Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ  

O Nanak, if I had hundreds of thousands of stacks of paper, and if I were to read and recite and embrace love for the Lord,  

ਕਾਗਦ = ਕਾਗ਼ਜ਼। ਕੀਚੈ = ਕੀਤਾ ਜਾਏ। ਭਾਉ = ਅਰਥ।
ਹੇ ਨਾਨਕ! (ਆਖ ਕਿ ਹੇ ਪ੍ਰਭੂ! ਜੇ ਮੇਰੇ ਪਾਸ ਤੇਰੀ ਵਡਿਆਈ ਨਾਲ ਭਰੇ ਹੋਏ) ਲੱਖਾਂ ਮਣਾਂ ਕਾਗ਼ਜ਼ ਹੋਣ ਤੇ ਉਹਨਾਂ ਨੂੰ ਮੁੜ ਮੁੜ ਪੜ੍ਹ ਕੇ ਵਿਚਾਰ (ਭੀ) ਕੀਤੀ ਜਾਵੇ,


ਮਸੂ ਤੋਟਿ ਆਵਈ ਲੇਖਣਿ ਪਉਣੁ ਚਲਾਉ  

and if ink were never to fail me, and if my pen were able to move like the wind -  

ਮਸੂ = (ਲਫ਼ਜ਼ 'ਮਸੁ' ਤੋਂ ਸੰਬੰਧ ਕਾਰਕ) ਮੱਸੁ ਦੀ, ਸਿਆਹੀ ਦੀ। ਨ ਆਵਈ = ਨ ਆਵੈ। ਲੇਖਣਿ = ਕਲਮ। ਪਵਣੁ = ਹਵਾ। ਚਲਾਉ = ਚਲਾਵਾਂ, ਮੈਂ ਚਲਾਵਾਂ।
ਜੇ (ਤੇਰੀ ਵਡਿਆਈ ਲਿਖਣ ਵਾਸਤੇ) ਮੈਂ ਹਵਾ ਨੂੰ ਕਲਮ ਬਣਾ ਲਵਾਂ (ਲਿਖਦਿਆਂ ਲਿਖਦਿਆਂ) ਸਿਆਹੀ ਦੀ ਭੀ ਕਦੇ ਤੋਟ ਨਾਹ ਆਵੇ,


ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥  

even so, I could not estimate Your Value. How can I describe the Greatness of Your Name? ||4||2||  

xxx
ਤਾਂ ਭੀ (ਹੇ ਪ੍ਰਭੂ!) ਮੈਂ ਤੇਰਾ ਮੁੱਲ ਨਹੀਂ ਪਾ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੪॥੨॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ  

As it is pre-ordained, people speak their words. As it is pre-ordained, they consume their food.  

ਲੇਖੈ = ਲੇਖੇ ਵਿਚ, ਗਿਣਤੀ-ਮਿਣਤੀ ਵਿਚ, ਥੋੜੇ ਹੀ ਸਮੇਂ ਲਈ। ਬੋਲਣੁ ਬੋਲਣਾ = ਬੋਲ-ਚਾਲ। ਖਾਣਾ ਖਾਉ = ਖਾਣ-ਪੀਣ।
ਸਾਡਾ ਬੋਲ-ਚਾਲ, ਸਾਡਾ ਖਾਣ-ਪੀਣ ਥੋੜੇ ਹੀ ਸਮੇਂ ਲਈ ਹੈ,


ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ  

As it is pre-ordained, they walk along the way. As it is pre-ordained, they see and hear.  

ਵਾਟ = ਜ਼ਿੰਦਗੀ ਦਾ ਸਫ਼ਰ। ਚਲਾਈਆ = ਜੋ ਚਲਾਈ ਹੋਈ ਹੈ। ਸੁਣਿ ਵੇਖਾਉ = ਸੁਣਨਾ ਵੇਖਣਾ। ਲਵਾਈਅਹਿ = ਜੋ ਲਏ ਜਾ ਰਹੇ ਹਨ। ਪੜੇ = ਪੜ੍ਹੇ ਹੋਏ ਮਨੁੱਖ ਨੂੰ। ਕਿ = ਕੀਹ? ਪੜੇ…ਜਾਉ = ਮੈਂ (ਇਸ ਬਾਰੇ) ਕਿਸੇ ਪੜ੍ਹੇ ਹੋਏ ਮਨੁੱਖ ਨੂੰ ਕੀਹ ਪੁੱਛਣ ਜਾਵਾਂ? ਇਸ ਬਾਰੇ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ, ਹਰ ਕੋਈ ਜਾਣਦਾ ਹੈ।
ਜਿਸ ਜੀਵਨ-ਸਫ਼ਰ ਵਿਚ ਅਸੀਂ ਤੁਰੇ ਹੋਏ ਹਾਂ ਇਹ ਸਫ਼ਰ ਭੀ ਥੋੜੇ ਹੀ ਚਿਰ ਲਈ ਹੈ, (ਦੁਨੀਆਂ ਦੇ ਰਾਗ-ਰੰਗ ਤੇ ਰੰਗ-ਤਮਾਸ਼ੇ) ਸੁਣਨੇ ਵੇਖਣੇ ਭੀ ਥੋੜੇ ਹੀ ਸਮੇਂ ਲਈ ਹਨ।


ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥  

As it is pre-ordained, they draw their breath. Why should I go and ask the scholars about this? ||1||  

xxx
ਅਸੀਂ ਜ਼ਿੰਦਗੀ ਦੇ ਸਾਹ ਗਿਣੇ-ਮਿਥੇ ਸਮੇਂ ਲਈ ਹੀ ਲੈ ਰਹੇ ਹਾਂ। ਮੈਂ (ਇਸ ਬਾਰੇ) ਕਿਸੇ ਪੜ੍ਹੇ ਹੋਏ ਮਨੁੱਖ ਨੂੰ ਕੀਹ ਪੁੱਛਣ ਜਾਵਾਂ? ਇਸ ਬਾਰੇ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ, ਹਰ ਕੋਈ ਜਾਣਦਾ ਹੈ ॥੧॥


ਬਾਬਾ ਮਾਇਆ ਰਚਨਾ ਧੋਹੁ  

O Baba, the splendor of Maya is deceptive.  

ਬਾਬਾ = ਹੇ ਭਾਈ! ਰਚਨਾ = ਖੇਡ। ਧੋਹੁ = ਠੱਗੀ, ਚਾਰ ਦਿਨ ਦੀ ਖੇਡ।
ਹੇ ਭਾਈ! ਮਾਇਆ ਦੀ ਖੇਡ (ਜੀਵਾਂ ਲਈ) ਚਾਰ ਦਿਨ ਦੀ ਹੀ ਖੇਡ ਹੈ।


ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਓਹੁ ॥੧॥ ਰਹਾਉ  

The blind man has forgotten the Name; he is in limbo, neither here nor there. ||1||Pause||  

ਅੰਧੈ = ਅੰਨ੍ਹੇ ਨੇ, ਮਾਇਆ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ। ਏਹ = ਮਾਇਆ। ਓਹੁ = ਪ੍ਰਭੂ ਦਾ ਨਾਮ।੧।
ਪਰ ਇਸ ਚਾਰ ਦਿਨ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਹੈ, ਨਾਹ ਮਾਇਆ ਨਾਲ ਹੀ ਨਿਭਦੀ ਹੈ ਤੇ ਨਾਹ ਪ੍ਰਭੂ ਦਾ ਨਾਮ ਹੀ ਮਿਲਦਾ ਹੈ ॥੧॥ ਰਹਾਉ॥


ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ  

Life and death come to all who are born. Everything here gets devoured by Death.  

ਜੀਵਣ ਮਰਣਾ = ਜੰਮਣ ਤੋਂ ਮਰਨ ਤਕ। ਜਾਇ ਕੈ = ਜਨਮ ਲੈ ਕੇ, ਜੰਮ ਕੇ। ਏਥੈ = ਇਸ ਦੁਨੀਆ ਵਿਚ। ਖਾਜੈ = ਖਾਣ ਦੇ ਆਹਰੇ, ਪਦਾਰਥ ਇਕੱਠੇ ਕਰਨ ਦੇ ਆਹਰੇ। ਕਾਲਿ = (ਸਾਰੇ) ਸਮੇਂ ਵਿਚ, ਸਾਰੀ ਉਮਰ।
ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਖਾਣ ਦੇ ਆਹਰੇ ਪਦਾਰਥ ਇਕੱਠੇ ਕਰਨ ਵਿੱਚ ਦੇ ਆਹਰੇ ਲੱਗਾ ਰੁੱਝਿਆ ਰਹਿੰਦਾ ਹੈ।


ਜਿਥੈ ਬਹਿ ਸਮਝਾਈਐ ਤਿਥੈ ਕੋਇ ਚਲਿਓ ਨਾਲਿ  

He sits and examines the accounts, there where no one goes along with anyone.  

ਬਹਿ = ਬੈਠ ਕੇ। ਸਮਝਾਈਐ = (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ। ਸਭਿ = ਸਾਰੇ ਹੀ।
(ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ, ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ।


ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥  

Those who weep and wail might just as well all tie bundles of straw. ||2||  

ਪੰਡ ਪਰਾਲਿ = ਪਰਾਲੀ ਦੀਆਂ ਪੰਡਾਂ, ਨਕਾਰੇ ਭਾਰ।੨।
(ਇਸ ਦੇ ਮਰਨ ਪਿਛੋਂ) ਇਸ ਨੂੰ ਰੋਣ ਵਾਲੇ ਸਾਰੇ ਹੀ ਸੰਬੰਧੀ (ਇਸ ਦੇ ਭਾ ਦੀਆਂ), ਪਰਾਲੀ ਦੀਆਂ ਪੰਡਾਂ ਪਏ ਚੁੱਕਦੇ ਹਨ (ਕਿਉਂਕਿ ਮਰਨ ਵਾਲੇ ਨੂੰ ਕੋਈ ਲਾਭ ਨਹੀਂ ਹੁੰਦਾ) ॥੨॥


ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਆਖੈ ਕੋਇ  

Everyone says that God is the Greatest of the Great. No one calls Him any less.  

ਸਭੁ ਕੋ = ਹਰੇਕ ਜੀਵ। ਆਖੈ = ਆਖਦਾ ਹੈ, ਮੰਗਦਾ ਹੈ। ਆਖੈ ਬਹੁਤੁ ਬਹੁਤੁ = ਬਹੁਤੀ ਮਾਇਆ ਮੰਗਦਾ ਹੈ।
(ਹੇ ਪ੍ਰਭੂ!) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ, ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ)।


ਕੀਮਤਿ ਕਿਨੈ ਪਾਈਆ ਕਹਣਿ ਵਡਾ ਹੋਇ  

No one can estimate His Worth. By speaking of Him, His Greatness is not increased.  

ਕਹਣਿ = ਕਹਣ ਨਾਲ। ਕਹਣਿ……ਹੋਇ = ਆਪਣੇ ਕਹਿਣ-ਅਨੁਸਾਰ ਕੋਈ ਵੱਡਾ ਨਹੀਂ ਬਣਿਆ, ਮੂੰਹੋਂ-ਮੰਗੇ ਧਨ ਨਾਲ ਕਦੇ ਕੋਈ ਰੱਜਿਆ ਨਹੀਂ। ਕੀਮਤਿ……ਪਾਈਆ = ਕਿਸੇ ਨੇ ਕਦੇ ਆਪਣੇ ਮੰਗਣ ਦੀ ਕੀਮਤ ਨਹੀਂ ਪਾਈ, ਮੰਗਣ ਦਾ ਹੱਦ-ਬੰਨਾ ਨਹੀਂ ਲੱਭਾ, ਬੱਸ ਨਹੀਂ ਕੀਤੀ।
ਕਿਸੇ ਨੇ ਕਦੇ ਆਪਣੇ ਮੰਗਣ ਦੀ ਕੀਮਤ ਨਹੀਂ ਪਾਈ, ਮੰਗਣ ਦਾ ਹੱਦ-ਬੰਨਾ ਨਹੀਂ ਲੱਭਾ, ਬੱਸ ਨਹੀਂ ਕੀਤੀ। ਆਪਣੇ ਕਹਿਣ-ਅਨੁਸਾਰ ਕੋਈ ਵੱਡਾ ਨਹੀਂ ਬਣਿਆ, ਮੂੰਹੋਂ-ਮੰਗੇ ਧਨ ਨਾਲ ਕਦੇ ਕੋਈ ਰੱਜਿਆ ਨਹੀਂ।


ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥  

You are the One True Lord and Master of all the other beings, of so many worlds. ||3||  

ਸਾਚਾ = ਸਦਾ-ਥਿਰ ਰਹਿਣ ਵਾਲਾ। ਸਾਹਬੁ = ਮਾਲਕ। ਹੋਰਿ ਕੇਤੇ = ਬਾਕੀ ਸਾਰੇ ਬੇਅੰਤ ਜੀਵ। ਲੋਅ = ਲੋਕ, ਸ੍ਰਿਸ਼ਟੀਆਂ।੩।
ਹੇ ਪ੍ਰਭੂ! ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਖ਼ਾਲਕ ਹੈਂ, ਹੋਰ ਸਾਰੇ ਜੀਆ-ਜੰਤ ਹੋਰ ਸਾਰੇ ਜਗਤ ਮੰਡਲ-ਨਾਸਵੰਤ ਹਨ ॥੩॥


ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ  

Those who are lowest of the low class, the very lowest of the low;  

ਹੂ = ਤੋਂ।
ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ,


ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ  

Nanak seeks the company of those. Why should he try to compete with the great?  

ਤਿਨ ਕੈ ਸੰਗਿ = ਉਹਨਾਂ ਦੇ ਨਾਲ ਹੈ। ਵਡਿਆ ਸਿਉ = ਮਾਇਆ-ਧਾਰੀਆਂ ਨਾਲ। ਰੀਸ = ਕਿਸੇ ਹੋਰ ਦੇ ਪੂਰਨਿਆਂ ਤੇ ਤੁਰਨਾ। ਵਡਿਆ……ਰੀਸ = ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਨਾ।
(ਹੇ ਪ੍ਰਭੂ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ। ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ


ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥  

In that place where the lowly are cared for-there, the Blessings of Your Glance of Grace rain down. ||4||3||  

ਸਮਾਲੀਅਨਿ = ਸੰਭਾਲੇ ਜਾਂਦੇ ਹਨ, ਸਾਰ ਲਈ ਜਾਂਦੀ ਹੈ।੪।
(ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ ॥੪॥੩॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ  

Greed is a dog; falsehood is a filthy street-sweeper. Cheating is eating a rotting carcass.  

ਲਬੁ = ਖਾਣ ਦਾ ਲਾਲਚ। ਕੂੜੁ = ਝੂਠ ਬੋਲਣਾ। ਠਗਿ = ਠੱਗ ਕੇ।
ਖਾਣ ਦਾ ਲਾਲਚ (ਮੇਰੇ ਅੰਦਰ) ਕੁੱਤਾ ਹੈ (ਜੋ ਹਰ ਵੇਲੇ ਖਾਣ ਨੂੰ ਮੰਗਦਾ ਹੈ ਭੌਂਕਦਾ ਹੈ), ਝੂਠ (ਬੋਲਣ ਦੀ ਵਾਦੀ ਮੇਰੇ ਅੰਦਰ) ਚੂਹੜਾ ਹੈ (ਜਿਸ ਨੇ ਮੈਨੂੰ ਬਹੁਤ ਨੀਵਾਂ ਕਰ ਦਿੱਤਾ ਹੈ), (ਦੂਜਿਆਂ ਨੂੰ) ਠੱਗ ਕੇ ਖਾਣਾ (ਮੇਰੇ ਅੰਦਰ) ਮੁਰਦਾਰ ਹੈ (ਜੋ ਸੁਆਰਥ ਦੀ ਬਦਬੂ ਵਧਾ ਰਿਹਾ ਹੈ)।


ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ  

Slandering others is putting the filth of others into your own mouth. The fire of anger is the outcaste who burns dead bodies at the crematorium.  

ਪਰ ਮਲੁ = ਪਰਾਈ ਮੈਲ। ਮੁਖਿ = ਮੂੰਹ ਵਿਚ। ਸੁਧੀ = ਸਮੂਲਚੀ, ਸਾਰੀ ਦੀ ਸਾਰੀ। ਅਗਨਿ = ਅੱਗ।
ਪਰਾਈ ਨਿੰਦਿਆ ਮੇਰੇ ਮੂੰਹ ਵਿਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ),


ਰਸ ਕਸ ਆਪੁ ਸਲਾਹਣਾ ਕਰਮ ਮੇਰੇ ਕਰਤਾਰ ॥੧॥  

I am caught in these tastes and flavors, and in self-conceited praise. These are my actions, O my Creator! ||1||  

ਰਸ ਕਸ = ਚਸਕੇ। ਆਪੁ ਸਲਾਹਣਾ = ਆਪਣੇ ਆਪ ਨੂੰ ਵਡਿਆਉਣਾ। ਏ = ਇਹ।੧।
ਮੈਨੂੰ ਕਈ ਚਸਕੇ ਹਨ, ਮੈਂ ਆਪਣੇ ਆਪ ਨੂੰ ਵਡਿਆਉਂਦਾ ਹਾਂ। ਹੇ ਮੇਰੇ ਕਰਤਾਰ! ਮੇਰੀਆਂ ਤਾਂ ਇਹ ਕਰਤੂਤਾਂ ਹਨ ॥੧॥


ਬਾਬਾ ਬੋਲੀਐ ਪਤਿ ਹੋਇ  

O Baba, speak only that which will bring you honor.  

ਬਾਬਾ = ਹੇ ਭਾਈ! ਬੋਲੀਐ = ਉਹ ਬੋਲ ਬੋਲੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਕਰੀਏ। ਪਤਿ = ਇੱਜ਼ਤ।
ਹੇ ਭਾਈ! ਉਹ ਬੋਲ ਬੋਲਣਾ ਚਾਹੀਦਾ ਹੈ (ਜਿਸ ਨਾਲ ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਮਿਲੇ।


ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ  

They alone are good, who are judged good at the Lord's Door. Those with bad karma can only sit and weep. ||1||Pause||  

ਸੇ = ਉਹੀ ਬੰਦੇ। ਦਰਿ = ਪ੍ਰਭੂ ਦੀ ਹਜ਼ੂਰੀ ਵਿਚ। ਕਹੀਅਹਿ = ਕਹੇ ਜਾਂਦੇ ਹਨ। ਨੀਚ ਕਰਮ = ਮੰਦ-ਕਰਮੀ ਬੰਦੇ।੧।
ਉਹੀ ਮਨੁੱਖ (ਅਸਲ ਵਿਚ) ਚੰਗੇ ਹਨ, ਜੋ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਆਖੇ ਜਾਂਦੇ ਹਨ, ਮੰਦ-ਕਰਮੀ ਬੰਦੇ ਬੈਠੇ ਝੁਰਦੇ ਹੀ ਹਨ ॥੧॥ ਰਹਾਉ॥


ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ  

The pleasures of gold and silver, the pleasures of women, the pleasure of the fragrance of sandalwood,  

ਰਸੁ = ਚਸਕਾ। ਰੁਪਾ = ਚਾਂਦੀ। ਕਾਮਣਿ = ਇਸਤ੍ਰੀ। ਪਰਮਲ = ਸੁਗੰਧੀ। ਪਰਮਲ ਕੀ ਵਾਸ = ਸੁਗੰਧੀ ਸੁੰਘਣੀ।
ਸੋਨਾ ਚਾਂਦੀ (ਇਕੱਠਾ ਕਰਨ) ਦਾ ਚਸਕਾ, ਇਸਤ੍ਰੀ (ਭਾਵ, ਕਾਮ) ਦਾ ਚਸਕਾ, ਸੁਗੰਧੀਆਂ ਦੀ ਲਗਨ,


ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ  

the pleasure of horses, the pleasure of a soft bed in a palace, the pleasure of sweet treats and the pleasure of hearty meals -  

ਮੰਦਰ = ਸੋਹਣੇ ਘਰ।
ਘੋੜਿਆਂ (ਦੀ ਸਵਾਰੀ) ਦਾ ਸ਼ੌਂਕ, (ਨਰਮ ਨਰਮ) ਸੇਜਾਂ ਤੇ (ਸੋਹਣੇ) ਮਹਲ-ਮਾੜੀਆਂ ਦੀ ਲਾਲਸਾ, (ਸੁਆਦਲੇ) ਮਿੱਠੇ ਪਦਾਰਥ, ਤੇ ਮਾਸ (ਖਾਣ) ਦਾ ਚਸਕਾ,


ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥  

these pleasures of the human body are so numerous; how can the Naam, the Name of the Lord, find its dwelling in the heart? ||2||  

ਏਤੇ = ਇਤਨੇ, ਕਈ। ਕੈ ਘਟਿ = ਕਿਸ ਹਿਰਦੇ ਵਿਚ?
ਜੇ ਮਨੁੱਖਾ ਸਰੀਰ ਨੂੰ ਇਤਨੇ ਚਸਕੇ ਲੱਗੇ ਹੋਏ ਹੋਣ, ਤਾਂ ਪਰਮਾਤਮਾ ਦੇ ਨਾਮ ਦਾ ਟਿਕਾਣਾ ਕਿਸ ਹਿਰਦੇ ਵਿਚ ਹੋ ਸਕਦਾ ਹੈ? ॥੨॥


ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ  

Those words are acceptable, which, when spoken, bring honor.  

ਜਿਤੁ ਬੋਲਿਐ = ਜੇਹੜਾ ਬੋਲ ਬੋਲਿਆਂ। ਜਿਤੁ = ਜਿਸ (ਬੋਲ) ਦੀ ਰਾਹੀਂ। ਪਰਵਾਣੁ = ਕਬੂਲ, ਸੁਚੱਜਾ, ਸੁਲੱਖਣਾ।
ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ।


ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ  

Harsh words bring only grief. Listen, O foolish and ignorant mind!  

ਬੋਲਿ = ਬੋਲ ਕੇ। ਵਿਗੁਚਣਾ = ਖ਼ੁਆਰ ਹੋਈਦਾ ਹੈ। ਮਨ = ਹੇ ਮਨ!
ਹੇ ਮੂਰਖ ਅੰਞਾਣ ਮਨ! ਸੁਣ, ਫਿੱਕਾ (ਨਾਮ-ਰਸ ਤੋਂ ਸੱਖਣਾ) ਬੋਲ ਬੋਲਿਆਂ ਖ਼ੁਆਰ ਹੋਈਦਾ ਹੈ (ਭਾਵ, ਜੇ ਸਾਰੀ ਉਮਰ ਨਿਰੀਆਂ ਉਹੀ ਗੱਲਾਂ ਕਰਦੇ ਰਹੀਏ ਜੋ ਪ੍ਰਭੂ ਦੀ ਯਾਦ ਤੋਂ ਖ਼ਾਲੀ ਹੋਣ ਤਾਂ ਦੁਖੀ ਹੀ ਰਹੀਦਾ ਹੈ)। ਪ੍ਰਭੂ ਭੀ ਸਿਫ਼ਤ-ਸਾਲਾਹ ਤੋਂ ਬਿਨਾ ਹੋਰ ਗੱਲਾਂ ਵਿਅਰਥ ਹਨ।


ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥  

Those who are pleasing to Him are good. What else is there to be said? ||3||  

ਭਾਵਹਿ = ਚੰਗੇ ਲੱਗਦੇ ਹਨ। ਤਿਸੁ = ਉਸ ਪ੍ਰਭੂ ਨੂੰ। ਕਿ = ਕੀਹ? ਕਹਣ ਵਖਾਣ = ਕਹਣ-ਕਹਾਣ, ਫਾਲਤੂ ਗੱਲਾਂ। ਕਿ = ਕਿਸ ਅਰਥ? ਕੋਈ ਲਾਭ ਨਹੀਂ।੩।
ਜੋ ਮਨੁੱਖ (ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ) ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ ॥੩॥


ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ  

Wisdom, honor and wealth are in the laps of those whose hearts remain permeated with the Lord.  

ਤਿਨ ਪਲੈ = ਉਹਨਾਂ ਮਨੁੱਖਾਂ ਦੇ ਪਾਸ। ਜਿਨ ਹਿਰਦੈ = ਜਿਨ੍ਹਾਂ ਦੇ ਹਿਰਦੇ ਵਿਚ। ਸੁਆਲਿਉ = ਸੋਹਣਾ।
ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪ੍ਰਭੂ ਹਰ ਵੇਲੇ ਵੱਸ ਰਿਹਾ ਹੈ, ਉਹ ਅਕਲ ਵਾਲੇ ਹਨ, ਇੱਜ਼ਤ ਵਾਲੇ ਹਨ ਤੇ ਧਨ ਵਾਲੇ ਹਨ।


ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ  

What praise can be offered to them? What other adornments can be bestowed upon them?  

ਕਾਇ = ਕੌਣ?
ਐਸੇ ਭਲੇ ਮਨੁੱਖਾਂ ਦੀ ਸਿਫ਼ਤ ਕੀਤੀ ਨਹੀਂ ਜਾ ਸਕਦੀ। ਉਹਨਾਂ ਵਰਗਾ ਸੋਹਣਾ ਹੋਰ ਕੌਣ ਹੈ?


ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨਾਇ ॥੪॥੪॥  

O Nanak, those who lack the Lord's Glance of Grace cherish neither charity nor the Lord's Name. ||4||4||  

ਨਾਨਕ = ਹੇ ਨਾਨਕ! ਨਦਰੀ ਬਾਹਰੇ = ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਹੋਏ। ਦਾਨਿ = ਦਾਨ ਵਿਚ, ਪ੍ਰਭੂ ਦੇ ਦਿਤੇ ਹੋਏ ਪਦਾਰਥ ਵਿਚ। ਨਾਇ = ਪ੍ਰਭੂ ਦੇ ਨਾਮ ਵਿਚ।੪।
ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਬੰਦੇ ਉਸ ਦੇ ਨਾਮ ਵਿਚ ਨਹੀਂ ਜੁੜਦੇ, ਉਸ ਦੇ ਦਿੱਤੇ ਧਨ ਪਦਾਰਥ ਵਿਚ ਮਸਤ ਰਹਿੰਦੇ ਹਨ ॥੪॥੪॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ  

The Great Giver has given the intoxicating drug of falsehood.  

ਅਮਲੁ = ਨਸ਼ਾ (ਅਫ਼ੀਮ ਆਦਿਕ ਦਾ)। ਗਲੋਲਾ = ਗੋਲਾ। ਕੂੜ = ਨਾਸ਼ਵੰਤ ਜਗਤ (ਦਾ ਮੋਹ)। ਦੇਵਣਹਾਰਿ = ਦੇਵਣਹਾਰ ਨੇ।
ਦੇਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ।


ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ  

The people are intoxicated; they have forgotten death, and they have fun for a few days.  

ਮਤੀ = ਮੱਤੀ, ਮਸਤ ਹੋਈ ਨੇ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।
(ਇਸ ਮੋਹ-ਅਫੀਮ ਨੂੰ ਖਾ ਕੇ) ਮਸਤ ਹੋਈ ਜਿੰਦ ਨੇ ਮੌਤ ਭੁਲਾ ਦਿੱਤੀ ਹੈ, ਚਾਰ ਦਿਨ ਜ਼ਿੰਦਗੀ ਵਿਚ ਰੰਗ-ਰਲੀਆਂ ਮਾਣ ਰਹੀ ਹੈ।


ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥  

Those who do not use intoxicants are true; they dwell in the Court of the Lord. ||1||  

ਸੋਫੀ = ਜੋ ਨਸ਼ੇ ਤੋਂ ਪਰਹੇਜ਼ ਕਰਦੇ ਹਨ, ਜਿਨ੍ਹਾਂ ਨਾਸ਼ਵੰਤ ਜਗਤ ਦੇ ਮੋਹ-ਨਸ਼ੇ ਨੂੰ ਛੱਡਿਆ। ਰਾਖਣ ਕਉ = ਮੱਲਣ ਲਈ। ਦਰਵਾਰੁ = ਪ੍ਰਭੂ ਦਾ ਦਰ।੧।
ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ ॥੧॥


ਨਾਨਕ ਸਾਚੇ ਕਉ ਸਚੁ ਜਾਣੁ  

O Nanak, know the True Lord as True.  

xxx
ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ,


ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ  

Serving Him, peace is obtained; you shall go to His Court with honor. ||1||Pause||  

ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ। ਚਲੈ ਮਾਣੁ = ਆਦਰ ਮਿਲੇ।੧।
ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ (ਤੇ ਅਰਦਾਸ ਕਰ ਕਿ ਹੇ ਪ੍ਰਭੂ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ ॥੧॥ ਰਹਾਉ॥


ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ  

The Wine of Truth is not fermented from molasses. The True Name is contained within it.  

ਸਰਾ = ਸ਼ਰਾਬ। ਗੁੜ ਬਾਹਰਾ = ਗੁੜ ਪਾਣ ਤੋਂ ਬਿਨਾ ਬਣਾਇਆ ਹੋਇਆ।
ਸਦਾ ਦੀ ਮਸਤੀ ਕਾਇਮ ਰੱਖਣ ਵਾਲਾ ਸ਼ਰਾਬ ਗੁੜ ਤੋਂ ਬਿਨਾ ਹੀ ਤਿਆਰ ਕਰੀਦਾ ਹੈ, ਉਸ (ਸ਼ਰਾਬ) ਵਿਚ ਪ੍ਰਭੂ ਦਾ ਨਾਮ ਹੁੰਦਾ ਹੈ (ਪ੍ਰਭੂ ਦਾ ਨਾਮ ਹੀ ਸ਼ਰਾਬ ਹੈ ਜੋ ਦੁਨੀਆ ਵਲੋਂ ਬੇ-ਪਰਵਾਹ ਕਰ ਦੇਂਦਾ ਹੈ)।


        


© SriGranth.org, a Sri Guru Granth Sahib resource, all rights reserved.
See Acknowledgements & Credits