Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥  

Karmā upar nibṛai je locẖai sabẖ ko▫e. ||3||  

According to the karma of past actions, one's destiny unfolds, even though everyone wants to be so lucky. ||3||  

ਕਰਮ = ਅਮਲ, ਆਚਰਨ। ਨਿਬੜੈ = ਫ਼ੈਸਲਾ ਹੁੰਦਾ ਹੈ। ਜੇ = ਭਾਵੇਂ, ਜੀਕਰ। ਲੋਚੈ = ਤਾਂਘ ਕਰੇ ॥੩॥
ਭਾਵੇਂ ਜੀਕਰ ਹਰੇਕ ਮਨੁੱਖ (ਨਿਰਾ ਜ਼ਬਾਨੀ ਜ਼ਬਾਨੀ) ਨਾਮ-ਧਨ ਦੀ ਲਾਲਸਾ ਕਰੇ, ਪਰ ਇਹ ਹਰੇਕ ਦੇ ਅਮਲਾਂ ਉੱਤੇ ਹੀ ਫ਼ੈਸਲਾ ਹੁੰਦਾ ਹੈ (ਕਿ ਕਿਸ ਨੂੰ ਪ੍ਰਾਪਤੀ ਹੋਵੇਗੀ। ਸੋ, ਨਿਰਾ ਦੁਨੀਆ ਦੀ ਖ਼ਾਤਰ ਨਾਹ ਭਟਕੋ) ॥੩॥


ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ  

Nānak karṇā jin kī▫ā so▫ī sār kare▫i.  

O Nanak, the One who created the creation - He alone takes care of it.  

ਕਰਣਾ = ਜਗਤ। ਜਿਨਿ = ਜਿਸ (ਪਰਮਾਤਮਾ) ਨੇ। ਸਾਰ = ਸੰਭਾਲ। ਕਰੇਇ = ਕਰਦਾ ਹੈ।
ਹੇ ਨਾਨਕ! ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ, ਉਹ ਹਰੇਕ ਜੀਵ ਦੀ ਸੰਭਾਲ ਕਰਦਾ ਹੈ।


ਹੁਕਮੁ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥  

Hukam na jāpī kẖasam kā kisai vadā▫ī ḏe▫e. ||4||1||18||  

The Hukam of our Lord and Master's Command cannot be known; He Himself blesses us with greatness. ||4||1||18||  

ਨ ਜਾਪੀ = ਸਮਝ ਵਿਚ ਨਹੀਂ ਆ ਸਕਦਾ। ਦੇਇ = ਦੇਂਦਾ ਹੈ ॥੪॥
(ਉੱਦਮ ਦੇ ਫਲ ਬਾਰੇ) ਉਸ ਖਸਮ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ, (ਇਹ ਪਤਾ ਨਹੀਂ ਲੱਗ ਸਕਦਾ) ਕਿ ਕਿਸ ਮਨੁੱਖ ਨੂੰ ਉਹ (ਨਾਮ ਜਪਣ ਦੀ) ਵਡਿਆਈ ਦੇ ਦੇਂਦਾ ਹੈ (ਅਸੀਂ ਜੀਵ ਕਿਸੇ ਮਨੁੱਖ ਦੇ ਦਿੱਸਦੇ ਉੱਦਮ ਤੇ ਗ਼ਲਤੀ ਖਾ ਸਕਦੇ ਹਾਂ। ਉੱਦਮ ਕਰਦੇ ਹੋਏ ਭੀ ਪ੍ਰਭੂ ਪਾਸੋਂ ਮਿਹਰ ਦੀ ਦਾਤ ਮੰਗਦੇ ਰਹੋ) ॥੪॥੧॥੧੮॥


ਗਉੜੀ ਬੈਰਾਗਣਿ ਮਹਲਾ  

Ga▫oṛī bairāgaṇ mėhlā 1.  

Gauree Bairaagan, First Mehl:  

xxx
xxx


ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ  

Harṇī hovā ban basā kanḏ mūl cẖuṇ kẖā▫o.  

What if I were to become a deer, and live in the forest, picking and eating fruits and roots -  

ਬਨਿ = ਬਨ ਵਿਚ, ਜੰਗਲ ਵਿਚ। ਬਸਾ = ਮੈਂ ਵੱਸਾਂ। ਕੰਦ ਮੂਲ = ਭਾਵ, ਘਾਹ-ਬੂਟ (ਫਲ ਫੁੱਲ)। ਚੁਣਿ = ਚੁਣ ਕੇ। ਖਾਉ = ਮੈਂ ਖਾਵਾਂ।
(ਹਰਣੀ ਜੰਗਲ ਵਿਚ ਘਾਹ-ਬੂਟ ਚੁਣ ਕੇ ਖਾਂਦੀ ਹੈ ਤੇ ਮੌਜ ਵਿਚ ਚੁੰਗੀਆਂ ਮਾਰਦੀ ਹੈ (ਹੇ ਪ੍ਰਭੂ! ਤੇਰਾ ਨਾਮ ਮੇਰੀ ਜਿੰਦ ਲਈ ਖ਼ੁਰਾਕ ਬਣੇ, ਜਿਵੇਂ ਹਰਣੀ ਲਈ ਕੰਦ-ਮੂਲ ਹੈ। ਮੈਂ ਤੇਰੇ ਨਾਮ-ਰਸ ਨੂੰ ਪ੍ਰੀਤ ਨਾਲ ਖਾਵਾਂ, ਮੈਂ ਸੰਸਾਰ-ਬਨ ਵਿਚ ਬੇ-ਮੁਥਾਜ ਹੋ ਕੇ ਵਿਚਰਾਂ ਜਿਵੇਂ ਹਰਣੀ ਜੰਗਲ ਵਿਚ।


ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥  

Gur parsādī merā saho milai vār vār ha▫o jā▫o jī▫o. ||1||  

by Guru's Grace, I am a sacrifice to my Master. Again and again, I am a sacrifice, a sacrifice. ||1||  

ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਵਾਰਿ ਵਾਰਿ = ਸਦਕੇ ਸਦਕੇ। ਹਉ = ਮੈਂ। ਜਾਉ = ਜਾਉਂ ॥੧॥
ਜੇ ਗੁਰੂ ਦੀ ਕ੍ਰਿਪਾ ਨਾਲ ਮੇਰਾ ਖਸਮ-ਪ੍ਰਭੂ ਮੈਨੂੰ ਮਿਲ ਪਏ, ਤਾਂ ਮੈਂ ਮੁੜ ਮੁੜ ਉਸ ਤੋਂ ਸਦਕੇ ਕੁਰਬਾਨ ਜਾਵਾਂ ॥੧॥


ਮੈ ਬਨਜਾਰਨਿ ਰਾਮ ਕੀ  

Mai banjāran rām kī.  

I am the shop-keeper of the Lord.  

ਬਨਜਾਰਨਿ = ਵਣਜ ਕਰਨ ਵਾਲੀ।
(ਹੇ ਪ੍ਰਭੂ! ਜੇ ਤੇਰੀ ਮਿਹਰ ਹੋਵੇ ਤਾਂ) ਮੈਂ ਤੇਰੇ ਨਾਮ ਦੀ ਵਣਜਾਰਨ ਬਣ ਜਾਵਾਂ,


ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ  

Ŧerā nām vakẖar vāpār jī. ||1|| rahā▫o.  

Your Name is my merchandise and trade. ||1||Pause||  

ਵਖਰੁ = ਸੌਦਾ ॥੧॥
ਤੇਰਾ ਨਾਮ ਮੇਰਾ ਸੌਦਾ ਬਣੇ, ਤੇਰੇ ਨਾਮ ਨੂੰ ਵਿਹਾਝਾਂ ॥੧॥ ਰਹਾਉ॥


ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ  

Kokil hovā amb basā sahj sabaḏ bīcẖār.  

If I were to become a cuckoo, living in a mango tree, I would still contemplate the Word of the Shabad.  

ਅੰਬਿ = ਅੰਬ (ਦੇ ਬੂਟੇ) ਉੱਤੇ। ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ,) ਮਸਤ ਹੋ ਕੇ। ਸਬਦ ਬੀਚਾਰੁ = ਸ਼ਬਦ ਦਾ ਵੀਚਾਰ।
(ਕੋਇਲ ਦੀ ਅੰਬ ਨਾਲ ਪ੍ਰੀਤਿ ਪ੍ਰਸਿੱਧ ਹੈ। ਅੰਬ ਉਤੇ ਬੈਠ ਕੇ ਕੋਇਲ ਮਿੱਠੀ ਮਸਤ ਸੁਰ ਵਿਚ ਕੂਕਦੀ ਹੈ। ਜੇ ਮੇਰੀ ਪ੍ਰੀਤਿ ਪ੍ਰਭੂ ਨਾਮ ਉਹੋ ਜੇਹੀ ਹੋ ਜਾਏ ਜੈਸੀ ਕੋਇਲ ਦੀ ਅੰਬ ਨਾਲ ਹੈ ਤਾਂ) ਮੈਂ ਕੋਇਲ ਬਣਾਂ, ਅੰਬ ਉਤੇ ਬੈਠਾਂ (ਭਾਵ ਪ੍ਰਭੂ-ਨਾਮ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾਵਾਂ) ਤੇ ਮਸਤ ਅਡੋਲ ਹਾਲਤ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਵਿਚਾਰ ਕਰਾਂ (ਸ਼ਬਦ ਵਿਚ ਚਿੱਤ ਜੋੜਾਂ)।


ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥  

Sahj subẖā▫e merā saho milai ḏarsan rūp apār. ||2||  

I would still meet my Lord and Master, with intuitive ease; the Darshan, the Blessed Vision of His Form, is incomparably beautiful. ||2||  

ਦਰਸਨਿ = ਦਰਸ਼ਨੀ, ਸੋਹਣਾ। ਰੂਪਿ = ਰੂਪ ਵਾਲਾ। ਅਪਾਰੁ = ਬੇਅੰਤ ਪ੍ਰਭੂ ॥੨॥
ਮਸਤ ਅਡੋਲ ਅਵਸਥਾ ਵਿਚ ਟਿਕਿਆਂ, ਪ੍ਰੇਮ ਵਿਚ ਜੁੜਿਆਂ ਹੀ ਪਿਆਰਾ ਦਰਸ਼ਨੀ ਸੋਹਣਾ ਬੇਅੰਤ ਪ੍ਰਭੂ-ਪਤੀ ਮਿਲਦਾ ਹੈ ॥੨॥


ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ  

Macẖẖulī hovā jal basā jī▫a janṯ sabẖ sār.  

If I were to become a fish, living in the water, I would still remember the Lord, who watches over all beings and creatures.  

ਜਲਿ = ਜਲ ਵਿਚ। ਸਭਿ = ਸਾਰੇ। ਸਾਰਿ = ਸਾਰੇ, ਸੰਭਾਲਦਾ ਹੈ।
(ਮੱਛੀ ਪਾਣੀ ਤੋਂ ਬਿਨਾ ਨਹੀਂ ਜਿਊ ਸਕਦੀ। ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਮੱਛੀ ਬਣਾਂ, ਸਦਾ ਉਸ ਜਲ-ਪ੍ਰਭੂ ਵਿਚ ਟਿਕੀ ਰਹਾਂ ਜੋ ਸਾਰੇ ਜੀਵ-ਜੰਤਾਂ ਦੀ ਸੰਭਾਲ ਕਰਦਾ ਹੈ।


ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥  

Urvār pār merā saho vasai ha▫o mila▫ugī bāh pasār. ||3||  

My Husband Lord dwells on this shore, and on the shore beyond; I would still meet Him, and hug Him close in my embrace. ||3||  

ਉਰਵਾਰਿ = ਉਰਲੇ ਪਾਸੇ। ਪਾਰਿ = ਪਾਰਲੇ ਪਾਸੇ। ਪਸਾਰਿ = ਪਸਾਰ ਕੇ, ਖਿਲਾਰ ਕੇ ॥੩॥
ਪਿਆਰਾ ਪ੍ਰਭੂ-ਪਤੀ (ਇਸ ਸੰਸਾਰ-ਸਮੁੰਦਰ ਦੇ ਅਸਗਾਹ ਜਲ ਦੇ) ਉਰਲੇ ਪਾਰਲੇ ਪਾਸੇ (ਹਰ ਥਾਂ) ਵੱਸਦਾ ਹੈ (ਜਿਵੇਂ ਮੱਛੀ ਆਪਣੇ ਬਾਜ਼ੂ ਖਿਲਾਰ ਕੇ ਪਾਣੀ ਵਿਚ ਤਾਰੀਆਂ ਲਾਂਦੀ ਹੈ) ਮੈਂ (ਭੀ) ਆਪਣੀਆਂ ਬਾਹਾਂ ਖਿਲਾਰ ਕੇ (ਭਾਵ, ਨਿਸੰਗ ਹੋ ਕੇ) ਉਸ ਨੂੰ ਮਿਲਾਂਗੀ ॥੩॥


ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ  

Nāgan hovā ḏẖar vasā sabaḏ vasai bẖa▫o jā▫e.  

If I were to become a snake, living in the ground, the Shabad would still dwell in my mind, and my fears would be dispelled.  

ਨਾਗਨਿ = ਸਪਣੀ। ਧਰ = ਧਰਤੀ ਵਿਚ।
(ਸਪਣੀ ਬੀਨ ਉੱਤੇ ਮਸਤ ਹੁੰਦੀ ਹੈ। ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਸਪਣੀ ਬਣਾਂ, ਧਰਤੀ ਵਿਚ ਵੱਸਾਂ (ਭਾਵ, ਸਭ ਦੀ ਚਰਨ-ਧੂੜ ਹੋਵਾਂ, ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲਾ) ਗੁਰ-ਸ਼ਬਦ ਵੱਸੇ (ਜਿਵੇਂ ਬੀਨ ਵਿਚ ਮਸਤ ਹੋ ਕੇ ਸਪਣੀ ਨੂੰ ਵੈਰੀ ਦੀ ਸੁੱਧ-ਬੁੱਧ ਭੁਲ ਜਾਂਦੀ ਹੈ) ਮੇਰਾ ਭੀ (ਦੁਨੀਆ ਵਾਲਾ ਸਾਰਾ) ਡਰ-ਭਉ ਦੂਰ ਹੋ ਜਾਏ।


ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥  

Nānak saḏā sohāgaṇī jin joṯī joṯ samā▫e. ||4||2||19||  

O Nanak, they are forever the happy soul-brides, whose light merges into His Light. ||4||2||19||  

ਜਿਨ = ਜਿਨ੍ਹਾਂ ਦੀ। ਜੋਤੀ = ਜੋਤਿ-ਸੂਰਪ ਪ੍ਰਭੂ ਵਿਚ ॥੪॥
ਹੇ ਨਾਨਕ! ਜਿਨ੍ਹਾਂ ਜੀਵ-ਇਸਤ੍ਰੀਆਂ ਦੀ ਜੋਤਿ (ਸੁਰਤ) ਸਦਾ ਜੋਤਿ-ਰੂਪ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬੜੀਆਂ ਭਾਗਾਂ ਵਾਲੀਆਂ ਹਨ ॥੪॥੨॥੧੯॥


ਗਉੜੀ ਪੂਰਬੀ ਦੀਪਕੀ ਮਹਲਾ  

Ga▫oṛī pūrbī ḏīpkī mėhlā 1  

Gauree Poorbee Deepkee, First Mehl:  

xxx
ਰਾਗ ਗਉੜੀ-ਪੂਰਬੀ-ਦੀਪਕੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ  

Jai gẖar kīraṯ ākẖī▫ai karṯe kā ho▫e bīcẖāro.  

In that house where the Praises of the Creator are chanted -  

ਜੈ ਘਰਿ = ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ = ਸੋਭਾ, ਸਿਫ਼ਤ-ਸਾਲਾਹ।
ਜਿਸ (ਸਾਧ-ਸੰਗਤ-) ਘਰ ਵਿਚ (ਪਰਮਾਤਮਾ ਦੀ) ਸਿਫ਼ਤ-ਸਾਲਾਹ ਆਖੀਦੀ ਹੈ ਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ!)


ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥  

Ŧiṯ gẖar gāvhu sohilā sivrahu sirjaṇhāro. ||1||  

in that house, sing the Songs of Praise, and meditate in remembrance on the Creator Lord. ||1||  

ਤਿਤੁ ਘਰਿ = ਉਸ ਸਤਸੰਗ-ਘਰ ਵਿਚ। ਸੋਹਿਲਾ = ਸੁਹਾਗ ਦਾ ਗੀਤ {ਨੋਟ: ਲੜਕੀ ਦੇ ਵਿਆਹ ਤੇ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਉਂਦੀਆਂ ਹਨ, ਉਹਨਾਂ ਨੂੰ ਸੋਹਿਲਾ ਜਾਂ ਸੁਹਾਗ ਆਖੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਲੜਕੀ ਦੇ ਵਿਆਹੇ ਜਾਣ ਤੇ ਮਾਪਿਆਂ ਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ ਕੁਝ ਅਸੀਸਾਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫ਼ਤ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ ॥੧॥
ਉਸ ਸਤਸੰਗ-ਘਰ ਵਿਚ (ਜਾ ਕੇ ਤੂੰ ਭੀ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ (ਸੁਹਾਗ ਮਿਲਾਪ ਦੀ ਤਾਂਘ ਦੇ ਸ਼ਬਦ) ਗਾ, ਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰ ॥੧॥


ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ  

Ŧum gāvhu mere nirbẖa▫o kā sohilā.  

Sing the Songs of Praise of my Fearless Lord.  

xxx
(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤ-ਸਾਲਾਹ ਦੇ ਗੀਤ ਗਾ (ਤੇ ਆਖ ਕਿ)


ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ  

Ha▫o vārī jā▫o jiṯ sohilai saḏā sukẖ ho▫e. ||1|| rahā▫o.  

I am a sacrifice to that Song of Praise which brings eternal peace. ||1||Pause||  

ਹਉ = ਮੈਂ। ਵਾਰੀ = ਕੁਰਬਾਨ। ਜਿਤੁ ਸੋਹਿਲੈ = ਜਿਸ ਸੋਹਿਲੇ ਦੀ ਰਾਹੀਂ ॥੧॥
ਮੈਂ ਸਦਕੇ ਹਾਂ ਉਸ ਸਿਫ਼ਤ ਦੇ ਗੀਤ ਤੋਂ ਜਿਸ ਦੀ ਬਰਕਤ ਨਾਲ ਸਦਾ ਦਾ ਸੁਖ ਮਿਲਦਾ ਹੈ ॥੧॥ ਰਹਾਉ॥


ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ  

Niṯ niṯ jī▫aṛe samālī▫an ḏekẖaigā ḏevaṇhār.  

Day after day, He cares for His beings; the Great Giver watches over all.  

ਸਮਾਲੀਅਨਿ = ਸਮ੍ਹਾਲੀਦੇ ਹਨ। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ।
(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ।


ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥  

Ŧere ḏānai kīmaṯ nā pavai ṯis ḏāṯe kavaṇ sumār. ||2||  

Your gifts cannot be appraised; how can anyone compare to the Giver? ||2||  

ਤੇਰੇ = ਤੇਰੇ ਪਾਸੋਂ (ਹੇ ਜਿੰਦੇ!)। ਦਾਨੈ ਕੀਮਤਿ = ਦਾਨ ਦਾ ਮੁੱਲ, ਬਖ਼ਸ਼ਸ਼ਾਂ ਦਾ ਮੁੱਲ। ਸੁਮਾਰੁ = ਅੰਦਾਜ਼ਾ, ਅੰਤ ॥੨॥
(ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ)? (ਭਾਵ, ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ॥੨॥


ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ  

Sambaṯ sāhā likẖi▫ā mil kar pāvhu ṯel.  

The day of my wedding is pre-ordained. Come - let's gather together and pour the oil over the threshold.  

ਸੰਬਤਿ = ਸਾਲ, ਵਰ੍ਹਾ। ਸਾਹਾ = ਵਿਆਹੇ ਜਾਣ ਦਾ ਦਿਨ। ਲਿਖਿਆ = ਮਿਥਿਆ ਹੋਇਆ। ਮਿਲਿ ਕਰਿ = ਰਲ ਕੇ। ਪਾਵਹੁ ਤੇਲ = ਤੇਲ ਪਾਓ {ਨੋਟ: ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ। ਚਾਚੀਆਂ, ਤਾਈਆਂ, ਭਰਜਾਈਆਂ, ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}।
(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈ ਕਰਿਆ ਕਰ-) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਮੌਤ-ਪਹੋਚਾ ਆਉਣਾ ਹੈ।


ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥  

Ḏeh sajaṇ āsīsṛī▫ā ji▫o hovai sāhib si▫o mel. ||3||  

My friends, give me your blessings, that I may merge with my Lord and Master. ||3||  

xxx॥੩॥
ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਉ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪਤੀ-ਪ੍ਰਭੂ ਨਾਲ ਮੇਰਾ ਮੇਲ ਹੋ ਜਾਏ ॥੩॥


ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ  

Gẖar gẖar eho pāhucẖā saḏ▫ṛe niṯ pavann.  

Unto each and every home, into each and every heart, this summons is sent out; the call comes each and every day.  

ਘਰਿ ਘਰਿ = ਹਰੇਕ ਘਰ ਵਿਚ। ਪਾਹੁਚਾ = ਪਹੋਚਾ, ਸੱਦਾ {ਨੋਟ: ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਞ ਦੀ ਗਿਣਤੀ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਲੜਕੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ = ਪੈਂਦੇ ਹਨ।
(ਪਰਲੋਕ ਵਿਚ ਜਾਣ ਲਈ ਮੌਤ-ਰੂਪ) ਇਹ ਪਹੋਚਾ ਹਰੇਕ ਘਰ ਵਿਚ ਆ ਰਿਹਾ ਹੈ, ਇਹ ਸੱਦੇ ਨਿੱਤ ਪੈ ਰਹੇ ਹਨ;


ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥  

Saḏaṇhārā simrī▫ai Nānak se ḏih āvann. ||4||1||20||  

Remember in meditation the One who summons us; O Nanak, that day is drawing near! ||4||1||20||  

ਦਿਹ = ਦਿਨ। ਆਵੰਨਿ = ਆਉਂਦੇ ਹਨ ॥੪॥
(ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪਤੀ-ਪ੍ਰਭੂ ਨੂੰ ਯਾਦ ਕਰਨਾ ਚਾਹੀਦਾ ਹੈ, (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ॥੪॥੧॥੨੦॥


ਰਾਗੁ ਗਉੜੀ ਗੁਆਰੇਰੀ  

Rāg ga▫oṛī gu▫ārerī.  

Raag Gauree Gwaarayree:  

xxx
ਰਾਗ ਗਉੜੀ-ਗੁਆਰੇਰੀ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਪਦਿਆਂ ਵਾਲੀ ਬਾਣੀ।


ਮਹਲਾ ਚਉਪਦੇ  

Mėhlā 3 cẖa▫upḏe.  

Third Mehl, Chau-Padas:  

ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ {ਚਉ = ਚਾਰ। ਪਦ = ਬੰਦ}।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਗੁਰਿ ਮਿਲਿਐ ਹਰਿ ਮੇਲਾ ਹੋਈ  

Gur mili▫ai har melā ho▫ī.  

Meeting the Guru, we meet the Lord.  

ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਮੇਲਾ = ਮਿਲਾਪ।
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ,


ਆਪੇ ਮੇਲਿ ਮਿਲਾਵੈ ਸੋਈ  

Āpe mel milāvai so▫ī.  

He Himself unites us in His Union.  

ਆਪੇ = (ਪ੍ਰਭੂ) ਆਪ ਹੀ।
ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ।


ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ  

Merā parabẖ sabẖ biḏẖ āpe jāṇai.  

My God knows all His Own Ways.  

ਬਿਧਿ = (ਮਿਲਣ ਦੇ) ਢੰਗ।
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ।


ਹੁਕਮੇ ਮੇਲੇ ਸਬਦਿ ਪਛਾਣੈ ॥੧॥  

Hukme mele sabaḏ pacẖẖāṇai. ||1||  

By the Hukam of His Command, He unites those who recognize the Word of the Shabad. ||1||  

ਸਬਦਿ = ਸ਼ਬਦ ਦੀ ਰਾਹੀਂ ॥੧॥
(ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ) ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ॥੧॥


ਸਤਿਗੁਰ ਕੈ ਭਇ ਭ੍ਰਮੁ ਭਉ ਜਾਇ  

Saṯgur kai bẖa▫e bẖaram bẖa▫o jā▫e.  

By the Fear of the True Guru, doubt and fear are dispelled.  

ਭਇ = ਭਉ ਵਿਚ, ਡਰ-ਅਦਬ ਵਿਚ। ਭ੍ਰਮੁ = ਭਟਕਣਾ। ਜਾਇ = ਦੂਰ ਹੋ ਜਾਂਦਾ ਹੈ।
ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ।


ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ  

Bẖai rācẖai sacẖ rang samā▫e. ||1|| rahā▫o.  

Imbued with His Fear, we are absorbed in the Love of the True One. ||1||Pause||  

xxx॥੧॥
ਜੇਹੜਾ ਮਨੁੱਖ (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ ਸਮਾਇਆ ਰਹਿੰਦਾ ਹੈ ॥੧॥ ਰਹਾਉ॥


ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ  

Gur mili▫ai har man vasai subẖā▫e.  

Meeting the Guru, the Lord naturally dwells within the mind.  

ਸੁਭਾਇ = {स्वभावेन} ਆਪਣੀ ਪਿਆਰ-ਰੁਚੀ ਦੇ ਕਾਰਨ।
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ।


ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ  

Merā parabẖ bẖārā kīmaṯ nahī pā▫e.  

My God is Great and Almighty; His value cannot be estimated.  

ਭਾਰਾ = ਬਹੁਤ ਗੁਣਾਂ ਦਾ ਮਾਲਕ।
ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ)।


ਸਬਦਿ ਸਾਲਾਹੈ ਅੰਤੁ ਪਾਰਾਵਾਰੁ  

Sabaḏ salāhai anṯ na pārāvār.  

Through the Shabad, I praise Him; He has no end or limitations.  

xxx
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ,


ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥  

Merā parabẖ bakẖse bakẖsaṇhār. ||2||  

My God is the Forgiver. I pray that He may forgive me. ||2||  

xxx॥੨॥
ਬਖ਼ਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਨਾਹ) ਬਖ਼ਸ਼ ਲੈਂਦਾ ਹੈ ॥੨॥


ਗੁਰਿ ਮਿਲਿਐ ਸਭ ਮਤਿ ਬੁਧਿ ਹੋਇ  

Gur mili▫ai sabẖ maṯ buḏẖ ho▫e.  

Meeting the Guru, all wisdom and understanding are obtained.  

xxx
ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ,


        


© SriGranth.org, a Sri Guru Granth Sahib resource, all rights reserved.
See Acknowledgements & Credits