੇ ਸਮਝ ਕੇ ਤੇ ਸਿਮਰ ਕੇ ਪ੍ਰਭੂ ਦੇ ਮਹਲ ਵਿਚ ਸੱਦਾ ਪੈਂਦਾ ਹੈ ॥੧੮॥


ਸਲੋਕੁ ਮਃ  

Shalok, First Mehl:  

xxx
xxx


ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ  

If I dressed myself in fire, and built my house of snow, and made iron my food;  

ਹਿਵੈ = ਹਿਮ, ਬਰਫ਼ ਵਿਚ। ਬਾਧਾ = ਬਾਧਾਂ, ਬੰਨ੍ਹ ਲਵਾਂ, ਬਣਾ ਲਵਾਂ। ਸਾਰੁ = ਲੋਹਾ।
ਜੇ ਮੈਂ ਅੱਗ (ਭੀ) ਪਹਿਨ ਲਵਾਂ, (ਜਾਂ) ਬਰਫ਼ ਵਿਚ ਘਰ ਬਣਾ ਲਵਾਂ (ਭਾਵ, ਜੇ ਮੇਰੇ ਮਨ ਵਿਚ ਇਤਨੀ ਤਾਕਤ ਆ ਜਾਏ ਕਿ ਅੱਗ ਵਿਚ ਤੇ ਬਰਫ਼ ਵਿਚ ਬੈਠ ਸਕਾਂ) ਲੋਹੇ ਨੂੰ ਭੋਜਨ ਬਣਾ ਲਵਾਂ (ਲੋਹਾ ਖਾ ਸਕਾਂ),


ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ  

and if I were to drink in all pain like water, and drive the entire earth before me;  

ਪਾਣੀ ਕਰਿ = ਪਾਣੀ ਕਰ ਕੇ, ਪਾਣੀ ਵਾਂਗ, (ਭਾਵ,) ਬੜੇ ਸੌਖ ਨਾਲ। ਹਾਕ = ਆਵਾਜ਼, (ਭਾਵ, ਹੁਕਮ)। {ਲਫ਼ਜ਼ 'ਹਾਕ' ਦਾ ਅਰਥ 'ਹਿੱਕ ਕੇ' ਕਰਨਾ ਗ਼ਲਤ ਹੈ, ਇਸ ਹਾਲਤ ਵਿਚ ਇਸ ਦਾ ਜੋੜ 'ਹਾਕਿ' ਚਾਹੀਦਾ ਹੈ, ਜਿਵੇਂ 'ਕਰਿ' ਕਰ ਕੇ, ਨਥਿ = ਨੱਥ ਕੇ, ਆਖਿ = ਆਖ ਕੇ}।
ਜੇ ਮੈਂ ਸਾਰੇ ਹੀ ਦੁੱਖ ਬੜੇ ਸੌਖ ਨਾਲ ਸਹਾਰ ਸਕਾਂ, ਸਾਰੀ ਧਰਤੀ ਨੂੰ ਆਪਣੇ ਹੁਕਮ ਵਿਚ ਤੋਰ ਸਕਾਂ,


ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ  

and if I were to place the earth upon a scale and balance it with a single copper coin;  

ਤਾਰਾਜੀ = ਤਰਾਜੂ। ਅੰਬਰੁ = ਆਕਾਸ਼। ਟੰਕੁ = ਚਾਰ ਮਾਸੇ ਦਾ ਤੋਲ।
ਜੇ ਮੈਂ ਸਾਰੇ ਅਸਮਾਨ ਨੂੰ ਤੱਕੜੀ ਵਿਚ ਰੱਖ ਕੇ ਤੇ ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਪਾ ਕੇ ਤੋਲ ਸਕਾਂ,


ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ  

and if I were to become so great that I could not be contained, and if I were to control and lead all;  

ਮਾਵਾ = ਮਾਵਾਂ, ਸਮਾ ਸਕਾਂ।
ਜੇ ਮੈਂ ਆਪਣੇ ਸਰੀਰ ਨੂੰ ਇਤਨਾ ਵਧਾ ਸਕਾਂ ਕਿ ਕਿਤੇ ਸਮਾ ਹੀ ਨ ਸਕਾਂ, ਸਾਰੇ ਜੀਵਾਂ ਨੂੰ ਨੱਥ ਕੇ ਤੋਰਾਂ, (ਭਾਵ, ਆਪਣੇ ਹੁਕਮ ਵਿਚ ਚਲਾਵਾਂ)


ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ  

and if I were to possess so much power within my mind that I could cause others to do my bidding-so what?  

xxx
ਜੇ ਮੇਰੇ ਮਨ ਵਿਚ ਇਤਨਾ ਬਲ ਹੋ ਜਾਏ, ਕਿ ਜੋ ਚਾਹੇ ਕਰਾਂ ਤੇ ਆਖ ਕੇ ਹੋਰਨਾਂ ਪਾਸੋਂ ਕਰਾਵਾਂ (ਤਾਂ ਭੀ ਇਹ ਸਭ ਕੁਝ ਤੁੱਛ ਹੈ)।


ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ  

As Great as our Lord and Master is, so great are His gifts. He bestows them according to His Will.  

ਰਜਾਈ = ਰਜ਼ਾ ਦਾ ਮਾਲਕ ਪ੍ਰਭੂ।
ਖਸਮ ਪ੍ਰਭੂ ਜੇਡਾ ਵੱਡਾ ਆਪ ਹੈ ਉਤਨੀਆਂ ਹੀ ਉਸ ਦੀਆਂ ਬਖ਼ਸ਼ਸ਼ਾਂ ਹਨ, ਜੇ ਰਜ਼ਾ ਦਾ ਮਾਲਕ ਸਾਈਂ ਹੋਰ ਭੀ ਬੇਅੰਤ (ਤਾਕਤਾਂ ਦੀਆਂ) ਦਾਤਾਂ ਮੈਨੂੰ ਦੇ ਦੇਵੇ, (ਤਾਂ ਭੀ ਇਹ ਤੁੱਛ ਹਨ)।


ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥  

O Nanak, those upon whom the Lord casts His Glance of Grace, obtain the glorious greatness of the True Name. ||1||  

ਦੇ ਦੇ ਕਰੇ = ਦਾਤਾਂ ਦੇ ਦੇ ਕੇ ਹੋਰ ਦਾਤਾਂ ਦੇਵੇ ॥੧॥
(ਅਸਲ ਗੱਲ) ਹੇ ਨਾਨਕ! (ਇਹ ਹੈ ਕਿ) ਜਿਸ ਬੰਦੇ ਉਤੇ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਆਪਣੇ) ਸੱਚੇ ਨਾਮ ਦੀ ਰਾਹੀਂ ਵਡਿਆਈ ਬਖ਼ਸ਼ਦਾ ਹੈ (ਭਾਵ, ਇਹਨਾਂ ਮਾਨਸਕ ਤਾਕਤਾਂ ਨਾਲੋਂ ਵਧ ਕੇ ਨਾਮ ਦੀ ਬਰਕਤਿ ਹੈ) ॥੧॥


ਮਃ  

Second Mehl:  

xxx
xxx


ਆਖਣੁ ਆਖਿ ਰਜਿਆ ਸੁਨਣਿ ਰਜੇ ਕੰਨ  

The mouth is not satisfied by speaking, and the ears are not satisfied by hearing.  

ਆਖਣੁ = ਮੂੰਹ।
ਮੂੰਹ ਬੋਲ ਬੋਲ ਕੇ ਰੱਜਦਾ ਨਹੀਂ (ਭਾਵ, ਗੱਲਾਂ ਕਰਨ ਦਾ ਚਸਕਾ ਮੁੱਕਦਾ ਨਹੀਂ), ਕੰਨ (ਗੱਲਾਂ) ਸੁਣਨ ਨਾਲ ਨਹੀਂ ਰੱਜਦੇ,


ਅਖੀ ਦੇਖਿ ਰਜੀਆ ਗੁਣ ਗਾਹਕ ਇਕ ਵੰਨ  

The eyes are not satisfied by seeing-each organ seeks out one sensory quality.  

ਇਕ ਵੰਨ = ਇਕ ਰੰਗ ਦੇ, ਇਕ ਇਕ ਕਿਸਮ ਦੇ।
ਅੱਖਾਂ (ਰੂਪ ਰੰਗ) ਵੇਖ ਵੇਖ ਕੇ ਨਹੀਂ ਰੱਜਦੀਆਂ, (ਇਹ ਸਾਰੇ ਇੰਦਰੇ) ਇਕ ਇਕ ਕਿਸਮ ਦੇ ਗੁਣਾਂ (ਰਸਾਂ) ਦੇ ਗਾਹਕ ਹਨ (ਆਪੋ ਆਪਣੇ ਰਸਾਂ ਦੀ ਗਾਹਕੀ ਵਿਚ ਰੱਜਦੇ ਨਹੀਂ, ਰਸਾਂ ਦੇ ਅਧੀਨ ਹੋਏ ਇਹਨਾਂ ਇੰਦ੍ਰਿਆਂ ਦਾ ਚਸਕਾ ਹਟਦਾ ਨਹੀਂ)।


ਭੁਖਿਆ ਭੁਖ ਉਤਰੈ ਗਲੀ ਭੁਖ ਜਾਇ  

The hunger of the hungry is not appeased; by mere words, hunger is not relieved.  

ਭੁਖਿਆ = ਭੁੱਖ ਦੇ ਅਧੀਨ ਹੋਇਆਂ ਦੀ। ਗਲੀ = ਗੱਲਾਂ ਕੀਤਿਆਂ (ਭਾਵ) ਸਮਝਾਇਆਂ, ਗੱਲੀਂ।
ਭੁੱਖ ਦੇ ਅਧੀਨ ਹੋਇਆਂ ਦੀ ਸਮਝਾਇਆਂ ਭੀ ਭੁੱਖ ਮਿਟ ਨਹੀਂ ਸਕਦੀ।


ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥  

O Nanak, hunger is relieved only when one utters the Glorious Praises of the Praiseworthy Lord. ||2||  

ਗੁਣੀ = ਗੁਣਾਂ ਦੇ ਮਾਲਕ-ਪ੍ਰਭੂ ਵਿਚ ॥੨॥
ਹੇ ਨਾਨਕ! ਤ੍ਰਿਸ਼ਨਾ ਦਾ ਮਾਰਿਆ ਮਨੁੱਖ ਤਦੋਂ ਹੀ ਤ੍ਰਿਪਤ ਹੋ ਸਕਦਾ ਹੈ, ਜੇ ਗੁਣਾਂ ਦੇ ਮਾਲਕ ਪਰਮਾਤਮਾ ਦੇ ਗੁਣ ਉਚਾਰ ਕੇ ਉਸ ਵਿਚ ਲੀਨ ਹੋ ਜਾਏ ॥੨॥


ਪਉੜੀ  

Pauree:  

xxx
xxx


ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ  

Without the True One, all are false, and all practice falsehood.  

ਵਿਣੁ ਸਚੇ = ਸਦਾ-ਥਿਰ ਰਹਿਣ ਵਾਲੇ ਤੋਂ ਬਿਨਾ, ਜੇ ਪ੍ਰਭੂ ਨੂੰ ਵਿਸਾਰ ਦੇਈਏ, ਪ੍ਰਭੂ ਨੂੰ ਵਿਸਾਰਿਆਂ।
ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ, ਤਾਂ ਬਾਕੀ ਸਭ ਕੁਝ ਕੂੜ ਹੀ ਕਮਾਈਦਾ ਹੈ।


ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ  

Without the True One, the false ones are bound and gagged and driven off.  

ਕੂੜਿਆਰ = ਕੂੜ ਦਾ ਵਪਾਰੀ। ਬੰਨਿ = ਬੰਨ੍ਹ ਕੇ, ਜਕੜ ਕੇ।
(ਇਸ ਕੂੜ ਵਿਚ ਮਨ ਇਤਨਾ ਗੱਡਿਆ ਜਾਂਦਾ ਹੈ ਕਿ) ਨਾਮ ਤੋਂ ਖੁੰਝੇ ਹੋਏ ਕੂੜ ਦੇ ਵਪਾਰੀ ਨੂੰ ਮਾਇਆ ਦੇ ਬੰਧਨ ਜਕੜ ਕੇ ਭਟਕਾਉਂਦੇ ਫਿਰਦੇ ਹਨ।


ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ  

Without the True One, the body is just ashes, and it mingles again with ashes.  

ਛਾਰੁ = ਮਿੱਟੀ, ਸੁਆਹ। ਛਾਰੁ ਰਲਾਈਐ = ਮਿੱਟੀ ਵਿਚ ਰਲ ਜਾਂਦਾ ਹੈ, {ਲਫ਼ਜ਼ 'ਛਾਰੁ' ਸਦਾ ੁ = ਅੰਤ ਹੁੰਦਾ ਹੈ, ਅਧਿਕਰਣ ਆਦਿਕ ਕਾਰਕਾਂ ਵਿਚ ਭੀ ਇਹੀ ਰੂਪ ਰਹਿੰਦਾ ਹੈ}।
(ਇਸ ਦਾ) ਇਹ ਨਕਾਰਾ ਸਰੀਰ ਮਿੱਟੀ ਵਿਚ ਹੀ ਰੁਲ ਜਾਂਦਾ ਹੈ (ਭਾਵ, ਐਵੇਂ ਅਜ਼ਾਈਂ ਚਲਾ ਜਾਂਦਾ ਹੈ)।


ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ  

Without the True One, all food and clothes are unsatisfying.  

xxx
ਜੋ ਕੁਝ ਖਾਂਦਾ ਪਹਿਨਦਾ ਹੈ ਉਹ ਸਗੋਂ ਹੋਰ ਤ੍ਰਿਸ਼ਨਾ ਵਧਾਂਦਾ ਹੈ।


ਵਿਣੁ ਸਚੇ ਦਰਬਾਰੁ ਕੂੜਿ ਪਾਈਐ  

Without the True One, the false ones do not attain the Lord's Court.  

xxx
ਪ੍ਰਭੂ ਦਾ ਨਾਮ ਵਿਸਾਰ ਕੇ ਝੂਠ ਵਿਚ ਲੱਗਿਆਂ ਪ੍ਰਭੂ ਦਾ ਦਰਬਾਰ ਪ੍ਰਾਪਤ ਨਹੀਂ ਹੁੰਦਾ।


ਕੂੜੈ ਲਾਲਚਿ ਲਗਿ ਮਹਲੁ ਖੁਆਈਐ  

Attached to false attachments, the Mansion of the Lord's Presence is lost.  

ਮਹਲੁ = ਪ੍ਰਭੂ ਦੇ ਰਹਿਣ ਦੀ ਥਾਂ। ਖੁਆਈਐ = ਖੁੰਝਾ ਲਈਦਾ ਹੈ, ਗਵਾ ਲਈਦਾ ਹੈ।
ਕੂੜੇ ਲਾਲਚ ਵਿਚ ਫਸ ਕੇ ਪ੍ਰਭੂ ਦਾ ਦਰ ਗਵਾ ਲਈਦਾ ਹੈ,


ਸਭੁ ਜਗੁ ਠਗਿਓ ਠਗਿ ਆਈਐ ਜਾਈਐ  

The whole world is deceived by deception, coming and going in reincarnation.  

ਠਗਿ = ਠੱਗ ਨੇ, ਕੂੜ-ਰੂਪ ਠੱਗ ਨੇ।
(ਤੇ ਇਸ ਕਰ ਕੇ ਇਹ ਜਗਤ) ਕੂੜ-ਰੂਪ ਠੱਗ ਦਾ ਠੱਗਿਆ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ।


ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥  

Within the body is the fire of desire; through the Word of the Shabad, it is quenched. ||19||  

ਅਗਿ = ਅੱਗ {ਇਸ ਲਫ਼ਜ਼ ਦਾ ਜੋੜ ਸਦਾ ਬਿ-ਅੰਤ ਹੈ} ॥੧੯॥
(ਮਨੁੱਖਾ) ਸਰੀਰ ਵਿਚ ਇਹ (ਜੋ) ਤ੍ਰਿਸ਼ਨਾ ਦੀ ਅੱਗ ਹੈ, ਇਹ ਕੇਵਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਬੁੱਝ ਸਕਦੀ ਹੈ ॥੧੯॥


ਸਲੋਕ ਮਃ  

Shalok, First Mehl:  

xxx
xxx


ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ  

O Nanak, the Guru is the tree of contentment, with flowers of faith, and fruits of spiritual wisdom.  

ਗੁਰੁ ਸੰਤੋਖੁ = ਸੰਤੋਖ-ਸਰੂਪ ਗੁਰੂ।
ਹੇ ਨਾਨਕ! (ਪੂਰਨ) ਸੰਤੋਖ (-ਸਰੂਪ) ਗੁਰੂ (ਮਾਨੋ, ਇਕ) ਰੁੱਖ ਹੈ (ਜਿਸ ਨੂੰ) ਧਰਮ (-ਰੂਪ) ਫੁੱਲ (ਲੱਗਦਾ) ਹੈ ਤੇ ਗਿਆਨ (-ਰੂਪ) ਫਲ (ਲੱਗਦੇ) ਹਨ, ਪ੍ਰੇਮ-ਜਲ ਨਾਲ ਰਸਿਆ ਹੋਇਆ (ਇਹ ਰੁੱਖ) ਸਦਾ ਹਰਾ ਰਹਿੰਦਾ ਹੈ।


ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ  

Watered with the Lord's Love, it remains forever green; through the karma of good deeds and meditation, it ripens.  

ਰਸਿ = (ਪ੍ਰੇਮ-ਰੂਪ) ਰਸ ਨਾਲ। ਰਸਿਆ = ਪੂਰਨ ਤੌਰ ਤੇ ਭਰਿਆ ਹੋਇਆ। ਪਕੈ = ਪੱਕਦਾ ਹੈ, (ਗਿਆਨ-ਫਲ) ਪੱਕਦਾ ਹੈ। ਕਰਮਿ = (ਪ੍ਰਭੂ ਦੀ) ਬਖ਼ਸ਼ਸ਼ ਨਾਲ। ਧਿਆਨਿ = ਧਿਆਨ ਦੀ ਰਾਹੀਂ, ਧਿਆਨ ਜੋੜਿਆਂ।
(ਪਰਮਾਤਮਾ ਦੀ) ਬਖ਼ਸ਼ਸ਼ ਨਾਲ (ਪ੍ਰਭੂ-ਚਰਨਾਂ ਵਿਚ) ਧਿਆਨ ਜੋੜਿਆਂ ਇਹ (ਗਿਆਨ-ਫਲ) ਪੱਕਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ-ਚਰਨਾਂ ਵਿਚ ਸੁਰਤ ਜੋੜਦਾ ਹੈ ਉਸ ਨੂੰ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ)।


ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥  

Honor is obtained by eating this tasty dish; of all gifts, this is the greatest gift. ||1||  

ਖਾਦਾ = ਖਾਣ ਵਾਲਾ, ਗਿਆਨ-ਫਲ ਨੂੰ ਖਾਣ ਵਾਲਾ। ਪਤਿ ਕੇ ਸਾਦ ਲਹੈ = (ਪ੍ਰਭੂ) ਪਤੀ ਦੇ (ਮੇਲ ਦੇ) ਆਨੰਦ ਮਾਣਦਾ ਹੈ। ਲਹੈ = ਲੈਂਦਾ ਹੈ, ਮਾਣਦਾ ਹੈ,। ਦਾਨਾ ਕੈ ਸਿਰਿ = ਦਾਨੁ ਸਭ ਤੋਂ ਸ੍ਰੇਸ਼ਟ ਬਖ਼ਸ਼ਸ਼ ॥੧॥
(ਇਸ ਗਿਆਨ-ਫਲ ਨੂੰ) ਖਾਣ ਵਾਲਾ ਮਨੁੱਖ ਪ੍ਰਭੂ-ਮੇਲ ਦੇ ਆਨੰਦ ਮਾਣਦਾ ਹੈ, (ਮਨੁੱਖ ਲਈ ਪ੍ਰਭੂ-ਦਰ ਤੋਂ) ਇਹ ਸਭ ਤੋਂ ਵੱਡੀ ਬਖ਼ਸ਼ਸ਼ ਹੈ ॥੧॥


ਮਃ  

First Mehl:  

xxx
xxx


ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ  

The Guru is the tree of gold, with leaves of coral, and blossoms of jewels and rubies.  

ਬਿਰਖੁ = ਰੁੱਖ। ਪਤ = ਪੱਤਰ। ਪਰਵਾਲਾ = ਮੂੰਗਾ (ਗੁਰੂ ਦੇ ਬਚਨ)।
(ਗੁਰੂ, ਮਾਨੋ,) ਸੋਨੇ ਦਾ ਰੁੱਖ ਹੈ; ਮੋਂਗਾ (ਸ੍ਰੇਸ਼ਟ ਬਚਨ) ਉਸ ਦੇ ਪੱਤਰ ਹਨ, ਲਾਲ ਜਵਾਹਰ (ਗੁਰੂ-ਵਾਕ) ਉਸ ਦੇ ਫੁੱਲ ਹਨ।


ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ  

The Words from His Mouth are fruits of jewels. Within His Heart, He beholds the Lord.  

ਤਿਤੁ = ਉਸ (ਗੁਰੂ-ਰੂਪ) ਰੁੱਖ ਨੂੰ। ਮੁਖਿ ਭਾਖਿਤ = ਮੂੰਹੋਂ ਉਚਾਰੇ ਹੋਏ ਬਚਨ। ਨਿਹਾਲੁ = ਪ੍ਰਸੰਨ।
ਉਸ (ਗੁਰੂ) ਰੁੱਖ ਨੂੰ ਮੂੰਹੋਂ ਉਚਾਰੇ ਹੋਏ (ਸ੍ਰੇਸ਼ਟ ਬਚਨ-ਰੂਪ) ਫਲ ਲੱਗਦੇ ਹਨ, (ਗੁਰੂ) ਆਪਣੇ ਹਿਰਦੇ ਵਿਚ ਸਦਾ ਖਿੜਿਆ ਰਹਿੰਦਾ ਹੈ।


ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ  

O Nanak, He is obtained by those, upon whose faces and foreheads such pre-recorded destiny is written.  

ਕਰਮੁ = ਬਖ਼ਸ਼ਸ਼। ਮੁਖਿ = ਮੂੰਹ ਤੇ। ਮਸਤਕਿ = ਮੱਥੇ ਤੇ।
ਹੇ ਨਾਨਕ! ਜਿਸ ਮਨੁੱਖ ਉੱਤੇ ਪ੍ਰਭੂ ਦੀ ਮਿਹਰ ਹੋਵੇ, ਜਿਸ ਦੇ ਮੂੰਹ ਮੱਥੇ ਤੇ ਭਾਗ ਹੋਵੇ,


ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ  

The sixty-eight sacred shrines of pilgrimage are contained in the constant worship of the feet of the Exalted Guru.  

ਅਠਸਠਿ = ਅਠਾਹਠ। ਵਿਸੇਖੁ = ਵਿਸ਼ੇਸ਼, ਵਧੀਆ।
ਉਹ ਗੁਰੂ ਦੀ ਚਰਨੀਂ ਲੱਗ ਕੇ (ਗੁਰੂ ਦੇ ਚਰਨਾਂ ਨੂੰ) ਅਠਾਹਠ ਤੀਰਥਾਂ ਨਾਲੋਂ ਵਿਸ਼ੇਸ਼ ਜਾਣ ਕੇ (ਗੁਰੂ-ਚਰਨਾਂ ਨੂੰ) ਪੂਜਦਾ ਹੈ।


ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ  

Cruelty, material attachment, greed and anger are the four rivers of fire.  

ਹੰਸੁ = ਨਿਰਦਇਤਾ। ਹੇਤੁ = ਮੋਹੁ। ਕੋਪੁ = ਗੁੱਸਾ।
ਨਿਰਦਇਤਾ, ਮੋਹ, ਲੋਭ ਤੇ ਕ੍ਰੋਧ-ਇਹ ਚਾਰੇ ਅੱਗ ਦੀਆਂ ਨਦੀਆਂ (ਜਗਤ ਵਿਚ ਚੱਲ ਰਹੀਆਂ) ਹਨ,


ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥  

Falling into them, one is burned, O Nanak! One is saved only by holding tight to good deeds. ||2||  

ਦਝਹਿ = ਸੜਦੇ ਹਨ। ਕਰਮੀ = ਬਖ਼ਸ਼ਸ਼ ਦੁਆਰਾ। ਲਗਿ = (ਚਰਨੀਂ) ਲੱਗ ਕੇ ॥੨॥
ਜੋ ਜੋ ਮਨੁੱਖ ਇਹਨਾਂ ਨਦੀਆਂ ਵਿਚ ਵੜਦੇ ਹਨ ਸੜ ਜਾਂਦੇ ਹਨ, ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ (ਗੁਰੂ ਦੇ ਚਰਨੀਂ) ਲੱਗ ਕੇ (ਇਹਨਾਂ ਨਦੀਆਂ ਤੋਂ) ਪਾਰ ਲੰਘੀਦਾ ਹੈ ॥੨॥


ਪਉੜੀ  

Pauree:  

xxx
xxx


ਜੀਵਦਿਆ ਮਰੁ ਮਾਰਿ ਪਛੋਤਾਈਐ  

While you are alive, conquer death, and you shall have no regrets in the end.  

ਮਾਰਿ = ਮਾਰ ਕੇ, (ਤ੍ਰਿਸ਼ਨਾ ਨੂੰ) ਮਾਰ ਕੇ {ਨੋਟ: ਇਸੇ ਤ੍ਰਿਸ਼ਨਾ ਦਾ ਜ਼ਿਕਰ ਪਉੜੀ ਨੰ: ੧੮ ਤੇ ੧੯ ਵਿਚ ਹੈ}।
(ਹੇ ਬੰਦੇ!) (ਇਸ ਤ੍ਰਿਸ਼ਨਾ ਨੂੰ) ਮਾਰ ਕੇ ਜੀਊਂਦਿਆਂ ਹੀ ਮਰ (ਤਾਕਿ ਅੰਤ ਨੂੰ) ਪਛੁਤਾਣਾ ਨਾ ਪਏ।


ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ  

This world is false, but only a few understand this.  

ਕਿਨਿ = ਕਿਸ ਨੇ? ਕਿਸੇ ਵਿਰਲੇ ਨੇ।
ਕਿਸੇ ਵਿਰਲੇ ਨੂੰ ਸਮਝ ਆਈ ਹੈ, ਕਿ ਇਹ ਸੰਸਾਰ ਝੂਠਾ ਹੈ।


ਸਚਿ ਧਰੇ ਪਿਆਰੁ ਧੰਧੈ ਧਾਈਐ  

People do not enshrine love for the Truth; they chase after worldly affairs instead.  

ਧਾਈਐ = ਧਾਉਂਦਾ ਹੈ, ਭਟਕਦਾ ਹੈ।
(ਆਮ ਤੌਰ ਤੇ ਜੀਵ ਤ੍ਰਿਸ਼ਨਾ ਅਧੀਨ ਹੋ ਕੇ) ਜਗਤ ਦੇ ਧੰਧੇ ਵਿਚ ਭਟਕਦਾ ਫਿਰਦਾ ਹੈ ਤੇ ਸੱਚ ਵਿਚ ਪਿਆਰ ਨਹੀਂ ਪਾਂਦਾ।


ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ  

The terrible time of death and annihilation hovers over the heads of the world.  

ਬੁਰਾ = ਭੈੜਾ। ਖੈ = ਨਾਸ ਕਰਨ ਵਾਲਾ।
(ਇਹ ਗੱਲ ਚੇਤੇ ਨਹੀਂ ਰੱਖਦਾ ਕਿ) ਭੈੜਾ ਕਾਲ, ਨਾਸ ਕਰਨ ਵਾਲਾ ਕਾਲ ਦੁਨੀਆ ਦੇ ਸਿਰ ਤੇ (ਹਰ ਵੇਲੇ ਖੜਾ) ਹੈ।


ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ  

By the Hukam of the Lord's Command, the Messenger of Death smashes his club over their heads.  

ਜੰਦਾਰੁ = {ਫ਼ਾਰਸੀ: ਜੰਦਾਲ, ਗਵਾਰ, ਅਵੈੜਾ। ਇਹ ਲਫ਼ਜ਼ ਆਮ ਤੌਰ ਤੇ ਲਫ਼ਜ਼ 'ਜਮ' ਦੇ ਨਾਲ ਵਰਤਿਆ ਜਾਣ ਕਰ ਕੇ ਇਕੱਲਾ ਭੀ 'ਜਮ' ਦੇ ਅਰਥ ਵਿਚ ਵਰਤਿਆ ਜਾਂਦਾ ਹੈ} ਜਮ। ਦਾਈਐ = ਦਾਉ ਲਾ ਕੇ।
ਇਹ ਜਮ ਪ੍ਰਭੂ ਦੇ ਹੁਕਮ ਵਿਚ (ਹਰੇਕ ਦੇ) ਸਿਰ ਤੇ (ਮੌਜੂਦ) ਹੈ ਤੇ ਦਾਉ ਲਾ ਕੇ ਮਾਰਦਾ ਹੈ।


ਆਪੇ ਦੇਇ ਪਿਆਰੁ ਮੰਨਿ ਵਸਾਈਐ  

The Lord Himself gives His Love, and enshrines it within their minds.  

ਮੰਨਿ = ਮਨ ਵਿਚ।
(ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣਾ ਪਿਆਰ ਬਖ਼ਸ਼ਦਾ ਹੈ (ਤੇ ਜੀਵ ਦੇ) ਮਨ ਵਿਚ (ਆਪਣਾ ਆਪ) ਵਸਾਂਦਾ ਹੈ।


ਮੁਹਤੁ ਚਸਾ ਵਿਲੰਮੁ ਭਰੀਐ ਪਾਈਐ  

Not a moment or an instant's delay is permitted, when one's measure of life is full.  

ਮੁਹਤੁ = ਮੁਹੂਰਤ, ਪਲ-ਮਾਤ੍ਰ। ਚਸਾ = ਨਿਮਖ-ਮਾਤ੍ਰ। ਵਿਲੰਮੁ = ਢਿੱਲ। ਭਰੀਐ ਪਾਈਐ = ਜਦੋਂ ਪਾਈ ਭਰ ਜਾਂਦੀ ਹੈ। ਪਾਈ = ਚਾਰ ਟੋਪੇ ਦਾ ਮਾਪ; (ਭਾਵ) ਜੀਵ ਨੂੰ ਮਿਲੇ ਹੋਏ ਸਾਰੇ ਸੁਆਸਾਂ ਦਾ ਅੰਦਾਜ਼ਾ।
ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਪਲਕ-ਮਾਤ੍ਰ (ਇਥੇ) ਢਿੱਲ ਨਹੀਂ ਲਾਈ ਜਾ ਸਕਦੀ।


ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥  

By Guru's Grace, one comes to know the True One, and is absorbed into Him. ||20||  

xxx॥੨੦॥
(ਇਹ ਗੱਲ) ਸਤਿਗੁਰੂ ਦੀ ਮਿਹਰ ਨਾਲ (ਕੋਈ ਵਿਰਲਾ ਬੰਦਾ) ਸਮਝ ਕੇ ਸੱਚ ਵਿਚ ਜੁੜਦਾ ਹੈ ॥੨੦॥


ਸਲੋਕੁ ਮਃ  

Shalok, First Mehl:  

xxx
xxx


ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ  

Bitter melon, swallow-wort, thorn-apple and nim fruit -  

xxx
ਤੁੰਮੀ ਤੁੰਮਾ, ਜ਼ਹਿਰ, ਅੱਕ ਧਤੂਰਾ ਤੇ ਨਿੰਮ ਰੂਪ ਫਲ (ਆਦਿ ਕੁੜੱਤਣ ਵਾਲੇ ਪਦਾਰਥ)


ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਆਵਹੀ  

these bitter poisons lodge in the minds and mouths of those who do not remember You.  

ਤਿਸੁ = ਉਸ ਮਨੁੱਖ ਦੇ। ਚਿਤਿ = ਚਿੱਤ ਵਿਚ।
(ਹੇ ਪ੍ਰਭੂ!) ਉਸ ਦੇ ਮਨ ਵਿਚ ਤੇ ਮੂੰਹ ਵਿਚ ਵੱਸ ਰਹੇ ਹਨ, ਜਿਸ ਮਨੁੱਖ ਦੇ ਚਿੱਤ ਵਿਚ ਤੂੰ ਨਹੀਂ ਵੱਸਦਾ। (ਭਾਵ, ਉਸ ਦੇ ਮਨ ਵਿਚ ਭੀ ਕੁੜੱਤਣ ਹੈ ਤੇ ਮੂੰਹੋਂ ਭੀ ਕੌੜੇ ਬਚਨ ਬੋਲਦਾ ਹੈ)।


ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥  

O Nanak, how shall I tell them this? Without the karma of good deeds, they are only destroying themselves. ||1||  

ਹੰਢਨਿ = ਭਟਕਦੇ ਹਨ। ਕਰਮਾ ਬਾਹਰੇ = ਕਰਮ-ਹੀਨ ॥੧॥
ਹੇ ਨਾਨਕ! ਐਸੇ ਬਦਨਸੀਬ ਬੰਦੇ ਭਟਕਦੇ ਫਿਰਦੇ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਅੱਗੇ (ਇਹਨਾਂ ਦੀ ਵਿਥਿਆ) ਦੱਸੀਏ? (ਭਾਵ, ਪ੍ਰਭੂ ਆਪ ਹੀ ਇਹਨਾਂ ਦਾ ਇਹ ਰੋਗ ਦੂਰ ਕਰਨ ਵਾਲਾ ਹੈ) ॥੧॥


ਮਃ  

First Mehl:  

xxx
xxx


ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ  

The intellect is a bird; on account of its actions, it is sometimes high, and sometimes low.  

ਪੰਖੇਰੂ = ਪੰਛੀ। ਕਿਰਤੁ = ਕੀਤਾ ਹੋਇਆ ਕੰਮ, (ਭਾਵ, ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਦਾ ਇਕੱਠ, ਪਿਛਲੇ ਕੀਤੇ ਹੋਏ ਕੰਮਾਂ ਦੇ ਕਾਰਨ ਬਣਿਆ ਹੋਇਆ ਸੁਭਾਉ।
(ਮਨੁੱਖ ਦੀ) ਮੱਤ (ਮਾਨੋ, ਇਕ) ਪੰਛੀ ਹੈ, ਉਸ ਦੇ ਪਿਛਲੇ ਕੀਤੇ ਹੋਏ ਕੰਮਾਂ ਦੇ ਕਾਰਨ ਬਣਿਆ ਹੋਇਆ ਸੁਭਾਉ ਉਸ ਦੇ ਨਾਲ (ਸਾਥੀ) ਹੈ, (ਇਸ ਸੁਭਾਉ ਦੇ ਸੰਗ ਕਰ ਕੇ 'ਮਤ') ਕਦੇ ਚੰਗੀ ਹੈ ਕਦੇ ਨੀਵੀਂ;


        


© SriGranth.org, a Sri Guru Granth Sahib resource, all rights reserved.
See Acknowledgements & Credits